Sunday, September 6
Shadow

National

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਮੂੰਹ ਢੱਕ ਕੇ ਸਕੂਟਰ ਜਾਂ ਮੋਟਰਸਾਈਕਲ ਚਲਾਉਣ/ਪਿੱਛੇ ਬੈਠਣ  ਤੇ ਲਗਾਈ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਮੂੰਹ ਢੱਕ ਕੇ ਸਕੂਟਰ ਜਾਂ ਮੋਟਰਸਾਈਕਲ ਚਲਾਉਣ/ਪਿੱਛੇ ਬੈਠਣ ਤੇ ਲਗਾਈ ਪਾਬੰਦੀ

National, Politics, Punjab
ਮੋਗਾ 6 ਸਤੰਬਰ ਜ਼ਿਲ੍ਹਾ ਮੋਗਾ ਵਿੱਚ ਆਮ ਵਿਅਕਤੀਆਂ ਵੱਲੋਂ ਸਕੂਟਰ ਅਤੇ ਮੋਟਰਸਾਈਕਲ ਆਦਿ ਮੂੰਹ ਢੱਕ ਕੇ ਚਲਾਏ ਜਾਂਦੇ ਹਨ, ਜਿਸ ਕਾਰਨ ਮੋਗਾ ਜ਼ਿਲ੍ਹੇ ਅੰਦਰ ਰੋਜਾਨਾ ਚੋਰੀਆਂ ਅਤੇ ਗੰਭੀਰ ਜੁਰਮਾਂ ਵਿੱਚ ਵਾਧਾ ਹੋ ਰਿਹਾ ਹੈ।  ਇਹਨਾਂ ਜੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਆਮ ਵਿਅਕਤੀਆਂ ਵੱਲੋਂ ਮੂੰਹ ਢੱਕ ਕੇ ਸਕੂਟਰਾਂ ਅਤੇ ਮੋਟਰਸਾਈਕਲਾਂ ਆਦਿ ਚਲਾਉਣ ਜਾਂ ਪਿੱਛੇ ਬੈਠ ਕੇ ਮੂੰਹ ਢੱਕਣ ਤੇ ਪੂਰਨ ਪਾਬੰਦੀ ਲਗਾਈ ਲਗਾ ਦਿੱਤੀ ਹੈ। ਇਹ ਹੁਕਮ 31 ਅਕਤੂਬਰ 2024 ਤੱਕ ਲਾਗੂ ਰਹਿਣਗੇ। ਉਹਨਾਂ ਕਿਹਾ ਕਿ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।...
ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮੋਹਾਲੀ ਦੇ ਪਿੰਡ ਬਾਕਰਪੁਰ ਵਿਚ ਲਗਾਇਆ ਸੁਵਿਧਾ ਕੈਂਪ

ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮੋਹਾਲੀ ਦੇ ਪਿੰਡ ਬਾਕਰਪੁਰ ਵਿਚ ਲਗਾਇਆ ਸੁਵਿਧਾ ਕੈਂਪ

National, Politics, Punjab
ਐੱਸ ਏ ਐੱਸ ਨਗਰ, 6 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ, ਦੀ ਲਗਤਾਰਤਾ ਵਿੱਚ ਅੱਜ ਮੋਹਾਲੀ ਦੇ ਪਿੰਡ ਬਾਕਰਪੁਰ ਵਿਖੇ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਪਿੰਡ ਬੜੀ, ਬਾਕਰਪੁਰ, ਮਟਰਾ ਅਤੇ ਸਫੀਪੁਰ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕਰਨ ਲਈ ਸਰਕਾਰ ਦਾ ਬਹੁਤ ਵੱਡਾ ਉਪਰਾਲਾ ਸਾਬਤ ਹੋਇਆ। ਇਸ ਕੈਂਪ ਵਿਚ ਪੁੱਜੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਰਾਲੀ ਨੂੰ ਨਾ ਸਾੜ ਕੇ ਸਗੋ ਖੇਤਾਂ ਵਿਚ ਹੀ ਮਿਲਾ ਕੇ ਮਿੱਟੀ ਨੂੰ ਉਪਜਾਊ ਬਣਾਉਣ ਸਬੰਧੀ ਕਿਸਾਨਾਂ ਨੂੰ ਸਹੁੰ ਚੁਕਾਈ ਗਈ, ਤਾਂ ਜੋ ਵਾਤਾਵਰਨ ਸਾਫ-ਸੁਥਰਾ ਰਹੇ। ਉਨ੍ਹਾਂ ਨੇ ਇਸ ਕੈਂਪ ਵਿੱਚ ਪੁੱਜੇ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ, ਵਾਰਡਾਂ/ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਸਬੰਧੀ ਆਮ ਲੋਕਾਂ ਨੂੰ ਘੱਟੋ-ਘੱਟ 15 ਦਿਨ ਪਹਿਲਾਂ ਸੂਚਿਤ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕ ਆਪਣੇ ਲੰਬਿਤ ਕੰਮਾਂ ਸਬ...
ਖੇਡਾਂ ਦੇ ਪੰਜਵੇਂ ਦਿਨ ਐਥਲੈਟਿਕਸ, ਕਬੱਡੀ ਦੇ ਮੁਕਾਬਲੇ ਕਰਵਾਏ ਗਏ

