ਖਰੜ ’ਚ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ
ਖਰੜ (ਐਸ ਏ ਐਸ ਨਗਰ), 2 ਸਤੰਬਰ, 2024:
ਜ਼ਿਲ੍ਹੇ ’ਚ ਅੱਜ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਖਰੜ ਬਲਾਕ ਦੇ ਮੁਕਾਬਲੇ ਅੱਜ ਸ਼ਹੀਦ ਕਾਂਸ਼ੀ ਰਾਮ ਕਾਲਜ ਆਫ ਫਿਜ਼ੀਕਲ ਐਜੁਕੇਸ਼ਨ, ਭਾਗੋ ਮਾਜਰਾ ਵਿਖੇ ਸ਼ੁਰੂ ਹੋਏ।
ਉਦਘਾਟਨੀ ਰਸਮ ਖਰੜ ਦੇ ਉਪ ਮੰਡਲ ਮੈਜਿਸਟ੍ਰੇਟ (ਐਸ ਡੀ ਐਮ) ਗੁਰਮੰਦਰ ਸਿੰਘ ਨੇ ਨਿਭਾਈ ਜਦਕਿ ਕੈਬਨਿਟ ਮੰਤਰੀ ਸ੍ਰੀਮਤੀ ਅਨਮੋਲ ਗਗਨ ਮਾਨ ਦੀ ਤਰਫ਼ੋਂ ਉਨ੍ਹਾਂ ਦੇ ਪਿਤਾ ਜੋਧਾ ਸਿੰਘ ਮਾਨ ਖਿਡਾਰੀਆਂ ਲਈ ਸ਼ੁੱਭ ਇਛਾਵਾਂ ਲੈ ਕੇ ਪੁੱਜੇ।
ਐਸ ਡੀ ਐਮ ਗੁਰਮੰਦਰ ਸਿੰਘ ਨੇ ਆਪਣੇ ਸੰਬੋਧਨ ’ਚ ਖਿਡਾਰੀਆਂ ਨੂੰ ਜਿੱਤ ਲਈ ਸ਼ੁਭ-ਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਬਲਾਕ ਪੱਧਰੀ ਖੇਡਾਂ ਉਨ੍ਹਾਂ ਦੀ ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ’ਚ ਜਾਣ ਦੀ ਇੱਛਾ ਨੂੰ ਖੰਭ ਲਾਉਣਗੀਆਂ ਅਤੇ ਉਹ ਬਲਾਕ ਪੱਧਰ ਤੋਂ ਬਾਅਦ ਜ਼ਿਲ੍ਹਾ ਪੱਧਰ ਅਤੇ ਉਸ ਤੋਂ ਅੱਗੇ ਸੂਬਾ ਪੱਧਰ ’ਤੇ ਮੁਕਾਬਲਿਆਂ ’ਚ ਭਾਗ ਲੈ ਕੇ ਭਵਿੱਖ ’ਚ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ’ਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਸਖ਼ਤ ਸਰੀਰਕ ਅਭਿਆਸ ਹੀ ਸਫ਼ਲਤਾ ਦੀ ਕੁੰਜੀ ਹੁੰਦਾ ਹੈ ਅਤੇ ਸਾਨੂੰ ਕਿਸੇ ਵੀ ਤਰ੍ਹਾਂ ਦੇ ਸ਼ਾਰਟ-ਕੱਟ ਤੋਂ...








