Sunday, September 6
Shadow

National

ਸਰਕਾਰੀ ਕਾਲਜ ਸੁਖਚੈਨ ਬਲੂਆਣਾ ਅਬੋਹਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਉਤਸਵ ਮਨਾਇਆ

ਸਰਕਾਰੀ ਕਾਲਜ ਸੁਖਚੈਨ ਬਲੂਆਣਾ ਅਬੋਹਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਉਤਸਵ ਮਨਾਇਆ

National, Politics, Punjab
ਅਬੋਹਰ 4 ਸਤੰਬਰ ਸਰਕਾਰੀ ਕਾਲਜ ਸੁਖਚੈਨ ਬਲੂਆਣਾ, ਅਬੋਹਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ ਜਿਸ ਵਿਚ ਧਾਰਮਿਕ ਗੀਤ ਸੰਤ ਸਪਾਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਕਾਲਜ ਦੇ ਪ੍ਰੋ. ਡਾ. ਰਾਮੇਸ਼ ਦੁਆਰਾ ਲਿਖਿਆ ਤੇ ਗਾਇਆ ਹੋਇਆ ਗੀਤ ਲੋਕ ਅਰਪਣ ਕੀਤਾ ਗਿਆ। ਇਸ ਗੀਤ ਨੂੰ ਲੋਕ ਅਰਪਨ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਜੀਤ ਸਿੰਘ ਗਿੱਲ ਨੇ ਲੈਪਟਾਪ ਦਾ ਬਟਨ ਦਬਾ ਕੇ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਹਾਜਰ ਸੀ ਜਿਵੇਂ ਪ੍ਰੋ. ਪੁਨੀਤ ਕੌਰ, ਪ੍ਰੋ. ਮਨਜੀਤ ਕੌਰ, ਮੈਡਮ ਟਵਿੰਕਲ, ਪ੍ਰਵਿੰਦਰ ਕੌਰ, ਕਲੈਰੀਕਲ ਸਟਾਫ ਸੁਖਚੈਨ ਸਿੰਘ, ਰਾਹੁਲ ਕੁਮਾਰ, ਸੰਦੀਪ ਕੁਮਾਰ ਆਦਿ ਹਾਜਰ ਸਨ। ਇਸ ਮੌਕੇ ਵਿਦਿਆਰਥੀਆਂ ਨੁੰ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਤੇ ਡਾ. ਰਾਮੇਸ਼ ਰੰਗੀਲਾ ਨੇ ਸੰਬੋਧਨ ਕਰਦੇ ਹੋਏ ਸਿੱਖ ਇਤਿਹਾਸ ਤੇ ਚਾਨਣਾ ਪਾਉਂਦੇ ਹੋਏ ਇਸ ਗੀਤ ਵਿਚ ਸਮੁੱਚੇ ਸਿਖ ਇਤਿਹਾਸ ਬਾਰੇ  ਦੱਸਿਆ।...
ਡਿਪਟੀ ਕਮਿਸ਼ਨਰ ਨੇ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ

ਡਿਪਟੀ ਕਮਿਸ਼ਨਰ ਨੇ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ

National, Politics, Punjab
ਫਰੀਦਕੋਟ 4 ਸਤੰਬਰ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਅਰਾਈਆਂਵਾਲਾ ਰੋਡ ਤੇ ਸਥਿਤ ਸੀਵਰੇਜ ਟਰੀਟਮੈਂਟ ਪਲਾਂਟ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਮੋਗਾ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਕਾਰਜਸ਼ੈਲੀ ਦੇਖੀ ਅਤੇ ਹਦਾਇਤ ਕੀਤੀ ਕਿ ਇਸ ਦੀ ਹੋਰ ਸੁਚੱਜੇ ਤਰੀਕੇ ਨਾਲ ਸਾਂਭ ਸੰਭਾਲ ਕੀਤੀ ਜਾਵੇ ਅਤੇ ਇਸ ਵਿੱਚ ਹੋਰ ਸੁਧਾਰ ਲਿਆਂਦਾ ਜਾਵੇ।  ਇਸ ਫੇਰੀ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟਰੀਟਮੈਂਟ ਪਲਾਂਟ ਵਿੱਚੋਂ  ਸਾਫ ਕੀਤੇ ਪਾਣੀ ਦੀ ਪਰਖ ਕਰਵਾਈ ਜਾਵੇ। ਉਨ੍ਹਾਂ ਮੌਕੇ ਤੇ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਸੈਂਪਲ ਵਜੋਂ ਲਏ ਪਾਣੀ ਨੂੰ ਪਟਿਆਲਾ ਦੀ ਪ੍ਰਯੋਗਸ਼ਾਲਾ ਵਿੱਚ ਭੇਜਿਆ ਜਾਵੇ ਤਾਂ ਜੋ ਸਾਫ ਪਾਣੀ ਨੂੰ ਸਿੰਚਾਈ ਜਾਂ ਹੋਰ ਵਰਤੋਂ ਵਾਸਤੇ ਇਸੇਤਮਾਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਸੀਵਰੇਜ ਟਰੀਟਮੈਂਟ ਪਲਾਂਟ ਸੀਵਰੇਜ ਬੋਰਡ ਵੱਲੋਂ 14 ਐਮ.ਐਲ.ਡੀ. ਸਮਰੱਥਾ ਵਾਲਾ ਬਣਾਇਆ ਗਿਆ ਸੀ ਜਿਸ ਤੇ ਲਗਭਗ 21 ਕਰੋੜ ਰੁਪ...
ਜਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਿਤ ਮੁਕਤ ਬਣਾਉਣ ਲਈ ਸਭ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ:ਡਿਪਟੀ ਕਮਿਸ਼ਨਰ

ਜਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਿਤ ਮੁਕਤ ਬਣਾਉਣ ਲਈ ਸਭ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ:ਡਿਪਟੀ ਕਮਿਸ਼ਨਰ

National, Politics, Punjab
ਫਰੀਦਕੋਟ 04 ਸਤੰਬਰ 2024  (     )  ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜਿਲ੍ਹਾ ਪ੍ਰਸ਼ਾਸ਼ਣ ਵੱਲੋਂ ਜਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ ਬੇਲਰ ਮਾਲਕ ਕਿਸਾਨਾਂ ਅਤੇ ਸੁਖਵੀਰ ਐਗਰੋ ਐਨਰਜੀ ਲਿਮਿਟਡ ਸੈਡਾ ਸਿੰਘ ਵਾਲਾ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਅਮਰੀਕ ਮੁੱਖ ਖੇਤੀਬਾੜੀ ਅਫ਼ਸਰ , ਡਾ.ਗੁਰਪ੍ਰੀਤ ਸਿੰਘ ,ਡਾਕਟਰ ਗੁਰਿੰਦਰ ਪਾਲ ਸਿੰਘ ਬਲਾਕ ਖ਼ੇਤੀਬਾੜੀ ਅਫ਼ਸਰ,ਇੰਜੀ.ਅਕਸ਼ਿਤ ਜੈਨ ਸਹਾਇਕ ਖੇਤੀਬਾੜੀ ਇੰਜੀਨਿਅਰ,ਸੁਖਵੀਰ ਐਗਰੋ ਐਨਰਜੀ ਲਿਮਿਟਡ ਤੋਂ ਅਰਵਿੰਦ  ਬੇਦੀ ,ਜਸਬੀਰ ਸਿੰਘ,ਜਗਦੀਸ਼ ਸਿੰਘ ਸਮੇਤ ਹੋਰ ਬੇਲਰ ਮਾਲਕ ਹਾਜ਼ਰ ਸਨ । ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ  ਦੱਸਿਆ ਕਿ ਸਾਲ 2023-24 ਦੌਰਾਨ ਜਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ 2022 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਉਨਾਂ ਦੱਸਿਆ ਕਿ ਚਾਲੂ ਸਾਲ 2024-25 ਦੌਰਾਨ ਜਿਲ੍ਹਾ ਪ੍ਰਸ਼ਾਸ਼ਣ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਜ਼ੀਰੋ ਪੱਧਰ ਤੇ ਲਿਜਾਣ ਲਈ ਵੱਡੀ...
14ਵਾਂ ਸੁਵਿਧਾ ਕੈਂਪ ਪਿੰਡ ਢਿੱਲਵਾਂ ਖੁਰਦ ਵਿਖੇ 6 ਸਤੰਬਰ ਨੂੰ – ਵਿਨੀਤ ਕੁਮਾਰ

