Friday, March 13
Shadow

National

ਖੇਡਾਂ ਵਤਨ ਪੰਜਾਬ ਦੀਆਂ -2024 (ਸੀਜਨ-3)  ਤਹਿਤ ਬਲਾਕ ਪੱਧਰੀ ਖੇਡਾਂ ਦੇ ਤੀਸਰੇ ਦਿਨ ਹੋਇਆ ਸ਼ਾਨਦਾਰ ਆਗਾਜ਼

ਖੇਡਾਂ ਵਤਨ ਪੰਜਾਬ ਦੀਆਂ -2024 (ਸੀਜਨ-3) ਤਹਿਤ ਬਲਾਕ ਪੱਧਰੀ ਖੇਡਾਂ ਦੇ ਤੀਸਰੇ ਦਿਨ ਹੋਇਆ ਸ਼ਾਨਦਾਰ ਆਗਾਜ਼

National, Politics, Punjab
ਫਾਜਿਲਕਾ 7 ਸਤੰਬਰ ਖੇਡਾਂ ਵਤਨ ਪੰਜਾਬ ਦੀਆਂ -2024 (ਸੀਜ਼ਨ-3) ਤਹਿਤ ਬਲਾਕ ਪੱਧਰੀ ਖੇਡਾਂ ਦੇ ਸਬੰਧ ਵਿੱਚ ਸ਼੍ਰੀ ਰੁਪਿੰਦਰ ਸਿੰਘ ਬਰਾੜ, ਜਿਲ੍ਹਾ ਖੇਡ ਅਫਸਰ, ਫਾਜਿਲਕਾ ਵੱਲੋਂ ਜਾਣਕਾਰੀ ਦਿਂਦੇ ਹੋਏ ਦੱਸਿਆ ਗਿਆ ਕਿ ਜਿਲ੍ਹੇ ਦੇ ਤਿੰਨ ਬਲਾਕ ਫਾਜਿਲਕਾ, ਜਲਾਲਾਬਾਦ, ਅਤੇ ਬਲਾਕ ਖੂਈਆਂ ਸਰਵਰ ਵਿੱਚ ਬਲਾਕ ਪੱਧਰ ਟੂਰਨਾਮੈਂਟ ਵਿੱਚ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ (ਨਸ), ਕਬੱਡੀ (ਸਸ), ਵਾਲੀਬਾਲ (ਸੂਟਿੰਗ) ਅਤੇ  ਵਾਲੀਬਾਲ (ਸਮੈਸ਼ਿੰਗ) ਗੇਮ ਦੇ ਉਮਰ ਵਰਗ ਅੰਡਰ- 14 ਅਤੇ ਅੰਡਰ-17 ਸਾਲ ਲੜਕੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ। ਬਲਾਕ ਫਾਜਿਲਕਾ ਦੇ ਕਬੱਡੀ ਨੈਸ਼ਨਲ ਅੰ-14 ਲੜਕੀਆਂ ਦੇ ਮੁਕਾਬਲੇ ਵਿੱਚ ਸ.ਸ.ਸ.ਸਕੂਲ ਮੁਹਾਰ ਸੋਨਾ ਦੀ ਟੀਮ ਨੇ ਪਹਿਲਾ ਸਥਾਨ ਅਤੇ ਸ.ਸ ਸਕੂਲ ਲਾਧੂਕਾ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ ਅੰ-17 ਲੜਕੀਆਂ ਦੇ ਮੁਕਾਬਲੇ ਵਿੱਚ ਸ.ਸ.ਸ.ਸਕੂਲ ਮੁਹਾਰ ਸੋਨਾ ਦੀ ਟੀਮ ਨੇ ਪਹਿਲਾ ਸਥਾਨ  ਅਤੇ ਸ.ਸ.ਸ.ਸਕੂਲ ਕਾਵਾਂ ਵਾਲੀ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਵਾਲੀਬਾਲ ਸਮੈਸ਼ਿੰਗ ਖੇਡ ਮੁਕਾਬਲੇ ਵਿੱਚ ਹੋਲੀ ਹਾਰਟ ਪਬਲਿਕ ਸਕੂਲ ਦੀ ਟੀਮ ਪਹਿਲੇ ਸਥਾਨ ਤੇ ਰਹ...
ਜ਼ਿਲ੍ਹ ਜੇਲ੍ਹ ਦੇ ਦੌਰੇ ਦੌਰਾਨ ਲੀਗਲ ਏਡ ਡੀਫੈਂਸ ਕਾਊਂਸਲ ਦੇ ਦਫਤਰ, ਮੈਡੀਕਲ ਕੈਂਪ , ਆਰ.ਓ ਸਿਸਟਮ ਦਾ ਕੀਤਾ ਗਿਆ ਉਦਘਾਟਨ

