Thursday, March 12
Shadow

National

ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤੇ ਡਰਾਈਵਰ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤੇ ਡਰਾਈਵਰ ਨੂੰ ਕੀਤਾ ਕਾਬੂ

Crime, National, Politics
ਚੰਡੀਗੜ੍ਹ, 6 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਉਸਦੇ ਡਰਾਈਵਰ ਸਮੇਤ 50,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਸੋਹੀ ਵਾਸੀ ਪਿੰਡ ਮਨਸੂਰ, ਤਹਿਸੀਲ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ, ਜੋ ਕਿ ਹੁਣ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਮਦਾਸ ਵਿਖੇ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਅਜਾਇਬ ਸਿੰਘ ਵਾਸੀ ਢੰਡੋਵਾਲ ਸ਼ਾਹਕੋਟ, ਜ਼ਿਲ੍ਹਾ ਜਲੰਧਰ ਨੇ ਉਸ ਵਿਰੁੱਧ ਜ਼ਮੀਨੀ ਵਿਵਾਦ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਉਕਤ ਤਹਿਸੀਲਦਾਰ ਨੇ ਕਰਨੀ ਸੀ। ਇਸ ਦੌਰਾਨ ਸੁਖਦੇਵ ਸਿੰਘ ਸੋਹੀ ਨੇ ਪਿੰਡ ਰੱਤਾ ਨਿਵਾਸੀ ਦਿਲਬਾਗ ਸਿੰਘ ਨੰਬਰਦਾਰ ਨੂੰ ਨਾਲ ਲੈ ਕੇ ਉਕਤ ਤਹਿਸੀਲਦਾਰ ਤੱਕ ...
ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 02 ਅਲੱਗ-ਅਲੱਗ ਮੁਕੱਦਮਿਆਂ ਵਿੱਚ 05 ਦੋਸ਼ੀ ਗ੍ਰਿਫਤਾਰ

ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 02 ਅਲੱਗ-ਅਲੱਗ ਮੁਕੱਦਮਿਆਂ ਵਿੱਚ 05 ਦੋਸ਼ੀ ਗ੍ਰਿਫਤਾਰ

Crime, National, Politics, Punjab
ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਸਤੰਬਰ, 2024: ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ, ਸ੍ਰੀ ਦੀਪਕ ਪਾਰਿਕ  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸ਼੍ਰੀਮਤੀ ਡਾ. ਜੋਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਅਤੇ ਤਲਵਿੰਦਰ ਸਿੰਘ ਉੱਪ ਕਤਪਾਨ ਪੁਲਿਸ (ਇੰਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ, ਇੰਚਾਰਜ, ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ 02 ਅਲੱਗ-ਅਲੱਗ ਮੁਕੱਦਮਿਆਂ ਵਿੱਚ 05 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, ਉਹਨਾਂ ਪਾਸੋਂ 110 ਗ੍ਰਾਮ ਹੈਰੋਇਨ ਅਤੇ 02 ਕਾਰਾਂ ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਿਲ ਕੀਤੀ ਹੈ। ਡਾ. ਜੋਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 03-09-2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਅੰਬੇਦਕਰ ਲੇਬਰ ਯੂਨੀਅਨ ਪੰਜਾਬ, ਖਰੜ ਵਿਖੇ ਨਾਕਾਬੰਦੀ ਤੇ ਮੌਜੂਦ ਸੀ। ਚੈਕਿੰਗ ਦੌਰਾਨ ਇੱਕ ਕਾਰ ਨੰ: PB65-BG-4108 ਮਾਰਕਾ ਵਰਨਾ, ਰੰਗ ਕਾਲ਼ਾ ਜਿਸ ਵਿੱਚ ਦੋ ਮੌਨੇ ਨੌਜ...
ਓਟ ਸੈਂਟਰਾਂ ਦਵਾਈ ਦੀ ਵੰਡ ਕੈਮਰਿਆਂ  ਦੀ ਨਿਗਰਾਨੀ ਹੇਠ ਕਰਨ ਲਈ ਡਿਪਟੀ ਕਮਿਸ਼ਨਰ ਨੇ ਸੈਕਟਰੀ ਸਿਹਤ ਨੂੰ ਲਿਖਿਆ ਪੱਤਰ

