Friday, March 13
Shadow

National

ਸਿਹਤ ਵਿਭਾਗ ਵੱਲੋਂ ਡਿਪ੍ਰੈਸ਼ਨ ਨੂੰ ਦੂਰ ਕਰਨ ਲਈ ਲਗਾਇਆ ਜਾਗਰੂਕਤਾ ਕੈਂਪ

ਸਿਹਤ ਵਿਭਾਗ ਵੱਲੋਂ ਡਿਪ੍ਰੈਸ਼ਨ ਨੂੰ ਦੂਰ ਕਰਨ ਲਈ ਲਗਾਇਆ ਜਾਗਰੂਕਤਾ ਕੈਂਪ

National, Politics, Punjab
ਫਾਜ਼ਿਲਕਾ 10 ਸਤੰਬਰ ਸਿਵਲ ਸਰਜਨ ਡਾ: ਐਰਿਕ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਨੋਰੋਗ ਮਾਹਿਰ ਡਾ: ਪਿਕਾਸ਼ੀ ਅਰੋੜਾ ਦੀ ਦੇਖ-ਰੇਖ ਹੇਠ ਲੋਕਾਂ ਨੂੰ ਮਾਨਸਿਕ ਰੋਗਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ | ਮੰਗਲਵਾਰ ਨੂੰ ਵਿਸ਼ਵ ਖੁਦਕੁਸ਼ੀ ਰੋਕਥਾਮ ਦਿਵਸ 'ਤੇ ਡਾ: ਅਰੋੜਾ ਨੇ ਕਿਹਾ ਕਿ ਇਹ ਕੋਈ ਸ਼ਰਮ ਦੀ ਗੱਲ ਨਹੀਂ ਸਗੋਂ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਗਰੂਕਤਾ ਦੀ ਲੋੜ ਹੈ ਤਾਂ ਜੋ ਖੁਦਕੁਸ਼ੀ ਕਰਨ ਬਾਰੇ ਸੋਚਣ ਵਾਲੇ ਵਿਅਕਤੀ ਨੂੰ ਇਹ ਕਦਮ ਚੁੱਕਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ। ਇਸ ਦੌਰਾਨ ਡਾਕਟਰ ਅਰੋੜਾ ਨੇ ਦੱਸਿਆ ਕਿ ਡਬਲਿਓ.ਐਚ.ਓ ਦੇ ਅਨੁਸਾਰ ਹਰ ਸਾਲ ਲਗਭਗ 8 ਲੱਖ ਲੋਕ ਖੁਦਕੁਸ਼ੀ ਕਰਕੇ ਆਪਣੀ ਜਾਨ ਗੁਆ ਰਹੇ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਲੋਕ 15 ਤੋਂ 30 ਸਾਲ ਦੀ ਉਮਰ ਦੇ ਹਨ। ਮਾਨਸਿਕ ਰੋਗ ਜ਼ਿਆਦਾਤਰ ਲੋਕਾਂ ਦੀਆਂ ਖੁਦਕੁਸ਼ੀਆਂ ਲਈ ਜਿੰਮੇਵਾਰ ਹੈ ਜਿਵੇਂ ਕਿ ਡਿਪਰੈਸ਼ਨ, ਤਣਾਅ, ਬਾਇਪੋਲਰ ਡਿਸਆਰਡਰ, ਸਿਜ਼ੋਫਰੀਨੀਆ, ਪਰਸਨਾਲਿਟੀ ਡਿਸਆਰਡਰ, ਐਨਜਾਇਟੀ ਡਿਸਆਰਡਰ ਬਹੁਤ ਸਾਰੇ ਲੋਕ ਜ਼ਿਆਦਾ ਸ਼ਰਾਬ ਪੀਣ, ਨਸ਼ੇ ਦੇ ਕਾਰਨ  ਖੁਦਕੁਸ਼ੀ ਕਰ ਲੈਂਦੇ ਹਨ। ਡੂ...
ਰਾਤ 10 ਵਜੇ ਤੋਂ ਬਾਅਦ ਲਾਊਡ ਸਪੀਕਰ ਚਲਦੇ ਪਾਏ ਗਏ ਤਾਂ ਹੋਵੇਗੀ ਸਖਤ ਕਾਰਵਾਈ