14ਵਾਂ ਸੁਵਿਧਾ ਕੈਂਪ ਪਿੰਡ ਢਿੱਲਵਾਂ ਖੁਰਦ ਵਿਖੇ 6 ਸਤੰਬਰ ਨੂੰ – ਵਿਨੀਤ ਕੁਮਾਰ

National, Politics, Punjab
  ਫਰੀਦਕੋਟ 4 ਸਤੰਬਰ  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਮਿਤੀ 6 ਸਤੰਬਰ ਨੂੰ ਸਵੇਰੇ 09.30 ਵਜੇ ਡੇਰਾ ਬਾਬਾ ਸਰੂਪ ਦਾਸ ਜੀ ਪਿੰਡ ਢਿੱਲਵਾਂ ਖੁਰਦ ਵਿਖੇ 14ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।    ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ 'ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।   ਉਨ੍ਹਾਂ ਦੱਸਿਆ ਕਿ ਪਿੰਡ ਢਿੱਲਵਾਂ ਖੁਰਦ, ਜੰਡਵਾਲਾ, ਜਨੇਰੀਆਂ, ਸਾਧੂਵਾਲਾ, ਝੋਟੀਵਾਲਾ ਅਤੇ ਡੋਡ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ, ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ।   ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂ...
ਪਿੰਡ ਬੀਹਲੇਵਾਲਾ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਹੋ ਰਿਹਾ ਪੰਚਾਇਤ ਘਰ ਦਾ ਨਿਰਮਾਣ-ਵਿਨੀਤ ਕੁਮਾਰ

ਪਿੰਡ ਬੀਹਲੇਵਾਲਾ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਹੋ ਰਿਹਾ ਪੰਚਾਇਤ ਘਰ ਦਾ ਨਿਰਮਾਣ-ਵਿਨੀਤ ਕੁਮਾਰ

National, Politics, Punjab
ਫਰੀਦਕੋਟ 3 ਸਤੰਬਰ () ਪਿੰਡ ਬੀਹਲੇਵਾਲਾ ਵਿਖੇ ਮਗਨਰੇਗਾ ਸਕੀਮ ਤਹਿਤ ਲਗਭਗ 22 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗਾ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਸਿਹਤ, ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ, ਉਥੇ ਹੋਰ ਵਿਕਾਸ ਕਾਰਜਾਂ ਲਈ ਵੀ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੇ ਮੰਗ ਸੀ ਕਿ ਉਨ੍ਹਾਂ ਦੇ ਪਿੰਡ ਵਿੱਚ ਪੰਚਾਇਤ ਘਰ ਦਾ ਨਿਰਮਾਣ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਵਿੱਚ ਪੰਚਾਇਤ ਘਰ ਦੀ ਉਸਾਰੀ ਕਰਵਾਈ ਜਾ ਰਹੀ ਹੈ, ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾ...
ਕੇਂਦਰ ਸਰਕਾਰ ਵੱਲੋਂ ਉਤਪਾਦਾਂ ਅਤੇ ਸੇਵਾਵਾਂ ਨਾਲ ਸਬੰਧਤ ਵਿਚਾਰਾਂ ਨੂੰ ਸੱਦਾ ਦੇਣ ਲਈ ਨਵੀਂ ਪਹਿਲ Ideas4LiFE ਦੀ ਸ਼ੁਰੂਆਤ

ਕੇਂਦਰ ਸਰਕਾਰ ਵੱਲੋਂ ਉਤਪਾਦਾਂ ਅਤੇ ਸੇਵਾਵਾਂ ਨਾਲ ਸਬੰਧਤ ਵਿਚਾਰਾਂ ਨੂੰ ਸੱਦਾ ਦੇਣ ਲਈ ਨਵੀਂ ਪਹਿਲ Ideas4LiFE ਦੀ ਸ਼ੁਰੂਆਤ

