Sunday, September 6
Shadow

National

ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਨੇ ਕਰਵਾਈ “ਖੇਡਾਂ ਵਤਨ ਪੰਜਾਬ 2024”  ਦੇ ਬਲਾਕ ਧਰਮਕੋਟ ਦੇ ਮੁਕਾਬਲਿਆਂ ਦੀ ਰਸਮੀ ਸ਼ੁਰੂਆਤਧਰਮਕੋਟ 7 ਸਤੰਬਰ, ਪੰਜਾਬ ਸਰਕਾਰ ਨੇ ਖੇਡਾਂ ਨਾਲ ਜੁੜੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਦੇ ਯਤਨਾਂ ਦੀ ਲੜੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕੀਤੀ ਹੈ। ਸਰਕਾਰ ਰਾਜ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਪਿਛਲੇ ਸਾਲ ਵਾਂਗ ਕਰੋੜਾਂ ਦੇ ਇਨਾਮਾਂ ਦੀ ਵੰਡ ਵੀ ਕਰੇਗੀ ਤਾਂ ਕਿ ਉਹਨਾਂ ਦੇ ਮਨੋਬਲ ਨੂੰ ਵਧਾ ਕੇ ਨਸ਼ਿਆਂ ਤੋਂ ਰੋਕਿਆ ਜਾ ਸਕੇ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਚੰਗੀ ਸੋਚ ਸਦਕਾ ਹੀ ਅੱਜ ਸਾਰੇ ਜ਼ਿਲਿਆਂ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਦਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹੁਣ ਖੇਡਾਂ ਨਾਲ ਜੁੜ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਧਰਮਕੋਟ ਦੀਆਂ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਨਸ਼ਾ ਰਹਿਤ ਜਿੰਦਗੀ ਜਿਉਣ ਲਈ ਪ੍ਰੇਰਿਆ। ਜ਼ਿਲ੍ਹਾ ਖੇਡ ਅਫਸਰ ਮੋਗਾ ਸ਼੍ਰੀ ਸ਼ਾਸਵੰਤ ਰਾਜਦਾਨ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਵਿੱਚ ਫੁੱਟਬਾਲ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਈਲ, ਖੋ-ਖੋ, ਐਥਲੈਟਿਕਸ, ਵਾਲੀਬਾਲ ਸਮੈਸ਼ਿੰਗ ਤੇ ਸ਼ੂਟਿੰਗ ਸ਼ਾਮਿਲ ਹਨ।  ਉਹਨਾਂ ਦੱਸਿਆ ਕਿ ਬਲਾਕ ਧਰਮਕੋਟ ਦੀਆਂ ਖੇਡਾਂ ਸ਼ਹੀਦ ਜੈਮਲ ਸਿੰਘ ਸਰਕਾਰੀ ਸਕੂਲ ਗਲੋਟੀ ਵਿਖੇ 8 ਸਤੰਬਰ ਤੱਕ ਚੱਲਣਗੀਆਂ। ਮੋਗਾ-1 ਤੇ ਮੋਗਾ-2 ਦੀਆਂ ਬਲਾਕ ਪੱਧਰੀ ਖੇਡਾਂ ਗੋਧੇਵਾਲਾ ਇੰਨਡੋਰ ਸਟੇਡੀਅਮ ਅਤੇ ਗੁਰੂ ਨਾਨਕ ਕਾਲਜ ਮੋਗਾ ਵਿਖੇ 9 ਤੋਂ 11 ਸਤੰਬਰ ਨੂੰ ਕਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਸਦਕਾ ਇਹਨਾਂ ਖੇਡਾਂ ਵਿੱਚ ਖਿਡਾਰੀਆਂ ਲਈ ਉੱਚ ਦਰਜੇ ਦੀ ਡਾਈਟ ਅਤੇ ਖੇਡ ਮੈਦਾਨਾਂ ਵਿੱਚ ਹਰ ਯੋਗ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਖਿਡਾਰੀ ਉਤਸ਼ਾਹ ਨਾਲ ਇਹਨਾਂ ਖੇਡਾਂ ਵਿੱਚ ਭਾਗ ਲੈ ਸਕਣ ਅਤੇ ਨੌਜਵਾਨ ਅਜਿਹਾ ਕਰ ਵੀ ਰਹੇ ਹਨ।