ਰਾਤ 10 ਵਜੇ ਤੋਂ ਬਾਅਦ ਲਾਊਡ ਸਪੀਕਰ ਚਲਦੇ ਪਾਏ ਗਏ ਤਾਂ ਹੋਵੇਗੀ ਸਖਤ ਕਾਰਵਾਈ

National, Politics, Punjab
ਸ੍ਰੀ ਮੁਕਤਸਰ ਸਾਹਿਬ 10 ਸਤੰਬਰ ਸ਼੍ਰੀ ਰਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਤਹਿਤ ਅੱਜ ਆਵਾਜ ਪ੍ਰਦੂਸ਼ਣ ਦੇ ਵੱਧ ਰਹੇ ਪ੍ਰਕੋਪ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਨੇ ਪੁਲਿਸ ਨਾਲ ਰਲ ਕੇ ਕਮਰ ਕਸ ਲਈ ਹੈ। ਇਸ ਸਬੰਧੀ ਜਿਲਾ ਪ੍ਰਸਾਸ਼ਨ ਦੇ ਅਧਿਕਾਰੀਆਂ ਦੀ ਸਮੂਚੀ ਟੀਮ ਅਤੇ ਪੁਲਿਸ ਦੇ ਸਹਿਯੋਗ ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਬੋਲਿਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਮੈਰਿਜ ਪੈਲਸ, ਧਾਰਿਮਕ ਸੰਸਥਾ ਜਾਂ ਸੜਕ ਕਿਨਾਰੇ ਲਾਊਡ ਸਪੀਕਰ ਜੇਕਰ ਮਿਥੇ ਸਮੇਂ ਤੋਂ ਬਾਅਦ ਚਲਦਾ ਹੈ ਤਾਂ ਉਸ ਨੂੰ ਜਬਤ ਕਰ ਲਿਆ ਜਾਵੇਗਾ। ਉਨਾਂ ਕਿਹਾ ਕਿ ਇਹ ਪ੍ਰਕਰਿਆ ਇੱਕ ਹਫਤੇ ਦੀ ਚੇਤਾਵਨੀ ਤੋਂ ਬਾਅਦ ਜਬਤ ਕਰਨੇ ਸ਼ੁਰੂ ਕੀਤੇ ਜਾਣ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਟੈਂਟ ਮਾਲਕਾਂ  ਨੂੰ  ਹਦਾਇਤ ਕੀਤੀ ਕਿ ਜੇਕਰ ਟੈਂਟ ਦਾ ਸਮਾਨ ਨਜਾਇਜ ਤੌਰ ਤੇ ਸੜਕ ਜਾਂ ਗਲੀ ਵਿੱਚ ਲੱਗਾ ਪਾਇਆ ਜਾਂਦਾ ਹੈ ਜਿਸ ਨਾਲ ਆਉਣ ਜਾਣ ਵਿੱਚ ਲੋਕਾਂ ਨੂੰ ਭਾਰੀ ਪ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੋਵੇ ਨੂੰ ਸਬੰਧਿਤ ਨਗਰ ਕੌਂਸਲਾਂ ਵੱਲੋਂ ਉਸ ਨੂੰ ਜਬਤ ਕਰ ਲਿਆ ਜਾ...
ਮੋਹਾਲੀ ਪ੍ਰਸ਼ਾਸਨ ਡਾਕਟਰਾਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਨੂੰ ਰੋਕਣ ਲਈ ਰੋਕਥਾਮ ਉਪਾਵਾਂ ਵਜੋਂ ਸਿਹਤ ਸੰਸਥਾਵਾਂ ਦਾ ਸੁਰੱਖਿਆ ਆਡਿਟ ਕਰੇਗਾ

