Monday, September 7
Shadow

National

ਜੋਗਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਟ੍ਰੀਟਮੈਂਟ ਪਲਾਂਟ ਜਲਦ ਹੋਵੇਗਾ ਸਥਾਪਿਤ-ਡਿਪਟੀ ਕਮਿਸ਼ਨਰ

ਜੋਗਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਟ੍ਰੀਟਮੈਂਟ ਪਲਾਂਟ ਜਲਦ ਹੋਵੇਗਾ ਸਥਾਪਿਤ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 11 ਸਤੰਬਰ : ਮਾਨਸਾ ਜ਼ਿਲ੍ਹੇ ਦੇ ਪਿੰਡ ਜੋਗਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ 2 ਐਮ.ਐਲ.ਡੀ. ਦਾ ਸੀਵਰੇਜ਼ ਟ੍ਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ। ਜਿਸਦੇ ਲੱਗਣ ਨਾਲ ਬਰਸਾਤਾਂ ਤੇ ਮੌਸਮ ਦੌਰਾਨ ਜਿੱਥੇ ਪਿੰਡ ਦੇ ਲੋਕਾਂ ਨੂੰ ਸੀਵਰੇਜ਼ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਉਥੇ ਪਾਣੀ ਦਾ ਟਰੀਟਮੈਂਟ ਕਰਕੇ ਮੁੜ ਵਰਤੋਂ ਵਿੱਚ ਲਿਆਂਦਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਜੋਗਾ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕਰਨ ਮੌਕੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਪ੍ਰਦਾਨ ਕਰਨਾ ਹੈ, ਜਿਸ ਦੀ ਲੜੀ ਤਹਿਤ ਗੰਦੇ ਪਾਣੀ ਦੀ ਨਿਕਾਸੀ ਲਈ ਇਹ ਸੀਵਰੇਜ਼ ਟ੍ਰੀਟਮੈਂਟ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਲਦ ਤੋਂ ਜਲਦ ਇਸ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਕੰਮ ਸ਼ੁਰੂ ਕਰਵਾਇਆ ਜਾਵੇ ਤਾਂ ਪਿੰਡ ਵਾਸੀਆਂ ਨੂੰ ਗੰਦੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾ...
ਕਲਾ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਦਾ ਮਿਲਦੈ ਮੌਕਾ-ਕੁਲਵੰਤ ਸਿੰਘ

ਕਲਾ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਦਾ ਮਿਲਦੈ ਮੌਕਾ-ਕੁਲਵੰਤ ਸਿੰਘ

National, Politics, Punjab
ਮਾਨਸਾ, 11 ਸਤੰਬਰ: ਕਲਾ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿਖੇ ਜ਼ਿਲ੍ਹਾ ਬਾਲ ਭਲਾਈ ਕਮੇਟੀ, ਰੈੱਡ ਕਰਾਸ ਅਤੇ ਸਿੱਖਿਆ ਵਿਭਾਗ ਦੇ ਸਾਂਝੇ ਉਦਮ ਸਦਕਾ ਕਰਵਾਏ ਪੇਂਟਿੰਗ ਮੁਕਾਬਲੇ ’ਚ ਸ਼ਿਰਕਤ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ਤੋਂ ਹੀ ਪੇਂਟਿੰਗ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਬੱਚੇ ਜ਼ਿਲ੍ਹਾ ਪੱਧਰ, ਡਵੀਜ਼ਨਲ ਪੱਧਰ ਅਤੇ ਨੈਸ਼ਨਲ ਪੱਧਰ ’ਤੇ ਪਹੁੰਚਦੇ ਹਨ ਤਾਂ ਉਨ੍ਹਾਂ ਨੂੰ ਇਨਾਮ, ਸਕਾਲਰਸ਼ਿਪ ਅਤੇ 18 ਸਾਲ ਤੱਕ ਮੁਫ਼ਤ ਪੜ੍ਹਾਈ ਦੀ ਸਹੂਲਤ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੇਂਟਿੰਗ ਮੁਕਾਬਲਿਆਂ ਨੂੰ ਮੁੜ ਸੁਰਜੀਤ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਦਾ ਅਹਿਮ ਉਪਰਾਲਾ ਹੈ। ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਇਸ ਪੇਂਟਿੰਗ ਮੁਕਾਬਲੇ ਵਿਚ 500 ਤੋਂ ਵਧੇਰੇ ਬੱਚਿਆਂ ਵੱਲੋਂ ਭਾਗ ਲਿਆ ਗਿਆ ਹੈ ਕਿ ਜੋ ਬਹੁਤ ਵਧੀਆ ਪਹਿਲਕਦਮੀ ਹੈ। ਉਨ੍ਹਾਂ ਪੇਂਟਿੰਗ ਮੁਕਾਬਲੇ ਵਿਚ ਭਾਗ ਲੈਣ ਵਾਲੇ ਬੱਚਿਆਂ ਦੀ ਹੌਂਸਲ...
ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਹੋਟਲ ਮਾਲਕਾਂ ਨਾਲ ਬੈਠਕ

ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਹੋਟਲ ਮਾਲਕਾਂ ਨਾਲ ਬੈਠਕ

National, Politics, Punjab
ਲੁਧਿਆਣਾ, 11 ਸਤੰਬਰ (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਅੱਜ ਸਥਾਨਕ ਹੋਟਲ ਗ੍ਰੀਨ ਵਿਖੇ ਵੱਖ-ਵੱਖ ਹੋਟਲ ਮਾਲਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਵਿਧਾਇਕ ਬੱਗਾ ਵੱਲੋਂ ਹੋਟਲ ਮਾਲਕਾਂ ਦੀਆਂ ਸਮੱਸਿਆਵਾਂ 'ਤੇ ਵਿਚਾਰ ਵਟਾਂਦਰੇ ਕੀਤੇ ਗਏ  ਅਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ। ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀ ਵਰਗ ਦੀ ਭਲਾਈ ਨੂੰ ਮੁੱਖ ਤਰਜੀਹ ਦੇ ਰਹੀ ਹੈ ਅਤੇ ਹੋਟਲ ਉਦਯੋਗ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ।...
ਪਾਣੀ, ਹਵਾ ਤੇ ਸ਼ੁੱਧ ਵਾਤਾਵਰਣ ਸਾਡੇ ਜੀਵਨ ਅਤੇ ਆਉਣ ਵਾਲੀ ਪੀੜ੍ਹੀ ਲਈ ਹੈ ਅਣਮੁੱਲੀ ਦਾਤ-ਡਿਪਟੀ ਕਮਿਸ਼ਨਰ

ਪਾਣੀ, ਹਵਾ ਤੇ ਸ਼ੁੱਧ ਵਾਤਾਵਰਣ ਸਾਡੇ ਜੀਵਨ ਅਤੇ ਆਉਣ ਵਾਲੀ ਪੀੜ੍ਹੀ ਲਈ ਹੈ ਅਣਮੁੱਲੀ ਦਾਤ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 11 ਸਤੰਬਰ: ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਅਤੇ ਇਸ ਦੇ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਸਹਿਯੋਗ ਲੈਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਪਿੰਡ ਝੇਰਿਆਂਵਾਲੀ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਲਗਾਏ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਪਹਿਲਾਂ ਤੋਂ ਹੀ ਕੀਤੇ ਜਾ ਰਹੇ ਵਧੀਆ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ, ਹਵਾ ਤੇ ਸ਼ੁੱਧ ਵਾਤਾਵਰਣ ਸਾਡੇ ਜੀਵਨ ਅਤੇ ਆਉਣ ਵਾਲੀ ਪੀੜ੍ਹੀ ਲਈ ਅਣਮੁੱਲੀ ਦਾਤ ਹੈ, ਜਿਸ ਦੇ ਲਈ ਸਾਨੂੰ ਹੁਣੇ ਤੋਂ ਸੁਚੇਤ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਸਾਡੀਆਂ ਫਸਲਾਂ ਲਈ ਜ਼ਰੂਰੀ ਤੱਤ ਮਰ ਜਾਂਦੇ ਹਨ, ਜਿਸ ਦਾ ਕੁੱਲ ਮਿਲਾ ਕੇ ਨੁਕਸਾਨ ਕਿਸਾਨ ਨੂੰ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਸ...
ਔਰਤਾਂ ਲਈ ਮੈਗਾ ਪਲੇਸਮੈਂਟ ਕੈਂਪ: ਨੌਕਰੀ ਲਈ 1223 ਉਮੀਦਵਾਰਾਂ ਦੀ ਚੋਣ; 50 ਉਮੀਦਵਾਰ ਸਵੈ-ਰੁਜ਼ਗਾਰ ਸਹਾਇਤਾ ਲਈ ਚੁਣੇ

ਔਰਤਾਂ ਲਈ ਮੈਗਾ ਪਲੇਸਮੈਂਟ ਕੈਂਪ: ਨੌਕਰੀ ਲਈ 1223 ਉਮੀਦਵਾਰਾਂ ਦੀ ਚੋਣ; 50 ਉਮੀਦਵਾਰ ਸਵੈ-ਰੁਜ਼ਗਾਰ ਸਹਾਇਤਾ ਲਈ ਚੁਣੇ

