Friday, March 13
Shadow

National

ਬੀਬੀ ਕੌਲਾਂ ਜੀ ਡਿਗਰੀ ਕਾਲਜ ਜੰਡਿਆਲਾ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ ਈ ਟੀ ਓ ਨੇ ਦਿੱਤੇ  5 ਲੱਖ ਰੁਪਏ

ਬੀਬੀ ਕੌਲਾਂ ਜੀ ਡਿਗਰੀ ਕਾਲਜ ਜੰਡਿਆਲਾ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ ਈ ਟੀ ਓ ਨੇ ਦਿੱਤੇ 5 ਲੱਖ ਰੁਪਏ

National, Politics, Punjab
ਅੰਮ੍ਰਿਤਸਰ, 9 ਸਤੰਬਰ --  ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਬੀਬੀ ਕੌਲਾਂ ਜੀ ਡਿਗਰੀ ਕਾਲਜ ਸਰਾਂ ਰੋਡ  ਜੰਡਿਆਲਾ ਗੁਰੂ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ। ਦੱਸਣ ਯੋਗ ਹੈ ਕਿ ਬੀਤੇ ਦਿਨੀ ਉਕਤ ਕਾਰਜ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਸਰਦਾਰ ਹਰਭਜਨ ਸਿੰਘ ਨੇ ਸੰਸਥਾ ਵੱਲੋਂ ਸਿੱਖਿਆ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਇਹ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ,  ਜਿਸ ਨੂੰ ਅੱਜ ਉਹਨਾਂ ਨੇ ਪੂਰਾ ਕਰ ਦਿੱਤਾ । ਉਨ੍ਹਾਂ ਕਿਹਾ ਕਿ ਇਸ ਕਾਲਜ ਦੀਆਂ ਬੱਚੀਆਂ ਹਮੇਸ਼ਾਂ ਹੀ ਆਪਣੇ ਕਾਲਜ ਦਾ ਨਾਮ ਰੌਸ਼ਨ ਕਰਦੀਆਂ ਹਨ ਅਤੇ ਅੱਜ ਦੀਆਂ ਬੱਚੀਆਂ ਕਿਸੇ ਵੀ ਤਰ੍ਹਾਂ ਨਾਲ ਲੜਕਿਆਂ ਨਾਲੋ ਪਿੱਛੇ ਨਹੀਂ ਹਨ ।  ੳਨ੍ਹਾਂ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਭਾਈ ਨਰਿੰਦਰ ਸਿੰਘ ਨੂੰ ਚੈੱਕ ਸੌਂਪਦੇ ਹੋਏ ਅਪੀਲ ਕੀਤੀ ਕਿ  ਉਹ ਬੱਚਿਆਂ ਨੂੰ ਅਜੋਕੇ ਯੁੱਗ ਸਮੇਂ ਚੱਲ ਰਹੀ ਤਕਨੀਕੀ ਸਿਖਿਆ ਜਰੂਰ ਪ੍ਰਦਾਨ ਕਰਨ ਤਾਂ ਜੋ ਬੱਚੇ ਅਉਣ ਵਾਲੇ ਯੁੱਗ ਦੇ ਹਾਣੀ ਬਣ ਸਕਣ। ਉਹਨਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਮੇਸ਼ਾ ਤੁਹਾਡੇ ਸਹਿਯੋਗ ਲਈ ਹਾਜ਼ਰ ਹੈ। ...
ਰਮਦਾਸ ਨੂੰ ਆਉਂਦੇ ਚਾਰ ਰਸਤਿਆਂ ਉੱਤੇ ਬਣਨ ਗਏ ਚਾਰ ਗੇਟਾਂ ਲਈ ਮੁੱਖ ਮੰਤਰੀ ਵੱਲੋਂ ਪੌਣੇ ਤਿੰਨ ਕਰੋੜ ਰੁਪਏ ਜਾਰੀ

