ਪਰਾਲੀ ਨੂੰ ਵੱਧ ਅੱਗ ਲਗਾਉਣ ਵਾਲੇ ਪਿੰਡਾਂ ਵਿੱਚ ਪਹੁੰਚ ਕੇ ਐਸ ਡੀ ਐਮ ਕਰਨ ਕਿਸਾਨਾਂ ਨਾਲ ਮੀਟਿੰਗਾਂ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ 11 ਸਤੰਬਰ 2024--
ਆ ਰਹੇ ਝੋਨੇ ਦੇ ਸੀਜਨ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੋਂ ਹੀ ਕਮਰ ਕੱਸੇ ਕਰ ਲਏ ਹਨ। ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਮੁੱਦੇ ਉੱਤੇ ਜਿਲਾ ਪੁਲਿਸ ਮੁਖੀ ਸ ਚਰਨਜੀਤ ਸਿੰਘ, ਡੀ ਸੀ ਪੀ ਸ੍ਰੀ ਆਲਮ ਵਿਜੇ ਸਿੰਘ, ਸਾਰੇ ਐਸ ਡੀ ਐਮ, ਤਹਿਸੀਲਦਾਰਾਂ, ਖੇਤੀਬਾੜੀ ਅਧਿਕਾਰੀਆਂ, ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀਆਂ, ਅੰਮ੍ਰਿਤਸਰ ਦਿਹਾਤੀ ਦੇ ਥਾਣਾ ਮੁਖੀਆਂ ਅਤੇ ਬਲਾਕ ਡਿਵੈਲਪਮੈਂਟ ਪੰਚਾਇਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਉਹਨਾਂ ਨੇ ਸਪਸ਼ਟ ਕੀਤਾ ਕਿ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਪਰਾਲੀ ਨੂੰ ਅੱਗ ਲੱਗਣ ਵਾਲੀਆਂ ਘਟਨਾਵਾਂ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ ਅਤੇ ਇਸ ਵਿੱਚ ਕਿਸੇ ਵੀ ਪੱਧਰ ਉੱਤੇ ਰਤੀ ਭਰ ਵੀ ਕੁੱਤਾਹੀ ਦੀ ਗੁੰਜਾਇਸ਼ ਨਹੀਂ ਹੈ, ਸੋ ਸਾਰੇ ਅਧਿਕਾਰੀ ਅਤੇ ਕਰਮਚਾਰੀ ਜਿਨਾਂ ਦੀ ਡਿਊਟੀ ਇਸ ਕੰਮ ਲਈ ਲਗਾਈ ਗਈ ਹੈ, ਉਹ ਅਗਲੇ ਦੋ ਮਹੀਨੇ ਖੇਤਾਂ ਵਿੱਚ ਹੀ ਸਰਗਰਮ ਰਹਿਣ। ਉਹਨਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਝੋਨੇ ਦੀ ਕਟਾਈ ਸਭ ਤੋਂ ਪਹਿਲਾਂ ਸ਼ੁਰੂ ਹੁੰ...








