ਪੰਜਾਬ ਸਰਕਾਰ ਪਿੰਡਾਂ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਲਈ ਤਿਆਰ ਕਰੇਗੀ ਖੇਡ ਮੈਦਾਨ- ਲਾਲਜੀਤ ਸਿੰਘ ਭੁੱਲਰ
ਅਬੋਹਰ 8 ਸਤੰਬਰ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਵਿੱਚ ਖੇਡ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ਤੇ ਖੇਡ ਮੈਦਾਨ ਤਿਆਰ ਕਰਵਾਏਗੀ। ਇਹ ਗੱਲ ਪੰਜਾਬ ਦੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਸ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਕਿੱਲਿਆਂਵਾਲੀ ਵਿਖੇ ਇੱਕ ਪੇਂਡੂ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚਦਿਆਂ ਆਖੀ।
ਇਹ ਟੂਰਨਾਮੈਂਟ ਸ ਕਪੂਰ ਸਿੰਘ ਜਾਖੜ ਮਮੋਰੀਅਲ ਸਪੋਰਟਸ ਕਲੱਬ ਵੱਲੋਂ ਸਵਰਗੀ ਸ ਸੁਖਵਿੰਦਰ ਸਿੰਘ ਸੁੱਖੀ ਜਾਖੜ ਦੀ ਯਾਦ ਵਿੱਚ ਕਰਵਾਇਆ ਜਾ ਰਿਹਾ ਸੀ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਕਿ ਅਬੋਹਰ ਇਲਾਕੇ ਦੇ ਪਿੰਡ ਦੀਵਾਨ ਖੇੜਾ ਵਿੱਚ ਇੱਕ ਵੱਡਾ ਸਪੋਰਟਸ ਕੰਪਲੈਕਸ ਤਿਆਰ ਕੀਤਾ ਜਾਵੇਗਾ ਜਿੱਥੇ ਵੱਖ ਵੱਖ ਖੇਡਾਂ ਦੀਆਂ ਗਰਾਊਂਡਾਂ ਹੋਣਗੀਆਂ। ਇਸ ਤੋਂ ਬਿਨਾਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਤਿੰਨ ਚਾਰ ਪਿੰਡਾਂ ਦੇ ਸਮੂਹ ਬਣਾ ਕੇ ਉਹਨਾਂ ਲਈ ਖੇਡ ਮੈਦਾਨ ਤਿਆਰ ਕਰਵਾਏ ਜਾਣਗੇ ਤਾਂ ਜੋ ਨੌਜਵਾਨਾ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ ।
ਇਸ...








