ਜਨਤਕ ਛੱਪੜ ਪੂਰਨ, ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ, ਤੀਹਰੀ ਸਵਾਰੀ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ
ਫਰੀਦਕੋਟ 6 ਸਤੰਬਰ ( ) ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 27 ਅਕਤੂਬਰ 2024 ਤੱਕ ਲਾਗੂ ਰਹਿਣਗੇ।
ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਪੂਰਨ ਤੇ ਪਾਬੰਦੀ
ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਦੇ ਪੇਂਡੂ ਖੇਤਰਾਂ ਵਿੱਚ ਜਨਤਕ ਛੱਪੜ ਪੂਰਨ ਤੇ ਪਾਬੰਦੀ ਲਗਾਈ ਹੈ । ਉਨਾਂ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਆਮ ਲੋਕਾਂ/ਪੰਚਾਇਤਾਂ ਵੱਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾਂਦਾ ਹੈ ਜਿਸ ਕਰਕੇ ਪਿੰਡਾਂ ਦੇ ਪਾਣੀ ਦਾ ਵਹਾਓ ਰੁਕ ਜਾਂਦਾ ਹੈ ਜਿਸ ਕਾਰਨ ਝਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ । ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ ।ਉਨਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਕੋਈ ਵੀ ਵਿਅਕਤੀ/ਪੰਚਾਇਤ ਨਿਮਨ ਹਸਤਾਖਰ,ਸਬੰਧਤ ਉਪ ਮੰਡਲ ਮੈਜਿਸਟ੍ਰੇਟ ਜਾਂ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਪਾਸੋਂ ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਨਹੀਂ ਪੂਰੇਗਾ ।ਇਹ ਪਾਬੰਦੀ 27 ਅਕਤੂਬਰ ...