ਰਮਦਾਸ ਨੂੰ ਆਉਂਦੇ ਚਾਰ ਰਸਤਿਆਂ ਉੱਤੇ ਬਣਨ ਗਏ ਚਾਰ ਗੇਟਾਂ ਲਈ ਮੁੱਖ ਮੰਤਰੀ ਵੱਲੋਂ ਪੌਣੇ ਤਿੰਨ ਕਰੋੜ ਰੁਪਏ ਜਾਰੀ

National, Politics, Punjab
ਅੰਮ੍ਰਿਤਸਰ,  9 ਸਤੰਬਰ --ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਸਮੁੱਚੀ ਸੰਗਤ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਦੱਸਿਆ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਉੱਤੇ ਧਾਰਮਿਕ ਦਿਖ ਵਾਲੇ ਸੁੰਦਰ ਗੇਟ ਬਣਾਉਣ ਦਾ ਜੋ ਸੁਪਨਾ ਲਿਆ ਸੀ , ਉਸ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਲਗਭਗ ਪੌਣੇ ਤਿੰਨ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਹਨਾਂ ਨੇ ਦੱਸਿਆ ਕਿ ਬਾਬਾ ਬੁੱਢਾ ਸਾਹਿਬ ਜੀ ਦੀ ਇਸ ਨਗਰੀ ਦਾ ਵਿਕਾਸ ਕਰਨਾ ਮੇਰਾ ਮੁੱਖ ਟੀਚਾ ਹੈ ਅਤੇ ਮੈਂ ਲਗਾਤਾਰ ਇਸ ਲਈ ਕੰਮ ਕਰ ਰਿਹਾ ਹਾਂ,  ਜਿਸ ਸਦਕਾ ਰਮਦਾਸ ਨੂੰ ਆਉਂਦੀ ਮੁੱਖ ਸੜਕ ਤੇ ਬਾਬਾ ਬੁੱਢਾ ਸਾਹਿਬ ਦੇ ਗੁਰਦੁਆਰੇ ਤੱਕ ਜਾਂਦੀ ਸੜਕ ਬਣ ਚੁੱਕੀ ਹੈ ਅਤੇ ਹੁਣ ਇਸ ਇਸ ਸ਼ਹਿਰ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਉੱਤੇ ਵੱਡੇ ਦਰਵਾਜੇ ਬਣਾਏ ਜਾਣਗੇ।     ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਰਮਦਾਸ ਤੋਂ ਪਿੰਡਾਂ ਨੂੰ ਜਾਂਦੀਆਂ ਲਿੰਕ ਸੜਕਾਂ ਵੀ ਛੇਤੀ ਬਣਨਗੀਆਂ।  ਉਹਨਾਂ ਦੱਸਿਆ ਕਿ ਥੋੜਾ ਦਿਨ ਪਹਿਲਾਂ ਹੀ ਮੈਂ ਇਹ ਫਾਈਲ...
ਵਿਧਾਇਕ ਬੁੱਧ ਰਾਮ ਨੇ ਪਿੰਡ ਰੰਘੜਿਆਲ ਅਤੇ ਦਿਆਲਪੁਰਾ ’ਚ ਆਂਗਣਵਾੜੀ ਸੈਂਟਰਾਂ ਦਾ ਕੀਤਾ ਉਦਘਾਟਨ