ਜ਼ਿਲ੍ਹ ਜੇਲ੍ਹ ਦੇ ਦੌਰੇ ਦੌਰਾਨ ਲੀਗਲ ਏਡ ਡੀਫੈਂਸ ਕਾਊਂਸਲ ਦੇ ਦਫਤਰ, ਮੈਡੀਕਲ ਕੈਂਪ , ਆਰ.ਓ ਸਿਸਟਮ ਦਾ ਕੀਤਾ ਗਿਆ ਉਦਘਾਟਨ

National, Politics, Punjab
ਸ੍ਰੀ ਮੁਕਤਸਰ ਸਾਹਿਬ 7 ਸਤੰਬਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਟੈਂਡਰਡ ਓਪਰੇਟਿੰਗ ਪਰਕਿਰਿਆ— ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਸ੍ਰੀ ਰਾਜ ਕੁਮਾਰ  ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ  ਦੀ ਪ੍ਰਧਾਨਗੀ ਹੇਠ ਜਿ਼ਲ੍ਹਾ ਜੇਲ ਦਾ ਦੌਰਾ ਕੀਤਾ ਗਿਆ।ਉਹਨਾਂ ਦੇ ਨਾਲ ਡਾ. ਗਗਨਦੀਪ ਕੌਰ, ਸੀ.ਜੇ.ਐੱਮ/ਸਕੱਤਰ ਜਿਲ੍ਹਾਂ ਕਾਨੂੰਨੀ ਅਥਾਰਟੀ ਵੀ ਹਾਜਰ ਸਨ। ਜਿਲ੍ਹਾ ਜੇਲ੍ਹ ਵਿੱਚ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲਾਂ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫਤੇ ਸੱਕਤਰ ਸਾਹਿਬ ਵੱਲੋ ਕੀਤੀ ਜਾਵੇਗੀ। ਸ੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨ ਜੱਜ ਅਤੇ ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁ...
ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