National, Politics, Punjab
ਧਰਮਕੋਟ 7 ਸਤੰਬਰ, ਪੰਜਾਬ ਸਰਕਾਰ ਨੇ ਖੇਡਾਂ ਨਾਲ ਜੁੜੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਦੇ ਯਤਨਾਂ ਦੀ ਲੜੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕੀਤੀ ਹੈ। ਸਰਕਾਰ ਰਾਜ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਪਿਛਲੇ ਸਾਲ ਵਾਂਗ ਕਰੋੜਾਂ ਦੇ ਇਨਾਮਾਂ ਦੀ ਵੰਡ ਵੀ ਕਰੇਗੀ ਤਾਂ ਕਿ ਉਹਨਾਂ ਦੇ ਮਨੋਬਲ ਨੂੰ ਵਧਾ ਕੇ ਨਸ਼ਿਆਂ ਤੋਂ ਰੋਕਿਆ ਜਾ ਸਕੇ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਚੰਗੀ ਸੋਚ ਸਦਕਾ ਹੀ ਅੱਜ ਸਾਰੇ ਜ਼ਿਲਿਆਂ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਦਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹੁਣ ਖੇਡਾਂ ਨਾਲ ਜੁੜ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਧਰਮਕੋਟ ਦੀਆਂ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਨਸ਼ਾ ਰਹਿਤ ਜਿੰਦਗੀ ਜਿਉਣ ਲਈ ਪ੍ਰੇਰਿਆ। ਜ਼ਿਲ੍ਹਾ ਖੇਡ ਅਫਸਰ ਮੋਗਾ ਸ਼੍ਰੀ ਸ਼ਾਸਵੰਤ ਰਾਜਦਾਨ ਨੇ ਦੱਸਿਆ ਕਿ ਇਹਨਾਂ ਖੇਡ...
ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ

National, Politics, Punjab
ਚੰਡੀਗੜ੍ਹ, 7 ਸਤੰਬਰ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਦਰਜ ਹੋ ਗਿਆ ਹੈ। ਇਸ ਸੰਸਥਾ ਦੀ ਸਾਬਕਾ ਕੈਡਿਟ ਪੱਲਵੀ ਰਾਜਪੂਤ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਨਿਯੁਕਤ ਹੋਈ ਹੈ। ਚੇਨਈ ਸਥਿਤ ਆਫ਼ਿਸਰਜ਼ ਟਰੇਨਿੰਗ ਅਕੈਡਮੀ ਵਿੱਚੋਂ ਸਫ਼ਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਉਪਰੰਤ ਸ਼ਨਿੱਚਰਵਾਰ ਨੂੰ ਪੱਲਵੀ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪਰੇਡ ਦਾ ਨਿਰੀਖਣ ਵਾਈਸ ਚੀਫ਼ ਆਫ਼ ਆਰਮੀ ਸਟਾਫ਼ ਲੈਫਟੀਨੈਂਟ ਜਨਰਲ ਐਨ.ਐਸ. ਰਾਜਾ ਸੁਬਰਾਮਣੀ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ.) ਨੇ ਕੀਤਾ। ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਈ ਲੈਫਟੀਨੈਂਟ ਪੱਲਵੀ ਰਾਜਪੂਤ ਪਠਾਨਕੋਟ ਜ਼ਿਲ੍ਹੇ ਦੇ ਕਿਸਾਨ ਰਵਿੰਦਰ ਸਿੰਘ ਦੀ ਧੀ ਹੈ। ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕ...
ਸਿੱਖਿਆ ਦਾ ਮਿਆਰ ਉਚਾ ਚੁੱਕਣਾ  ਪੰਜਾਬ ਸਰਕਾਰ ਦਾ ਮੁੱਖ ਟੀਚਾ- ਭੁੱਲਰ

