ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ
ਫਰੀਦਕੋਟ 10 ਸਤੰਬਰ ,
75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਹਿੱਤ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਾ ਕੇ ਇਸ ਦਵਾਈ (ਪ੍ਰੀਗਾਬਾਲਿਨ 75 ਐਮ.ਜੀ ਤੋਂ ਵੱਧ) ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।
ਹੁਕਮਾਂ ਵਿੱਚ ਹੋਲਸੇਲਰ, ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ਵਿੱਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐਮ.ਜੀ ਬਿਨਾਂ ਅਸਲ ਪਰਚੀ ਦੇ ਨਹੀਂ ਵੇਚੇਗਾ। ਇਸ ਤੋਂ ਇਲਾਵਾ ਹੁਕਮਾਂ ਅਨੁਸਾਰ ਵੇਚਣ ਵਾਲੇ ਇਸ ਗੱਲ ਵੀ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ 75 ਐਮ.ਜੀ ਤੱਕ ਵੇਚੀ ਗਈ ਗੋਲੀ ਅਤੇ ਕੈਪਸੂਲ ਦ...







