Friday, March 13
Shadow

National

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਫੇਜ-2 ਦਾ ਦੂਜਾ ਦਿਨ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਫੇਜ-2 ਦਾ ਦੂਜਾ ਦਿਨ

National, Politics, Punjab, Sports
ਅੰਮ੍ਰਿਤਸਰ 8 ਸਤੰਬਰ 2024-- ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।  ਇਹਨਾਂ ਖੇਡਾਂ ਦੇ ਅੱਜ ਦੂਜੇ ਫੇਜ ਵਿੱਚ ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਨੇ ਦਸਿੱਆ ਕਿ ਬਲਾਕ ਪੱਧਰ ਟੂਰਨਾਂਮੈਂਟ ਵਿੱਚ ਕੁੱਲ 5 ਗੇਮਾਂ (ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲ, ਖੋਹ-ਖੋਹ, ਐਥਲੈਟਿਕਸ, ਵਾਲੀਬਾਲ ਸਮੈਸਿੰਗ ਅਤੇ ਵਾਲੀਬਾਲ ਸੂਟਿੰਗ ) ਕਰਵਾਈਆ ਜਾ ਰਹੀਆਂ ਹਨ। ਬਲਾਕ ਅਟਾਰੀ  :- ਵਿੱਚ  ਓਲੰਪਿਅਨ ਸ਼ਮਸ਼ੇਰ ਸਿੰਘ ਸੀ:ਸੈ:ਸਕੂਲ ਅਟਾਰੀ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ।  ਗੇਮ ਫੁੱਟਬਾਲ :  ਵਿੱਚ 17 ਲੜਕਿਆ ਦੇ ਮੁਕਾਬਲੇ ਵਿੱਚ ਓਲੰਪਿਅਨ ਸਮਸ਼ੇਰ ਸਿੰਘ ਸੀ:ਸੈ:ਸਕੂਲ ਅਟਾਰੀ ਨੇ ਪਹਿਲਾ ਸਥਾਨ ਅਤੇ ਅਕਾਲ ਅਕੈਡਮੀ ਬਾਸਰਕੇ ਨੇ ਦੂਜਾ ਸਥਾਨ ਪ੍ਰਾਪਤ ਕੀਤਾ।  ਇਹਨਾਂ ਖੇਡਾਂ ਵਿੱਚ ਲਗ...
ਕੁਲਦੀਪ ਧਾਲੀਵਾਲ ਵੱਲੋਂ ਅਭਿਰੂਪ ਮਾਨ ਦਾ ਪਲੇਠਾ ਕਹਾਣੀ ਸੰਗ੍ਰਹਿ ਲੋਕ ਅਰਪਣ