ਵਿਧਾਇਕ ਬੁੱਧ ਰਾਮ ਨੇ ਪਿੰਡ ਰੰਘੜਿਆਲ ਅਤੇ ਦਿਆਲਪੁਰਾ ’ਚ ਆਂਗਣਵਾੜੀ ਸੈਂਟਰਾਂ ਦਾ ਕੀਤਾ ਉਦਘਾਟਨ

National, Politics, Punjab
ਬੁਢਲਾਡਾ/ਮਾਨਸਾ, 09 ਸਤੰਬਰ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਇਹ ਵਿਚਾਰ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਰੰਘੜਿਆਲ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਮੌਕੇ ਹਾਜ਼ਰ ਲੋਕਾਂ ਨਾਲ ਸਾਂਝੇ ਕੀਤੇ। ਇਸ ਮੌਕੇ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਪਿੰਡ ਰੰਘੜਿਆਲ ਵਿਖੇ 05 ਲੱਖ ਰੁਪੈ ਦੀ ਲਾਗਤ ਨਾਲ ਰਵਿਦਾਸ ਧਰਮਸ਼ਾਲਾ ਤਿਆਰ ਕੀਤੀ ਗਈ ਹੈ, ਕਿਉਂਕਿ ਰਵਿਦਾਸ ਭਾਈਚਾਰੇ ਲਈ ਖੁਸ਼ੀ-ਗ਼ਮੀ ਦੇ ਸਾਂਝੇ ਪ੍ਰੋਗਰਾਮਾਂ ਲਈ ਕੋਈ ਢੁੱਕਵੀਂ ਜਗ੍ਹਾ ਨਾ ਹੋਣ ਕਾਰਣ ਉਨ੍ਹਾਂ ਨੂੰ ਵੱਡੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸੇ ਤਰ੍ਹਾਂ 10 ਲੱਖ ਰੁਪੈ ਦੀ ਲਾਗਤ ਨਾਲ ਤਿਆਰ ਆਂਗਣਵਾੜੀ ਸੈਂਟਰ ਲਈ ਹਾਲ ਕਮਰਾ, ਰਸੋਈ ਅਤੇ ਸਟੋਰ ਬਣਾਇਆ ਗਿਆ ਹੈ ਤਾਂ ਜੋ ਆਂਗਣਵਾੜੀ ਆਉਣ ਵਾਲੇ ਛੋਟੇ ਬੱਚਿਆਂ ਨੂੰ ਉਥੇ ਹੀ ਖਾਣਾ ਬਣਾ ਕੇ ਦਿੱਤਾ ਜਾ ਸਕੇ। ਇਸ ਉਪਰੰਤ ਵਿਧਾਇਕ ਬੁੱਧ ਰਾਮ ਨੇ ਪਿੰਡ ਦਿਆਲਪੁਰਾ ਵਿਖੇ 10 ਲੱਖ ਰੁਪ...
ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 02 ਦੋਸ਼ੀ 01 ਨਾਜਾਇਜ਼ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ ਸਮੇਤ ਗ੍ਰਿਫਤਾਰ

ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 02 ਦੋਸ਼ੀ 01 ਨਾਜਾਇਜ਼ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ ਸਮੇਤ ਗ੍ਰਿਫਤਾਰ

National, Politics, Punjab
ਐੱਸ ਏ ਐੱਸ ਨਗਰ, 9 ਸਤੰਬਰ: ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਡਾ. ਜੋਤੀ ਯਾਦਵ, ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ ਦੀ ਟੀਮ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਨਾਜਾਇਜ਼ ਪਿਸਟਲ .32 ਬੋਰ ਸਮੇਤ 02 ਜਿੰਦਾਂ ਰੌਂਦ ਅਤੇ ਇੱਕ ਗੱਡੀ ਨੰ: PB19-V-3453 ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 05-09-2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਏਅਰਪੋਰਟ ਚੌਂਕ ਮੌਜੂਦ ਸੀ, ਜਿੱਥੇ ਸੀ.ਆਈ.ਏ. ਸਟਾਫ ਦੇ ਏ ਐਸ ਆਈ ਗੁਰਦੀਪ ਸਿੰਘ ਨੂੰ ਸੂਚਨਾ ਮਿਲ਼ੀ ਕਿ ਏਵਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਮਹਿਲ ਕਲਾਂ, ਜ਼ਿਲ੍ਹਾ ਬਰਨਾਲ਼ਾ ਅਤੇ ਸੰਦੀਪ ਸਿੰਘ ਉਰਫ ਮਿੰਟੂ ਪੁੱਤਰ ਜਗਰੂਪ ਵਾਸੀ ਪਿੰਡ ਸਹੋਰ,...
ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