ਓਟ ਸੈਂਟਰਾਂ ਦਵਾਈ ਦੀ ਵੰਡ ਕੈਮਰਿਆਂ ਦੀ ਨਿਗਰਾਨੀ ਹੇਠ ਕਰਨ ਲਈ ਡਿਪਟੀ ਕਮਿਸ਼ਨਰ ਨੇ ਸੈਕਟਰੀ ਸਿਹਤ ਨੂੰ ਲਿਖਿਆ ਪੱਤਰ

National, Politics, Punjab
ਅੰਮ੍ਰਿਤਸਰ 6 ਸਤੰਬਰ 2024---                  ਪੰਜਾਬ ਸਰਕਾਰ ਵੱਲੋਂ ਓਟ ਸੈਂਟਰਾਂ ਵਿੱਚ ਨਸ਼ੇ ਦੇ ਰੋਗੀਆਂ ਨੂੰ ਦਿੱਤੀ ਜਾਣ ਵਾਲੀ ਦਵਾਈ, ਬੁਪ੍ਰੇਨੋਰਫਾਈਨ ਕੈਮਰਿਆਂ ਦੀ ਨਿਗਰਾਨੀ ਹੇਠ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸਿਹਤ ਵਿਭਾਗ ਦੇ ਮੁੱਖ ਸਕੱਤਰ ਸ੍ਰੀ ਕੁਮਾਰ ਰਾਹੁਲ ਨੂੰ ਪੱਤਰ ਲਿਖਿਆ ਹੈ। ਆਪਣੇ ਪੱਤਰ ਵਿੱਚ ਉਹਨਾਂ ਲਿਖਿਆ ਕਿ ਜ਼ਿਲ੍ਹਾ ਪੱਧਰੀ ਐਨ.ਸੀ. ਓ ਆਰ.ਡੀ. ਦੀ ਮੀਟਿੰਗ ਦੌਰਾਨ ਸਾਹਮਣੇ ਆਇਆ ਹੈ  ਕਿ ਨਸ਼ੇ ਦੇ ਆਦੀ ਮਰੀਜਾਂ ਨੂੰ ਵੰਡੀ ਜਾਣ ਵਾਲੀ ਬੁਪ੍ਰੇਨੋਰਫਾਈਨ ਨੂੰ ਖਾਣ ਦੀ ਬਜਾਏ ਬਜ਼ਾਰ ਵਿੱਚ  ਵੇਚ ਰਹੇ ਹਨ।   ਇਹ ਇੱਕ ਨਾਜ਼ੁਕ ਮੁੱਦਾ ਹੈ,  ਜੋ ਸਾਡੇ ਜ਼ਿਲ੍ਹੇ ਵਿੱਚ ਨਸ਼ਾਖੋਰੀ ਦਾ ਮੁਕਾਬਲਾ ਕਰਨ ਲਈ ਸਾਡੇ ਯਤਨਾਂ ਦੀ ਪ੍ਰਭਾਵਸ਼ੀਲਤਾ ਨੂੰ ਕਮਜ਼ੋਰ ਕਰਦਾ ਹੈ। ਉਹਨਾਂ ਲਿਖਿਆ ਕਿ ਇਸ ਚਿੰਤਾ ਨੂੰ ਦੂਰ ਕਰਨ ਲਈ ਸਰਕਾਰੀ ਓਟ ਕੇਂਦਰਾਂ 'ਤੇ ਸੀਸੀਟੀਵੀ ਕੈਮਰੇ ਲਗਾਏ ਜਾਣ, ਜਿੱਥੇ ਮਰੀਜ਼ਾਂ ਨੂੰ ਬੁਪ੍ਰੇਨੋਰਫਾਈਨ ਦਿੱਤੀ ਜਾਂਦੀ ਹੈ।  ਉਨਾਂ ਦੱਸਿਆ ਕਿ ਇਹ ਉਪਾਅ ਨਾ ਸਿਰਫ਼ ਦਵਾਈਆਂ ਦੀ ਦੁਰਵਰਤੋਂ ਨੂੰ ਘਟਾਉਣ ਵਿੱਚ ਮਦਦ ਕਰੇਗਾ ਬਲਕਿ ਵੰਡ ਪ੍ਰਕਿਰਿਆ ਵਿੱਚ ਜਵ...
ਸੁੱਕੇ ਮੇਵੇ ਦੀ ਲੁੱਟ ਸਬੰਧੀ ਡਰਾਈ ਫਰੂਟ ਦੇ ਵਪਾਰੀਆਂ ਨੂੰ ਮਿਲਣ ਲਈ ਮਜੀਠ ਮੰਡੀ ਪਹੁੰਚੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ.ਗੁਪਤਾ, ਜਲਦ ਹੀ ਡਕੈਤੀ ਮਾਮਲੇ ਸਬੰਧੀ ਦਿੱਤੇ ਜਾਣਗੇ ਸੁਝਾਅ