National, Politics, Punjab
ਚੰਡੀਗੜ੍ਹ, 10 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਅਪਣਾਏ ਦ੍ਰਿਸ਼ਟੀਕੋਣ ਵੱਲ ਅਹਿਮ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਅੱਜ ਹੁਸ਼ਿਆਰਪੁਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਔਰਤਾਂ ਲਈ ਤਿੰਨ ਮੈਗਾ ਪਲੇਸਮੈਂਟ ਕੈਂਪ ਲਗਾਏ। ਇਹਨਾਂ ਕੈਪਾਂ ਵਿੱਚ ਕੁੱਲ 1223 ਔਰਤਾਂ ਨੂੰ ਨੌਕਰੀ ਲਈ ਚੁਣਿਆ ਗਿਆ ਅਤੇ 50 ਹੋਰ ਔਰਤਾਂ ਦੀ ਚੋਣ ਸਵੈ-ਰੁਜ਼ਗਾਰ ਸਹਾਇਤਾ ਲਈ ਕੀਤੀ ਗਈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦਿੱਤੀ। ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਲਗਾਏ  ਗਏ ਇਨ੍ਹਾਂ ਮੈਗਾ ਪਲੇਸਮੈਂਟ ਕੈਂਪਾਂ ਵਿੱਚ 2829 ਅੌਰਤਾਂ ਨੇ ਹਿੱਸਾ ਲਿਆ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ 41 ਰੁਜ਼ਗਾਰਦਾਤਾਵਾਂ ਨੇ ਹਿੱਸਾ ਲਿਆ ਅਤੇ 1223 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ। ਇਨ੍ਹਾਂ ਕੈਂਪਾਂ ਵਿੱਚ ਮਾਈਕ੍ਰੋਸਾਫਟ ਅਤੇ ਆਈ.ਬੀ.ਐਮ. ਨੇ ਡਿਜੀਟਲ ਹੁਨਰ ਵਿਕਾਸ...
ਡਾਕਟਰੀ ਪੇਸ਼ੇਵਰਾਂ ਵਿਰੁੱਧ ਹਿੰਸਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਬਲਬੀਰ ਸਿੰਘ

ਡਾਕਟਰੀ ਪੇਸ਼ੇਵਰਾਂ ਵਿਰੁੱਧ ਹਿੰਸਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਬਲਬੀਰ ਸਿੰਘ

National, Politics, Punjab
ਚੰਡੀਗੜ੍ਹ, 10 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿਹਤ ਸੰਭਾਲ ਪੇਸ਼ੇਵਰਾਂ ਵਿਰੁੱਧ ਹਿੰਸਾ ਪ੍ਰਤੀ ਜ਼ੀਰੋ-ਟਾਲਰੈਂਸ ਨੀਤੀ ਦਹੁਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਪੱਸ਼ਟ ਤੌਰ 'ਤੇ ਕਿਹਾ ਕਿ ਸਿਹਤ ਸੰਭਾਲ ਪੇਸ਼ੇਵਰਾਂ ਵਿਰੁੱਧ ਕਿਸੇ ਵੀ ਕਿਸਮ ਦੀ ਹਿੰਸਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧੀ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਮੈਡੀਕਲ ਪੇਸ਼ੇਵਰਾਂ ਵਿਰੁੱਧ ਵਧ ਰਹੇ ਹਿੰਸਾ ਦੇ ਮਾਮਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ, ਸਿਹਤ ਮੰਤਰੀ ਅੱਜ ਸਰਕਾਰੀ ਸਿਹਤ ਸਹੂਲਤਾਂ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਸੀਪੀਜ਼/ਐਸਐਸਪੀਜ਼ ਅਤੇ ਸਿਵਲ ਸਰਜਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਕੁਮਾਰ ਰਾਹੁਲ, ਸਕੱਤਰ ਸਿਹਤ ਕਮ ਐਮਡੀ ਐਨਐਚਐਮ ਡਾ. ਅਭਿਨਵ ਤ੍ਰਿਖਾ, ਐਮਡੀ ਪੀਐਚਐਸਸੀ ਵਰਿੰਦਰ ਕੁਮਾਰ ਸ਼ਰਮਾ ਅਤੇ ਡਾਇਰੈਕਟਰ ਸਿਹਤ...
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