National, Politics, Punjab
ਮੋਗਾ, 2 ਸਤੰਬਰ (000)-ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ਾਲ ਸਾਰੰਗਲ ਨੇ ਦੱਸਿਆ ਕਿ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਨੇ ਉਤਪਾਦਾਂ ਅਤੇ ਸੇਵਾਵਾਂ ਨਾਲ ਸਬੰਧਤ ਨਵੀਨਤਮ ਵਿਚਾਰਾਂ ਨੂੰ ਸੱਦਾ ਦੇਣ ਲਈ ਇੱਕ ਨਵੀਂ ਪਹਿਲਕਦਮੀ Ideas4LiFE ਦੀ ਸ਼ੁਰੂਆਤ ਕੀਤੀ ਹੈ, ਜੋ ਵਾਤਾਵਰਣ ਪੱਖੀ ਜੀਵਨ ਸ਼ੈਲੀ ਵਿਵਹਾਰ ਵਿੱਚ ਤਬਦੀਲੀਆਂ ਲਿਆਉਂਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ, ਖੋਜ ਵਿਦਵਾਨਾਂ, ਫੈਕਲਟੀ ਅਤੇ ਵਾਤਾਵਰਨ ਪੱਖੀ ਕੁਝ ਨਵਾਂ ਕਰਨ ਦੀ ਸੋਚ ਰੱਖਣ ਵਾਲੇ ਭਾਈਚਾਰੇ ਨੂੰ ਨਵੀਨਤਾਕਾਰੀ ਅਤੇ ਲੀਹ ਤੋਂ ਹਟਕੇ ਵਿਚਾਰਾਂ ਨਾਲ ਅੱਗੇ ਆਉਣ ਦਾ ਸੱਦਾ ਦਿੱਤਾ, ਜੋ ਸਰੋਤਾਂ ਦੀ ਸੁਚੇਤ ਅਤੇ ਸੁਚੱਜੀ ਵਰਤੋਂ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ, ਫੈਕਲਟੀ ਅਤੇ ਖੋਜ ਵਿਦਵਾਨਾਂ ਨੂੰ ਵਿਸ਼ਵ ਪੱਧਰੀ ਮਿਸ਼ਨ ਲਾਈਫ ਦੀ ਪਹਿਲਕਦਮੀ ਵਿੱਚ ਆਪਣੇ ਨਵੀਨਤਾਕਾਰੀ ਵਿਚਾਰਾਂ ਦਾ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਨਾ ਅਤੇ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸਥਿਰਤਾ ਨੂੰ ਸਮਰਪਿਤ ਗਲੋਬਲ ਅੰਦੋਲਨ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਦਿਮਾਗਾਂ ਲ...
ਬੱਲਮਗੜ੍ਹ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਟ੍ਰੇਨਿੰਗ ਦਾ ਕੀਤਾ ਗਿਆ ਆਯੋਜਨ

ਬੱਲਮਗੜ੍ਹ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਟ੍ਰੇਨਿੰਗ ਦਾ ਕੀਤਾ ਗਿਆ ਆਯੋਜਨ

