ਡਿਪਟੀ ਕਮਿਸ਼ਨਰ ਨੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਗਿੱਦੜਬਾਹਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਕੀਤੀ ਪ੍ਰਧਾਨਗੀ
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 3 ਸਤੰਬਰ:
ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਬਾਬਾ ਜੀਵਨ ਸਿੰਘ ਧਰਮਸ਼ਾਲਾ ਅਤੇ ਮੰਡੀ ਵਾਲੀ ਧਰਮਸ਼ਾਲਾ ਗਿੱਦੜਬਾਹਾ ਵਿਖੇ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਗਿਆ ।
ਇਸ ਕੈਂਪ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਤ੍ਰਿਪਾਠੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਸੇਵਾ ਕੇਂਦਰ ਨਾਲ ਸੰਬਧਿਤ ਰਿਹਾਇਸ਼ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਰਿਹਾਇਸ਼ੀ ਸਰਟੀਫਿਕੇਟ, ਮਨਰੇਗਾ ਸਕੀਮ ਨਾਲ ਸਬੰਧਿਤ ਜੋਬ ਕਾਰਡ, ਆਯੂਸ਼ਮਾਨ ਕਾਰਡ ਸੇਵਾਵਾਂ ਮੌਕੇ ’ਤੇ ਲੋੜਵੰਦਾਂ ਨੂੰ ਪ੍ਰਦਾਨ ਕਰਨ ਲਈ ਜਿਲ੍ਹੇ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।
ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵ...