ਸੁੱਕੇ ਮੇਵੇ ਦੀ ਲੁੱਟ ਸਬੰਧੀ ਡਰਾਈ ਫਰੂਟ ਦੇ ਵਪਾਰੀਆਂ ਨੂੰ ਮਿਲਣ ਲਈ ਮਜੀਠ ਮੰਡੀ ਪਹੁੰਚੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ.ਗੁਪਤਾ, ਜਲਦ ਹੀ ਡਕੈਤੀ ਮਾਮਲੇ ਸਬੰਧੀ ਦਿੱਤੇ ਜਾਣਗੇ ਸੁਝਾਅ

National, Politics, Punjab
ਅੰਮ੍ਰਿਤਸਰ, 6 ਸਤੰਬਰ ( ) : ਝਬਾਲ ਰੋਡ ’ਤੇ ਸਥਿਤ ਏ ਕੇ ਕੋਲਡ ਸਟੋਰ ’ਤੇ ਹੋਈ ਕਰੋੜਾਂ ਰੁਪਏ ਦੀ ਲੁੱਟ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਅੱਜ ਡਰਾਈ ਫਰੂਟ ਦੇ ਵਪਾਰੀਆਂ ਨੂੰ ਮਿਲਣ ਲਈ ਮਜੀਠ ਮੰਡੀ ਵਿਖੇ ਗਏ।  ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਜਦੋਂ ਇਹ ਲੁੱਟ-ਖੋਹ ਹੋਈ ਤਾਂ ਉਨ੍ਹਾਂ ਨੂੰ ਮਜੀਠ ਮੰਡੀ ਵਪਾਰੀ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਮਹਿਰਾ ਦਾ ਫ਼ੋਨ ਆਇਆ। ਉਸ ਸਮੇਂ ਵਿਧਾਨ ਸਭਾ ਵਿੱਚ ਸੈਸ਼ਨ ਚੱਲ ਰਿਹਾ ਸੀ।  ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਅਤੇ ਐਸ.ਐਸ.ਪੀ ਦੇਹਟੀ ਨੂੰ ਇਸ ਘਟਨਾ ਦਾ ਪਤਾ ਲਗਾਉਣ ਲਈ ਕਿਹਾ ਗਿਆ ਹੈ।  ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸੈਸ਼ਨ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਇਸ ਘਟਨਾ ਬਾਰੇ ਜਾਣੂ ਕਰਵਾਇਆ ਗਿਆ ਸੀ।  ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਡਰਾਈ ਫਰੂਟ ਦੇ ਵਪਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ।  ਜਿਸ 'ਤੇ ਉਹ ਖੁਦ ਵਪਾਰੀਆਂ ਨੂੰ ਮਿਲਣ ਪਹੁੰਚੇ ਹਨ।   ਉਨ੍ਹਾਂ ਕਿਹਾ ਕਿ ਅੱਜ ਵੀ ਉਨ੍ਹਾਂ ਪੁਲੀਸ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ...
ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡਾਂ ਵਿੱਚ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡਾਂ ਵਿੱਚ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