National, Politics, Punjab
ਸ੍ਰੀ ਮੁਕਤਸਰ ਸਾਹਿਬ, 03 ਸਤੰਬਰ: ਜ਼ਿਲ੍ਹੇ ਦੇ ਪਿੰਡ ਬੱਲ੍ਹਮਗੜ ਵਿਖੇ ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰਨਾਮ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਆਤਮਾ ਸਕੀਮ ਅਧੀਨ ਜਲਵਾਯੂ ਅਨੁਕੂਲ ਖੇਤੀ, ਕੁਦਰਤੀ ਖੇਤੀ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਬਾਸਮਤੀ ਤੇ ਪਾਬੰਦੀਸ਼ੁਦਾ ਜ਼ਹਿਰਾਂ ਸਬੰਧੀ ਕਿਸਾਨ ਟ੍ਰੇਨਿੰਗ ਲਗਾਈ ਗਈ। ਇਸ ਦੌਰਾਨ ਡਾ. ਹਰਮਨਦੀਪ ਸਿੰਘ, ਏ.ਡੀ.ਓ, ਬਧਾਈ ਵੱਲੋਂ ਨਰਮੇ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਹਰਮਨਜੀਤ ਸਿੰਘ ਏ.ਡੀ.ਓ (ਪੀ.ਪੀ) ਵੱਲੋਂ ਬਾਸਮਤੀ ਤੇ ਪਾਬੰਦੀਸ਼ੁਦਾ ਜ਼ਹਿਰਾਂ ਬਾਰੇ ਕਿਸਾਨਾਂ ਨਾਲ ਵਿਚਾਰ ਵਟਾਂਦਰਾਂ ਕੀਤਾ ਗਿਆ ਅਤੇ ਡਾ. ਸ਼ਵਿੰਦਰ ਸਿੰਘ ਏ.ਡੀ.ਓ (ਜ.ਕ) ਨੇ ਸੁਆਇਲ ਹੈਲਥ ਕਾਰਡ ਆਧਾਰਿਤ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਵਾਤਾਵਰਣ ਦੀ ਸੰਭਾਲ ਲਈ ਵੱਧ ਤੋ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਅਤੇ ਸ਼੍ਰੀਮਤੀ ਨਵਦੀਪ ਕੌਰ ਏ.ਐਸ.ਆਈ ਨੇ ਕਿਸਾਨਾਂ ਨੂੰ ਪੀ.ਐਮ ਕਿਸਾਨ ਸਨਮਾਨ ਨਿੱਧੀ ਯੋਜਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸ਼੍ਰੀ ਸਵਰਨਜੀਤ ਸਿੰਘ, ਏ.ਟੀ.ਐਮ, ਸ਼੍ਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਪਰੇਗਾਬਲਿਨ (ਸਿਗਨੇਚਰ) ਕੈਪਸੂਲ ਦੀ ਸੇਲ ਉਪਰ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਪਰੇਗਾਬਲਿਨ (ਸਿਗਨੇਚਰ) ਕੈਪਸੂਲ ਦੀ ਸੇਲ ਉਪਰ ਲਗਾਈ ਪਾਬੰਦੀ

National, Politics, Punjab
ਮੋਗਾ, 3 ਸਤੰਬਰ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਕੈਪਸੂਲ ਦੀ ਸੇਲ ਉੱਪਰ ਅੰਸ਼ਿਕ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 31 ਅਕਤੂਬਰ 2024 ਤੱਕ ਲਾਗੂ ਰਹੇਗਾ। ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਆਮ ਲੋਕ ਪਰੇਗਾਬਲਿਨ 300 ਐਮ.ਜੀ. ਸਿਗਨੇਚਰ) ਕੈਪਸੂਲ ਦੀ ਵਰਤੋਂ ਮੈਡੀਕਲ ਨਸ਼ੇ ਵਜੋਂ ਕਰ ਰਹੇ ਹਨ, ਜਿਸ ਉਪਰ ਪਾਬੰਦੀ ਲਗਾਈ ਜਾਣੀ ਜਰੂਰੀ ਸੀ। ਇਸਦੀ ਵਿਕਰੀ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਕਮੇਟੀ ਗਠਿਤ ਕੀਤੀ ਗਈ ਸੀ, ਜਿਸ ਵਿੱਚ ਸਿਵਲ ਸਰਜਨ ਮੋਗਾ ਤੇ ਇਸਦਾ ਹੋਰ ਅਮਲਾ, ਡਰੱਗ ਇੰਸਪੈਕਟਰ ਤੋਂ ਇਲਾਵਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸ਼ਾਮਿਲ ਕੀਤੇ ਗਏ ਸਨ। ਪਰੇਗਾਬਲਿਨ (ਸਿਗਨੇਚਰ) ਕੈਪਸੂਲ ਦੀ ਵਰਤੋਂ ਰੋਕਾਣ ਲਈ ਕਮੇਟੀ ਵੱਲੋਂ ਮਿਲੇ ਸੁਝਾਵਾਂ ਨੂੰ ਵਿਚਾਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਇਸ ਉਪਰ ਪਾਬੰਦੀ ਲਗਾ ਦਿੱਤੀ ਹੈ।  ਜ਼ਿਲ੍ਹ...
ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਸ ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੀਟਿੰਗ ਕਰਕੇ ਸਮੀਖਿਆ ਕੀਤੀ

ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਸ ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੀਟਿੰਗ ਕਰਕੇ ਸਮੀਖਿਆ ਕੀਤੀ