National, Politics, Punjab
ਮਾਨਸਾ, 07 ਸਤੰਬਰ : ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਦੇਸ਼ ਨੇ ਅਜ਼ਾਦੀ ਪ੍ਰਾਪਤ ਕੀਤੀ। ਸਾਨੂੰ ਸਾਡੇ ਸ਼ਹੀਦਾਂ ਤੇ ਮਾਣ ਹੋਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਵਿਧਾਨ ਸਭਾ ’ਚ ‘ਦਾ ਈਸਟ ਵਾਰ  ਅਵਾਰਡਜ਼ (ਸੋਧਨਾ) ਬਿਲ 2024’ ’ਤੇ ਬੋਲਦਿਆਂ ਸਾਂਝੇ ਕੀਤੇ। ਉਨ੍ਹਾਂ ਵਿਧਾਨ ਸਭਾ ’ਚ ਇਸ ਬਿਲ ਦਾ ਸਮਰਥਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਪਿੰਡ ਬਹਾਦਰਪੁਰ ਦੇ ਸ਼ਹੀਦ ਜਮਾਂਦਾਰ ਨੰਦ ਸਿੰਘ ਨੇ ਦੋ ਬਹਾਦਰੀ ਅਵਾਰਡ ਪ੍ਰਾਪਤ ਕੀਤੇ ਹਨ। ਇਹਨਾਂ ਦਾ ਜਨਮ ਪਿੰਡ ਬਹਾਦਰਪੁਰ ਵਿੱਚ 24 ਸਤੰਬਰ 1914 ਨੂੰ ਹੋਇਆ ਸੀ। ਇਹ ਪਹਿਲਾਂ ਬ੍ਰਿਟਿਸ਼ ਆਰਮੀ ਵਿੱਚ ਭਰਤੀ ਹੋਏ। ਦੂਜੀ ਸੰਸਾਰ ਜੰਗ ਵਿੱਚ ਬਹਾਦਰੀ ਵਿਖਾਉਣ ਬਦਲੇ ਬ੍ਰਿਟਿਸ਼ ਸਰਕਾਰ ਵੱਲੋਂ ਵਿਕਟੋਰੀਆ ਕਰਾਸ ਨਾਲ ਸਨਮਾਨਿਤ ਕੀਤਾ ਗਿਆ ਜੋ ਕਿਸੇ ਭਾਰਤੀ ਵਸਨੀਕ ਲਈ ਬਹੁਤ ਵੱਡੀ ਪ੍ਰਾਪਤੀ ਸੀ। ਅਜ਼ਾਦੀ ਤੋਂ ਬਾਅਦ ਜਮਾਂਦਾਰ ਨੰਦ ਸਿੰਘ ਭਾਰਤੀ ਫੌਜ ਦੀ 11 ਸਿੱਖ ਵਿੱਚ ਆ ਗਏ। ਭਾਰਤ ਪਾਕਿ ਜੰਗ ਦੌਰਾਨ ਉੜੀ...
ਅੱਖਾਂ ਦਾਨ ਬਹੁਤ ਹੀ ਨੇਕ ਕੰਮ ਹੈ, ਜ਼ਿਲ੍ਹਾ ਪ੍ਰਸ਼ਾਸਨ ਇਸਦੇ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗ

ਅੱਖਾਂ ਦਾਨ ਬਹੁਤ ਹੀ ਨੇਕ ਕੰਮ ਹੈ, ਜ਼ਿਲ੍ਹਾ ਪ੍ਰਸ਼ਾਸਨ ਇਸਦੇ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗ

National, Politics, Punjab
ਫਾਜ਼ਿਲਕਾ 7 ਸਤੰਬਰ ਅੱਖਾਂ ਦਾਨ ਬਹੁਤ ਹੀ ਨੇਕ ਕੰਮ ਹੈ ਅਤੇ ਇਸ ਕੰਮ ਨੂੰ ਅੱਗੇ ਲਿਜਾਣ ਲਈ ਜ਼ਿਲਾ ਪ੍ਰਸ਼ਾਸਨ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਲਈ ਤਿਆਰ ਹੈ। ਇੱਕ ਵਿਅਕਤੀ ਦੀਆਂ ਅੱਖਾਂ ਦਾਨ ਕਰਨ ਨਾਲ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਆਉਂਦੀ ਹੈ। ਇਹ ਸ਼ਬਦ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਫਾਜ਼ਿਲਕਾ ਦੀ 4 ਦਹਾਕੇ ਪੁਰਾਣੀ ਮੋਹਰੀ ਸਮਾਜ ਸੇਵੀ ਸੰਸਥਾ ਜੋ ਕਿ 17 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਅੱਖਾਂ ਦਾਨ ਦੇ ਪ੍ਰੋਜੈਕਟ ਨਾਲ ਜੁੜੀ ਹੋਈ ਹੈ, ਵੱਲੋਂ 39ਵੇਂ ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜੇ ਦੌਰਾਨ ਕਰਵਾਏ ਗਏ ਸੈਮੀਨਾਰ ਦੌਰਾਨ ਕਹੇ। ਉਨ੍ਹਾਂ ਕਿਹਾ ਕਿ ਨੌਜਵਾਨ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ ਅਤੇ ਉਹ ਜਾਗਰੂਕਤਾ ਪੈਦਾ ਕਰਨ ਅਤੇ ਨੈਤਿਕਤਾ ਨੂੰ ਕਾਇਮ ਰੱਖਣ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਪੋਪਲੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਫਾਜ਼ਿਲਕਾ ਦੇ ਵਿਦਿਆਰਥੀ ਬਹੁਤ ਅਨੁਸ਼ਾਸਿਤ ਹਨ ਜਿਸ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ। ਇਹ ਜਾਗਰੂਕਤਾ ਸੈਮੀਨਾਰ ਅੱਜ ਸੋਸ਼ਲ ਵੈਲਫੇਅਰ ...
ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