ਮੋਹਾਲੀ ਪ੍ਰਸ਼ਾਸਨ ਡਾਕਟਰਾਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਨੂੰ ਰੋਕਣ ਲਈ ਰੋਕਥਾਮ ਉਪਾਵਾਂ ਵਜੋਂ ਸਿਹਤ ਸੰਸਥਾਵਾਂ ਦਾ ਸੁਰੱਖਿਆ ਆਡਿਟ ਕਰੇਗਾ

National, Politics, Punjab
ਐਸ.ਏ.ਐਸ.ਨਗਰ, 10 ਸਤੰਬਰ, 2024: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿਛਲੇ ਦਿਨੀਂ ਮੀਟਿੰਗ ਕਰਕੇ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਅਤੇ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਡਿਊਟੀ ਸਮੇਂ ਦੌਰਾਨ ਸਿਹਤ ਸੰਭਾਲ ਪੇਸ਼ੇਵਰਾਂ (ਡਾਕਟਰਾਂ) ਅਤੇ ਪੈਰਾਮੈਡਿਕ ਸਟਾਫ਼ ਦੇ ਹਿੱਤਾਂ ਦੀ ਰਾਖੀ ਲਈ ਜਾਰੀ ਦਿਸ਼ਾ-ਨਿਰਦੇਸ਼ਾਂ 'ਤੇ ਕੰਮ ਕਰਦੇ ਹੋਏ ਰੋਕਥਾਮ ਦੇ ਉਪਾਅ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਮੋਹਾਲੀ ਵਿਖੇ ਜ਼ਿਲ੍ਹਾ ਸਿਹਤ ਬੋਰਡ ਦੇ ਗਠਨ ਨਾਲ ਇਹਤਿਆਤੀ ਕਦਮ ਚੁੱਕੇ ਹਨ। ਇਸ ਬੋਰਡ ਦੀ ਅਗਵਾਈ ਡਿਪਟੀ ਕਮਿਸ਼ਨਰ ਚੇਅਰਪਰਸਨ ਵਜੋਂ ਕੀਤੀ ਜਾਵੇਗੀ ਜਦੋਂ ਕਿ ਐਸ ਐਸ ਪੀ, ਸਿਵਲ ਸਰਜਨ, ਪ੍ਰਿੰਸੀਪਲ/ਮੈਡੀਕਲ ਸੁਪਰਡੈਂਟ, ਪੈਰਾਮੈਡਿਕ ਸਟਾਫ ਦੇ ਪ੍ਰਤੀਨਿਧੀ ਵਜੋਂ ਨਰਸਿੰਗ ਸਿਸਟਰ, ਆਈ ਐਮ ਏ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਅਟਾਰਨੀ ਸ਼ਾਮਲ ਹਨ।       ਜ਼ਿਲ੍ਹਾ ਸਿਹਤ ਬੋਰਡ ਦੀ ਪਲੇਠੀ ਮੀਟਿੰਗ ਕਰਨ ਉਪਰੰਤ ਐਸ ਐਸ ਪੀ ਦੀਪਕ ਪਾਰੀਕ ਨਾਲ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨ ਹਸਪਤਾਲ, ਕਮਿ...
ਜ਼ਿਲ੍ਹੇ ’ਚ ਸਫ਼ਲਤਾਪੂਰਵਕ ਸਮਾਪਤ ਹੋਇਆ ਅੱਖਾਂ ਦਾਨ ਪੰਦਰਵਾੜਾ