National, Politics, Punjab
ਲੁਧਿਆਣਾ, 3 ਸਤੰਬਰ (000) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਆਪਣੇ ਦਫਤਰ ਵਿਖੇ ਸਕੂਲ ਆਫ ਐਮੀਨੈਸ, ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਮੀਟਿੰਗ ਕਰਕੇ ਸਮੀਖਿਆ ਕੀਤੀ। ਉਨ੍ਹਾਂ ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਸ੍ਰੀ ਵਿਕਾਸ ਹੀਰਾ, ਸਿੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਨਗਰ ਨਿਗਮ, ਨਗਰ ਸੁਧਾਰ ਟਰੱਸਟ ਲੁਧਿਆਣਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨਾਲ ਸਕੂਲ ਦੇ ਬਾਹਰਲੇ ਹਿੱਸੇ ਵਿੱਚ ਪਲੇਅ ਗਰਾਊਂਡ ਬਣਾਉਣ, ਡਾਊਨ ਸੀਲਿੰਗ, ਰੈਪ ਜਾਂ ਲਿਫਟ ਲਗਾਉਣ ਆਦਿ ਕੰਮਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰੇ ਕੀਤੇ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੂਲ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਵਿੱਚ ਤੇਜ਼ੀ ਲਿਆਉਣ ਤਾਂ ਜੋਂ ਇਹ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾ ਸਕੇ।...
ਮੁੱਖ ਮੰਤਰੀ ਨੇ 500 ਗਜ ਦੇ ਪਲਾਟਾਂ ਦੀਆਂ ਰਜਿਸਟਰੀਆਂ ਤੇ ਐਨ.ਓ.ਸੀ ਖਤਮ ਕਰਨ ਦਾ ਇਤਿਹਾਸਕ ਫੈਂਸਲਾ ਲਿਆ – ਭੁੱਲਰ

ਮੁੱਖ ਮੰਤਰੀ ਨੇ 500 ਗਜ ਦੇ ਪਲਾਟਾਂ ਦੀਆਂ ਰਜਿਸਟਰੀਆਂ ਤੇ ਐਨ.ਓ.ਸੀ ਖਤਮ ਕਰਨ ਦਾ ਇਤਿਹਾਸਕ ਫੈਂਸਲਾ ਲਿਆ – ਭੁੱਲਰ

National, Politics, Punjab
ਫਿਰੋਜ਼ਪੁਰ 3 ਸਤੰਬਰ (   ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ 2024 ਪਾਸ ਕਰ ਕੇ ਰਾਜ ਦੇ ਕਰੋੜਾਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਨਾਲ 500 ਗਜ ਤੱਕ ਦੇ ਪਲਾਟਾ ਦੀ ਰਜਿਸਟਰੀ ਵੇਲੇ ਐਨ.ਓ.ਸੀ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਨੇ ਮੁੱਖ ਮੰਤਰੀ ਵੱਲੋਂ ਲੋਕ ਹਿੱਤ ਵਿਚ ਕੀਤੀ ਗਈ ਇਸ ਵੱਡੀ ਪਹਿਲਕਦਮੀ ਨੂੰ ਇਤਿਹਾਸਕ ਕਰਾਰ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।           ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਲੋਕ ਆਪਣੀ ਸਾਰੀ ਜਿੰਦਗੀ ਹੀ ਮਿਹਨਤ ਨਾਲ ਕੀਤੀ ਕਮਾਈ ਨਾਲ ਘਰ ਬਣਾਉਣ ਦਾ ਸੁਫਨਾ ਪਾਲਦੇ ਹਨ ਪਰ ਕੁੱਝ ਲਾਲਚੀ ਕਿਸਮ ਦੇ ਲੋਕ ਗਰੀਬਾਂ ਦੀ ਖੂਨ ਪਸੀਨੇ ਦੀ ਕਮਾਈ ਨੂੰ ਗੈਰ-ਕਾਨੂੰਨੀ ਢੰਗ ਨਾਲ ਲੁੱਟਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਮੁੱਖ ਮੰਤਰੀ ਵੱਲੋਂ ਸਖਤ ਕਦਮ ਚੁੱਕਦਿਆਂ ਹੁਣ ਪੰਜਾਬ ਸਰਕਾਰ ਵੱਲੋਂ 500 ਗਜ ਤੱਕ ਦੇ ਪਲਾਟਾਂ ਉੱਤੇ ਐਨ.ਓ.ਸੀ ਦੀ ਸ਼ਰਤ ਖਤਮ ਕ...