Thursday, March 12
Shadow

National

ਡਿਪਟੀ ਕਮਿਸ਼ਨਰ ਨੇ ਸਾਰਾਗੜ੍ਹੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਸਾਰਾਗੜ੍ਹੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

National, Politics, Punjab
ਫ਼ਿਰੋਜ਼ਪੁਰ 06 ਸਤੰਬਰ 2024.          12 ਸਤੰਬਰ 2024 ਨੂੰ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਹੋਵੇਗਾ ਜਿਸ ਵਿਚ ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿਵਲ ਅਤੇ ਪੁਲੀਸ ਅਧਿਕਾਰੀਆਂ, ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਨੇ ਸਾਰਾਗੜ੍ਹੀ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ।           ਇਸ ਮੌਕੇ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦਾ ਜਾਇਜਾ ਲੈਂਦਿਆਂ ਸਬੰਧਿਤ ਵਿਭਾਗਾਂ ਦੇ  ਅਧਕਾਰੀਆਂ ਨੂੰ ਸਾਰਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮਾਗਮ ਤੋਂ ਦੋ ਦਿਨ ਪਹਿਲਾਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਜਾਣ। ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਸਥਾਨ ਦੀ ਸਾਫ-ਸਫਾਈ, ਪੇਂਟ ਤੇ ਮੁਰੰਮਤ, ਅਸਥ...
ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ਵਿੱਚ ਚਾਰ ਸੀਟਾਂ ਦੇ ਰਾਖਵੇਂਕਰਨ ਸਬੰਧੀ ਸੂਚਨਾ

ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ਵਿੱਚ ਚਾਰ ਸੀਟਾਂ ਦੇ ਰਾਖਵੇਂਕਰਨ ਸਬੰਧੀ ਸੂਚਨਾ

National, Politics, Punjab
ਫਾਜ਼ਿਲਕਾ 6 ਸਤੰਬਰ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਤੇ ਮੱਦੇ ਨਜ਼ਰ ਦੱਸਿਆ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਅਕਾਦਮਿਕ ਸਾਲ 2024-25 ਦੌਰਾਨ ਕੇਂਦਰੀ ਪੂਲ ਤੋਂ ਮੈਡੀਕਲ ਕਾਲਜਾਂ ਵਿੱਚ ਐਮਬੀਬੀਐਸ ਦੀਆਂ ਚਾਰ ਸੀਟਾਂ ਸਾਰੇ ਰਾਜਾਂ ਦੇ ਅੱਤਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿੱਚੋਂ ਭਰੀਆਂ ਜਾਣੀਆਂ ਹਨ। ਇਹਨਾਂ ਵਿੱਚੋਂ ਗਯਾ ਦੇ ਏਐਨ ਮਗਧ ਮੈਡੀਕਲ ਕਾਲਜ ਵਿੱਚ ਇੱਕ, ਮੁੰਬਈ ਦੇ ਗ੍ਰਾਂਟ ਮੈਡੀਕਲ ਕਾਲਜ ਵਿੱਚ ਇੱਕ ਅਤੇ ਰਾਏਪੁਰ ਦੇ ਜੇਐਨ ਐਮ ਮੈਡੀਕਲ ਕਾਲਜ ਵਿੱਚ ਦੋ ਸੀਟਾਂ ਹਨ। ਇਸ ਤਹਿਤ ਅੱਤਵਾਦ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਬੱਚੇ ਜੋ ਐਮਬੀਬੀਐਸ ਲਈ ਲੋੜੀਦੀਆਂ ਯੋਗਤਾਵਾਂ ਅਤੇ ਨੀਟ ਦੇ ਪੇਪਰ ਵਿੱਚ ਜਰਨਲ ਸ੍ਰੇਣੀ ਲਈ 50 ਪਰਸੈਂਟਾਇਲ ਅਤੇ ਐਸਸੀ ਐਸਟੀ ਅਤੇ ਓਬੀਸੀ ਲਈ 40% ਪ੍ਰੇਂਸਟਾਇਲ ਨੰਬਰ ਰੱਖਦੇ ਹਨ ਉਹ ਅਪਲਾਈ ਕਰ ਸਕਦੇ ਹਨ। ਇਸ ਲਈ ਯੋਗ ਉਮੀਦਵਾਰ ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਡੀਐਮ ਦੋ ਸ਼ਾਖਾ ਦੇ ਮਾਰਫਤ 17 ਸਤੰਬਰ ਤੋਂ ਪਹਿਲਾ ਆਪਣੀ ਅਰਜੀ ਦੇ ਸਕਦੇ ਹਨ।...
ਪਿੰਡ ਖੂਈਆਂ ਸਰਵਰ ਵਿੱਚ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੇ ਜਾਣ ਵਾਲੇ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਲਗਾਇਆ ਕੈਂਪ