National, Politics, Punjab
ਫਰੀਦਕੋਟ 9 ਸਤੰਬਰ ( ) ਜਿਲਾ ਮੈਜਿਸਟ੍ਰੇਟ ਫਰੀਦਕੋਟ, ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 27 ਅਕਤੂਬਰ 2024 ਤੱਕ ਲਾਗੂ ਰਹਿਣਗੇ। ਮੈਰਿਜ ਪੈਲਿਸਾਂ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲਾ ਫਰੀਦਕੋਟ ਵਿੱਚ ਵਿਆਹ ਸ਼ਾਦੀਆਂ, ਸਮਾਜਿਕ/ ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ ਆਦਿ ਵਿੱਚ ਆਮ ਜਨਤਾ ਵੱਲੋਂ ਹਵਾਈ ਫਾਇਰ ਕੀਤੇ ਜਾਂਦੇ ਹਨ । ਜਿਸ ਕਰਕੇ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਵੀ ਡਰ ਰਹਿੰਦਾ ਹੈ । ਇਸ ਲਈ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਸਮਾਜਿਕ /ਧਾਰਮਿਕ ਸਮਾਰੋਹਾਂ, ਜਲਸੇ, ਧਰਨੇ/ਰੈਲੀਆਂ, ਮੈਰਿਜ ਪੈਲਿਸਾਂ ਆਦਿ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ ਲਗਾਈ ਗਈ । ਇਹ ਪਾਬੰਦੀ 27 ਅਕਤੂਬਰ 2024 ਤੱਕ ਲਾਗੂ ਰਹੇਗੀ ਚਾਇਨਾ ਡੋਰ ਵੇਚਣ ਤੇ ਪਾਬੰਦੀ ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈ...
ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

National, Politics, Punjab
ਐਸ.ਏ.ਐਸ.ਨਗਰ, 9 ਸਤੰਬਰ : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ “ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਦਿਵਸ ਮਨਾਇਆ ਗਿਆ ਜਿਸ ਦੌਰਾਨ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਦਸਿਆ ਕਿ ਇਹ ਵਿਸ਼ੇਸ਼ ਦਿਨ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਮਨਾਇਆ ਜਾਂਦਾ ਹੈ ਜਿਸ ਤਹਿਤ ਉੱਚ ਜੋਖਮ ਗਰਭਵਤੀ ਔਰਤਾਂ ਦੇ ਉਚਿਤ ਇਲਾਜ ਪ੍ਰਬੰਧਨ ’ਤੇ ਵਿਸ਼ੇਸ਼ ਧਿਆਨ ਦਿਤਾ ਜਾਂਦਾ ਹੈ। ਇਸ ਤੋਂ ਇਲਾਵਾ ਔਰਤਾਂ ਦੇ ਸੁਰੱਖਿਅਤ ਜਣੇਪੇ ਨੂੰ ਯਕੀਨੀ ਬਣਾਉਣ ਲਈ ਆਇਰਨ ਦੀਆਂ ਮੁਫਤ ਗੋਲੀਆਂ ਤੇ ਸਿਹਤ ਸਿੱਖਿਆ ਦੇ ਕੇ ਬਿਹਤਰ ਜੀਵਨਸ਼ੈਲੀ ਜਿਊਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਸਿਹਤ ਅਧਿਕਾਰੀਆਂ ਨੇ ਆਖਿਆ ਕਿ ਜੇਕਰ ਗਰਭਵਤੀ ਔਰਤਾਂ ਖ਼ਾਸ ਕਰਕੇ ਹਾਈਰਿਸਕ ਔਰਤਾਂ ਦੀ ਸਮੇਂ-ਸਮੇਂ ’ਤੇ ਉੱਚਿਤ ਸਿਹਤ ਜਾਂਚ ਕੀਤੀ ਜਾਵੇ ਤਾਂ ਮਾਂ ਅਤੇ ਬੱਚੇ ਦੀਆਂ ਸਿਹਤ ਨਾਲ ਸੰਬੰਧਤ ਸਮੱਸਿਆਵਾਂ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਚ ਜੋਖਮ ਗਰਭਵਤੀ ਔਰਤਾਂ ਦੀ ਜਣੇਪੇ ਤੋਂ ਪਹਿਲਾਂ ਚਾਰ ਏ.ਐੱਨ.ਸੀ. ਜਾਂਚਾਂ ਕਰ...
ਵੱਖ ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਗਾਇਆ ਕੈਂਪ

