ਫਾਜ਼ਿਲਕਾ ਜ਼ਿਲ੍ਹੇ ਵਿਚ ਡਿਊਟੀ ਸਮੇਂ ਦੌਰਾਨ ਮੈਡੀਕੇਅਰ ਅਤੇ ਪੈਰਾਮੈਡਿਕ ਪੇਸ਼ੇਵਰਾਂ ਦੇ ਹਿੱਤਾਂ ਦੀ ਰਾਖੀ ਲਈ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ
ਫਾਜ਼ਿਲਕਾ, 11 ਸਤੰਬਰ, 2024:
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿਛਲੇ ਦਿਨੀਂ ਮੀਟਿੰਗ ਕਰਕੇ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਅਤੇ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਡਿਊਟੀ ਸਮੇਂ ਦੌਰਾਨ ਸਿਹਤ ਸੰਭਾਲ ਪੇਸ਼ੇਵਰਾਂ (ਡਾਕਟਰਾਂ) ਅਤੇ ਪੈਰਾਮੈਡਿਕ ਸਟਾਫ਼ ਦੇ ਹਿੱਤਾਂ ਦੀ ਰਾਖੀ ਲਈ ਜਾਰੀ ਦਿਸ਼ਾ-ਨਿਰਦੇਸ਼ਾਂ 'ਤੇ ਕੰਮ ਕਰਦੇ ਹੋਏ ਰੋਕਥਾਮ ਦੇ ਉਪਾਅ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਸਿਹਤ ਬੋਰਡ ਦੇ ਗਠਨ ਕੀਤਾ ਗਿਆ ਹੈ। ਇਸ ਬੋਰਡ ਦੀ ਅਗਵਾਈ ਡਿਪਟੀ ਕਮਿਸ਼ਨਰ ਵੱਲੋਂ ਚੇਅਰਪਰਸਨ ਵਜੋਂ ਕੀਤੀ ਜਾਵੇਗੀ ਜਦੋਂ ਕਿ ਐਸ ਐਸ ਪੀ, ਸਿਵਲ ਸਰਜਨ, ਐਸਐਮਓ ਫਾਜ਼ਿਲਕਾ, ਪੈਰਾਮੈਡਿਕ ਸਟਾਫ ਦੇ ਪ੍ਰਤੀਨਿਧੀ, ਆਈ ਐਮ ਏ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਅਟਾਰਨੀ ਸ਼ਾਮਲ ਹਨ।
ਜ਼ਿਲ੍ਹਾ ਸਿਹਤ ਬੋਰਡ ਦੀ ਪਲੇਠੀ ਮੀਟਿੰਗ ਕਰਨ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿਹਾ ਕਿ ਸਿਹਤ ਸੰਭਾਲ ਪੇਸ਼ੇਵਰ ਸਮਾਜ ਦਾ ਸ਼ਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਜਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਸਿਹਤ ਸੰਸਥਾਵਾਂ ਵਿਚ ਸਿ...