ਕੁਲਦੀਪ ਧਾਲੀਵਾਲ ਵੱਲੋਂ ਅਭਿਰੂਪ ਮਾਨ ਦਾ ਪਲੇਠਾ ਕਹਾਣੀ ਸੰਗ੍ਰਹਿ ਲੋਕ ਅਰਪਣ

National, Politics, Punjab
ਅੰਮ੍ਰਿਤਸਰ,8 ਸਤੰਬਰ 2024--- ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਭਿਰੂਪ ਕੌਰ ਮਾਨ ਦੀ ਅੰਗਰੇਜ਼ੀ ਦੀਆਂ ਕਹਾਣੀਆਂ ਦਾ ਪਲੇਠਾ ਕਹਾਣੀ ਸੰਗ੍ਰਹਿ ' Insight Inscribed ' ਅੱਜ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਤੇ ਬੋਲਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਨੌਜਵਾਨ ਪੀੜੀ ਦਾ ਸਹਿਤ ਨਾਲ ਜੁੜਨਾ ਇੱਕ ਚੰਗਾ ਸੰਕੇਤ ਹੈ ਅਤੇ ਇੱਕ ਨਰੋਏ ਸਮਾਜ ਦੀ ਸਿਰਜਣਾ ਲਈ ਨੌਜਵਾਨ ਪੀੜੀ ਨੂੰ ਵੱਧ ਤੋਂ ਵੱਧ ਸਾਹਿਤ ਨਾਲ ਜੁੜਨਾ ਚਾਹੀਦਾ ਹੈ ਅਤੇ ਲੋਕ ਪੱਖੀ ਸਾਹਿਤ ਸਿਰਜਣ ਵਿੱਚ ਅੱਗੇ ਆਵੇ।  ਉਹਨਾਂ ਕਿਹਾ ਕਿ ਸਾਹਿਤ ਇੱਕ ਚੰਗੇ ਸਮਾਜ ਦੀ ਸਿਰਜਣਾ ਵਿੱਚ ਅਹਿਮ ਰੋਲ ਅਦਾ ਕਰਦਾ ਹੈ ਅਤੇ ਅੱਜ ਲੋੜ ਹੈ ਕਿ ਨੌਜਵਾਨ ਪੀੜ੍ਹੀ ਸਾਹਿਤ ਦੀ ਰਚਨਾ ਕਰਨ ਵਿੱਚ ਅੱਗੇ ਆਵੇ। ਉਹਨਾਂ ਕਿਹਾ ਕਿ ਸਾਹਿਤ ਸਮਾਜ ਦਾ ਸ਼ੀਸ਼ਾ ਹੈ ਜਿਸ ਰਾਹੀਂ ਲੇਖਕ ਸਮਾਜ ਵਿੱਚ ਵਾਪਰਦੀਆਂ ਚੰਗੀਆਂ ਮਾੜੀਆਂ ਘਟਨਾਵਾਂ ਨੂੰ ਕਲਮਬੰਦ ਕਰਕੇ ਪਾਠਕਾਂ ਨੂੰ ਪਰੋਸਦਾ ਹੈ ਅਤੇ ਚੰਗੀ ਦਿਸ਼ਾ ਵੱਲ ਪ੍ਰੇਰਿਤ ਕਰਦਾ ਹੈ। ਉਹਨਾਂ ਕਿਹਾ ਕਿ ਸਾਹਿਤ ਕਿਸੇ ਵੀ ਭਾਸ਼ਾ ਦੀ ਰੀੜ ਦੀ ਹੱਡੀ ਹੁੰਦਾ ਹੈ ਅਤੇ ਇਸਨੂੰ ਮਜ਼ਬੂਤ ਰੱਖਣਾ ਸਾਡ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 7 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਛੋਟੀਆਂ ਸਨਅੱਤਾਂ ਅਤੇ ਨਿਰਯਾਤ ਨਿਗਮ ਲਿਮਟਿਡ (ਪੀ.ਐਸ.ਆਈ.ਈ.ਸੀ.) ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਧੋਖਾਧੜੀ ਕਰਨ ਸਬੰਧੀ ਮੁਕੱਦਮੇ ’ਚ ਲੋੜੀਂਦੇ ਤਿੰਨ ਹੋਰ ਦੋਸ਼ੀਆਂ ਦਰਸ਼ਨ ਕੁਮਾਰ ਉਰਫ ਦਰਸ਼ਨ ਗਰਗ ਅਤੇ ਅਮਰਜੀਤ ਸਿੰਘ, ਦੋਵੇਂ ਸੇਵਾਮੁਕਤ ਅਸਟੇਟ ਅਫਸਰ ਅਤੇ ਵਿਜੇ ਕੁਮਾਰ ਗੁਪਤਾ, ਸੀਨੀਅਰ ਸਹਾਇਕ ਨੂੰ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਮੁਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ.ਜੇ.ਐਮ.) ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ ਜਿਸ ਪਿੱਛੋਂ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਪਹਿਲਾਂ ਹੀ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 420, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)1 ਦੇ 13(2) ਤਹਿਤ ਐਫਆਈਆਰ ਨੰਬਰ 04 ਮਿਤੀ 8 ਮਾਰਚ 2024 ਨੂੰ ਵਿਜੀਲੈਂਸ  ਦੇ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਪੰਜਾਬ, ਐਸਏਐਸ...
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