ਜ਼ਿਲ੍ਹੇ ’ਚ ਸਫ਼ਲਤਾਪੂਰਵਕ ਸਮਾਪਤ ਹੋਇਆ ਅੱਖਾਂ ਦਾਨ ਪੰਦਰਵਾੜਾ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਸਤੰਬਰ:   ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਖਾਂ ਦਾਨ ਪੰਦਰਵਾੜਾ ਸਫ਼ਲਤਾਪੂਰਵਕ ਸਮਾਪਤ ਹੋ ਗਿਆ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਦਸਿਆ ਕਿ ਪੰਦਰਵਾੜੇ ਦੌਰਾਨ ਭਾਰੀ ਗਿਣਤੀ ਵਿਚ ਮਰੀਜ਼ਾਂ ਅਤੇ ਹੋਰ ਲੋਕਾਂ ਨੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾ ਕੇ ਅੱਖਾਂ ਦੀ ਜਾਂਚ ਕਰਵਾਈ ਤੇ ਨਾਲ ਹੀ 98 ਲੋਕਾਂ ਨੇ ਅੱਖਾਂ ਦਾਨ ਕਰਨ ਸਬੰਧੀ ਸਹਿਮਤੀ ਫ਼ਾਰਮ ਭਰੇ। ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਨੇ ਮਰੀਜ਼ਾਂ ਨੂੰ ਅੱਖਾਂ ਦਾਨ ਕਰਨ ਦੀ ਮਹੱਤਤਾ ਤੋਂ ਜਾਣੂੰ ਵੀ ਕਰਾਇਆ। ਜ਼ਿਕਰਯੋਗ ਹੈ ਕਿ ਇਹ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤਕ ਮਨਾਇਆ ਗਿਆ।          ਡਾ. ਰੇਨੂੰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਵੇਂ ਪੰਦਰਵਾੜਾ ਸਮਾਪਤ ਹੋ ਗਿਆ ਹੈ ਪਰ ਇਸ ਦੇ ਬਾਵਜੂਦ ਉਹ ਕਿਸੇ ਵੀ ਕੰਮ ਵਾਲੇ ਦਿਨ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਅੱਖਾਂ ਦਾਨ ਕਰਨ ਲਈ ਫ਼ਾਰਮ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅੱਖਾਂ ਦਾ ਦਾਨ ਮਨੁੱਖਤਾ ਦੀ ਭਲਾਈ ਦਾ ਕਾਰਜ ਹੈ ਅਤੇ ਹਰ ਕਿਸੇ ਨੂੰ ਫ਼ਾਰਮ ਭਰ ਕੇ ਅੱਖਾਂ ਦਾਨ ਕਰਨ ਦਾ ਤਹਈਆ ਕਰਨਾ ਚਾਹੀਦਾ ਹੈ ਤਾਂਕਿ ਮਰਨ ਉਪਰ...
ਡਿਪਟੀ ਕਮਿਸ਼ਨਰ ਵੱਲੋਂ ਬਾਬਾ ਫਰੀਦ ਸਾਹਿਤ ਮੇਲੇ ਦਾ ਕਲੰਡਰ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਬਾਬਾ ਫਰੀਦ ਸਾਹਿਤ ਮੇਲੇ ਦਾ ਕਲੰਡਰ ਜਾਰੀ