ਪਿੰਡ ਖੂਈਆਂ ਸਰਵਰ ਵਿੱਚ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੇ ਜਾਣ ਵਾਲੇ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਲਗਾਇਆ ਕੈਂਪ

National, Politics, Punjab
ਫਾਜ਼ਿਲਕਾ, 6 ਸਤੰਬਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਖੇਤੀਬਾੜੀ ਅਫਸਰ ਸ੍ਰੀ ਸੰਦੀਪ ਰਿਣਵਾ ਦੇ ਦਿਸ਼ਾ-ਨਿਰਦੇਸ਼ਾਂ *ਤੇ ਸਰਕਲ ਖੂਈਆਂ ਸਰਵਰ ਦੇ ਏ ਡੀ ਓ ਗਗਨਦੀਪ ਵੱਲੋਂ ਪਿੰਡ ਖੂਈਆਂ ਸਰਵਰ ਵਿੱਚ ਕੈਂਪ ਲਗਾਇਆ ਗਿਆ। ਕੈਂਪ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੇ ਜਾਣ ਵਾਲੇ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਟੀ, ਵਾਤਾਵਰਨ ਨੂੰ ਹੋ ਰਹੇ ਨੁਕਸਾਨ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਵਾਹਨ ਨਾਲ ਹੋਣ ਵਾਲੇ ਫਾਇਦੇ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਾਂਭ-ਸੰਭਾਲ ਲਈ ਸਰਕਾਰ ਵੱਲੋਂ ਸਬਸਿਡੀ *ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਇਸਦੇ ਨਾਲ ਹੀ ਨਰਮੇ ਵਿੱਚ ਖਾਦ ਪ੍ਰਬੰਧਨ, ਨਰਮੇ ਵਿੱਚ ਚਿੱਟੀ ਮੱਖੀ, ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਕੀੜੇਮਾਰ ਦਵਾਈਆਂ ਬਾਰੇ ਅਤੇ ਝੋਨੇ ਦੇ ਕੀਟ, ਬਿਮਾਰੀਆਂ ਸਬੰਧੀ ਅਤੇ ਉਨ੍ਹਾਂ ਨੂੰ ਰੋਕਣ ਲਈ ਪੈਸਟੀਸਾਇਡ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿ...
ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ

ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ

National, Politics, Punjab
ਚੰਡੀਗੜ੍ਹ, 6 ਸਤੰਬਰ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ ਲਈ 5000 ਸੋਲਰ ਪੰਪ ਰਾਖਵੇਂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਪ੍ਰਧਾਨ ਮੰਤਰੀ ਕੁਸੁਮ ਸਕੀਮ ਦੇ ਪਹਿਲੇ ਪੜਾਅ ਤਹਿਤ 20,000 ਸੋਲਰ ਪੰਪ (ਸਰਫੇਸ ਅਤੇ ਸਬਮਰਸੀਬਲ) ਲਗਾਉਣ ਸਬੰਧੀ ਸਕੀਮ ਦੀ ਸ਼ੁਰੂਆਤ ਲਈ ਪੂਰੀ ਤਰ੍ਹਾਂ ਤਿਆਰ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਸੋਲਰ ਪੰਪ ਸੈੱਟ ਰਾਖਵੇਂ ਰੱਖੇ ਗਏ ਹਨ, ਜਿਨ੍ਹਾਂ ਨੂੰ ਇਸ ਦੀ ਕੁੱਲ ਲਾਗਤ 'ਤੇ 80 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾਖਵੇਂ ਰੱਖੇ ਗਏ ਹਨ। ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ ਸੋਲਰ ਪੰਪ ਦੀ ਲਾਗਤ ਉੱਤੇ 60% ਸਬਸਿਡੀ ਦਿੱਤੀ ਜਾਵੇਗੀ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰ...
ਖੇਡਾਂ ਵਤਨ ਪੰਜਾਬ ਦੀਆਂ 2024 (ਸੀਜਨ 3) ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੇ ਦੂਸਰੇ ਦਿਨ ਹੋਏ ਸ਼ਾਨਦਾਰ ਮੁਕਾਬਲੇ