ਖੇਡਾਂ ਦੇ ਪੰਜਵੇਂ ਦਿਨ ਐਥਲੈਟਿਕਸ, ਕਬੱਡੀ ਦੇ ਮੁਕਾਬਲੇ ਕਰਵਾਏ ਗਏ

National, Politics, Punjab
ਐਸ.ਏ.ਐਸ.ਨਗਰ, 06 ਸਤੰਬਰ, 2024: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ-2024-25 ਦੀਆਂ ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ ਜਾ ਰਹੀਆਂ ਹਨ। ਇਹ ਖੇਡਾਂ ਮਿਤੀ 05.09.2024 ਤੋਂ 07.09.2024 ਤੱਕ ਮੋਹਾਲੀ ਕਾਰਪੋਰੇਸ਼ਨ(ਖੇਡ ਭਵਨ ਮੈਕਟਰ 78) ਅਤੇ ਬਲਾਕ ਮਾਜਰੀ (ਸਪੋਰਟਸ ਸਟੇਡੀਅਮ ਸਿੰਘਪੁਰਾ) ਵਿਖੇ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਵਿੱਚ ਦੂਸਰੇ ਦਿਨ ਵੱਖ-ਵੱਖ ਖੇਡਾਂ ਕਬੱਡੀ , ਐਥਲੈਟਿਕਸ, ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡਾਂ ਵਿੱਚ ਬਲਾਕ ਮੋਹਾਲੀ ਦੇ ਅੱਜ ਦੇ ਨਤੀਜੇ ਇਸ ਪ੍ਰਕਾਰ ਰਹੇ। ਕਬੱਡੀ ਅੰਡਰ-14 ਲੜਕੇ 1. ਸਬ ਸੈਂਟਰ ਅਬਰਾਵਾਂ ਨੇ ਮੋਲੀ ਬੈਦਵਾਨ ਸਕੂਲ ਨੂੰ ਹਰਾਇਆ। ਕਬੱਡੀ ਅੰਡਰ-17 ਲੜਕੇ 1. ਆਰੀਆ ਸਕੂਲ ਮੋਹਾਲੀ ਨੇ ਮੋਲੀ ਬੈਦਵਾਨ ਸਕੂਲ ਨੂੰ ਹਰਾਇਆ ਅਤੇ ਸਬ ਸੈਂਟਰ ਅਬਰਾਵਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਬੱਡੀ ਅੰਡਰ-21 ਲੜਕੇ 1. ਮੈਰੀਟੋਰੀਅਸ ਸਕੂਲ ਨੇ ਖਾਲਸਾ ਕਾਲਜ ਮੋਹਾਲੀ ਨੂੰ ਹਰਾਇਆ। ਅਥਲੈਟਿਕਸ ਅੰਡਰ-17 ਲੜਕੇ 1. ਲੰਮੀ ਛਾਲ ...
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬੁਢਲਾਡਾ ਵਿਖੇ ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ ਵੱਖ ਖੇਡ ਮੁਕਾਬਿਲਆਂ ’ਚ ਖਿਡਾਰੀਆਂ ਨੇ ਲਿਆ ਭਾਗ

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬੁਢਲਾਡਾ ਵਿਖੇ ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ ਵੱਖ ਖੇਡ ਮੁਕਾਬਿਲਆਂ ’ਚ ਖਿਡਾਰੀਆਂ ਨੇ ਲਿਆ ਭਾਗ

