ਹਰੇਕ ਘਰ, ਦੁਕਾਨ ਜਾਂ ਅਦਾਰੇ ਤੋਂ 100 ਫੀਸਦੀ ਗਿੱਲਾ ਸੁੱਕਾ ਕੂੜਾ ਅਲੱਗ – ਅਲੱਗ ਚੁੱਕਣਾ ਯਕੀਨੀ ਬਣਾਇਆ ਜਾਵੇ – ਡਿਪਟੀ ਕਮਿਸ਼ਨਰ
ਮੋਗਾ, 9 ਸਤੰਬਰ (000) - ਸ਼੍ਰੀ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ ਮੋਗਾ ਨੇ ਨਗਰ ਨਿਗਮ ਮੋਗਾ ਅਤੇ ਸਮੂਹ ਨਗਰ ਕੌਂਸਲਾਂ ਦੇ ਕਾਰਜਕਾਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਯਕੀਨੀ ਬਣਾਉਣ ਕਿ ਹਰੇਕ ਘਰ, ਦੁਕਾਨ ਜਾਂ ਹੋਰ ਅਦਾਰੇ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਤੌਰ ਉੱਤੇ ਚੁੱਕਿਆ ਜਾਵੇ। ਉਹ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਐੱਸ ਡੀ ਐੱਮ ਮੋਗਾ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸ਼ਹਿਰ ਮੋਗਾ ਵਿੱਚ 78 ਫੀਸਦੀ ਘਰਾਂ, ਦੁਕਾਨਾਂ ਜਾਂ ਹੋਰ ਅਦਾਰਿਆਂ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਤੌਰ ਉੱਤੇ ਚੁੱਕਿਆ ਜਾ ਰਿਹਾ ਹੈ। ਜਦਕਿ ਬਾਕੀ ਸਾਰੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚੋਂ 100 ਫੀਸਦੀ ਘਰਾਂ, ਦੁਕਾਨਾਂ ਜਾਂ ਹੋਰ ਅਦਾਰਿਆਂ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਤੌਰ ਉੱਤੇ ਚੁੱਕਿਆ...