ਵੱਖ ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਗਾਇਆ ਕੈਂਪ

National, Politics, Punjab
ਫਿਰੋਜ਼ਪੁਰ 9 ਸਤੰਬਰ ( ) ਮਾਣਯੋਗ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪਿੰਡ ਢੀਂਡਸਾ ਵਿਖੇ ਆਮ ਲੋਕਾ ਦੀਆਂ ਮੁਸ਼ਕਿਲਾ ਸੁਨਣ ਲਈ ਕੈਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਹਲਕਾ ਫਿਰੋਜਪੁਰ ਦਿਹਾਤੀ ਦੇ ਵਿਧਾਇਕ. ਸ਼੍ਰੀ ਰਜਨੀਸ਼ ਦਹੀਯਾ ਵੱਲੋਂ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤੀ ਗਈ ਅਤੇ ਕੈਂਪ ਵਿੱਚ ਪਿੰਡ ਢੀਂਡਸਾ, ਮਿਸ਼ਰੀ ਵਾਲਾ, ਉਗੋਕੇ ਅਤੇ ਭੰਬਾ ਵਾਲਾ ਉਰਫ ਲੰਡਾ ਤੋਂ ਆਏ ਲੋਕਾ ਦੀਆਂ ਮੁਸ਼ਕਿਲਾ ਨੂੰ ਸੁਣਿਆ ਅਤੇ ਲੋਕਾ ਦੀਆਂ ਮੁਸ਼ਕਿਲਾ ਨੂੰ ਮੌਕੇ ਤੇ ਹਲ ਕੀਤਾ। ਇਸ ਮੌਕੇ ਤੇ ਪਿੰਡ ਢੀਂਡਸਾ ਦੇ ਮੋਹਤਵਾਰ ਵਿਅਕਤੀਆਂ ਵੱਲੋਂ ਵਿਧਾਇਕ ਫਿਰੋਜ਼ਪੁਰ ਦਿਹਾਤੀ ਨੂੰ ਮੰਗ ਪੱਤਰ ਵੀ ਪੇਸ਼ ਕੀਤਾ, ਜਿਸ ਵਿੱਚ ਦਰਜ ਮੁਸ਼ਕਿਲਾ ਨੂੰ ਉਨ੍ਹਾਂ ਵੱਲੋਂ ਮੌਕੇ ਤੇ ਹਾਜ਼ਰ ਬੀ.ਡੀ.ਪੀ.ਓ. ਘੱਲ ਖੁਰਦ ਨੂੰ ਮੁਸ਼ਕਿਲਾ ਦਾ ਹੱਲ ਕਰਨ ਦੀ ਹਦਾਇਤ ਵੀ ਜਾਰੀ ਕੀਤੀ ਗਈ। ਇਸ ਕੈਂਪ ਵਿੱਚ ਪਿੰਡਾ ਦੇ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ, ਕੈਂਪ ਦੌਰਾਨ 116 ਸ਼ਿਕਾਇਤਾ ਪ੍ਰਾਪਤ ਕੀਤੀਆਂ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ। ਇਸ ਕੈਂਪ ਵਿੱਚ ਜ਼ਿਲ੍ਹਾ ਪ੍ਰਸ਼ਾਸਨ ...
ਸਾਈਂ ਮੰਦਰ ਰੋਡ ਪ੍ਰੇਮ ਨਗਰ ਕੋਟਕਪੂਰਾ ਦੀ ਨਵੀਂ ਬਣਨ ਵਾਲੀ ਸੜਕ ਦਾ ਕੰਮ ਕਰਵਾਇਆ ਸ਼ੁਰੂ

ਸਾਈਂ ਮੰਦਰ ਰੋਡ ਪ੍ਰੇਮ ਨਗਰ ਕੋਟਕਪੂਰਾ ਦੀ ਨਵੀਂ ਬਣਨ ਵਾਲੀ ਸੜਕ ਦਾ ਕੰਮ ਕਰਵਾਇਆ ਸ਼ੁਰੂ

National, Politics, Punjab
ਕੋਟਕਪੂਰਾ, 9 ਸਤੰਬਰ (  ) :- ਸ਼ਹਿਰ ਵਾਸੀਆਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਵਿਸ਼ੇਸ਼ ਉਪਰਾਲੇ ਸਦਕਾ ਸਾਈਂ ਮੰਦਰ ਰੋਡ ਪ੍ਰੇਮ ਨਗਰ, ਕੋਟਕਪੂਰਾ ਦੀ ਸੜਕ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਅਤੇ ਸੁਖਵੰਤ ਸਿੰਘ ਪੱਕਾ ਜਿਲਾ ਯੂਥ ਪ੍ਰਧਾਨ (ਆਪ) ਵਲੋਂ ਸਾਂਝੋ ਤੌਰ ’ਤੇ ਰਿਬਨ ਕੱਟ ਕੇ ਕੀਤਾ ਗਿਆ। ਸਪੀਕਰ ਸੰਧਵਾਂ ਦੀ ਟੀਮ ਨੇ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹਨਾਂ ਦੀਆਂ ਸਾਰੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਦੂਰ ਕਰਕੇ ਸਹੂਲਤਾਂ ਦੇਣ ਅਤੇ ਭਲਾਈ ਸਕੀਮਾ ਲਾਗੂ ਕਰਵਾਉਣ ਲਈ ਸਪੀਕਰ ਸੰਧਵਾਂ ਵਲੋਂ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬਕਾਇਦਾ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ। ਸੁਖਦੇਵ ਸਿੰਘ ਪਦਮ ਅਤੇ ਨਰਿੰਦਰ ਰਾਠੌਰ ਨੇ ਆਖਿਆ ਕਿ ਸਪੀਕਰ ਸੰਧਵਾਂ ਦੀਆਂ ਹਦਾਇਤਾਂ ਮੁਤਾਬਿਕ ਵਿਕਾਸ ਕਾਰਜਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਵਿੱਚ ਅਣਗਹਿਲੀ, ਲਾਪ੍ਰਵਾਹੀ ਜਾਂ ਹੇਰਾਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ...
ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ/ਸਵੈਰੋਜ਼ਗਾਰ ਕੈਂਪ 10 ਸਤੰਬਰ ਨੂੰ

ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ/ਸਵੈਰੋਜ਼ਗਾਰ ਕੈਂਪ 10 ਸਤੰਬਰ ਨੂੰ

National, Politics, Punjab
ਸ੍ਰੀ ਮੁਕਤਸਰ ਸਾਹਿਬ, 09 ਸਤੰਬਰ: ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ 10 ਸਤੰਬਰ 2024 ਦਿਨ ਮੰਗਲਵਾਰ ਨੂੰ ਐਮ.ਐਮ.ਡੀ.ਡੀ.ਏ.ਵੀ.ਕਾਲਜ, ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਿਨ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੈਗਾ ਪਲੇਸਮੈਂਟ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ 10ਵੀਂ, 12ਵੀਂ, ਗ੍ਰੇਜ਼ੂਏਟ, ਪੋਸਟ ਗ੍ਰੇਜ਼ੂਏਟ ਪਾਸ ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਭਾਗ ਲੈ ਰਹੀਆਂ ਹਨ ਅਤੇ ਨਾਲ ਹੀ ਸਵੈ-ਰੋਜ਼ਗਾਰ ਨਾਲ ਸਬੰਧਿਤ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਵਿਭਾਗ ਦੀਆਂ ਸਵੈ-ਰੋਜ਼ਗਾਰ ਸਕੀਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਚਾਹਵਾਨ ਪ੍ਰਾਰਥਣਾਂ ਨੂੰ ਲੋਨ ਮੁਹੱਈਆਂ ਕਰਵਾਏ ਜਾਣਗੇ ਅਤੇ ਇਸ ਮੈਗਾ ਪਲੇਸਮੈਂਟ ਕੈਂਪ ਵਿੱਚ ਕੇਵਲ ਲੜਕੀਆਂ ਹੀ ਭਾਗ ਲੈ ਸਕਦੀਆਂ ਹਨ। ਉਨ੍ਹ...
ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵਲੋਂ ਕੈਂਪ ਦੌਰਾਨ ਲੜਕੀਆਂ ਨੂੰ ਕੰਮ ਵਾਲੀ ਥਾਂ `ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਐਕਟ, 2013  ਸਬੰਧੀ ਦਿੱਤੀ ਗਈ ਜਾਣਕਾਰੀ

ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵਲੋਂ ਕੈਂਪ ਦੌਰਾਨ ਲੜਕੀਆਂ ਨੂੰ ਕੰਮ ਵਾਲੀ ਥਾਂ `ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਐਕਟ, 2013 ਸਬੰਧੀ ਦਿੱਤੀ ਗਈ ਜਾਣਕਾਰੀ

National, Politics, Punjab
ਸ੍ਰੀ ਮੁਕਤਸਰ ਸਾਹਿਬ 9 ਸਤੰਬਰ ਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਗੁਰੂ ਨਾਨਕ ਕਾਲਜ, ਸ੍ਰੀ ਮੁਕਤਸਰ ਸਾਹਿਬ ਦੇ ਸਟਾਫ ਅਤੇ ਲੜਕੀਆਂ ਨੂੰ ਕੰਮ ਵਾਲੀ ਥਾਂ `ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਐਕਟ, 2013  ਸਬੰਧੀ ਜਾਣਕਾਰੀ ਦੇਣ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ  ਨੇ ਬਚਿੱਆਂ ਨੂੰ ਕੰਮ ਵਾਲੀ ਥਾਂ ਤੇ ਔਰਤਾਂ ਦਾ ਜਿਨਸੀ ਸੋਸ਼ਣ ਐਕਟ 2013 ਸਬੰਧੀ ਵੱਖ-ਵੱਖ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਨੇ ਦਸਿਆ ਕਿ ਜਿਵੇਂ ਬੰਗਾਲ ਵਿਚ ਡਾਕਟਰ ਨਾਲ ਘਨੋਣੀ ਹਰਕਤ ਕਰਕੇ ਉਸਦੀ ਹੱਤਿਆ ਕੀਤੀ ਗਈ, ਉਸ ਹਰਕਤ ਨਾਲ ਸਾਰਾ ਦੇਸ਼ ਸ਼ਰਮ-ਸ਼ਾਰ ਹੋ ਗਿਆ ਕਿਉਂਕਿ ਜਦੋਂ ਡਾਕਟਰ ਹੀ ਸੁਰੱਖਿਤ ਨਹੀਂ ਹਨ, ਉਹ ਆਮ ਲੋਕਾਂ ਦਾ ਇਲਾਜ ਕੀ ਕਰ ਸਕਣਗੇ। ਇਸ ਸਬੰਧੀ ਪੰਜਾਬ ਦੇ ਡਾਕਟਰਾਂ ਵਲੋਂ ਵੀ ਪੰਜਾਬ ਸਰਕਾਰ ਨੂੰ ਅਲਟੀਮੈਟਮ ਦਿੱਤਾ ਗਿਆ ਹੈ ਕਿ ਜੇਕਰ ਸਾਡੀ ਸੁਰੱਖਿਆ ਯਕੀਨੀ ਨਾ ਬਣਾਈ ਗਈ ਤਾਂ ਅਸੀਂ ਡਾਕਟਰ ਪੇਸ਼ੋ ਵਜੋਂ ਕੰਮ ਨਹੀਂ ਕਰਾਂਗਾ। ਇਸ ਲਈ ਮੇਰੀ ਆਪ ਸਭਨਾਂ ਨੂੰ ...