ਸਿੱਖਿਆ ਦਾ ਮਿਆਰ ਉਚਾ ਚੁੱਕਣਾ ਪੰਜਾਬ ਸਰਕਾਰ ਦਾ ਮੁੱਖ ਟੀਚਾ- ਭੁੱਲਰ

National, Politics, Punjab
 ਫਿਰੋਜ਼ਪੁਰ 7 ਸਤੰਬਰ 2024     ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਦਿਵਾਉਣਾ ਹੈ। ਇਸ ਮਕਸਦ ਲਈ 'ਸਕੂਲ ਆਫ ਐਮੀਨੈਂਸ ਖੋਲ੍ਹੇ ਗਏ ਹਨ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਫਿਰੋਜ਼ਪੁਰ ਦੇ ਸਕੂਲ ਆਫ ਐਮੀਨੈਂਸ ਦਾ ਦੌਰਾ ਕਰਨ ਮੌਕੇ ਕੀਤਾ।  ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸਕੂਲ ਦੇ ਅਧਿਆਪਕਾਂ ਅਤੇ ‌ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਸਕੂਲ ਦੀਆਂ ਭਵਿੱਖੀ ਯੋਜਨਾਵਾਂ ਉਪਰ ਚਰਚਾ ਕੀਤੀ ਤੇ ਆਪਣੇ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ। ਉਨਾਂ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਜੇਸ਼ ਮਹਿਤਾ ਨੂੰ ਕਿਹਾ ਕਿ ਜੇਕਰ ਸਕੂਲ ਵਿੱਚ ਕੋਈ ਵੀ ਕੰਮ ਅਧੂਰਾ ਹੈ ਤਾਂ ਉਹ ਬੇਝਿਜਕ ਹੋ ਕੇ ਉਹਨਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਅਧੂਰੇ ਪਏ ਕੰਮ ਨੂੰ ਵੀ ਜਲਦ ਤੋਂ ਜਲਦ ਪੂਰਾ ਕੀਤਾ ਜਾ ਸਕੇ। ਉਨ੍ਹਾਂ ਸਕੂਲ ਦੀ ਹੋਰ ਬਿਹਤਰੀ ਲਈ ਸਕੂਲ ਦੇ ਅਧਿਆਪਕਾਂ ਤੋਂ ਸੁਝਾਅ ਲਏ ਅਤੇ ਕਿਹਾ ਕਿ ਜੇਕਰ ਸਕੂਲ ਵਿੱਚ ਹੋਰ ਸਟਾਫ ਜਾਂ ਕਿਸੇ ਵੀ ਚੀਜ਼ ਦੀ ਲੋੜ ਹੈ ਤਾਂ ਉਹ ਉਹਨਾਂ ਨੂੰ ਦੱਸਣ।  ਵਿ...
ਬਲਾਕ ਮਲੋਟਵਿਖੇ “ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ—3” ਤਹਿਤ ਬਲਾਕ ਪੱਧਰੀ ਖੇਡਾਂ ਅੰ—14, ਅੰ—17 ਅਤੇ ਅੰ—21 ਦੇ ਨਤੀਜੇ ਰਹੇ ਸ਼ਾਨਦਾਰ

ਬਲਾਕ ਮਲੋਟਵਿਖੇ “ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ—3” ਤਹਿਤ ਬਲਾਕ ਪੱਧਰੀ ਖੇਡਾਂ ਅੰ—14, ਅੰ—17 ਅਤੇ ਅੰ—21 ਦੇ ਨਤੀਜੇ ਰਹੇ ਸ਼ਾਨਦਾਰ

