ਸਿਹਤ ਵਿਭਾਗ ਫਾਜਿਲਕਾ ਵੱਲੋਂ ਕੌਮੀ ਖੁਰਾਕ ਹਫ਼ਤੇ ਦੇ ਸਬੰਧ ਵਿੱਚ ਜਾਗਰੂਕਤਾ ਸਮਾਗਮ ਸਰਕਾਰੀ ਸਿਵਿਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਗਿਆ
ਫਾਜ਼ਿਲਕਾ, 4 ਸਤੰਬਰ
ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਾ ਐਡੀਸਨ ਐਰਿਕ ਕਾਰਜਕਾਰੀ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ 1 ਤੋਂ 7 ਸਤੰਬਰ ਤੱਕ ਸਮਾਰਟ ਫੀਡਿੰਗ ਥੀਮ ਹੇਠ ਕੌਮੀ ਖੁਰਾਕ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਸਬੰਧੀ ਜਾਗਰੂਕਤਾ ਸਮਾਗਮ ਸਰਕਾਰੀ ਸਿਵਿਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਗਿਆ।
ਇਸ ਸਮੇਂ ਡਾ ਐਰਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮੀ ਖੁਰਾਕ ਹਫ਼ਤੇ ਦਾ ਉਦੇਸ਼ ਗਰਭਵਤੀ ਔਰਤਾਂ, ਨਵ ਜੰਮੇ ਬੱਚਿਆਂ ਅਤੇ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਦੇ ਨਾਲ ਨਾਲ ਹਰ ਉਮਰ ਵਰਗ ਦੇ ਲੋਕਾਂ ਨੂੰ ਸੰਤੁਲਿਤ ਭੋਜਨ ਅਤੇ ਸੰਤੁਲਿਤ ਭੋਜਨ ਦੇ ਸੋਮਿਆਂ ਸਬੰਧੀ ਜਾਗਰੂਕ ਕਰਨਾ ਹੈ ਅਤੇ ਸੰਤੁਲਿਤ ਭੋਜਨ ਨਾ ਖਾਣ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕਰਨਾ ਹੈ।
ਐੱਸ ਐਮ ਓ ਡਾਕਟਰ ਰੋਹਿਤ ਗੋਇਲ ਅਤੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਰਿੰਕੂ ਚਾਵਲਾ ਨੇ ਦੱਸਿਆ ਕਿ ਹਰ ਇਨਸਾਨ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿੱਚ ਆਪਣੀ ਰੁਝੇਵੇ ਭਰੇ ਕੰਮਾਂ ਦੇ ਨਾਲ ਨਾਲ ਆਪਣੇ ਭੋਜਨ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਹਰੇਕ ਆਦਮੀ ਨੂੰ ਰੋਜਾਨਾ ਲੋੜੀਦੀ ...