Crime, International, National, Politics, Punjab, Trending
ਚੰਡੀਗੜ੍ਹ, 7 ਸਤੰਬਰ, 2024 : ਗੁਰਦਾਸਪੁਰ ਦੀ ਅਦਾਲਤ ਨੇ ਬੀਤੇ ਦਿਨ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤੇ ਗਏ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਅਤੇ ਉਸ ਦੇ ਡਰਾਈਵਰ ਨੂੰ ਹੋਰ ਪੁੱਛ-ਗਿੱਛ ਲਈ ਪੰਜਾਬ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਉਕਤ ਤਹਿਸੀਲਦਾਰ ਨੂੰ ਪਿੰਡ ਮਨਸੂਰ, ਤਹਿਸੀਲ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਸੁਖਦੇਵ ਸਿੰਘ ਸੋਹੀ, ਜੋ ਹੁਣ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਮਦਾਸ ਵਿੱਚ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਸੁਖਦੇਵ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਜਲੰਧਰ ਜ਼ਿਲ੍ਹੇ ਦੇ ਢੰਡੋਵਾਲ ਸ਼ਾਹਕੋਟ ਦੇ ਰਹਿਣ ਵਾਲੇ ਅਜਾਇਬ ਸਿੰਘ ਨੇ ਜ਼ਮੀਨੀ ਝਗੜੇ ਦੇ ਚਲਦਿਆਂ ਉਸ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇਸ ਕੇਸ ਦੀ ਪੜਤਾਲ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਤਹਿਸੀਲਦਾ...
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ

ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ

Crime, National, Politics, Punjab
ਚੰਡੀਗੜ੍ਹ/ਫਿਰੋਜ਼ਪੁਰ, 7 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਜੜ੍ਹੋਂ ਖ਼ਤਮ  ਕਰਨ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਸ ਨਾਲ ਸਾਂਝੀ ਕਾਰਵਾਈ ਤਹਿਤ ਫਿਰੋਜ਼ਪੁਰ ਤੀਹਰੇ ਕਤਲ ਕੇਸ ਵਿੱਚ ਸ਼ਾਮਲ ਛੇ   ਸ਼ੂਟਰਾਂ ਨੂੰ ਔਰੰਗਾਬਾਦ ਤੋਂ ਗ੍ਰਿਫਤਾਰ ਕਰਕੇ, ਇਸ ਸਨਸਨੀਖੇਜ਼ ਕੇਸ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਬਾਬਾ ਵਾਸੀ ਚੋਹਲਾ ਸਾਹਿਬ, ਤਰਨਤਾਰਨ; ਪਿ੍ਰੰਸ ਵਾਸੀ ਪਿੰਡ ਕੁੰਡੇ,ਫਿਰੋਜ਼ਪੁਰ; ਰਵਿੰਦਰ ਸਿੰਘ ਉਰਫ ਰਵੀ ਉਰਫ ਸੁੱਖੂ, ਸੁਖਚੈਨ ਸਿੰਘ, ਅਕਸ਼ੈ ਉਰਫ ਬਗੀਚਾ ਅਤੇ ਰਾਜਬੀਰ ਸਿੰਘ ਉਰਫ ਦਲੇਰ ਸਿੰਘ ਸਾਰੇ ਵਾਸੀ ਬਸਤੀ ਬਾਗ ਵਾਲੀ ਫਿਰੋਜ਼ਪੁਰ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਅਪਰਾਧਿਕ ਪਿਛੋਕੜ ਵਾਲੇ ਹਨ, ਇਨ੍ਹਾਂ ਖ਼ਿਲਾਫ਼ ਕਤਲ, ਇਰਾਦਾ ਕਤਲ , ਡਕੈਤੀ, ਐਨਡੀਪੀਐਸ ਐਕਟ, ਅਸਲਾ ਐਕ...
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

