ਝੋਨੇ ਦੀ ਪਰਾਲੀ ਖੁਰਾਕੀ ਤੱਤਾਂ ਨਾਲ ਭਰਪੂਰ ਕੁਦਰਤੀ ਖਜਾਨਾ ਹੈ,ਖੇਤਾਂ ਵਿਚ ਵੀ ਸੰਭਾਲੋ : ਡਿਪਟੀ ਕਮਿਸ਼ਨਰ
ਫਰੀਦਕੋਟ: 12 ਸਤੰਬਰ 2024 ( ) ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਪੰਜਗਰਾਈਂ ਕਲਾਂ ਵਿੱਚ ਕਿਸਾਨਾਂ ਨਾਲ ਵਿਚ ਚਰਚਾ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕਿਸਾਨਾਂ ਅਤੇ ਆਮ ਨਾਗਰਿਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਮਿੱਟੀ ਦੀ ਸਿਹਤ ਤੰਦਰੁਸਤ ਹੋਵੇਗੀ ਤਾਂ ਪੈਦਾ ਹੋਇਆ ਅਨਾਜ ਵੀ ਮਿਆਰੀ ਹੋਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਵਿਚ ਬਹੁਤ ਸਾਰੇ ਖੁਰਾਕੀ ਤੱਤ ਮੌਜੂਦ ਹੁੰਦੇ ਹਨ ਜੋਂ ਅੱਗ ਲੱਗਣ ਕਾਰਨ ਖਤਮ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੁਰਾਕੀ ਤੱਤਾਂ ਨੂੰ ਜ਼ਮੀਨ ਵਿਚ ਵਾਪਿਸ ਕਰਨ ਦੀ ਜ਼ਰੂਰਤ ਹੈ ਤਾਂ ਜੋ ਖੁਰਾਕੀ ਤੱਤਾਂ ਨਾਲ ਭਰਪੂਰ ਅਨਾਜ ਪੈਦਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਲੋੜੀਂਦੀ ਮ...