National, Politics, Punjab
ਫਰੀਦਕੋਟ 9 ਸੰਤਬਰ () ਬਾਬਾ ਸ਼ੇਖ ਫਰੀਦ ਆਗਮਨ ਪੁਰਬ-2024 ਦੌਰਾਨ ਭਾਸ਼ਾ ਵਿਭਾਗ ਪੰਜਾਬ ਅਤੇ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.) ਫਰੀਦਕੋਟ ਵੱਲੋਂ ਕਰਵਾਏ ਜਾਣ ਵਾਲੇ ਬਾਬਾ ਫਰੀਦ ਸਾਹਿਤ ਮੇਲੇ ਦਾ ਕਲੰਡਰ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਐਸ.ਡੀ.ਐਮ. ਕੋਟਕਪੂਰਾ ਵੀਰਪਾਲ ਕੌਰ, ਜਿਲ੍ਹਾ ਭਾਸ਼ਾ ਅਫਸਰ ਸ. ਮਨਜੀਤ ਪੁਰੀ, ਜਿਲ੍ਹਾ ਲੋਕ ਸੰਪਰਕ ਅਫਸਰ ਅਮਰੀਕ ਸਿੰਘ ਅਤੇ ਸ੍ਰੀ ਅਮਨਪ੍ਰੀਤ ਸਿੰਘ ਭਾਣਾ ਪ੍ਰਧਾਨ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.) ਫਰੀਦਕੋਟ ਵੱਲੋਂ ਸਾਂਝੇ ਤੌਰ ਤੇ ਜਾਰੀ ਕੀਤਾ ਗਿਆ। ਇਹ ਮੇਲਾ ਪੰਜਾਬੀ ਸਾਹਿਤ ਜਗਤ ਦੀ ਨਾਮਵਰ ਹਸਤੀ ਸਵ. ਸੁਰਜੀਤ ਪਾਤਰ ਜੀ ਨੂੰ ਸਮਰਪਿਤ ਹੋਵੇਗਾ। ਮਿਤੀ 19 ਤੋਂ 23 ਸਤੰਬਰ ਤੱਕ ਪੰਜ ਦਿਨ ਚੱਲਣ ਵਾਲੇ ਇਸ ਮੇਲੇ ਵਿੱਚ ਪੰਜਾਬੀ ਸਾਹਿਤ ਦੀਆਂ ਵੱਖ ਵੱਖ ਵੰਨਗੀਆਂ ਸਰੋਤਿਆਂ ਦੇ ਰੂਬਰੂ ਹੋਣਗੀਆਂ ਅਤੇ ਪੰਜ ਦਿਨ ਚੱਲਣ ਵਾਲੇ ਪੁਸਤਕ ਮੇਲੇ ਵਿੱਚ ਲਗਭਗ 100 ਦੇ ਕਰੀਬ ਪ੍ਰਕਾਸ਼ਕ ਹਿੱਸਾ ਲੈਣਗੇ। ਇਸ ਮੇਲੇ ਵਿੱਚ ਮਿਤੀ 19 ਤੋਂ 23 ਸਤੰਬਰ ਤੱਕ ਕਰਵਾਏ ਜਾ ਰਹੇ ਪੰਜ ਰੋਜ਼ਾ ਪੁਸਤਕ ਮੇਲੇ ਦਾ ਉਦਘਾਟਨ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਕਰਨਗੇ ਅਤੇ ...
ਪੰਜਾਬ ਸਰਕਾਰ ਲੋੜਵੰਦ ਬੱਚਿਆਂ ਦੀ ਭਲਾਈ ਲਈ ਵਚਨਬੱਧ-ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਲੋੜਵੰਦ ਬੱਚਿਆਂ ਦੀ ਭਲਾਈ ਲਈ ਵਚਨਬੱਧ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 09 ਸਤੰਬਰ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋੜਵੰਦ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਤਹਿਤ ਬਾਲ ਭਲਾਈ ਸਕੀਮਾਂ ਰਾਹੀਂ ਲੋੜਵੰਦ ਬੱਚਿਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਮਨਾਏ ਸਪੋਂਸਰਸ਼ਿਪ ਦਿਵਸ ਮੌਕੇ ਲੋੜਵੰਦ ਬੱਚਿਆਂ ਨੂੰ ਸਪੋਂਸਰਸ਼ਿਪ ਸਕੀਮ ਅਧੀਨ ਸਹਾਇਤਾ ਰਾਸ਼ੀ ਦੇ ਚੈੱਕ ਸੌਂਪਣ ਮੌਕੇ ਕੀਤਾ। ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਸਪੋਂਸਰਸ਼ਿਪ ਸਕੀਮ ਤਹਿਤ ਲੋੜਵੰਦ ਬੱਚਿਆਂ ਨੂੰ ਚਾਰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਆ ਕਿ ਜਿੰਨ੍ਹਾਂ ਪਰਿਵਾਰਾਂ ਦੀ ਆਰਥਿਕ ਹਾਲਤ ਕਮਜੋਰ ਹੈ ਤੇ ਜਿੰਨ੍ਹਾਂ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਘਰ ਕੋਈ ਆਮਦਨ ਦਾ ਸਾਧਨ ਨਹੀਂ ਹੈ, ਉਨ੍ਹਾਂ ਬੱਚਿਆਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਲੋੜਵੰਦ ਬੱਚਿਆਂ ਦੀ ਭਲਾਈ ਲਈ ਹਮੇਸ਼ਾ ਮੋਹਰੀ ਰੋਲ ਅਦਾ ਕਰਦਾ ਹੈ। ਜੇਕਰ ਕਿਸੇ ਬੱਚੇ ...
ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਕੈਂਪਸ ਇੰਟਰਵਿਊ ਦੌਰਾਨ 18 ਸਿਖਿਆਰਥੀ ਹੋਏ ਸ਼ਾਰਟਲਿਸਟ

ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਕੈਂਪਸ ਇੰਟਰਵਿਊ ਦੌਰਾਨ 18 ਸਿਖਿਆਰਥੀ ਹੋਏ ਸ਼ਾਰਟਲਿਸਟ

National, Politics, Punjab
ਮਾਨਸਾ, 09 ਸਤੰਬਰ: ਡਾਇਰੈਕਟਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਕੈਂਪਸ ਇੰਟਰਵਿਊ ਹੋਈ, ਜਿਸ ਵਿੱਚ ਸਟਾਲਿਨ ਇੰਟਰਪ੍ਰਾਈਜਜ਼ ਕੰਪਨੀ ਦੇ ਮੈਨੇਜ਼ਰ ਅਨਿਲ ਵਰਮਾ ਅਤੇ ਸ੍ਰੀ ਸੂਰੀਆ ਐਚ.ਆਰ ਮੈਨੇਜਰ ਸਿਖਿਆਰਥੀਆਂ ਦੇ ਰੂਬਰੂ ਹੋਏ ਅਤੇ ਆਪਣੀ ਕੰਪਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਦੀ ਇੰਟਰਵਿਊ ਲਈ। ਇਸ ਮੌਕੇ ਪ੍ਰਿੰਸੀਪਲ ਗੁਰਮੇਲ ਸਿੰਘ ਮਾਖਾ ਨੇ ਆਏ ਹੋਏ ਕੰਪਨੀ ਦੇ ਅਧਿਕਾਰੀਆਂ ਨੂੰ ਜੀ ਆਇਆ ਕਿਹਾ ਅਤੇ ਸਿਖਿਆਰਥੀਆਂ ਨੂੰ ਅਜਿਹੇ ਪਲੇਸਮੈਂਟ ਮੇਲਿਆਂ/ਕੈਂਪਸ ਇੰਟਰਵਿਊ ਤੋਂ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਸੰਸਥਾ ਦੇ ਪਲੇਸਮੈਂਟ ਅਤੇ ਐਨ.ਐਸ.ਐਸ ਅਫ਼ਸਰ ਜਸਪਾਲ ਸਿੰਘ ਨੇ ਦੱਸਿਆ ਕਿ ਕੰਪਨੀ ਵੱਲੋਂ 42 ਸਿਖਿਆਰਥੀਆਂ ਦੀ ਇੰਟਰਵਿਊ ਲੈਣ ਉਪਰੰਤ 18 ਸਿਖਿਆਰਥੀ ਸ਼ਾਰਟਲਿਸਟ ਕੀਤੇ ਗਏ। ਇਸ ਮੌਕੇ ਸਿਖਿਆਰਥੀਆਂ ਤੋਂ ਇਲਾਵਾ ਸ੍ਰੀ ਧਰਮਿੰਦਰ ਸਿੰਘ ਪਲੰਬਰ ਇੰਸਟਰਕਟਰ ਅਤੇ ਜਸਵਿੰਦਰ ਸਿੰਘ ਪਲੰਬਰ ਇੰਸਟਰਕਰ ਹਾਜ਼ਰ ਸਨ।...
ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਨੂੰ ਦਿਲੋਂ ਅਤੇ ਤਨਦੇਹੀ ਨਾਲ ਨਿਭਾਉਣ ਦਾ ਦਿੱਤਾ ਸੁਨੇਹਾ

ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਨੂੰ ਦਿਲੋਂ ਅਤੇ ਤਨਦੇਹੀ ਨਾਲ ਨਿਭਾਉਣ ਦਾ ਦਿੱਤਾ ਸੁਨੇਹਾ

National, Politics, Punjab
ਸ੍ਰੀ ਮੁਕਤਸਰ ਸਾਹਿਬ, 09 ਸਤੰਬਰ: ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐੱਸ ਵੱਲੋਂ ਅੱਜ ਸਕੂਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲ ਦੇ ਪ੍ਰਿੰਸੀਪਲ ਤੇ ਪ੍ਰਸ਼ਾਸਕੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਕੂਲ ਵਿੱਚ ਚਲ ਰਹੇ ਕੰਮਾਂ ਬਾਰੇ ਜਾਣਕਾਰੀ ਹਾਸਲ ਕਰਕੇ ਭਵਿੱਖੀ ਵਿਕਾਸ ਦੀਆਂ ਯੋਜਨਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ । ਉਨ੍ਹਾਂ ਸਕੂਲ ਦੇ ਸਮੂਹ ਸਟਾਫ਼ ਨਾਲ ਦੇਸ਼ ਦੇ ਭਵਿੱਖ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਦਿਲੋਂ ਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਵਿਦਿਆਰਥੀਆਂ ਵੱਲੋਂ ਬਣਾਏ ਗਏ ਵਿਗਿਆਨ ਵਿਸ਼ੇ ਨਾਲ ਸਬੰਧਤ ਮਾਡਲਾਂ ਵਿੱਚ ਡੂੰਘੀ ਦਿਲਚਸਪੀ ਜ਼ਾਹਰ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਇਕ ਵਿਸ਼ੇ ਜਿਨ੍ਹਾਂ ਵਿੱਚ ਉਹ ਰੁਚੀ ਰੱਖਦੇ ਹੋਣ ਜਾਂ ਉਸ ਵਿਸ਼ੇ ਨਾਲ ਸਬੰਧਤ ਖਾਸ ਮੁਹਾਰਤ ਹੋਵੇ ਜਿਵੇ...
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਛੇ ਹਮਲਾਵਰਾਂ ਦਾ ਮੁੱਖ ਟਾਰਗੇਟ ਸੀ ਮ੍ਰਿਤਕ ਦਿਲਦੀਪ, ਜਾਂਚ ਦੌਰਾਨ ਹੋਇਆ ਖੁਲਾਸਾ

ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਛੇ ਹਮਲਾਵਰਾਂ ਦਾ ਮੁੱਖ ਟਾਰਗੇਟ ਸੀ ਮ੍ਰਿਤਕ ਦਿਲਦੀਪ, ਜਾਂਚ ਦੌਰਾਨ ਹੋਇਆ ਖੁਲਾਸਾ