National, Politics, Punjab
ਬੁਢਲਾਡਾ/ਮਾਨਸਾ, 06 ਸਤੰਬਰ: ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਬੁਢਲਾਡਾ ਵਿਖੇ ਕਰਵਾਏ ਜਾ ਰਹੇ ਮੁਕਾਬਲਿਆਂ ਦੇ ਦੂਜੇ ਦਿਨ ਵੱਖ ਵੱਖ ਖੇਡਾਂ ਵਿਚ ਖਿਡਾਰੀਆਂ ਨੇ ਭਾਗ ਲਿਆ। ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੰਡਰ-17 ਸ਼ਾਟ ਪੁੱਟ ਲੜਕੇ ਵਿਚ ਰਵਿੰਦਰ ਸਿੰਘ ਸਪੋਰਟਸ ਮੋਟਰ ਅੱਕਾਂਵਾਲੀ ਨੇ ਪਹਿਲਾ, ਹਰਮਨਦੀਪ ਸਿੰਘ ਬੁਢਲਾਡਾ ਨੇ ਦੂਜਾ ਅਤੇ ਗੁਰਨੂਰ ਸਿੰਘ ਬੁਢਲਾਡਾ ਨੇ ਤੀਜਾ ਸਥਾਨ ਹਾਸਲ ਕੀਤਾ। 300 ਮੀਟਰ ਦੌੜ ਵਿਚ ਮਨਜੀਤ ਕੌਰ ਨੇ ਹੌਲੀਹਾਰਟ ਕਿਸ਼ਨਗੜ੍ਹ ਨੇ ਪਹਿਲਾ, ਕਮਲਪ੍ਰੀਤ ਕੌਰ ਮਾਡਲ ਸਕੂਲ ਕੁਲਰੀਆਂ ਨੇ ਦੂਜਾ ਅਤੇ ਕਮਲ ਬੇਗਮ ਹੌਲੀਹਾਰਟ ਕਿਸ਼ਨਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 300 ਮੀਟਰ ਦੌੜ ਲੜਕਿਆਂ ਵਿਚ ਅਕਾਸ਼ਦੀਪ ਸਿੰਘ ਸ.ਸ.ਸ. ਲੜਕੇ ਬੁਢਲਾਡਾ ਨੇ ਪਹਿਲਾ, ਸਤਨਾਮ ਸਿੰਘ ਫੈਡਰੇਸ਼ਨ ਅੱਕਾਂਵਾਲੀ ਨੇ ਦੂਜਾ ਅਤੇ ਸੰਦੀਪ ਸਿੰਘ ਫੈਡਰੇਸ਼ਨ ਅੱਕਾਂਵਾਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੰਬੀ ਛਾਲ ਅੰਡਰ-17 ਲੜਕੇ ਵਿਚ ਹਰਜਸ ਸਿੰਘ ਆਦਰਸ਼ ਸਕੂਲ ਬੋਹ...
ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ

ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ

National, Politics, Punjab
ਚੰਡੀਗੜ੍ਹ, 5 ਸਤੰਬਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੈਕਲਾਗ ਦੀਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ ਤੇ ਭਰਿਆ ਜਾਵੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਅਨੁਸੂਚਿਤ ਜਾਤੀਆਂ ਦੀਆਂ ਅਸਾਮੀਆਂ ਦੇ ਬੈਕਲਾਗ ਨੂੰ ਤੁਰੰਤ ਭਰਨ ਲਈ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਲਈ ਵਚਨਬੱਧ ਹੈ ਅਤੇ ਹਾਸ਼ੀਏ 'ਤੇ ਪਏ ਭਾਈਚਾਰਿਆਂ, ਖਾਸ ਕਰਕੇ ਅਨੁਸੂਚਿਤ ਜਾਤੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਸ਼ਾਮਲ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ...
ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਾਲਾਨਾ ਅਧਿਆਪਕ ਦਿਵਸ ਮੌਕੇ ਸਕੂਲ ਆਫ ਐਮੀਨੈਂਸ ਮਾਲ ਰੋਡ ਦੇ ਅਧਿਆਪਕ ਸਨਮਾਨਿਤ

ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਾਲਾਨਾ ਅਧਿਆਪਕ ਦਿਵਸ ਮੌਕੇ ਸਕੂਲ ਆਫ ਐਮੀਨੈਂਸ ਮਾਲ ਰੋਡ ਦੇ ਅਧਿਆਪਕ ਸਨਮਾਨਿਤ