National, Politics, Punjab
ਚੰਡੀਗੜ੍ਹ, 7 ਸਤੰਬਰ: ਪੰਜਾਬ ਵਿੱਚ ਖੇਤੀਬਾੜੀ ਵਾਸਤੇ ਸੂਰਜੀ ਊਰਜਾ ਦੀ ਵਰਤੋਂ ਲਈ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ 20,000 ਸੋਲਰ ਪੰਪਾਂ (ਸਰਫੇਸ ਅਤੇ ਸਬਮਰਸੀਬਲ) ਲਈ ਅਰਜ਼ੀਆਂ ਮੰਗੀਆਂ ਹਨ। ਸੰਗਰੂਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੋਲਰ ਪੰਪ ਲਗਾਉਣ ਦੇ ਇੱਛੁਕ ਕਿਸਾਨ www.pmkusum.peda.gov.in ਉਤੇ 9 ਸਤੰਬਰ ਤੋਂ 30 ਸਤੰਬਰ, 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਵਾਲੇ ਸੋਲਰ ਪੰਪਾਂ ਵਾਸਤੇ ਅਪਲਾਈ ਕਰ ਸਕਦੇ ਹਨ। ਸੋਲਰ ਪੰਪ ਲਗਾਉਣ ਲਈ ਜਨਰਲ ਸ਼੍ਰੇਣੀ ਦੇ ਕਿਸਾਨਾਂ ਲਈ 60% ਅਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਲਈ 80% ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਅਤੇ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾਖਵੇਂ ਰੱਖੇ ਹਨ। ਉਨ੍ਹਾਂ ਦੱਸਿਆ ਕਿ ਡਾਰਕ ਜ਼ੋਨ (ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਬਲਾਕ)...
ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ-3 ਸਾਲ 2024-25 ਦੇ ਬਲਾਕ  ਪੱਧਰੀ ਮੁਕਾਬਲੇ

ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ-3 ਸਾਲ 2024-25 ਦੇ ਬਲਾਕ ਪੱਧਰੀ ਮੁਕਾਬਲੇ

National, Politics, Punjab
ਐੱਸ ਏ ਐੱਸ ਨਗਰ, 7 ਸਤੰਬਰ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ-3 ਸਾਲ 2024-25 ਦੇ ਬਲਾਕ ਮੋਹਾਲੀ ਅਤੇ ਬਲਾਕ ਮਾਜਰੀ ਵਿੱਚ ਖੇਡਾਂ ਦੇ ਅੱਜ ਤੀਜੇ ਦਿਨ ਵੱਖ-ਵੱਖ ਮੁਕਾਬਲੇ ਕਰਵਾਏ ਗਏ।      ਜ਼ਿਲ੍ਹਾ ਖੇਡ ਅਫ਼ਸਰ, ਰੁਪੇਸ਼ ਕੁਮਾਰ ਬੇਗੜਾ ਅਨੁਸਾਰ ਅੱਜ ਐਥਲੈਟਿਕਸ, ਵਾਲੀਬਾਲ (ਸਮੈਸਿੰਗ/ਸੂਟਿੰਗ) ਫੁੱਟਬਾਲ, ਕਬੱਡੀ (ਨੈਸਨਲ/ਸਰਕਲ ਸਟਾਇਲ), ਖੋ-ਖੋ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦੇ ਨਤੀਜੇ ਹੇਠ ਲਿਖੇ ਅਨੁਸਾਰ ਹਨ: ਬਲਾਕ ਮਾਜਰੀ ਅਥਲੈਟਿਕਸ ਅੰਡਰ-14 ਲੜਕੀਆਂ 1.    60 ਮੀਟਰ : ਸਨੇਹਾ ਨੇ ਪਹਿਲਾ ਸਥਾਨ, ਬੋਗਿਸ਼ਾ ਨੇ ਦੂਜਾ ਸਥਾਨ ਅਤੇ ਮਾਨਸੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 2.   600 ਮੀਟਰ : ਗੁਰਸਾਰ ਕੌਰ ਨੇ ਪਹਿਲਾ ਸਥਾਨ, ਕੀਰਨ ਨੇ ਦੂਜਾ ਸਥਾਨ ਅਤੇ ਯੋਰਾਵਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅਥਲੈਟਿਕਸ ਅੰਡਰ-17 ਲੜਕੀਆਂ 1.   200 ਮੀਟਰ :  ਸਿਮਰਨਜੀਤ ਕੌਰ ਪਹਿਲਾ ਸਥਾਨ, ਤਰਨਜੀਤ ਦੂਜਾ ਸਥਾਨ ਅਤੇ ਦਮਨਪ੍ਰੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 2.  ...
ਸ਼ਹਿਰ-ਪਿੰਡ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤਮ ਕਰਨ ਲਈ ਪੜ੍ਹਾਈ ਹੀ ਇੱਕੋ-ਇੱਕ ਸਾਧਨ-ਅਨੁਰਾਗ ਵਰਮਾ