National, Politics, Punjab
ਚੰਡੀਗੜ੍ਹ, 10 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੰਤਵ ਤਹਿਤ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਸੈਕਟਰ 68, ਫੋਰੈਸਟ ਕੰਪਲੈਕਸ ਬਿਲਡਿੰਗ ਐਸ ਏ ਐਸ (ਮੋਹਾਲੀ)  ਵਿਖੇ ਗਵਰਨਿੰਗ ਬਾਡੀ ਦੀ ਮੀਟਿੰਗ ਹੋਈ। ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਊ ਧੰਨ ਦੀ ਸੇਵਾ ਅਤੇ ਸਾਂਭ-ਸੰਭਾਲ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ।  ੳਨ੍ਹਾਂ ਕਿਹਾ ਕਿ ਸੂਬੇ ਵਿੱਚ ਬੇਸਹਾਰਾਂ ਪਸ਼ੂਆਂ ਦੀ ਗਿਣਤੀ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਇਹਨਾਂ ਪਸ਼ੂਆਂ ਕਾਰਣ ਅਕਸਰ ਦੁਰਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਹਨਾਂ ਪਸ਼ੂਆਂ ਦੇ ਯੋਗ ਪ੍ਰਬੰਧਨ ਲਈ ਠੋਸ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ।  ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਗਊ ਭਲਾਈ ਦੇ ਕੰਮਾਂ ਵਿੱਚ ਸੁਧਾਰ ਲਿਆਉਣ ਸਬੰਧੀ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਮੀਟਿੰਗ ਦੌਰਾਨ ਮੁ...
ਵਿਜੀਲੈਂਸ ਬਿਊਰੋ ਨੇ 5,000 ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਦਬੋਚਿਆ

ਵਿਜੀਲੈਂਸ ਬਿਊਰੋ ਨੇ 5,000 ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਦਬੋਚਿਆ

National, Politics, Punjab
ਚੰਡੀਗੜ, 10 ਸਤੰਬਰ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਲਕੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦੇ ਹੀ ਵਸਨੀਕ ਮਨਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੇ ਖਿਲਾਫ ਸਿੰਚਾਈ ਵਿਭਾਗ ਵੱਲੋਂ ਨਹਿਰੀ ਪਾਣੀ ਨੂੰ ਦੂਸ਼ਿਤ ਕਰਨ ਦੇ ਦੋਸ਼ ਹੇਠ ਉਕਤ ਪੁਲਿਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ ਨੇ ਇਸ ਸਬੰਧੀ ਉਸਦੇ ਹੱਕ ਵਿੱਚ ਰਿਪੋਰਟ ਪੇਸ਼ ਕਰਨ ਬਦਲੇ 5,000 ਰੁਪਏ...
ਜਨ ਸੁਣਵਾਈ ਕੈਂਪਾਂ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾ ਰਿਹਾ ਹੈ ਨਿਪਟਾਰਾ—ਡਿਪਟੀ ਕਮਿਸ਼ਨਰ

ਜਨ ਸੁਣਵਾਈ ਕੈਂਪਾਂ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾ ਰਿਹਾ ਹੈ ਨਿਪਟਾਰਾ—ਡਿਪਟੀ ਕਮਿਸ਼ਨਰ

National, Politics, Punjab
ਅੰਮ੍ਰਿਤਸਰ, 10 ਸਤੰਬਰ 2024--- ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ ਅਤੇ ਵੱਖ ਵੱਖ ਸੇਵਾਵਾਂ ਹਾਸਲ ਕਰਨ ਲਈ ਲੋਕਾਂ ਨੂੰ ਹੁਣ ਵੱਖ ਵੱਖ ਦਫਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ।      ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਕਿ  11 ਸਤੰਬਰ ਨੂੰ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਪਿੰਡ ਰਾਜਪੁਰ ਬੁਤਾਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਗਗੜਭਾਣਾ ਰੋਡ ਵਿਖੇ ਕੈਂਪ ਲੱਗੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪਿੰਡ ਬਤਾਲਾ,  ਟਪਿਆਲਾ, ਸੱਤੋਵਾਲ, ਕਰਤਾਰਪੁਰ, ਕੰਮੋਕੇ, ਸ਼ਾਹਪੁਰ, ਦੇਵੀਦਾਸ ਪੁਰ, ਖਾਨਕੋਟ, ਜਮਾਲਪੁਰ ਅਤੇ ਟਕਾਪੁਰ ਤਹਿਸੀਲ ਬਾਬਾ ਬਕਾਲਾ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ।  ਉਨਾਂ ਦੱਸਿਆ ਕਿ ਇਸੇ ਤਰ੍ਹਾਂ 12 ਸਤੰਬਰ ਨੂੰ ਰਾਜਾਸਾਂਸੀ, ਬਲਾਕ ਹਰਸ਼ਾ ਛੀਨਾ ਦੇ ਵਾਰਡ ਨੰਬਰ 1 ਤੋਂ 1...