National, Politics, Punjab
ਮਲੋਟ / ਸ੍ਰੀ ਮੁਕਤਸਰ ਸਾਹਿਬ 7 ਸਤੰਬਰ ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ—3 ਤਹਿਤ ਬਲਾਕ ਮਲੋਟ ਦੇ ਨਿਉਟਨ ਵਰਲਡ ਸਕੂਲ, ਮਲੋਟ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਦੂਜੇ ਜਾਰੀ ਰਹੇ। ਇਸ ਸਬੰਧੀ ਸ਼੍ਰੀਮਤੀ ਅਨਿੰਦਰਵੀਰ ਕੌਰ ,ਜਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਬਲਾਕ ਮਲੋਟ ਵਿਖੇ ਪਹਿਲੇ ਅਤੇ ਦੂਜੇ ਦਿਨ ਅੰ—14, ਅੰ—17 ਅਤੇ ਅੰ—21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਦੇ ਖੇਡ ਮੁਕਾਬਲੇ ਕਰਵਾਏ ਗਏ।ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ(ਸ਼ੂਟਿੰਗ/ਸਮੇਸ਼ਿੰਗ), ਖੋ—ਖੋ,ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ, ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇਕਰਵਾਏ ਗਏ।ਇਨ੍ਹਾਂ ਖੇਡਾਂ ਵਿੱਚ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਾਲੇ ਖਿਡਾਰੀ ਜਿਲ੍ਹਾ ਪੱਧਰੀ ਖੇਡਾਂ ਵਿੱਚ ਭਾਗ ਲੈ ਸਕਣਗੇ।ਇਨ੍ਹਾਂ ਖੇਡਾਂ ਵਿੱਚ ਖਿਡਾਰੀਆਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ।ਅਥਲੈਟਿਕਸ ਅੰ—21 ਗਰਲਜ ਸ਼ਾਟਪੁੱਟ ਈਵੇਂਟ ਵਿੱਚ ਬਲਜੀਤ ਕੌਰ ਨੇ ਪਹਿਲਾ ਸਥਾਨ , ਰਮਨਦੀਪ ਕੌਰ ਨੇ ਦੂਜਾ ਸਥਾਨ, ਹ...
ਖੇਡਾਂ ਵਤਨ ਪੰਜਾਬ ਦੀਆਂ -2024 (ਸੀਜਨ-3)  ਤਹਿਤ ਬਲਾਕ ਪੱਧਰੀ ਖੇਡਾਂ ਦੇ ਤੀਸਰੇ ਦਿਨ ਹੋਇਆ ਸ਼ਾਨਦਾਰ ਆਗਾਜ਼

ਖੇਡਾਂ ਵਤਨ ਪੰਜਾਬ ਦੀਆਂ -2024 (ਸੀਜਨ-3) ਤਹਿਤ ਬਲਾਕ ਪੱਧਰੀ ਖੇਡਾਂ ਦੇ ਤੀਸਰੇ ਦਿਨ ਹੋਇਆ ਸ਼ਾਨਦਾਰ ਆਗਾਜ਼