National, Politics, Punjab
ਝੁਨੀਰ/ਮਾਨਸਾ, 07 ਸਤੰਬਰ: ਸਿੱਖਿਆ ਦੇ ਨਾਲ-ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਬਹੁਤ ਜ਼ਰੂਰੀ ਹੈ। ਖੇਡਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਅਤੇ ਹੋਰ ਗਲਤ ਆਦਤਾਂ ਤੋਂ ਦੂਰ ਰਹਿ ਕੇ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇ ਸਕਦੇ ਨੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਐਨਲਾਈਟੈਂਡ ਗਰੁੱਪ ਆੱਫ ਕਾਲਜਿਜ਼ ਝੁਨੀਰ ਵਿਖੇ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ੍ਰ ਨਵਜੋਤ ਸਿੰਘ ਧਾਲੀਵਾਲ ਵੀ ਮੌਜੂਦ ਸਨ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ। ਦੇਸ਼ ਦੀ ਤਰੱਕੀ ਲਈ ਜਵਾਨੀ ਨੂੰ ਸਹੀ ਸੇਧ ਦੇਣਾ ਅਤੇ ਚੰਗੇ ਰਾਹ ’ਤੇ ਤੋਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਖਿਡਾਰੀ ਦਾ ਸਰੀਰਕ ਤੇ ਮਾਨਸਿਕ ਵਿਕਾਸ ਕਰਦੀਆਂ ਹਨ, ਉੱਥੇ ਹੀ ਉਸ ਨੂੰ ਇਕ ਚੰਗਾ ਨਾਗਰਿਕ ਵੀ ਬਣਾਉੰਦੀਆਂ ...
ਮੁੱਖ ਮੰਤਰੀ ਵੱਲੋਂ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਵੱਲੋਂ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

National, Politics, Punjab
ਚੰਡੀਗੜ੍ਹ, 7 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ। ਅੱਜ ਇੱਥੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਆਡੀਟੋਰੀਅਮ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 293 ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਇੱਕ ਇਤਿਹਾਸਕ ਕਦਮ ਦੱਸਿਆ ਜੋ ਨੌਜਵਾਨਾਂ ਦੀ ਤਕਦੀਰ ਬਦਲ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਸਥਾਨ 'ਤੇ ਪਹਿਲਾਂ ਵੀ ਕਈ ਅਜਿਹੇ ਸਮਾਗਮ ਹੋਏ ਹਨ, ਜਿਨ੍ਹਾਂ 'ਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ...
ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ  ਨੇ  ਸੀ.ਆਰ.ਸੀ. ਬਿਲਡਿੰਗ (ਪੁੱਡਾ ਕਲੋਨੀ) ਦਾ ਅਚਾਨਕ ਦੌਰਾ ਕਰਕੇ ਲਿਆ ਜਾਇਜਾ

ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਸੀ.ਆਰ.ਸੀ. ਬਿਲਡਿੰਗ (ਪੁੱਡਾ ਕਲੋਨੀ) ਦਾ ਅਚਾਨਕ ਦੌਰਾ ਕਰਕੇ ਲਿਆ ਜਾਇਜਾ

