ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ ‘ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ
ਚੰਡੀਗੜ੍ਹ, 12 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਤਾਰ ਕਦਮ ਉਠਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ‘’ਕਿਚਨ ਗਰੀਨਜ਼" ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਔਰਤਾਂ ਅਤੇ ਬੱਚਿਆਂ ਦੀ ਤੰਦਰੁਸਤ ਸਿਹਤ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਹੈ। ਇਸ ਨਵੀਂ ਪਹਿਲਕਦਮੀ ਤਹਿਤ ਸਾਰੇ ਆਂਗਣਵਾੜੀ ਕੇਂਦਰਾਂ ਵਿਖੇ ਔਸ਼ਧੀ ਅਤੇ ਪੌਸ਼ਟਿਕ ਗੁਣਾ ਵਾਲੇ ਪੌਦਿਆਂ ਲਗਾਏ ਜਾਣਗੇ ਜੋ ਇਨ੍ਹਾਂ ਕੇਂਦਰਾਂ ਨੂੰ ਪੌਸ਼ਟਿਕਤਾ ਦਾ ਕੇਂਦਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਕਿਚਨ ਗ੍ਰੀਨ ਪੋਸ਼ਨ ਵਾਟਿਕਾ ਪਹਿਲਕਦਮੀ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਵਿੱਚ ਪੌਸ਼ਟਿਕ ਤੱਤਾਂ ਦੀ ਕਮੀ ਨੂੰ ਦੂਰ ਕਰਦਿਆਂ ਉਨ੍ਹਾਂ ਦੀ ਸਿਹਤ ਨੂੰ ਤੰਦਰੁਸਤ ਬਣਾਉਣ ਲਈ ਮਹੱਤਵਪੂਰਨ ਸਾਬਤ ਹੋਵੇਗੀ। ਉਨ੍...