ਸ਼ਹਿਰ-ਪਿੰਡ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤਮ ਕਰਨ ਲਈ ਪੜ੍ਹਾਈ ਹੀ ਇੱਕੋ-ਇੱਕ ਸਾਧਨ-ਅਨੁਰਾਗ ਵਰਮਾ

National, Politics, Punjab
ਚੰਡੀਗੜ੍ਹ/ਪਟਿਆਲਾ, 7 ਸਤੰਬਰ: ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਹੈ ਕਿ ਪੜ੍ਹਾਈ ਹੀ ਇੱਕ ਮਾਤਰ ਅਜਿਹਾ ਸਾਧਨ ਹੈ, ਜੋ ਪਿੰਡ-ਸ਼ਹਿਰ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤਮ ਕਰ ਸਕਦਾ ਹੈ। ਮੁੱਖ ਸਕੱਤਰ ਅੱਜ ਆਪਣੇ ਜੱਦੀ ਪਿੰਡ ਚਲੈਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਪਣੇ ਪਿਤਾ ਜੀ ਸਵਰਗੀ ਪ੍ਰੋ. ਬੀ.ਸੀ. ਵਰਮਾ ਦੀ ਨਿੱਘੀ ਯਾਦ ਵਿੱਚ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ ਕਰਨ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਨਵਦੀਪ ਵਰਮਾ ਤੇ ਸਪੁੱਤਰ ਆਯਾਨ ਵਰਮਾ ਵੀ ਮੌਜੂਦ ਸਨ। ਮੁੱਖ ਸਕੱਤਰ ਨੇ ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਲਈ ਕਾਮਰਸ ਸਟਰੀਮ ਦੀ ਸ਼ੁਰੂਆਤ ਵੀ ਕਰਵਾਈ। ਵਿਦਿਆਰਥੀਆਂ ਨਾਲ ਰੂ-ਬ-ਰੂ ਦੌਰਾਨ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਵਿੱਦਿਆ ਦੀ ਅਹਿਮੀਅਤ ਬਾਰੇ ਆਪਣੇ ਪਰਿਵਾਰ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਵਿੱਦਿਆ ਕਰਕੇ ਹੀ ਇੱਕ ਪਰਿਵਾਰ ਦੀਆਂ ਦੋ ਪੀੜ੍ਹੀਆਂ ਵਿੱਚ ਵੱਡੀ ਤਬਦੀਲੀ ਆਈ ਹੈ। ਸ੍ਰੀ ਵਰਮਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਪੜ੍ਹਾਈ ਵ...
ਗਾਧੀ ਨਗਰ ਫਾਜਿਲਕਾ ਵਿਖੇ ਗਣਪਤੀ ਮਹਾਰਾਜ ਜੀ ਦੀ ਮੂਰਤੀ ਨੂੰ ਕੀਤਾ ਗਿਆ ਸਥਾਪਿਤ