National, Politics, Punjab
ਮਲੋਟ /ਸ੍ਰੀ ਮੁਕਤਸਰ ਸਾਹਿਬ  7 ਸਤੰਬਰ ਸ੍ਰੀ ਰਾਜੇਸ਼ ਤ੍ਰਿਪਾਠੀ  ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਸੀ.ਆਰ.ਸੀ. ਬਿਲਡਿੰਗ (ਪੁੱਡਾ ਕਲੋਨੀ) ਦਾ ਅਚਾਨਕ ਦੌਰਾ ਕੀਤਾ । ਡਿਪਟੀ ਕਮਿਸ਼ਨਰ ਅਨੁਸਾਰ ਇਸ ਬਿਲਡਿੰਗ ਵਿੱਚ ਕਈ ਸਾਲ ਪਹਿਲਾਂ ਕਲੱਬ ਬਣਾਇਆ ਗਿਆ ਸੀ, ਕਲੱਬ ਚੱਲਣ ਨਾ ਕਾਰਨ ਸ਼ਹਿਰ ਦੀ ਇੱਕ ਅੱਛੀ ਵਰਤਣ ਵਾਲੀ ਜਾਇਦਾਦ ਬਹੁਤ ਹੀ ਭੈੜੀ ਹਾਲਤ ਵਿੱਚ ਪਈ ਹੈ। ਡਿਪਟੀ ਕਮਿਸ਼ਨਰ ਅਨੁਸਾਰ ਇਸ ਇਸ ਬਿਲਡਿੰਗ ਦੀ ਵਰਤੋਂ ਮਲੋਟ ਸ਼ਹਿਰ ਵਾਸੀਆਂ ਲਈ ਅੱਛੇ ਕਲੱਬ ਲਈ ਕੀਤੀ ਜਾ ਸਕਦੀ ਹੈ। ਉਹਨਾਂ ਇਸ ਮੌਕੇ  ਡਾ. ਸੰਜੀਵ ਕੁਮਾਰ, ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਇਕ ਹਫਤੇ ਦੇ ਅੰਦਰ ਅੰਦਰ ਆਰਕੀਟੈਕਟ ਤੋਂ ਇਸ ਬਿਲਡਿੰਗ ਦੀ 3ਣ ਤਜਵੀਜ਼ ਤਿਆਰ ਕਰਵਾਈ ਜਾਵੇ ਤਾਂ ਜੋ ਇਸ ਬਿਲਡਿੰਗ ਨੂੰ ਸ਼ਹਿਰ ਵਾਸੀਆਂ ਦੇ ਲਈ ਕਲੱਬ ਦੇ ਤੌਰ ਤੇ  ਇਸ ਬਿਲਡਿੰਗ ਨੂੰ ਵਰਤਿਆ ਜਾ ਸਕੇ। ਮੌਜੂਦਾ ਬਿਲਡਿੰਗ  ਦੇ ਇੱਕ ਹਿੱਸੇ ਵਿੱਚ ਇਨਡੋਰ ਗੇਮਸ, ਇੱਕ ਹਿੱਸੇ ਵਿੱਚ ਰੈਸਟੋਰਟੈਂਟ ਅਤੇ ਕਿੱਟੀ ਪਾਰਟੀ ਹਾਲ, ਇੱਕ ਹਿੱਸੇ ਵਿੱਚ ਰਹਿਣ ਲਈ ਕਮਰੇ ਤਿਆਰ ਕਰਵਾਏ ਜਾਣ। ਡਿਪਟੀ ਕਮਿਸ਼ਨਰ ਅਨੁਸਾਰ ਇਸ ਬਿਲਡਿੰਗ ਨੂੰ ...
ਦਰਿਆ ਪਾਰ ਖੇਤੀ ਕਰਦੇ ਕਿਸਾਨਾਂ ਲਈ ਬਣਾਇਆ ਜਾਵੇਗਾ ਪੱਕਾ ਪੁਲ-  ਧਾਲੀਵਾਲ