National, Politics, Punjab
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 6 ਸਤੰਬਰ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਬੁਨਿਆਦੀ ਸਹੂਲਤਾਂ ਦੇਣ ਲਈ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਇਹ ਪ੍ਰਗਟਾਵਾ ਸ੍ਰੀ ਅਮਨ ਅਰੋੜਾ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਅੱਜ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕੇ ਗਿੱਦੜਬਾਹਾ ਨੂੰ ਮਾਡਲ ਹਲਕਾ ਵੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਦੱਸਿਆ ਕਿ ਹਲਕੇ ਦੇ ਪਿੰਡ ਗੁਰੂਸਰ ਵਿਖੇ ਜਲਦੀ ਸੇਵਾ ਕੇਂਦਰ ਖੋਲ੍ਹਿਆ ਜਾਵੇਗਾ ਤਾਂ ਜੋ ਇਸ ਪਿੰਡ ਦੇ ਵਸਨੀਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਪਿੰਡ ਗੁਰੂਸਰ, ਮਨੀਆਂਵਾਲਾ, ਚੱਕ ਗਿਲਜੇਵਾਲਾ, ਕੋਠੇ ਸੁਰਗਾਪੁਰੀ, ਭੁੱਟੀਵਾਲਾ, ਮੱਲਣ,...
ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 10 ਸਤੰਬਰ ਨੂੰ  ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 10 ਸਤੰਬਰ ਨੂੰ ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 6 ਸਤੰਬਰ ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ ਨੂੰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਮੈਗਾ ਰੋਜ਼ਗਾਰ/ਨੌਕਰੀ ਕੈਂਪ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੇ ਹੋਰ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕ੍ਰਮਵਾਰ ਲਗਾਏ ਜਾਣਗੇ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ  ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ 10ਵੀਂ, 12ਵੀਂ, ਗ੍ਰੇਜੂਏਟ, ਪੋਸਟ ਗ੍ਰੈਜੂਏਟ ਪਾਸ ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਭਾਗ ਲੈ ਰਹੀਆਂ ਹਨ। ਇਹ ਕੈਂਪ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਸਵੈ-ਰੋਜ਼ਗਾਰ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਵਿਭਾਗ ਦੀਆਂ ਸਵੈ-ਰੋਜ਼ਗਾਰ ਸ...
ਜਨਤਕ ਛੱਪੜ ਪੂਰਨ, ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ, ਤੀਹਰੀ ਸਵਾਰੀ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਜਨਤਕ ਛੱਪੜ ਪੂਰਨ, ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ, ਤੀਹਰੀ ਸਵਾਰੀ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