National, Politics, Punjab
ਅੰਮ੍ਰਿਤਸਰ, 05 ਸਤੰਬਰ 2024 (         ) ਅੱਜ ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਮਾਲ ਰੋਡ ਵਿਖੇ ਡਾ: ਸਰਵਪੱਲੀ ਸ੍ਰੀ ਰਾਧਾਕ੍ਰਿਸ਼ਨਨ ਦੇ ਜਨਮਦਿਨ ਨੂੰ ਸਮਰਪਿਤ ਕੌਮੀ ਅਧਿਆਪਕ ਦਿਸਵ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿਚ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਕੂਲ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਵਲੋਂ ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਅਧਿਆਪਕਾਂ ਦੀ ਸੁਹਿਰਦਤਾ ਅਤੇ ਦ੍ਰਿੜ ਕਰਮਸ਼ੀਲਤਾ ਨੂੰ ਸਮਰਪਿਤ ਇਕ ਸ਼ਾਨਦਾਰ ਸਕਿਟ ਦੀ ਪੇਸ਼ਕਾਰੀ ਕੀਤੀ ਗਈ। ਉਨ੍ਹਾਂ ਕਵਿਤਾਵਾਂ ਅਤੇ ਭਾਸ਼ਣ ਰਾਹੀਂ ਆਪਣੇ ਮਹਿਨਤੀ ਅਧਿਆਪਕਾਂ ਨੂੰ ਨਮਨ ਕੀਤਾ। ਇਸ ਸਭਾ ਵਿਚ ਸ੍ਰੀਮਤੀ ਪ੍ਰਤਿਭਾ (ਲੈਕਚਰਾਰ ਬਾਇਓ), ਸ੍ਰੀਮਤੀ ਮਨਦੀਪ ਕੌਰ ਬੱਲ (ਲੈਕਚਰਾਰ ਅੰਗਰੇਜ਼ੀ) ਅਤੇ ਸ੍ਰੀਮਤੀ ਇੰਦਰਜੀਤ ਕੌਰ (ਲੈਕਚਰਾਰ ਕਮਿਸਟਰੀ) ਦਾ ਅਹਿਮ ਯੋਗਦਾਨ ਰਿਹਾ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਮਨਦੀਪ ਕੌਰ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ, " ਅਧਿਆਪਕ ਦਿਵਸ ਅਧਿਆਪਕਾਂ ਦੀ ਪ੍ਰਸ਼ੰਸਾ ਲਈ ਇੱਕ ਵਿਸ਼ੇਸ਼ ਦਿਨ ਹੈ। ਅਧਿਆਪਕ ਰਾਸ਼ਟਰ ਨਿਰਮਾਤਾ ਹਨ ਅਤੇ ਸਾਡੇ ਸਮਾਜ ਦੇ ਸਕਾਰਆ...
ਆਮ ਲੋਕਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣ ਤੇ ਸਮੱਸਿਆਵਾ ਹੱਲ ਕਰਨ ਲਈ ਲੱਗ ਰਹੇ ਹਨ ਜਨ ਸੁਣਵਾਈ ਕੈਂਪ –  ਡਿਪਟੀ ਕਮਿਸ਼ਨਰ

ਆਮ ਲੋਕਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣ ਤੇ ਸਮੱਸਿਆਵਾ ਹੱਲ ਕਰਨ ਲਈ ਲੱਗ ਰਹੇ ਹਨ ਜਨ ਸੁਣਵਾਈ ਕੈਂਪ – ਡਿਪਟੀ ਕਮਿਸ਼ਨਰ