ਖੇਡਾਂ ਵਤਨ ਪੰਜਾਬ ਦੀਆਂ 2024 (ਸੀਜਨ 3) ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੇ ਦੂਸਰੇ ਦਿਨ ਹੋਏ ਸ਼ਾਨਦਾਰ ਮੁਕਾਬਲੇ

National, Politics, Punjab
ਫਾਜ਼ਿਲਕਾ, 6 ਸਤੰਬਰ ਜਿਲ੍ਹਾ ਖੇਡ ਅਫਸਰ ਫਾਜਿਲਕਾ ਸ੍ਰੀ ਰੁਪਿੰਦਰ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2024 (ਸੀਜਨ—3) ਤਹਿਤ ਬਲਾਕ ਪੱਧਰੀ ਖੇਡਾਂ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਤਿੰਨ ਬਲਾਕ ਫਾਜਿਲਕਾ, ਬਲਾਕ ਜਲਾਲਾਬਾਦ ਅਤੇ ਖੂਈਆ ਸਰਵਰ ਵਿੱਚ ਬਲਾਕ ਪੱਧਰ ਟੂਰਨਾਮੈਂਟ ਵਿੱਚ ਐਥਲੈਟਿਕਸ, ਕਬੱਡੀ (ਨ.ਸ), ਕਬੱਡੀ (ਸ.ਸ), ਫੁੱਟਬਾਲ, ਵਾਲੀਬਾਲ (ਸਮੈਸਿਗ), ਵਾਲੀਬਾਲ (ਸੂਟਿੰਗ) ਅਤੇ ਖੋਹ—ਖੋਹ ਖੇਡਾਂ ਦੇ ਉਮਰ ਵਰਗ ਅੰਡਰ—21 ਅਤੇ 21 ਤੋ 30 ਸਾਲ ਤੱਕ ਲੜਕਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ। ਬਲਾਕ ਫਾਜਿਲਕਾ ਐਥਲੈਟਿਕਸ ਅੰਡਰ —21 ਮੁਕਾਬਲਿਆ ਵਿੱਚ 5000 ਮੀ: ਰੇਸ ਵਿੱਚ ਦੀਪਕ ਕੁਮਾਰ ਪਿੰਡ ਸਾਬੂਆਣਾ ਨੇ ਪਹਿਲਾ ਸਥਾਨ, 800 ਮੀ: ਰੇਸ ਮੁਕਾਬਲੇ ਵਿੱਚ ਸ਼ੇਖਰ ਫਾਜਿਲਕਾ ਨੇ ਪਹਿਲਾ ਸਥਾਨ, 100 ਮੀ: ਰੇਸ ਵਿੱਚ ਹਰਮਨਦੀਪ ਸਿੰਘ ਫਾਜਿਲਕਾ ਨੇ ਪਹਿਲਾ ਸਥਾਨ, 400ਮੀ: ਰੇਸ ਵਿੱਚ ਲਵਪ੍ਰੀਤ ਨੇ ਪਹਿਲਾ ਸਥਾਨ, ਲੰਬੀ ਛਾਲ ਵਿੱਚ ਹਰਮਨਦੀਪ ਸਿੰਘ ਨੇ ਪਹਿਲਾ ਸਥਾਨ, ਸ਼ਾਟ ਪੁੱਟ ਮੁਕਾਬਲੇ ਵਿੱਚ ਗੁਰਚਰਨ ਸਿੰਘ ਪਿੰਡ ਲਾਲੋਵਾਲੀ ਨੇ ਪਹਿਲਾ ਸਥਾਨ, 1500 ਮੀ: ਰੇਸ ਵਿੱਚ ਦੀਪਕ ਕੁ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