National, Politics, Punjab
ਫਾਜਿਲਕਾ 7 ਸਤੰਬਰ ਖੇਡਾਂ ਵਤਨ ਪੰਜਾਬ ਦੀਆਂ -2024 (ਸੀਜ਼ਨ-3) ਤਹਿਤ ਬਲਾਕ ਪੱਧਰੀ ਖੇਡਾਂ ਦੇ ਸਬੰਧ ਵਿੱਚ ਸ਼੍ਰੀ ਰੁਪਿੰਦਰ ਸਿੰਘ ਬਰਾੜ, ਜਿਲ੍ਹਾ ਖੇਡ ਅਫਸਰ, ਫਾਜਿਲਕਾ ਵੱਲੋਂ ਜਾਣਕਾਰੀ ਦਿਂਦੇ ਹੋਏ ਦੱਸਿਆ ਗਿਆ ਕਿ ਜਿਲ੍ਹੇ ਦੇ ਤਿੰਨ ਬਲਾਕ ਫਾਜਿਲਕਾ, ਜਲਾਲਾਬਾਦ, ਅਤੇ ਬਲਾਕ ਖੂਈਆਂ ਸਰਵਰ ਵਿੱਚ ਬਲਾਕ ਪੱਧਰ ਟੂਰਨਾਮੈਂਟ ਵਿੱਚ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ (ਨਸ), ਕਬੱਡੀ (ਸਸ), ਵਾਲੀਬਾਲ (ਸੂਟਿੰਗ) ਅਤੇ  ਵਾਲੀਬਾਲ (ਸਮੈਸ਼ਿੰਗ) ਗੇਮ ਦੇ ਉਮਰ ਵਰਗ ਅੰਡਰ- 14 ਅਤੇ ਅੰਡਰ-17 ਸਾਲ ਲੜਕੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ। ਬਲਾਕ ਫਾਜਿਲਕਾ ਦੇ ਕਬੱਡੀ ਨੈਸ਼ਨਲ ਅੰ-14 ਲੜਕੀਆਂ ਦੇ ਮੁਕਾਬਲੇ ਵਿੱਚ ਸ.ਸ.ਸ.ਸਕੂਲ ਮੁਹਾਰ ਸੋਨਾ ਦੀ ਟੀਮ ਨੇ ਪਹਿਲਾ ਸਥਾਨ ਅਤੇ ਸ.ਸ ਸਕੂਲ ਲਾਧੂਕਾ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ ਅੰ-17 ਲੜਕੀਆਂ ਦੇ ਮੁਕਾਬਲੇ ਵਿੱਚ ਸ.ਸ.ਸ.ਸਕੂਲ ਮੁਹਾਰ ਸੋਨਾ ਦੀ ਟੀਮ ਨੇ ਪਹਿਲਾ ਸਥਾਨ  ਅਤੇ ਸ.ਸ.ਸ.ਸਕੂਲ ਕਾਵਾਂ ਵਾਲੀ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਵਾਲੀਬਾਲ ਸਮੈਸ਼ਿੰਗ ਖੇਡ ਮੁਕਾਬਲੇ ਵਿੱਚ ਹੋਲੀ ਹਾਰਟ ਪਬਲਿਕ ਸਕੂਲ ਦੀ ਟੀਮ ਪਹਿਲੇ ਸਥਾਨ ਤੇ ਰਹ...
ਜ਼ਿਲ੍ਹ ਜੇਲ੍ਹ ਦੇ ਦੌਰੇ ਦੌਰਾਨ ਲੀਗਲ ਏਡ ਡੀਫੈਂਸ ਕਾਊਂਸਲ ਦੇ ਦਫਤਰ, ਮੈਡੀਕਲ ਕੈਂਪ , ਆਰ.ਓ ਸਿਸਟਮ ਦਾ ਕੀਤਾ ਗਿਆ ਉਦਘਾਟਨ

ਜ਼ਿਲ੍ਹ ਜੇਲ੍ਹ ਦੇ ਦੌਰੇ ਦੌਰਾਨ ਲੀਗਲ ਏਡ ਡੀਫੈਂਸ ਕਾਊਂਸਲ ਦੇ ਦਫਤਰ, ਮੈਡੀਕਲ ਕੈਂਪ , ਆਰ.ਓ ਸਿਸਟਮ ਦਾ ਕੀਤਾ ਗਿਆ ਉਦਘਾਟਨ

National, Politics, Punjab
ਸ੍ਰੀ ਮੁਕਤਸਰ ਸਾਹਿਬ 7 ਸਤੰਬਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਟੈਂਡਰਡ ਓਪਰੇਟਿੰਗ ਪਰਕਿਰਿਆ— ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਸ੍ਰੀ ਰਾਜ ਕੁਮਾਰ  ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ  ਦੀ ਪ੍ਰਧਾਨਗੀ ਹੇਠ ਜਿ਼ਲ੍ਹਾ ਜੇਲ ਦਾ ਦੌਰਾ ਕੀਤਾ ਗਿਆ।ਉਹਨਾਂ ਦੇ ਨਾਲ ਡਾ. ਗਗਨਦੀਪ ਕੌਰ, ਸੀ.ਜੇ.ਐੱਮ/ਸਕੱਤਰ ਜਿਲ੍ਹਾਂ ਕਾਨੂੰਨੀ ਅਥਾਰਟੀ ਵੀ ਹਾਜਰ ਸਨ। ਜਿਲ੍ਹਾ ਜੇਲ੍ਹ ਵਿੱਚ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲਾਂ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫਤੇ ਸੱਕਤਰ ਸਾਹਿਬ ਵੱਲੋ ਕੀਤੀ ਜਾਵੇਗੀ। ਸ੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨ ਜੱਜ ਅਤੇ ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁ...
ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