ਦਰਿਆ ਪਾਰ ਖੇਤੀ ਕਰਦੇ ਕਿਸਾਨਾਂ ਲਈ ਬਣਾਇਆ ਜਾਵੇਗਾ ਪੱਕਾ ਪੁਲ- ਧਾਲੀਵਾਲ

National, Politics, Punjab
ਅੰਮ੍ਰਿਤਸਰ 6 ਸਤੰਬਰ 2024 – ਜੇਕਰ ਪਿਛਲੀਆਂ ਸਰਕਾਰਾਂ ਨੇ ਆਪਣੇ 70 ਸਾਲ ਦੇ ਰਾਜ ਦੌਰਾਨ ਦਰਿਆ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦੀ ਸਾਰ ਲਈ ਹੁੰਦੀ ਤਾਂ ਦਰਿਆ ਪਾਰ ਜਾ ਕੇ ਖੇਤੀ ਕਰਨ ਵਾਲੇ ਕਿਸਾਨਾਂ ਦੀ ਦਸ਼ਾ ਹੋਰ ਹੀ ਹੁੰਦੀ ਅਤੇ ਜਿਹੜੀਆਂ ਮੁਸ਼ਕਿਲਾਂ ਨੂੰ ਉਹ ਝੱਲ ਰਹੇ ਹਨ ਦਾ ਕਾਫ਼ੀ ਸਮਾਂ ਪਹਿਲਾਂ ਹੀ ਹੱਲ ਹੋ ਜਾਣਾ ਸੀ।  ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਰਹੱਦ ਦੇ ਨਾਲ ਲਗਦੇ ਪਿੰਡ ਕੋਟ ਰਜਾਦਾ ਦਾ ਦੌਰਾ ਕਰਨ ਉਪਰੰਤ ਕੀਤਾ। ਉਨਾਂ ਕਿਹਾ ਕਿ ਦਰਿਆ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਪੱਕਾ ਪੁੱਲ ਨਾ ਹੋਣ ਦੀ ਸੂਰਤ ਵਿੱਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨਾਂ ਦੀ ਇਸ ਮੁਸ਼ਕਿਲ ਦਾ ਹੱਲ ਕਰਨ ਲਈ ਗ੍ਰਹਿ ਵਿਭਾਗ ਅਤੇ ਰੱਖਿਆ ਵਿਭਾਗ ਨੂੰ ਪੰਜਾਬ ਸਰਕਾਰ ਵਲੋਂ ਪ੍ਰਸਤਾਵ ਭੇਜਿਆ ਜਾਵੇਗਾ ਕਿ ਇਥੇ ਪੱਕਾ ਪੁੱਲ ਬਣਾ ਦਿੱਤਾ ਜਾਵੇ।  ਉਨਾਂ ਕਿਹਾ ਕਿ ਇਥੇ ਪਹਿਲਾਂ ਪਲਟੂਨ ਪੁਲ ਬਣਾਇਆ ਹੋਇਆ ਹੈ, ਜੋ ਕਿ ਬਾਰਸ਼ਾਂ ਦੇ ਦਿਨਾਂ ਵਿੱਚ ਖੋਲ ਦਿੱਤਾ ਜਾਂਦਾ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਕਾਫ਼ੀ ਮੁਸ਼ਕਿਲ ਪੇਸ਼ ਵੀ ਆਉਂਦੀ ਹੈ। ਸ: ਧਾਲੀ...
ਭਗਵੰਤ ਮਾਨ ਸਰਕਾਰ ਵੱਲੋਂ ਖਰੜ ਹਲਕੇ ਸਰਵਪੱਖੀ ਵਿਕਾਸ ਤਰਜੀਹੀ ਆਧਾਰ ਤੇ ਕਰਵਾਇਆ ਜਾ ਰਿਹਾ ਹੈ- ਕੈਬਿਨਟ ਮੰਤਰੀ ਅਨਮੋਲ ਗਗਨ ਮਾਨ

ਭਗਵੰਤ ਮਾਨ ਸਰਕਾਰ ਵੱਲੋਂ ਖਰੜ ਹਲਕੇ ਸਰਵਪੱਖੀ ਵਿਕਾਸ ਤਰਜੀਹੀ ਆਧਾਰ ਤੇ ਕਰਵਾਇਆ ਜਾ ਰਿਹਾ ਹੈ- ਕੈਬਿਨਟ ਮੰਤਰੀ ਅਨਮੋਲ ਗਗਨ ਮਾਨ

