ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਐਸ.ਏ.ਐਸ.ਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ 5 ਸਤੰਬਰ ਨੂੰ
ਐਸ.ਏ.ਐਸ ਨਗਰ, 4 ਸਤੰਬਰ:
ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੋਜ਼ਗਾਰ ਦਫ਼ਤਰ, ਕਮਰਾ ਨੰ. 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮਿਤੀ 05 ਸਤੰਬਰ ਨੂੰ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੀਰਵਾਰ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਨਾਮੀਂ ਕੰਪਨੀ ਭਾਗ ਲੈ ਰਹੀ ਹੈ, ਜਿਨ੍ਹਾਂ ਵਿੱਚ ਕਵੈਸ ਕਾਰਪ, ਐਕਸਿਜ਼ ਬੈਂਕ, ਏਰੀਅਲ ਟੈਲੀਕਾਮ, ਏ.ਟੀ.ਜੀ. ਟੱਫ ਅਤੇ ਟ੍ਰਾ...