National, Politics, Punjab
ਫਾਜਿਲਕਾ 06 ਸਤੰਬਰ ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਅਕਤੂਬਰ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜਿਲਕਾ ਵਿੱਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਜ਼ਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ ਉਹ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਜਰੂਰ ਕਰਵਾਉਣ। ਜ਼ਿਲਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ ਇਹ ਹੁਕਮ ਲਾਗੂ ਰਹਿਣਗੇ। ਉਨਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।...
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਮੂੰਹ ਢੱਕ ਕੇ ਸਕੂਟਰ ਜਾਂ ਮੋਟਰਸਾਈਕਲ ਚਲਾਉਣ/ਪਿੱਛੇ ਬੈਠਣ  ਤੇ ਲਗਾਈ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਮੂੰਹ ਢੱਕ ਕੇ ਸਕੂਟਰ ਜਾਂ ਮੋਟਰਸਾਈਕਲ ਚਲਾਉਣ/ਪਿੱਛੇ ਬੈਠਣ ਤੇ ਲਗਾਈ ਪਾਬੰਦੀ

National, Politics, Punjab
ਮੋਗਾ 6 ਸਤੰਬਰ ਜ਼ਿਲ੍ਹਾ ਮੋਗਾ ਵਿੱਚ ਆਮ ਵਿਅਕਤੀਆਂ ਵੱਲੋਂ ਸਕੂਟਰ ਅਤੇ ਮੋਟਰਸਾਈਕਲ ਆਦਿ ਮੂੰਹ ਢੱਕ ਕੇ ਚਲਾਏ ਜਾਂਦੇ ਹਨ, ਜਿਸ ਕਾਰਨ ਮੋਗਾ ਜ਼ਿਲ੍ਹੇ ਅੰਦਰ ਰੋਜਾਨਾ ਚੋਰੀਆਂ ਅਤੇ ਗੰਭੀਰ ਜੁਰਮਾਂ ਵਿੱਚ ਵਾਧਾ ਹੋ ਰਿਹਾ ਹੈ।  ਇਹਨਾਂ ਜੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਆਮ ਵਿਅਕਤੀਆਂ ਵੱਲੋਂ ਮੂੰਹ ਢੱਕ ਕੇ ਸਕੂਟਰਾਂ ਅਤੇ ਮੋਟਰਸਾਈਕਲਾਂ ਆਦਿ ਚਲਾਉਣ ਜਾਂ ਪਿੱਛੇ ਬੈਠ ਕੇ ਮੂੰਹ ਢੱਕਣ ਤੇ ਪੂਰਨ ਪਾਬੰਦੀ ਲਗਾਈ ਲਗਾ ਦਿੱਤੀ ਹੈ। ਇਹ ਹੁਕਮ 31 ਅਕਤੂਬਰ 2024 ਤੱਕ ਲਾਗੂ ਰਹਿਣਗੇ। ਉਹਨਾਂ ਕਿਹਾ ਕਿ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।...
ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮੋਹਾਲੀ ਦੇ ਪਿੰਡ ਬਾਕਰਪੁਰ ਵਿਚ ਲਗਾਇਆ ਸੁਵਿਧਾ ਕੈਂਪ

ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮੋਹਾਲੀ ਦੇ ਪਿੰਡ ਬਾਕਰਪੁਰ ਵਿਚ ਲਗਾਇਆ ਸੁਵਿਧਾ ਕੈਂਪ