National, Politics, Punjab
ਫਰੀਦਕੋਟ 6 ਸਤੰਬਰ   ( ) ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ  ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 27 ਅਕਤੂਬਰ 2024  ਤੱਕ ਲਾਗੂ ਰਹਿਣਗੇ। ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਪੂਰਨ ਤੇ ਪਾਬੰਦੀ ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਦੇ ਪੇਂਡੂ ਖੇਤਰਾਂ ਵਿੱਚ ਜਨਤਕ ਛੱਪੜ ਪੂਰਨ ਤੇ ਪਾਬੰਦੀ ਲਗਾਈ ਹੈ । ਉਨਾਂ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਆਮ ਲੋਕਾਂ/ਪੰਚਾਇਤਾਂ ਵੱਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾਂਦਾ ਹੈ ਜਿਸ ਕਰਕੇ ਪਿੰਡਾਂ ਦੇ ਪਾਣੀ ਦਾ ਵਹਾਓ ਰੁਕ ਜਾਂਦਾ ਹੈ ਜਿਸ ਕਾਰਨ ਝਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ । ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ ।ਉਨਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਕੋਈ ਵੀ ਵਿਅਕਤੀ/ਪੰਚਾਇਤ ਨਿਮਨ ਹਸਤਾਖਰ,ਸਬੰਧਤ ਉਪ ਮੰਡਲ ਮੈਜਿਸਟ੍ਰੇਟ ਜਾਂ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਪਾਸੋਂ ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਨਹੀਂ ਪੂਰੇਗਾ ।ਇਹ ਪਾਬੰਦੀ 27 ਅਕਤੂਬਰ ...
ਵੈਰੋਕੇ ਵਿਖੇ ਲੱਗੇ ਜਨ ਸੁਣਵਾਈ ਕੈਂਪ ਵਿੱਚ ਲੋਕਾਂ ਨੇ ਮੌਕੇ ਉਪਰ ਲਈਆਂ ਸਰਕਾਰੀ ਸੇਵਾਵਾਂ

ਵੈਰੋਕੇ ਵਿਖੇ ਲੱਗੇ ਜਨ ਸੁਣਵਾਈ ਕੈਂਪ ਵਿੱਚ ਲੋਕਾਂ ਨੇ ਮੌਕੇ ਉਪਰ ਲਈਆਂ ਸਰਕਾਰੀ ਸੇਵਾਵਾਂ

National, Politics, Punjab
ਬਾਘਾਪੁਰਾਣਾ, 6 ਸਤੰਬਰ – ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪਿੰਡ-ਪਿੰਡ ਕੈਂਪ ਲਗਾਏ ਜਾ ਰਹੇ ਹਨ ਅਤੇ ਅਧਿਕਾਰੀ ਖੁਦ ਕੈਂਪਾ ਦਾ ਦੌਰਾ ਕਰ ਰਹੇ ਹਨ। ਅੱਜ ਬਲਾਕ ਬਾਘਾਪੁਰਾਣਾ ਦੇ ਪਿੰਡ ਵੈਰੋਕੇ, ਰਾਜਿਆਣਾ, ਉੱਗੇਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੈਰੋਕੇ ਦੇ ਭਾਈ ਦਰਬਾਰੀ ਦਾਸ ਪਬਲਿਕ ਸਕੂਲ ਵਿਖੇ ਸੁਣੀਆਂ ਗਈਆਂ।  ਇਸ ਕੈਂਪ ਵਿੱਚ ਐਸ.ਡੀ.ਐਮ. ਸਵਾਤੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਸ਼ਿਰਕਤ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਉੱਪਰ ਹੱਲ ਹੋਣ ਵਾਲੀਆਂ ਸ਼ਿਕਾਇਤਾਂ ਜਾਂ ਸਮੱਸਿਆਵਾਂ, ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਹੱਈਆ ਕਰਵਾਇਆ ਗਿਆ। ਐਸ.ਡੀ.ਐਮ ਸਵਾਤੀ ਨੇ ਦੱਸਿਆ ਕਿ ਇਹਨਾਂ ਕੈਂਪਾਂ ਨਾਲ ਲੋਕਾਂ ਨੂੰ ਬਹੁਤ ਹੱਦ ਤੱਕ ਲਾਹਾ ਮਿਲ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਇਹ ਪੁਰਜ਼ੋਰ ਕੋਸ਼ਿਸ਼ ਰਹਿ ਰਹੀ ਹੈ ਕਿ ਕੋਈ ਇੱਕ ਵੀ ਵਿਅਕਤੀ ਇ...
ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

National, Politics, Punjab
ਮੋਗਾ 6 ਸਤੰਬਰ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਅਕਤੂਬਰ, 2024 ਤੱਕ ਲਾਗੂ ਰਹਿਣਗੇ। ਆਮ ਜਨਤਾ ਲਈ ਲਾਇਸੰਸੀ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ 'ਤੇ ਪਾਬੰਦੀ ਜ਼ਿਲ੍ਹੇ 'ਚ ਅਮਨ-ਸ਼ਾਂਤੀ ਕਾਇਮ ਰੱਖਣ ਦੇ ਮੱਦੇ-ਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਲਈ ਲਾਇਸੰਸੀ ਹਥਿਆਰ, ਟਕੂਏ, ਬਰਛੇ, ਛੁਰੇ, ਤ੍ਰਿਸ਼ੂਲ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਰੋਕ ਲਗਾਈ ਹੈ। ਇਹ ਹੁਕਮ ਪੁਲਿਸ, ਹੋਮਗਾਰਡ ਜਾਂ ਸੀ.ਆਰ.ਪੀ.ਐਫ. ਕ੍ਰਮਚਾਰੀਆਂ, ਜਿੰਨ੍ਹਾਂ ਕੋਲ ਸਰਕਾਰੀ ਹਥਿਆਰ ਹਨ ਅਤੇ ਅਸਲਾ ਚੁੱਕਣ ਦੀ ਮਨਜ਼ੂਰੀ ਪ੍ਰਾਪਤ ਅਸਲਾ ਧਾਰਕਾਂ 'ਤੇ ਲਾਗੂ ਨਹੀਂ ਹੋਵੇਗਾ। ਜ਼ਿਲੇ 'ਚ ਪਲਾਸਟਿਕ ਲਿਫ਼ਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ 'ਤੇ ਪਾਬੰਦੀ ਤਕਨਾਲਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ...
ਵਿਧਾਇਕ ਬੁੱਧ ਰਾਮ ਨੇ ਪਿੰਡ ਆਲਮਪੁਰ ਮੰਦਰਾਂ ਵਿਖੇ ਲਗਾਏ ‘ਜਨ ਸੁਣਵਾਈ ਕੈਂਪ’ ਦੌਰਾਨ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਵਿਧਾਇਕ ਬੁੱਧ ਰਾਮ ਨੇ ਪਿੰਡ ਆਲਮਪੁਰ ਮੰਦਰਾਂ ਵਿਖੇ ਲਗਾਏ ‘ਜਨ ਸੁਣਵਾਈ ਕੈਂਪ’ ਦੌਰਾਨ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

National, Politics, Punjab
ਬੁਢਲਾਡਾ/ਮਾਨਸਾ, 06 ਸਤੰਬਰ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸੁਖਾਲੇ ਢੰਗ ਨਾਲ ਉਨ੍ਹਾਂ ਦੇ ਘਰਾਂ ਤੱਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਦੀ ਗਰੰਟੀ ਸੀ ਕਿ ਸਰਕਾਰੀ ਅਧਿਕਾਰੀ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮ ਅਤੇ ਲੋਕ ਮਸਲਿਆਂ ਦਾ ਹੱਲ ਕਰਿਆ ਕਰਨਗੇ। ਇਸ ਗਰੰਟੀ ਨੂੰ ਪੰਜਾਬ ਸਰਕਾਰ ਨੇ ਬਾਖ਼ੂਬੀ ਪੂਰਾ ਕੀਤਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਆਲਮਪੁਰ ਮੰਦਰਾਂ ਵਿਖੇ ‘ਸਰਕਾਰ, ਤੁਹਾਡੇ ਦੁਆਰ’ ਤਹਿਤ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੀ ਯੋਗ ਅਗਵਾਈ ਹੇਠ ਜਿਲ੍ਹੇ ਅੰਦਰ ਹੁਣ ਹਰੇਕ 15 ਦਿਨਾਂ ਬਾਅਦ ਸਰਕਾਰੀ ਅਧਿਕਾਰੀਆਂ ਵੱਲੋਂ 5 ਤੋਂ 6 ਪਿੰਡਾਂ ਦਾ ਕਲੱਸਟਰ ਬਣਾ ਕੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ, ਜਿੰਨ੍ਹਾਂ...