National, Politics, Punjab
ਚੰਡੀਗੜ੍ਹ, 9 ਸਤੰਬਰ: ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਦੇ ਔਰੰਗਾਬਾਦ ਤੋਂ ਛੇ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਸਨਸਨੀਖੇਜ਼ ਫਿਰੋਜ਼ਪੁਰ ਤੀਹਰੇ ਕਤਲ ਕਾਂਡ ਨੂੰ ਸੁਲਝਾਉਣ ਦੇ ਦੋ ਦਿਨ ਉਪਰੰਤ, ਮਾਮਲੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਮਲਾਵਰਾਂ ਦਾ ਮੁੱਖ ਨਿਸ਼ਾਨਾ ਮ੍ਰਿਤਕ ਦਿਲਦੀਪ ਸੀ, ਜਦੋਂ ਕਿ ਨੌਜਵਾਨ ਲੜਕੀ ਸਮੇਤ ਦੋ ਹੋਰ ਪੀੜਤ ਜਵਾਬੀ ਗੋਲੀਬਾਰੀ ਦੌਰਾਨ ਅਣਜਾਣੇ ਵਿੱਚ ਆਪਣੀ ਜਾਨ ਗੁਆ ਬੈਠੇ ਸਨ। ਗ੍ਰਿਫ਼ਤਾਰੀ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਬਾਬਾ ਵਾਸੀ ਚੋਹਲਾ ਸਾਹਿਬ, ਤਰਨਤਾਰਨ; ਪ੍ਰਿੰਸ ਵਾਸੀ ਪਿੰਡ ਕੁੰਡੇ, ਫਿਰੋਜ਼ਪੁਰ; ਰਵਿੰਦਰ ਸਿੰਘ ਉਰਫ ਰਵੀ ਉਰਫ ਸੁੱਖੂ, ਸੁਖਚੈਨ ਸਿੰਘ, ਅਕਸ਼ੈ ਉਰਫ ਬਗੀਚਾ ਅਤੇ ਰਾਜਬੀਰ ਸਿੰਘ ਉਰਫ ਦਲੇਰ ਸਿੰਘ ਸਾਰੇ ਵਾਸੀ ਬਸਤੀ ਬਾਗ ਵਾਲੀ ਫਿਰੋਜ਼ਪੁਰ ਵਜੋਂ ਹੋਈ ਹੈ। ਇਹ ਗ੍ਰਿਫ਼ਤਾਰੀਆਂ ਔਰੰਗਾਬਾਦ ਦੇ ਹਿਰਦੈ ਸਮਰਾਟ ਬਾਲਾ ਸਾਹਿਬ ਠਾਕਰੇ ਐਕਸਪ੍ਰੈਸ ਹਾਈਵੇਅ ਤੋਂ ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਫਿਰੋਜ਼ਪੁਰ ਜ਼ਿਲ੍ਹਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਵੱਲੋਂ ਮਿਲ ਕੇ ਸਾਂਝੇ ਤੌਰ 'ਤੇ ਕੀਤ...
ਆਪ੍ਰੇਸ਼ਨ ਸੀਲ-8: ਗੁਆਂਢੀ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਮੱਦੇਨਜ਼ਰ ਪਹਿਲਾਂ, ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ

ਆਪ੍ਰੇਸ਼ਨ ਸੀਲ-8: ਗੁਆਂਢੀ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਮੱਦੇਨਜ਼ਰ ਪਹਿਲਾਂ, ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ

National, Politics, Punjab
ਚੰਡੀਗੜ੍ਹ, 9 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਸੋਮਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-8’ ਚਲਾਇਆ ਗਿਆ। ਇਸ ਆਪ੍ਰੇਸ਼ਨ ਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਕੇ ਨਸ਼ਾ ਤਸਕਰੀ ਅਤੇ ਸ਼ਰਾਬ ਤਸਕਰੀ ’ਤੇ ਨਕੇਲ ਕੱਸਣ ਤੋਂ ਇਲਾਵਾ ਹਰਿਆਣਾ ਅਤੇ ਜੰਮੂ-ਕਸ਼ਮੀਰ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਹਰਕਤ ’ਤੇ ਬਾਜ਼ ਅੱਖ ਰੱਖਣਾਂ  ਵੀ ਸੀ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਸਮਕਾਲੀ ਤਰੀਕੇ  ਨਾਲ ਚਲਾਇਆ ਗਿਆ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਸੀਨੀਅਰ ਪੁਲਿਸ ਸੁਪਰਡੰਟਾਂ (ਐਸਐਸਪੀਜ਼) ਨੂੰ ‘ਆਪ੍ਰੇਸ਼ਨ ਸੀਲ-8’ ਦੇ ਹਿੱਸੇ ਵਜੋਂ ਪ੍ਰਭਾਵਸ਼ਾਲੀ ਨਕਾਬੰਦੀ ਨੂੰ ਯਕ...