ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਦਿੱਤਾ
ਚੰਡੀਗੜ੍ਹ/ਨਵੀਂ ਦਿੱਲੀ, 10 ਸਤੰਬਰ:
ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਵਿਭਾਗ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ-ਬੱਲੜ੍ਹਵਾਲ ਸਰਹੱਦੀ ਖੇਤਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਦਾ ਮੁੱਦਾ ਉਠਾਉਂਦਿਆਂ ਕੇਂਦਰੀ ਰੇਲ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੂੰ ਵਡੇਰੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਇਸ ਖੇਤਰ ਨੂੰ ਸਮੁੱਚੇ ਭਾਰਤ ਦੇ ਰੇਲ ਨੈਟਵਰਕ ਨਾਲ ਜੋੜਨ ਦੀ ਅਪੀਲ ਕੀਤੀ ਹੈ।
ਸ. ਧਾਲੀਵਾਲ ਨੇ ਰਮਦਾਸ/ਆਰ.ਡੀ.ਐਸ. ਰੇਲਵੇ ਸਟੇਸ਼ਨ ਦਾ ਨਾਮ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਮ ‘ਤੇ ਰੱਖਣ ਦੀ ਮੰਗ ਵੀ ਉਠਾਈ ਹੈ, ਜੋ ਕਿ ਲੋਕਾਂ ਵਿੱਚ ਬਹੁਤ ਸਤਿਕਾਰੇ ਜਾਂਦੇ ਹਨ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਰਾਮਦਾਸ ਸਟੇਸ਼ਨ ਨੂੰ ਮੁੜ ਉਸਾਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਰਮਦਾਸ/ਆਰ.ਡੀ.ਐਸ. ਰੇਲਵੇ ਸਟੇਸ਼ਨ ਵਿਖੇ ਉੱਚ ਪੱਧਰੀ ਪੱਕਾ ਪਲੇਟਫਾਰਮ ਬਣਾਉਣ, ਰੇਲਗੱਡੀਆਂ ਦੀ ਉਡੀਕ ਕਰ ਰਹੇ ਯਾਤਰੀਆਂ ਲਈ ਆਸਰਾ/ਸ਼ੈਡ, ਰੋਸ਼ਨੀ ਅਤੇ ਪੱਖੇ ਵਰਗੀਆਂ ਜਨਤਕ ਸਹੂਲਤਾਂ ...