National, Politics, Punjab
ਐੱਸ ਏ ਐੱਸ ਨਗਰ, 6 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ, ਦੀ ਲਗਤਾਰਤਾ ਵਿੱਚ ਅੱਜ ਮੋਹਾਲੀ ਦੇ ਪਿੰਡ ਬਾਕਰਪੁਰ ਵਿਖੇ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਪਿੰਡ ਬੜੀ, ਬਾਕਰਪੁਰ, ਮਟਰਾ ਅਤੇ ਸਫੀਪੁਰ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕਰਨ ਲਈ ਸਰਕਾਰ ਦਾ ਬਹੁਤ ਵੱਡਾ ਉਪਰਾਲਾ ਸਾਬਤ ਹੋਇਆ। ਇਸ ਕੈਂਪ ਵਿਚ ਪੁੱਜੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਰਾਲੀ ਨੂੰ ਨਾ ਸਾੜ ਕੇ ਸਗੋ ਖੇਤਾਂ ਵਿਚ ਹੀ ਮਿਲਾ ਕੇ ਮਿੱਟੀ ਨੂੰ ਉਪਜਾਊ ਬਣਾਉਣ ਸਬੰਧੀ ਕਿਸਾਨਾਂ ਨੂੰ ਸਹੁੰ ਚੁਕਾਈ ਗਈ, ਤਾਂ ਜੋ ਵਾਤਾਵਰਨ ਸਾਫ-ਸੁਥਰਾ ਰਹੇ। ਉਨ੍ਹਾਂ ਨੇ ਇਸ ਕੈਂਪ ਵਿੱਚ ਪੁੱਜੇ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ, ਵਾਰਡਾਂ/ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਸਬੰਧੀ ਆਮ ਲੋਕਾਂ ਨੂੰ ਘੱਟੋ-ਘੱਟ 15 ਦਿਨ ਪਹਿਲਾਂ ਸੂਚਿਤ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕ ਆਪਣੇ ਲੰਬਿਤ ਕੰਮਾਂ ਸਬ...
ਖੇਡਾਂ ਦੇ ਪੰਜਵੇਂ ਦਿਨ ਐਥਲੈਟਿਕਸ, ਕਬੱਡੀ ਦੇ ਮੁਕਾਬਲੇ ਕਰਵਾਏ ਗਏ

ਖੇਡਾਂ ਦੇ ਪੰਜਵੇਂ ਦਿਨ ਐਥਲੈਟਿਕਸ, ਕਬੱਡੀ ਦੇ ਮੁਕਾਬਲੇ ਕਰਵਾਏ ਗਏ

National, Politics, Punjab
ਐਸ.ਏ.ਐਸ.ਨਗਰ, 06 ਸਤੰਬਰ, 2024: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ-2024-25 ਦੀਆਂ ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ ਜਾ ਰਹੀਆਂ ਹਨ। ਇਹ ਖੇਡਾਂ ਮਿਤੀ 05.09.2024 ਤੋਂ 07.09.2024 ਤੱਕ ਮੋਹਾਲੀ ਕਾਰਪੋਰੇਸ਼ਨ(ਖੇਡ ਭਵਨ ਮੈਕਟਰ 78) ਅਤੇ ਬਲਾਕ ਮਾਜਰੀ (ਸਪੋਰਟਸ ਸਟੇਡੀਅਮ ਸਿੰਘਪੁਰਾ) ਵਿਖੇ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਵਿੱਚ ਦੂਸਰੇ ਦਿਨ ਵੱਖ-ਵੱਖ ਖੇਡਾਂ ਕਬੱਡੀ , ਐਥਲੈਟਿਕਸ, ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡਾਂ ਵਿੱਚ ਬਲਾਕ ਮੋਹਾਲੀ ਦੇ ਅੱਜ ਦੇ ਨਤੀਜੇ ਇਸ ਪ੍ਰਕਾਰ ਰਹੇ। ਕਬੱਡੀ ਅੰਡਰ-14 ਲੜਕੇ 1. ਸਬ ਸੈਂਟਰ ਅਬਰਾਵਾਂ ਨੇ ਮੋਲੀ ਬੈਦਵਾਨ ਸਕੂਲ ਨੂੰ ਹਰਾਇਆ। ਕਬੱਡੀ ਅੰਡਰ-17 ਲੜਕੇ 1. ਆਰੀਆ ਸਕੂਲ ਮੋਹਾਲੀ ਨੇ ਮੋਲੀ ਬੈਦਵਾਨ ਸਕੂਲ ਨੂੰ ਹਰਾਇਆ ਅਤੇ ਸਬ ਸੈਂਟਰ ਅਬਰਾਵਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਬੱਡੀ ਅੰਡਰ-21 ਲੜਕੇ 1. ਮੈਰੀਟੋਰੀਅਸ ਸਕੂਲ ਨੇ ਖਾਲਸਾ ਕਾਲਜ ਮੋਹਾਲੀ ਨੂੰ ਹਰਾਇਆ। ਅਥਲੈਟਿਕਸ ਅੰਡਰ-17 ਲੜਕੇ 1. ਲੰਮੀ ਛਾਲ ...
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬੁਢਲਾਡਾ ਵਿਖੇ ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ ਵੱਖ ਖੇਡ ਮੁਕਾਬਿਲਆਂ ’ਚ ਖਿਡਾਰੀਆਂ ਨੇ ਲਿਆ ਭਾਗ

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬੁਢਲਾਡਾ ਵਿਖੇ ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ ਵੱਖ ਖੇਡ ਮੁਕਾਬਿਲਆਂ ’ਚ ਖਿਡਾਰੀਆਂ ਨੇ ਲਿਆ ਭਾਗ

National, Politics, Punjab
ਬੁਢਲਾਡਾ/ਮਾਨਸਾ, 06 ਸਤੰਬਰ: ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਬੁਢਲਾਡਾ ਵਿਖੇ ਕਰਵਾਏ ਜਾ ਰਹੇ ਮੁਕਾਬਲਿਆਂ ਦੇ ਦੂਜੇ ਦਿਨ ਵੱਖ ਵੱਖ ਖੇਡਾਂ ਵਿਚ ਖਿਡਾਰੀਆਂ ਨੇ ਭਾਗ ਲਿਆ। ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੰਡਰ-17 ਸ਼ਾਟ ਪੁੱਟ ਲੜਕੇ ਵਿਚ ਰਵਿੰਦਰ ਸਿੰਘ ਸਪੋਰਟਸ ਮੋਟਰ ਅੱਕਾਂਵਾਲੀ ਨੇ ਪਹਿਲਾ, ਹਰਮਨਦੀਪ ਸਿੰਘ ਬੁਢਲਾਡਾ ਨੇ ਦੂਜਾ ਅਤੇ ਗੁਰਨੂਰ ਸਿੰਘ ਬੁਢਲਾਡਾ ਨੇ ਤੀਜਾ ਸਥਾਨ ਹਾਸਲ ਕੀਤਾ। 300 ਮੀਟਰ ਦੌੜ ਵਿਚ ਮਨਜੀਤ ਕੌਰ ਨੇ ਹੌਲੀਹਾਰਟ ਕਿਸ਼ਨਗੜ੍ਹ ਨੇ ਪਹਿਲਾ, ਕਮਲਪ੍ਰੀਤ ਕੌਰ ਮਾਡਲ ਸਕੂਲ ਕੁਲਰੀਆਂ ਨੇ ਦੂਜਾ ਅਤੇ ਕਮਲ ਬੇਗਮ ਹੌਲੀਹਾਰਟ ਕਿਸ਼ਨਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 300 ਮੀਟਰ ਦੌੜ ਲੜਕਿਆਂ ਵਿਚ ਅਕਾਸ਼ਦੀਪ ਸਿੰਘ ਸ.ਸ.ਸ. ਲੜਕੇ ਬੁਢਲਾਡਾ ਨੇ ਪਹਿਲਾ, ਸਤਨਾਮ ਸਿੰਘ ਫੈਡਰੇਸ਼ਨ ਅੱਕਾਂਵਾਲੀ ਨੇ ਦੂਜਾ ਅਤੇ ਸੰਦੀਪ ਸਿੰਘ ਫੈਡਰੇਸ਼ਨ ਅੱਕਾਂਵਾਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੰਬੀ ਛਾਲ ਅੰਡਰ-17 ਲੜਕੇ ਵਿਚ ਹਰਜਸ ਸਿੰਘ ਆਦਰਸ਼ ਸਕੂਲ ਬੋਹ...