ਗਾਧੀ ਨਗਰ ਫਾਜਿਲਕਾ ਵਿਖੇ ਗਣਪਤੀ ਮਹਾਰਾਜ ਜੀ ਦੀ ਮੂਰਤੀ ਨੂੰ ਕੀਤਾ ਗਿਆ ਸਥਾਪਿਤ

National, Politics, Punjab
ਫਾਜਿਲਕਾ 7 ਸਤੰਬਰ ਗਣਪਤੀ ਬੱਪਾ ਮੋਰੀਆ ਦੇ ਜੈਕਾਰਿਆਂ ਨਾਲ ਗਣਪਤੀ ਮਹਾਰਾਜ ਦੀ ਮੂਰਤੀ ਦਾ ਫਾਜਿਲਕਾ ਦੇ ਗਾਧੀ ਨਗਰ ਮੁਹੱਲੇ ਵਿਖੇ ਸਥਾਪਿਤ ਕੀਤਾ ਗਿਆ। ਸ਼ਹਿਰ ਦੀ ਵੱਖ-ਵੱਖ ਮੁਹੱਲੇ ਵਿਚੋ ਗਣਪਤੀ ਮਹਾਰਾਜ ਦੀ ਸੋਭਾ ਯਾਤਰਾ ਦੌਰਾਨ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਮੂਲੀਅਤ ਕੀਤੀ ਗਈ। ਇਸ ਦੌਰਾਨ ਸ਼ਹਿਰ ਦੇ ਸਮਾਜ ਸੇਵੀ ਸੰਸਥਾਵਾਂ,ਸ਼ਹਿਰ ਦੇ ਲੋਕਾਂ ਆਦਿ ਵੱਲੋਂ ਗਣਪਤੀ ਬੱਪਾ ਮੋਰੀਆ ਦੇ ਜੈਕਾਰਿਆਂ  ਨਾਲ ਗਣਪਤੀ ਮਹਾਰਾਜ ਦੀ ਸੋਭਾ ਯਾਤਰਾ ਵਿਚ ਹਿੱਸਾ ਲਿਆ ਗਿਆ। ਲੋਕਾ ਵੱਲੋਂ ਸੋਭਾ ਯਾਤਰਾ ਦੌਰਾਨ ਫੁੱਲਾ ਦੀ ਵਰਖਾ,ਨਾਚ-ਗਾਇਨ, ਲੱਡੂਆ ਦਾ ਪ੍ਰਸਾਦ ਆਦਿ ਰਾਹੀਂ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।...
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

National, Politics, Punjab
ਚੰਡੀਗੜ੍ਹ, 7 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਕੇ ਸੂਬੇ ਦੇ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ। ਗਰੁੱਪ ਦੇ ਪ੍ਰਧਾਨ ਅਤੇ ਚੇਅਰਮੈਨ ਰਮਨ ਖਟੜਾ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਕੰਪਨੀ ਨੇ ਫੂਡ ਪ੍ਰੋਸੈਸਿੰਗ ਪਲਾਂਟ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ ਜਿੱਥੇ ਟਮਾਟਰ, ਨਿੰਬੂ ਜਾਤੀ ਦੇ ਫਲਾਂ, ਜੂਸ, ਆਲੂ ਨੂੰ 10,000 ਹੈਕਟੇਅਰ ਦੇ ਆਲੇ-ਦੁਆਲੇ ਦੇ ਖੇਤਰ ਤੋਂ ਇਕੱਠਾ ਕੀਤਾ ਜਾਵੇਗਾ ਜਿਸ ਨਾਲ ਓਜ਼ੋਨ ਦੀ ਵਰਤੋਂ ਨਾਲ ਜੰਮੇ ਹੋਏ ਅਤੇ ਤਾਜ਼ੇ ਭੋਜਨ ਉਤਪਾਦਾਂ ਦੀ ਉਮਰ ਵਧੇਗੀ।  ਉਨ੍ਹਾਂ ਕਿਹਾ ਕਿ ਕੰਪਨੀ ਓਜ਼ੋਨ ਤਕਨੀਕ ਦੀ ਮਦਦ ਨਾਲ ਖਰਾਬ ਹੋਣ ਵਾਲੀਆਂ ਅਤੇ ਤਾਜ਼ੀਆਂ ਵਸਤਾਂ ਦੀ ਸ਼ੈਲਫ ਲਾਈਫ ਵਧਾ ਕੇ ਉਨ੍ਹਾਂ ਨੂੰ ਬਰਾਮਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਲਾਭ ਪਹੁੰਚਾਉਣ ਲਈ ਮਾਰਕਫੈੱਡ ਅਤੇ ਪੰਜਾਬ ਐਗਰੋ ਨਾਲ ਸਾਂਝ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਕੰਪਨੀ ਵੱਲੋਂ ਦੋਰ...