National, Politics, Punjab
ਅੰਮ੍ਰਿਤਸਰ 5 ਸਤੰਬਰ 2024 (           ) ਲੋਕਾਂ ਨੂੰ ਦਫਤਰਾਂ ਵਿਚ ਆਉਣ ਜਾਣ ਦੀ ਖੱਜਲ ਖੁਆਰੀ ਘੱਟ ਕਰਨ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਦੀਆਂ ਬਰੂਹਾਂ ਤੇ ਪਹੁੰਚਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਸੁਰੂ ਕੀਤਾ ਗਿਆ ਹੈ, ਇਸ ਤਹਿਤ ਹਰੇਕ ਵਿਧਾਨਸਭਾ ਹਲਕੇ ਵਿੱਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਜਿਨ੍ਹਾਂ ਵਿਚ ਲੋਕਾਂ ਦੀਆਂ ਮੁਸ਼ਕਿਲਾ/ਸਮੱਸਿਆਵਾ ਉਨ੍ਹਾਂ ਦੇ ਘਰਾਂ ਨੇੜੇ ਹੱਲ ਕੀਤੀਆ ਜਾ ਰਹੀਆਂ ਹਨ। ਜਾਣਕਾਰੀ ਦੀ ਅਣਹੋਂਦ ਤੇ ਜਿਲ੍ਹਾਂ ਦਫਤਰਾਂ ਵਿਚ ਆਉਣ ਜਾਣ ਦੀ ਖੱਜਲ ਖੁਆਰੀ ਕਾਰਨ ਬਹੁਤ ਸਾਰੇ ਯੋਗ ਲੋੜਵੰਦ ਅਜਿਹੀਆਂ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਝੇ ਰਹਿ ਜਾਂਦੇ ਹਨ, ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਉਪਰਾਲਾ ਕੀਤਾ ਹੈ ਕਿ ਉਨ੍ਹਾਂ ਨੂੰ ਘਰਾਂ ਨੇੜੇ ਸਹੂਲਤਾਂ ਦਾ ਲਾਭ ਦਿੱਤਾ ਜਾਵੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਰਦਿਆਂ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਕੇ ਆਪਣੇ ਕੰਮ ਕਰਵਾ ਰਹੇ ਹਨ। ਜਿਸ ਨਾਲ ਸਮੇਂ ਦੇ ਨਾਲ ਨਾਲ ਉਨਾਂ ਦੇ...
ਸਿਹਤਮੰਦ ਜਿਉਣ ਲਈ ਪੌਸ਼ਟਿਕ ਆਹਾਰ ਜਰੂਰੀ : ਡਾ. ਰਿੰਕੂ ਚਾਵਲਾ

ਸਿਹਤਮੰਦ ਜਿਉਣ ਲਈ ਪੌਸ਼ਟਿਕ ਆਹਾਰ ਜਰੂਰੀ : ਡਾ. ਰਿੰਕੂ ਚਾਵਲਾ

National, Politics, Punjab
ਫਾਜਿਲਕਾ 5 ਸਤੰਬਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ  ਕਾਰਜ਼ਕਾਰੀ ਸਿਵਲ ਸਰਜਨ ਡਾ ਏਰਿਕ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਰੋਹਿਤ ਦੀ ਅਗਵਾਈ ਹੇਠ ਸਿਵਿਲ ਹਸਪਤਾਲ ਫਾਜ਼ਿਲਕਾ ਵਿਖੇ ਓ ਪੀ ਡੀ ਬਲੋਕ ਵਿਖੇ ਰਾਸ਼ਟਰੀ ਪੌਸ਼ਟਿਕ ਸਪਤਾਹ ਮਨਾਇਆ ਗਿਆ। ਬੱਚਿਆਂ ਦੇ ਮਾਹਰ ਡਾਕਟਰ ਰਿੰਕੂ ਚਾਵਲਾ ਨੇ ਦਸਿਆ ਕਿ ਪੌਸ਼ਟਿਕ ਆਹਾਰ ਸਿਹਤਮੰਦ ਜੀਵਨ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਸੰਤੁਲਿਤ ਖੁਰਾਕ ਲੈਣਾ ਜ਼ਿਆਦਾ ਜ਼ਰੂਰੀ ਹੈ। ਬਚਪਨ ਤੋਂ ਲੈ ਕੇ ਬੁਢਾਪੇ ਤੱਕ ਪੌਸ਼ਟਿਕ ਆਹਾਰ ਦਾ ਵਿਸ਼ੇਸ਼ ਮਹੱਤਵ ਹੈ। ਚੰਗੇ ਭੋਜਨ ਦੀ ਘਾਟ ਕਾਰਨ ਵਿਸ਼ਵ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਕੁਪੋਸ਼ਣ ਦਾ ਸ਼ਿਕਾਰ ਹੋ ਰਹੇ ਹਨ ਅਤੇ ਘੱਟ ਭਾਰ ਵਾਲੇ ਜਨਮ ਲੈ ਰਹੇ ਹਨ। ਇਸ ਲਈ ਰੋਜ਼ਾਨਾ ਦੀ ਖੁਰਾਕ ਨੂੰ ਧਿਆਨ ਵਿਚ ਰੱਖਦੇ ਹੋਏ ਦਾਲਾਂ, ਹਰੀਆਂ ਪੱਤੇਦਾਰ ਸਬਜ਼ੀਆਂ, ਤਾਜ਼ੇ ਫਲ, ਦੁੱਧ, ਦਹੀਂ, ਲੱਸੀ ਅਤੇ ਸਲਾਦ ਦੀ ਭਰਪੂਰ ਵਰਤੋਂ ਕਰਨੀ ਚਾਹੀਦੀ ਹੈ। ਡਾ ਮਨੀ ਗਰਗ ਨੇ ਦੱਸਿਆ ਕਿ ਮਨੁੱਖੀ ਖੁਰਾਕ ਵਿੱਚ ਸਬਜ਼ੀਆਂ, ਫਲ, ਅਨਾਜ ਅਤੇ ਪ੍ਰੋਟੀਨ ਦੀ ਭਰਪੂਰ ਮਾਤਰਾ ਦਾ ਸ...
ਕੋਟਸ਼ਮੀਰ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ

ਕੋਟਸ਼ਮੀਰ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ

National, Politics, Punjab
ਕੋਟਸ਼ਮੀਰ (ਬਠਿੰਡਾ), 5 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। "ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) (ਵਾਧੂ ਚਾਰਜ) ਸ੍ਰੀ ਨਰਿੰਦਰ ਸਿੰਘ ਨੇ ਕੀਤਾ। ਇਸ ਮੌਕੇ ਸ੍ਰੀ ਨਰਿੰਦਰ ਸਿੰਘ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ ਲਾਹੇਵੰਦ ਸਾਬਿਤ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿ...
ਕੋਟਪਾ ਐਕਟ ਤਹਿਤ ਐਕਟ ਦੀ ਉਲੰਘਣਾ ਕਰਨ ਵਾਲੇ ਲੋਕਾਂ, ਦੁਕਾਨਦਾਰਾਂ ਦੇ ਚਲਾਨ ਕੱਟੇ

ਕੋਟਪਾ ਐਕਟ ਤਹਿਤ ਐਕਟ ਦੀ ਉਲੰਘਣਾ ਕਰਨ ਵਾਲੇ ਲੋਕਾਂ, ਦੁਕਾਨਦਾਰਾਂ ਦੇ ਚਲਾਨ ਕੱਟੇ

National, Politics, Punjab
ਫਾਜਿਲਕਾ 5 ਸਤੰਬਰ ਕਾਰਜਕਾਰੀ ਸਿਵਲ ਸਰਜਨ ਫਾਜਿਲਕਾ ਡਾ਼  ਏਰਿਕ  ਐਡੀਸਨ   ਜ਼ਿਲ੍ਹਾ ਮਹਾਂਮਾਰੀ ਅਫਸਰ ਡਾ. ਸੁਨੀਤਾ ਕੰਬੋਜ, ਦੇ ਦਿਸ਼ਾ ਨਿਰਦੇਸ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਡੱਬਵਾਲਾ ਕਲਾਂ ਡਾ.ਪੰਕਜ ਚੌਹਾਨ ਅਤੇ ਕੰਵਲਜੀਤ ਸਿੰਘ ਬਰਾੜ  ਐਮ.ਪੀ.ਐਚ ਐਸ ਦੀ ਯੋਗ ਅਗਵਾਈ ਹੇਠ ਹੈਲਥ ਵੈਲਨੈਸ ਸੈਂਟਰ ਟਾਹਲੀ ਵਾਲਾ ਬੋਦਲਾ ਦੇ ਅਧੀਨ ਆਉਂਦੇ ਪਿੰਡਾਂ ਵਿਚ ਕੋਟਪਾ ਐਕਟ ਤਹਿਤ ਐਕਟ ਦੀ ਉਲੰਘਣਾ ਕਰਨ ਵਾਲੇ ਲੋਕਾਂ, ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਅਤੇ ਲੋਕਾਂ ਨੂੰ ਤੰਬਾਕੂ ਤੋ ਹੋਣ ਵਾਲੀਆ ਗੰਭੀਰ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਬਲਦੇਵ ਰਾਜ ਹੈਲਥ ਵੈਲਨੈਸ ਸੈਂਟਰ ਟਾਹਲੀ ਵਾਲਾ ਬੋਦਲਾ, ਜਤਿੰਦਰ ਕੁਮਾਰ ਸਾਮਾ  ਦੀਪਕ ਸ਼ਰਮਾ ਹੈਲਥ ਵੈਲਨੈਸ ਸੈਂਟਰ ਚੁਵਾੜਿਆਂ ਵਾਲੀ ਵੀ ਹਾਜ਼ਰ ਸੀ।...