National, Politics, Punjab
ਮਾਨਸਾ, 07 ਸਤੰਬਰ : ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਦੇਸ਼ ਨੇ ਅਜ਼ਾਦੀ ਪ੍ਰਾਪਤ ਕੀਤੀ। ਸਾਨੂੰ ਸਾਡੇ ਸ਼ਹੀਦਾਂ ਤੇ ਮਾਣ ਹੋਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਵਿਧਾਨ ਸਭਾ ’ਚ ‘ਦਾ ਈਸਟ ਵਾਰ  ਅਵਾਰਡਜ਼ (ਸੋਧਨਾ) ਬਿਲ 2024’ ’ਤੇ ਬੋਲਦਿਆਂ ਸਾਂਝੇ ਕੀਤੇ। ਉਨ੍ਹਾਂ ਵਿਧਾਨ ਸਭਾ ’ਚ ਇਸ ਬਿਲ ਦਾ ਸਮਰਥਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਪਿੰਡ ਬਹਾਦਰਪੁਰ ਦੇ ਸ਼ਹੀਦ ਜਮਾਂਦਾਰ ਨੰਦ ਸਿੰਘ ਨੇ ਦੋ ਬਹਾਦਰੀ ਅਵਾਰਡ ਪ੍ਰਾਪਤ ਕੀਤੇ ਹਨ। ਇਹਨਾਂ ਦਾ ਜਨਮ ਪਿੰਡ ਬਹਾਦਰਪੁਰ ਵਿੱਚ 24 ਸਤੰਬਰ 1914 ਨੂੰ ਹੋਇਆ ਸੀ। ਇਹ ਪਹਿਲਾਂ ਬ੍ਰਿਟਿਸ਼ ਆਰਮੀ ਵਿੱਚ ਭਰਤੀ ਹੋਏ। ਦੂਜੀ ਸੰਸਾਰ ਜੰਗ ਵਿੱਚ ਬਹਾਦਰੀ ਵਿਖਾਉਣ ਬਦਲੇ ਬ੍ਰਿਟਿਸ਼ ਸਰਕਾਰ ਵੱਲੋਂ ਵਿਕਟੋਰੀਆ ਕਰਾਸ ਨਾਲ ਸਨਮਾਨਿਤ ਕੀਤਾ ਗਿਆ ਜੋ ਕਿਸੇ ਭਾਰਤੀ ਵਸਨੀਕ ਲਈ ਬਹੁਤ ਵੱਡੀ ਪ੍ਰਾਪਤੀ ਸੀ। ਅਜ਼ਾਦੀ ਤੋਂ ਬਾਅਦ ਜਮਾਂਦਾਰ ਨੰਦ ਸਿੰਘ ਭਾਰਤੀ ਫੌਜ ਦੀ 11 ਸਿੱਖ ਵਿੱਚ ਆ ਗਏ। ਭਾਰਤ ਪਾਕਿ ਜੰਗ ਦੌਰਾਨ ਉੜੀ...
ਅੱਖਾਂ ਦਾਨ ਬਹੁਤ ਹੀ ਨੇਕ ਕੰਮ ਹੈ, ਜ਼ਿਲ੍ਹਾ ਪ੍ਰਸ਼ਾਸਨ ਇਸਦੇ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗ

ਅੱਖਾਂ ਦਾਨ ਬਹੁਤ ਹੀ ਨੇਕ ਕੰਮ ਹੈ, ਜ਼ਿਲ੍ਹਾ ਪ੍ਰਸ਼ਾਸਨ ਇਸਦੇ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗ

National, Politics, Punjab
ਫਾਜ਼ਿਲਕਾ 7 ਸਤੰਬਰ ਅੱਖਾਂ ਦਾਨ ਬਹੁਤ ਹੀ ਨੇਕ ਕੰਮ ਹੈ ਅਤੇ ਇਸ ਕੰਮ ਨੂੰ ਅੱਗੇ ਲਿਜਾਣ ਲਈ ਜ਼ਿਲਾ ਪ੍ਰਸ਼ਾਸਨ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਲਈ ਤਿਆਰ ਹੈ। ਇੱਕ ਵਿਅਕਤੀ ਦੀਆਂ ਅੱਖਾਂ ਦਾਨ ਕਰਨ ਨਾਲ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਆਉਂਦੀ ਹੈ। ਇਹ ਸ਼ਬਦ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਫਾਜ਼ਿਲਕਾ ਦੀ 4 ਦਹਾਕੇ ਪੁਰਾਣੀ ਮੋਹਰੀ ਸਮਾਜ ਸੇਵੀ ਸੰਸਥਾ ਜੋ ਕਿ 17 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਅੱਖਾਂ ਦਾਨ ਦੇ ਪ੍ਰੋਜੈਕਟ ਨਾਲ ਜੁੜੀ ਹੋਈ ਹੈ, ਵੱਲੋਂ 39ਵੇਂ ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜੇ ਦੌਰਾਨ ਕਰਵਾਏ ਗਏ ਸੈਮੀਨਾਰ ਦੌਰਾਨ ਕਹੇ। ਉਨ੍ਹਾਂ ਕਿਹਾ ਕਿ ਨੌਜਵਾਨ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ ਅਤੇ ਉਹ ਜਾਗਰੂਕਤਾ ਪੈਦਾ ਕਰਨ ਅਤੇ ਨੈਤਿਕਤਾ ਨੂੰ ਕਾਇਮ ਰੱਖਣ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਪੋਪਲੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਫਾਜ਼ਿਲਕਾ ਦੇ ਵਿਦਿਆਰਥੀ ਬਹੁਤ ਅਨੁਸ਼ਾਸਿਤ ਹਨ ਜਿਸ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ। ਇਹ ਜਾਗਰੂਕਤਾ ਸੈਮੀਨਾਰ ਅੱਜ ਸੋਸ਼ਲ ਵੈਲਫੇਅਰ ...
ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

National, Politics, Punjab
ਝੁਨੀਰ/ਮਾਨਸਾ, 07 ਸਤੰਬਰ: ਸਿੱਖਿਆ ਦੇ ਨਾਲ-ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਬਹੁਤ ਜ਼ਰੂਰੀ ਹੈ। ਖੇਡਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਅਤੇ ਹੋਰ ਗਲਤ ਆਦਤਾਂ ਤੋਂ ਦੂਰ ਰਹਿ ਕੇ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇ ਸਕਦੇ ਨੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਐਨਲਾਈਟੈਂਡ ਗਰੁੱਪ ਆੱਫ ਕਾਲਜਿਜ਼ ਝੁਨੀਰ ਵਿਖੇ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ੍ਰ ਨਵਜੋਤ ਸਿੰਘ ਧਾਲੀਵਾਲ ਵੀ ਮੌਜੂਦ ਸਨ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ। ਦੇਸ਼ ਦੀ ਤਰੱਕੀ ਲਈ ਜਵਾਨੀ ਨੂੰ ਸਹੀ ਸੇਧ ਦੇਣਾ ਅਤੇ ਚੰਗੇ ਰਾਹ ’ਤੇ ਤੋਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਖਿਡਾਰੀ ਦਾ ਸਰੀਰਕ ਤੇ ਮਾਨਸਿਕ ਵਿਕਾਸ ਕਰਦੀਆਂ ਹਨ, ਉੱਥੇ ਹੀ ਉਸ ਨੂੰ ਇਕ ਚੰਗਾ ਨਾਗਰਿਕ ਵੀ ਬਣਾਉੰਦੀਆਂ ...
ਮੁੱਖ ਮੰਤਰੀ ਵੱਲੋਂ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਵੱਲੋਂ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

National, Politics, Punjab
ਚੰਡੀਗੜ੍ਹ, 7 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ। ਅੱਜ ਇੱਥੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਆਡੀਟੋਰੀਅਮ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 293 ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਇੱਕ ਇਤਿਹਾਸਕ ਕਦਮ ਦੱਸਿਆ ਜੋ ਨੌਜਵਾਨਾਂ ਦੀ ਤਕਦੀਰ ਬਦਲ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਸਥਾਨ 'ਤੇ ਪਹਿਲਾਂ ਵੀ ਕਈ ਅਜਿਹੇ ਸਮਾਗਮ ਹੋਏ ਹਨ, ਜਿਨ੍ਹਾਂ 'ਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ...