Friday, March 13
Shadow

National

ਬਲਾਕ ਪੱਧਰੀ ਖੇਡਾਂ ਤਹਿਤ ਸਰਦੂਲਗੜ੍ਹ ਅਤੇ ਝੁਨੀਰ ਵਿਖੇ ਕਰਵਾਏ ਵੱਖ ਵੱਖ ਖੇਡ ਮੁਕਾਬਲੇ

ਬਲਾਕ ਪੱਧਰੀ ਖੇਡਾਂ ਤਹਿਤ ਸਰਦੂਲਗੜ੍ਹ ਅਤੇ ਝੁਨੀਰ ਵਿਖੇ ਕਰਵਾਏ ਵੱਖ ਵੱਖ ਖੇਡ ਮੁਕਾਬਲੇ

National, Politics, Punjab
ਸਰਦੂਲਗੜ੍ਹ/ਮਾਨਸਾ, 09 ਸਤੰਬਰ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਵਿਸ਼ੇਸ਼ ਉਪਰਾਲੇ ਸਦਕਾ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਸਰਦੂਲਗੜ੍ਹ ਅਤੇ ਝੁਨੀਰ ਵਿਖੇ ਵੱਖ ਵੱਖ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਭਾਗ ਲਿਆ। ਜ਼ਿਲ੍ਹਾ ਖੇਡ ਅਫ਼ਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਬਲਾਕ ਝੁਨੀਰ ਵਿਖੇ ਅੰਡਰ-21 ਲੜਕੇ ਫੁੱਟਬਾਲ ਵਿਚ ਪਹਿਲਾ ਸਥਾਨ ਸਾਹਨੇਵਾਲੀ ਅਤੇ ਦੂਜਾ ਸਥਾਨ ਬਾਜੇਵਾਲਾ ਨੇ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਸਰਕਲ ਸਟਾਇਲ ਕਬੱਡੀ ਲੜਕੇ ਅੰਡਰ-21 ਦਾ ਮੁਕਾਬਲਾ ਐਨਲਾਈਟਡ ਕਾਲਜ਼ ਝੁਨੀਰ ਅਤੇ ਫਤਿਹਪੁਰ ਵਿਚਕਾਰ ਹੋਇਆ ਜਿਸ ਵਿਚ ਐਨਲਾਈਟਡ ਕਾਲਜ ਝੁਨੀਰ ਜੇਤੂ ਰਿਹਾ। 1500 ਮੀਟਰ ਦੌੜ ਵਿਚ ਗੁਰਪਿਆਰ ਸਿੰਘ ਪਹਿਲੇ ਅਤੇ ਬੂਟਾ ਸਿੰਘ ਦੂਜੇ ਸਥਾਨ ’ਤੇ, 5000 ਮੀਟਰ ਵਿਚ ਜਗਰਾਜ ਸਿੰਘ ਪਹਿਲੇ ਅਤੇ ਗੁਰਵਿੰਦਰ...
ਇੰਜੀ. ਢਿੱਲਵਾਂ ਦੇ ਯਤਨਾ ਸਦਕਾ ਵਿਵਾਦ ਖਤਮ, ਗਲੀ ਬਣਾਉਣ ਦਾ ਕੰਮ ਕਰਾਇਆ ਸ਼ੁਰੂ

ਇੰਜੀ. ਢਿੱਲਵਾਂ ਦੇ ਯਤਨਾ ਸਦਕਾ ਵਿਵਾਦ ਖਤਮ, ਗਲੀ ਬਣਾਉਣ ਦਾ ਕੰਮ ਕਰਾਇਆ ਸ਼ੁਰੂ

National, Politics, Punjab
ਕੋਟਕਪੂਰਾ, 9 ਸਤੰਬਰ (   ) :- ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਟੀਮ ਵਲੋਂ ਨੇੜਲੇ ਪਿੰਡ ਮੌੜ ਵਿਖੇ ਇਕ ਗਲੀ ਨਵੀਂ ਬਣਾਉਣ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਦਾਅਵਾ ਕੀਤਾ ਕਿ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਵਲੋਂ ਅਖੀਰਲੇ ਸਾਲ ਨੂੰ ਵਿਕਾਸ ਦਾ ਸਾਲ ਆਖ ਕੇ ਸਿਰਫ ਵੋਟ ਬਟੋਰੂ ਰਾਜਨੀਤੀ ਕੀਤੀ ਜਾਂਦੀ ਸੀ ਪਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਜਿੱਥੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨ, ਉੱਥੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕਰਨੀਆਂ ਵੀ ਪਹਿਲੇ ਦਿਨ ਤੋਂ ਹੀ ਸ਼ੁਰੂ ਹੋ ਗਈਆਂ ਸਨ। ਜਿਕਰਯੋਗ ਹੈ ਕਿ ਪਿੰਡ ਮੌੜ ਵਿਖੇ ਇਕ ਗਲੀ ਨੂੰ ਬਣਵਾਉਣ ਜਾਂ ਰੋਕਣ ਦੇ ਵਿਵਾਦ ਨੂੰ ਲੈ ਕੇ ਪਿੰਡ ਵਾਸੀ ਦੋ ਹਿੱਸਿਆਂ ਵਿੱਚ ਵੰਡੇ ਗਏ ਸਨ ਪਰ ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ ਅਤੇ ਸੁਖਵੰਤ ਸਿੰਘ ਪੱਕਾ ਜਿਲਾ ਯੂਥ ਪ੍ਰਧਾਨ (ਆਪ) ਦੇ ਉਪਰਾਲੇ ਸਦਕਾ ਉਕਤ ਵਿਵਾਦ ਦੇ ਨਾਲ ਨਾਲ ਗਲਤਫਹਿਮੀ ਵੀ ਦੂਰ ਹੋ ਗਈ। ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕ...
ਹਰੇਕ ਘਰ, ਦੁਕਾਨ ਜਾਂ ਅਦਾਰੇ ਤੋਂ 100 ਫੀਸਦੀ ਗਿੱਲਾ ਸੁੱਕਾ ਕੂੜਾ ਅਲੱਗ – ਅਲੱਗ ਚੁੱਕਣਾ ਯਕੀਨੀ ਬਣਾਇਆ ਜਾਵੇ – ਡਿਪਟੀ ਕਮਿਸ਼ਨਰ

ਹਰੇਕ ਘਰ, ਦੁਕਾਨ ਜਾਂ ਅਦਾਰੇ ਤੋਂ 100 ਫੀਸਦੀ ਗਿੱਲਾ ਸੁੱਕਾ ਕੂੜਾ ਅਲੱਗ – ਅਲੱਗ ਚੁੱਕਣਾ ਯਕੀਨੀ ਬਣਾਇਆ ਜਾਵੇ – ਡਿਪਟੀ ਕਮਿਸ਼ਨਰ

National, Politics, Punjab
ਮੋਗਾ, 9 ਸਤੰਬਰ (000) - ਸ਼੍ਰੀ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ ਮੋਗਾ ਨੇ ਨਗਰ ਨਿਗਮ ਮੋਗਾ ਅਤੇ ਸਮੂਹ ਨਗਰ ਕੌਂਸਲਾਂ ਦੇ ਕਾਰਜਕਾਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਯਕੀਨੀ ਬਣਾਉਣ ਕਿ ਹਰੇਕ ਘਰ, ਦੁਕਾਨ ਜਾਂ ਹੋਰ ਅਦਾਰੇ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਤੌਰ ਉੱਤੇ ਚੁੱਕਿਆ ਜਾਵੇ। ਉਹ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਐੱਸ ਡੀ ਐੱਮ ਮੋਗਾ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸ਼ਹਿਰ ਮੋਗਾ ਵਿੱਚ 78 ਫੀਸਦੀ ਘਰਾਂ, ਦੁਕਾਨਾਂ ਜਾਂ ਹੋਰ ਅਦਾਰਿਆਂ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਤੌਰ ਉੱਤੇ ਚੁੱਕਿਆ ਜਾ ਰਿਹਾ ਹੈ। ਜਦਕਿ ਬਾਕੀ ਸਾਰੀਆਂ  ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚੋਂ 100 ਫੀਸਦੀ ਘਰਾਂ, ਦੁਕਾਨਾਂ ਜਾਂ ਹੋਰ ਅਦਾਰਿਆਂ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਤੌਰ ਉੱਤੇ ਚੁੱਕਿਆ...
ਸਭ ਤੋਂ ਵੱਧ ਖਤਰਨਾਕ ਜੀਵ ਡੇਂਗੂ ਤੋਂ ਬਚਣ ਲਈ ਕੀਤੇ ਜਾਣ ਢੁਕਵੇਂ ਪ੍ਰਬੰਧ — ਡਿਪਟੀ ਕਮਿਸ਼ਨਰ

ਸਭ ਤੋਂ ਵੱਧ ਖਤਰਨਾਕ ਜੀਵ ਡੇਂਗੂ ਤੋਂ ਬਚਣ ਲਈ ਕੀਤੇ ਜਾਣ ਢੁਕਵੇਂ ਪ੍ਰਬੰਧ — ਡਿਪਟੀ ਕਮਿਸ਼ਨਰ

National, Politics, Punjab
ਸ੍ਰੀ ਮੁਕਤਸਰ ਸਾਹਿਬ 9 ਸਤੰਬਰ ਸ਼੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ  ਚੱਲ ਰਹੇ ਬਰਸਾਤੀ ਸੀਜਨ ਦੌਰਾਨ  ਡੇਂਗੂ ਤੋਂ ਬਚਾਅ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਆਦੇਸ਼ ਦਿੱਤੇ ਕਿ ਲੋਕਾਂ ਨੂੰ ਡੇਂਗੁ ਅਤੇ ਮਲੇਰੀਆਂ ਦੇ ਬਚਾਅ ਲਈ  ਡੇਂਗੂ ਵਿਰੋਧੀ ਗਤੀਵਿਧੀਆਂ ਅਮਲ ਵਿੱਚ ਲਿਆਂਦੀਆਂ  ਜਾਣ ਤਾਂ ਜੋ ਲੋਕਾਂ ਨੂੰ ਇਸ ਡੇਂਗੂ ਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ। ਉਹਨਾਂ  ਕਿਹਾ ਕਿ ਬਰਸਾਤਾਂ ਕਾਰਨ ਨੀਵੀਆਂ ਥਾਵਾਂ ਜਾਂ ਕਬਾੜ ਆਦਿ ਵਿਚ ਪਾਣੀ ਜਮ੍ਹਾਂ ਹੋਣ ਕਾਰਨ ਡੇਂਗੂ ਫੈਲਾਉਣ ਵਾਲੇ ਮੱਛਰ ਪੈਦਾ ਹੋਣ ਦਾ ਅਤੇ ਡੇਂਗੂ ਫੈਲਣ ਦਾ ਖਤਰਾ ਬਣ ਜਾਂਦਾ ਹੈ, ਜੋ ਇੱਕ ਬਹੁਤ ਹੀ ਖਤਰਨਾਕ ਜੀਵ ਹੈ। ਉਹਨਾਂ ਸਾਰੇ ਨਗਰ ਕੌਂਸਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਆਪਣੇ ਏਰੀਏ ਵਿਚ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ  ਅਤੇ ਖਾਸ ਤੌਰ ਤੇ ਹਾਈ ਰਿਸਕ ਏਰੀਏ ਵਿਚ ਫੋਗਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ । ਸਿਹਤ ਵਿਭਾਗ ਦੇ ਸਹਿਯੋਗ ਨਾਲ ਵਾਰਡ ਵਾਇਜ਼ ਜਾਗੁਰਕਤਾ ਕੈਂਪ ਲਗਾਉਣ ਦਾ ਪ੍ਰਬੰਧ ਕੀਤਾ ਜਾਵੇ...
ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ

ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ

National, Politics, Punjab
  ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ 09 ਸਤੰਬਰ 2024 (                         ) ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਹੇਠ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਫਿਰੋਜ਼ਪੁਰ ਦੇ ਬਲਾਕ ਜ਼ੀਰਾ, ਘੱਲ ਖੁਰਦ ਅਤੇ ਗੁਰੂਹਰਸਹਾਏ ਵਿਖੇ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਹੋਈ। ਇਨ੍ਹਾਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਬਲਾਕ ਘੱਲਖੁਰਦ ਅਧੀਨ ਆਉਂਦੇ ਖਿਡਾਰੀਆਂ ਦੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ, ਬਲਾਕ ਗੁਰੂਹਰਸਹਾਏ ਦੇ ਸ਼੍ਰੀ ਗੁਰੂ ਰਾਮਦਾਸ ਖੇਡ ਸਟੇਡੀਅਮ ਗੁਰੂਹਰਸਹਾਏ ਅਤੇ ਬਲਾਕ ਜ਼ੀਰਾ ਦੇ ਸਸਸ ਸਕੂਲ(ਲੜਕੇ) ਜ਼ੀਰਾ ਵਿਖੇ ਹੋਈ।           ਬਲਾਕ ਗੁਰੂਹਰਸਹਾਏ ਦੇ ਖੇਡ ਮੁਕਾਬਲਿਆਂ ਵਿੱਚ ਵਿਧਾਇਕ ਗੁਰੂਹਰਸਹਾਏ ਸ਼੍ਰੀ ਫੌਜਾ ਸਿੰਘ ਸਰਾਰੀ, ਬਲਾਕ ਜ਼ੀਰਾ ਦੇ ਖੇਡ ਮੁਕਾਬਲਿਆਂ ਵਿੱਚ ਸ਼੍ਰੀ ਨਰੇਸ਼ ਕਟਾਰੀਆ ਅਤੇ ਬਲਾਕ ਘੱਲ ਖੁਰਦ ਦੇ ਖੇਡ ਮੁਕਾਬਲਿਆਂ ਵਿੱਚ ਰਜਿਸ਼ਟਰਾਰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਸ਼੍ਰੀ ਗਜ਼ਲਪ੍ਰੀਤ ਸਿੰਘ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕਰਕੇ ਨੌਜਵਾਨਾਂ ਦੀ ਹੌਂ...
ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਅਧੀਨ ਜਿਲ੍ਹਾ ਪੱਧਰੀ ਕਮੇਟੀ ਵਲੋਂ ਚੁੱਕੇ ਕਦਮਾਂ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਅਧੀਨ ਜਿਲ੍ਹਾ ਪੱਧਰੀ ਕਮੇਟੀ ਵਲੋਂ ਚੁੱਕੇ ਕਦਮਾਂ ਦੀ ਸਮੀਖਿਆ

National, Politics, Punjab
ਮੋਗਾ, 9 ਸਤੰਬਰ (000) - ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਅੰਕੁਰ ਗੁਪਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਤੋਂ ਇਲਾਵਾ ਓਟ ਕਲੀਨਿਕਾਂ, ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨ...
ਪੰਜਾਬ ਸਰਕਾਰ ਪਿੰਡਾਂ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਲਈ ਤਿਆਰ ਕਰੇਗੀ ਖੇਡ ਮੈਦਾਨ- ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਪਿੰਡਾਂ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਲਈ ਤਿਆਰ ਕਰੇਗੀ ਖੇਡ ਮੈਦਾਨ- ਲਾਲਜੀਤ ਸਿੰਘ ਭੁੱਲਰ

National, Politics, Punjab
ਅਬੋਹਰ 8 ਸਤੰਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਵਿੱਚ ਖੇਡ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ਤੇ ਖੇਡ ਮੈਦਾਨ ਤਿਆਰ ਕਰਵਾਏਗੀ। ਇਹ ਗੱਲ ਪੰਜਾਬ ਦੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਸ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਕਿੱਲਿਆਂਵਾਲੀ ਵਿਖੇ ਇੱਕ ਪੇਂਡੂ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚਦਿਆਂ ਆਖੀ।  ਇਹ ਟੂਰਨਾਮੈਂਟ ਸ ਕਪੂਰ ਸਿੰਘ ਜਾਖੜ ਮਮੋਰੀਅਲ ਸਪੋਰਟਸ ਕਲੱਬ ਵੱਲੋਂ ਸਵਰਗੀ ਸ ਸੁਖਵਿੰਦਰ ਸਿੰਘ ਸੁੱਖੀ ਜਾਖੜ ਦੀ ਯਾਦ ਵਿੱਚ ਕਰਵਾਇਆ ਜਾ ਰਿਹਾ ਸੀ।  ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਕਿ ਅਬੋਹਰ ਇਲਾਕੇ ਦੇ ਪਿੰਡ ਦੀਵਾਨ ਖੇੜਾ ਵਿੱਚ ਇੱਕ ਵੱਡਾ ਸਪੋਰਟਸ ਕੰਪਲੈਕਸ ਤਿਆਰ ਕੀਤਾ ਜਾਵੇਗਾ ਜਿੱਥੇ ਵੱਖ ਵੱਖ ਖੇਡਾਂ ਦੀਆਂ ਗਰਾਊਂਡਾਂ ਹੋਣਗੀਆਂ। ਇਸ ਤੋਂ ਬਿਨਾਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਤਿੰਨ ਚਾਰ ਪਿੰਡਾਂ ਦੇ ਸਮੂਹ ਬਣਾ ਕੇ ਉਹਨਾਂ ਲਈ ਖੇਡ ਮੈਦਾਨ ਤਿਆਰ ਕਰਵਾਏ ਜਾਣਗੇ ਤਾਂ ਜੋ  ਨੌਜਵਾਨਾ  ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ । ਇਸ...
ਮਲੋਟ ਵਿਖੇ 10 ਸਤੰਬਰ ਨੂੰ  ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਮਲੋਟ ਵਿਖੇ 10 ਸਤੰਬਰ ਨੂੰ ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

National, Politics, Punjab
ਮਲੋਟ/ ਸ੍ਰੀ ਮੁਕਤਸਰ ਸਾਹਿਬ 8  ਸਤੰਬਰ ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ ਨੂੰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਮੈਗਾ ਰੋਜ਼ਗਾਰ/ਨੌਕਰੀ ਕੈਂਪ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੇ ਹੋਰ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕ੍ਰਮਵਾਰ ਲਗਾਏ ਜਾਣਗੇ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ  ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ 10ਵੀਂ, 12ਵੀਂ, ਗ੍ਰੇਜੂਏਟ, ਪੋਸਟ ਗ੍ਰੈਜੂਏਟ ਪਾਸ ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਭਾਗ ਲੈ ਰਹੀਆਂ ਹਨ। ਇਹ ਕੈਂਪ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਸਵੈ-ਰੋਜ਼ਗਾਰ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਵਿਭਾਗ ਦੀਆ...
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐੱਲ ਨੂੰ ਬਿਜਲੀ ਚੋਰੀ ਵਿਰੁੱਧ ਵਿਸ਼ੇਸ਼ ਚੈਕਿੰਗ ਕਰਨ ਦੇ ਸਖ਼ਤ ਨਿਰਦੇਸ਼

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐੱਲ ਨੂੰ ਬਿਜਲੀ ਚੋਰੀ ਵਿਰੁੱਧ ਵਿਸ਼ੇਸ਼ ਚੈਕਿੰਗ ਕਰਨ ਦੇ ਸਖ਼ਤ ਨਿਰਦੇਸ਼

National, Politics, Punjab, Sports, Trending
ਚੰਡੀਗੜ੍ਹ, 8 ਸਤੰਬਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਅਧਿਕਾਰੀਆਂ ਨੂੰ ਸੂਬੇ ਭਰ 'ਚ ਵਿਸ਼ੇਸ਼ ਚੈਕਿੰਗ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਹਨ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਬਿਜਲੀ ਚੋਰੀਆਂ ਨੂੰ ਰੋਕਿਆ ਜਾ ਸਕੇ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਊਰਜਾ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਅਤੇ ਬਿਜਲੀ ਚੋਰੀ ਨੂੰ ਰੋਕਣ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੋਣ ਵਾਲੇ ਮਾਲੀਏ ਦੇ ਘਾਟੇ ਨੂੰ ਰੋਕਣ ਲਈ ਨਿਯਮਤ ਤੌਰ 'ਤੇ ਵਿਸ਼ੇਸ਼ ਚੈਕਿੰਗ ਜ਼ਰੂਰੀ ਹੈ, ਉਨ੍ਹਾਂ ਕਿਹਾ ਕਿ ਬਿਜਲੀ ਚੋਰੀਆਂ ਦੀ ਚੈਕਿੰਗ ਨਾਲ ਸੂਬੇ ਦੇ ਨਿਯਮਤ ਬਿਜਲੀ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਬਿਜਲੀ ਮੰਤਰੀ ਨੇ ਸਬੰਧਤ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਚੈਕਿੰਗ ਬਾਰੇ...
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬੁਢਲਾਡਾ ਅਤੇ ਝੁਨੀਰ ਵਿਖੇ ਬਲਾਕ ਪੱਧਰੀ ਖੇਡਾਂ ਵਿਚ ਖਿਡਾਰੀਆਂ ਨੇ ਵਿਖਾਏ ਜੌਹਰ

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬੁਢਲਾਡਾ ਅਤੇ ਝੁਨੀਰ ਵਿਖੇ ਬਲਾਕ ਪੱਧਰੀ ਖੇਡਾਂ ਵਿਚ ਖਿਡਾਰੀਆਂ ਨੇ ਵਿਖਾਏ ਜੌਹਰ

National, Politics, Punjab, Sports
ਮਾਨਸਾ, 08 ਸਤੰਬਰ:     ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੁਢਲਾਡਾ ਅਤੇ ਝੁਨੀਰ ਵਿਖੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਆਪਣੇ ਜੌਹਰ ਵਿਖਾਏ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਖਿਡਾਰੀ ਵਧ ਚੜ੍ਹ ਕੇ ਹਿੱਸਾ ਲੈ ਰਹੇ ਨੇ ਅਤੇ ਉਨ੍ਹਾਂ ਵਿਚ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਝੁਨੀਰ ਵਿਖੇ ਬਲਾਕ ਪੱਧਰੀ ਖੇਡਾਂ ਦਾ ਅੱਜ ਦੂਜਾ ਦਿਨ ਹੈ ਜਦਕਿ ਬੁਢਲਾਡਾ ਵਿਖੇ ਚੌਥੇ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ।    ਉਨ੍ਹਾਂ ਦੱਸਿਆ ਕਿ ਝੁਨੀਰ ਵਿਖੇ ਅੰਡਰ-17 ਲੜਕੇ ਫੁੱਟਬਾਲ ਵਿਚ ਪਿੰਡ ਬਾਜੇਵਾਲਾ ਪਹਿਲੇ ਅਤੇ ਬੁਰਜ ਭਲਾਈਕੇ ਦੂਜੇ ਸਥਾਨ 'ਤੇ ਰਿਹਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਦੇ ਫੁੱਟਬਾਲ ਮੁਕਾਬਲਿਆਂ ਵਿਚ ਸ.ਸ.ਸ. ਬਾਜੇਵਾਲਾ ਅੱਵਲ ਰਿਹਾ। ਉਨ੍ਹਾਂ ਦੱਸਿਆ ਕਿ ਬੁਢਲਾਡਾ ਵਿਖੇ ਅਥਲੈਟਿਕਸ ਅੰਡਰ-21 ਵਿਚ ਸਤੁਤੀ ਬੁਢਲਾਡਾ ਪਹਿਲੇ, ਪ੍ਰਨੀਤ ਸ.ਸ.ਸ. ਬਰੇਟਾ (ਲੜਕੇ) ਦੂਜੇ ਅਤੇ ਤਨੂ ਬੁਢਲਾਡਾ ਤੀਜੇ ਸਥਾਨ...