National, Politics, Punjab
ਨਵਾਂ ਗਾਓਂ (ਐਸ ਏ ਐਸ ਨਗਰ), 06 ਸਤੰਬਰ, 2024: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ, ਅਨਮੋਲ ਗਗਨ ਮਾਨ ਨੇ ਕਿਹਾ ਕਿ ਖਰੜ ਵਿਧਾਨ ਸਭਾ ਹਲਕੇ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ ਅਤੇ ਬਹੁਤ ਸਾਰੇ ਪ੍ਰਮੁੱਖ ਪ੍ਰੋਜੈਕਟ ਜੰਗੀ ਪੱਧਰ ਤੇ ਚੱਲ ਰਹੇ ਹਨ ਜੋ ਜਲਦੀ ਹੀ ਪੂਰੇ ਕਰਕੇ ਹਲਕਾ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।       ਅੱਜ ਨਵਾਂ ਗਾਓਂ ਵਿਖੇ 18.5 ਐਮ ਐਲ ਡੀ (ਮਿਲੀਅਨ ਲੀਟਰਜ਼ ਪ੍ਰਤੀ ਦਿਨ) ਸੀਵਰੇਜ ਟਰੀਟਮੈਂਟ ਪਲਾਂਟ ਦੀ ਉਸਾਰੀ ਅਤੇ 4.2 ਕਿਲੋਮੀਟਰ ਲੰਬੀ ਸੀਵਰ ਲਾਈਨ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਦਿਆਂ ਮੰਤਰੀ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਨਾਲ ਉਨ੍ਹਾਂ ਦੇ ਵਿਧਾਇਕ ਤੋਂ ਸਾਰੀਆਂ ਉਮੀਦਾਂ 'ਤੇ ਖਰਾ ਉਤਰਨ ਦਾ ਚੋਣਾਂ ਦੌਰਾਨ ਜੋ ਵਾਅਦਾ ਕੀਤਾ ਗਿਆ ਸੀ, ਉਸ ਨੂੰ ਹਰ ਹਾਲਤ ਚ ਨਿਭਾਇਆ ਜਾਵੇਗਾ ਅਤੇ ਅੱਜ ਸ਼ੁਰੂ ਕੀਤਾ ਗਿਆ 58.10 ਕਰੋੜ ਦੀ ਲਾਗਤ ਨਾਲ ਇਹ ਪ੍ਰਾਜੈਕਟ,  ਫਰਵਰੀ 2026 ਤੱਕ ਪੂਰਾ ਹੋ ਜਾਵੇਗਾ।       ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਪ੍ਰਾਜੈਕ...
ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5994 ਬੈਕਲਾਗ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5994 ਬੈਕਲਾਗ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

National, Politics, Punjab
ਚੰਡੀਗੜ੍ਹ, 6 ਸਤੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਈ.ਟੀ.ਟੀ 5994 ਬੈਕਲਾਗ ਯੂਨੀਅਨ ( ਪੰਜਾਬ) ਦੇ ਨੁਮਾਇੰਦਿਆਂ ਨਾਲ ਉਹਨਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡਾ ਬਲਜੀਤ ਕੌਰ ਦਾ ਅਨੂਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸਰਕਾਰ ਵੱਲੋਂ ਪ੍ਰਕਿਰਿਆ ਸ਼ੁਰੂ ਕਰਨ ਲਈ ਧੰਨਵਾਦ ਕੀਤਾ। ਕੈਬਨਿਟ ਮੰਤਰੀ ਨੇ ਯੂਨੀਅਨ ਨੂੰ ਭਰੋਸਾ ਦਿੰਦਿਆਂ ਦੱਸਿਆ ਕਿ ਈ.ਟੀ.ਟੀ. ਅਧਿਆਪਕਾਂ ਦੀਆਂ 5994 ਖਾਲੀ ਪਈਆਂ ਅਸਾਮੀਆਂ ਤੇ ਜਲਦ ਹੀ ਭਰਤੀ ਕੀਤੀ ਜਾਵੇਗੀ ਜਿਸ ਵਿੱਚ 2994 ਅਸਾਮੀਆਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇਣੀਆਂ ਦੇ ਬੈਕਲਾਗ ਨਾਲ ਸਬੰਧਤ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣ...