Thursday, March 12
Shadow

National

ਜੈਤੋ ਵਿੱਚ ਫਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਸੰਬੰਧੀ ਬਲਾਕ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ

ਜੈਤੋ ਵਿੱਚ ਫਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਸੰਬੰਧੀ ਬਲਾਕ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ

National, Politics, Punjab
ਫਰੀਦਕੋਟ, 30 ਅਗਸਤ 2024  (     ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸਾਸ਼ਨ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਜੈਤੋ  ਦੇ ਬਰਾੜ ਪੈਲੇਸ ਬਾਜਾਖਾਨਾ ਰੋਡ ਵਿੱਚ ਲਗਾਇਆ ਗਿਆ। ਇਸ ਕੈਂਪ ਵਿੱਚ ਹਲਕਾ ਵਿਧਾਇਕ ਸ੍ਰੀ ਅਮੋਲਕ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਨੁਕਸਾਨਾਂ ਦੇ ਮਦੇਨਜ਼ਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ।  ਕੈਂਪ ਦੀ ਪ੍ਰਧਾਨਗੀ ਮੁੱਖ ਖ਼ੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਕੀਤੀ । ਕੈਂਪ ਦੀ ਇਹ ਵਿਸ਼ੇਸ਼ਤਾ ਰਹੀ ਕਿ ਖੇਤੀਬਾੜੀ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇਕੋ ਮੰਚ ਤੋਂ ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ  ਸਕੀਮਾਂ  ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਇਸ ਕੈਂਪ ਮੌਕੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਵਿੱਚ ਵਰਤੀ...
“ਰੁੱਖ ਲਗਾਉਣ ਦੀ ਮੁਹਿੰਮ” ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਲਗਾਏ ਪੌਦੇ

“ਰੁੱਖ ਲਗਾਉਣ ਦੀ ਮੁਹਿੰਮ” ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਲਗਾਏ ਪੌਦੇ

National, Politics, Punjab
ਮੋਗਾ, 30 ਅਗਸਤ, ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਮਿਤੀ 01.07.2024 ਤੋਂ 30.09.2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਅੱਜ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਸ੍ਰ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਉਹਨਾਂ ਦੱਸਿਆ ਕਿ ਧਰਤੀ ਉਪਰ ਵਧ ਰਹੇ ਪ੍ਰਦੂਸ਼ਣ ਅਤੇ ਕੁਦਰਤੀ ਸ੍ਰੋਤਾਂ ਦੀ ਰੱਖਿਆ ਲਈ ਵੱਧ ਤੋਂ ਵੱਧ ਦਰੱਖਤ ਲਗਾਉਣੇ ਲਾਜਮੀ ਹਨ ਅਤੇ ਹਰੇਕ ਮਨੁੱਖ ਨੂੰ ਇਹ ਨੇ...
ਤੀਆਂ ਦੇ ਮੇਲੇ ਦੌਰਾਨ ਵੱਖ-ਵੱਖ ਪ੍ਰਕਾਰ ਦੇ ਹੋਏ ਮੁਕਾਬਲੇ

ਤੀਆਂ ਦੇ ਮੇਲੇ ਦੌਰਾਨ ਵੱਖ-ਵੱਖ ਪ੍ਰਕਾਰ ਦੇ ਹੋਏ ਮੁਕਾਬਲੇ

National, Politics, Punjab
ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ), 30 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਥੇ ਕਰਵਾਏ ਜਾ ਰਹੇ ਤੀਆਂ ਦੇ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇੱਥੇ ਜਿੱਥੇ ਗਿੱਧੇ ਅਤੇ ਭੰਗੜੇ ਦੇ ਮੁਕਾਬਲੇ ਕਰਵਾਏ ਗਏ ਉੱਥੇ ਹੀ ਖੋ-ਖੋ ਅਤੇ ਕਬੱਡੀ ਵਰਗੀਆਂ ਵਿਰਾਸਤੀ ਖੇਡਾਂ ਦੇ ਮੁਕਾਬਲੇ ਹੋਏ। ਨਾਲ ਦੀ ਨਾਲ ਪੇਂਟਿੰਗ ਮੁਕਾਬਲੇ, ਮਿੰਨੀ ਕਹਾਣੀ ਅਤੇ ਕਵਿਤਾ ਰਚਨਾ ਮੁਕਾਬਲੇ, ਰੰਗੋਲੀ ਬਣਾਉਣ ਦੇ ਮੁਕਾਬਲੇ, ਗੁੱਤ ਗੁੰਦਣ ਦੇ ਮੁਕਾਬਲੇ ਵੀ ਕਰਵਾਏ ਗਏ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਦਾ ਉਦੇਸ਼ ਜਿੱਥੇ ਸਾਡੇ ਬੱਚਿਆਂ ਨੂੰ ਵਿਰਾਸਤ ਨਾਲ ਜੋੜਨਾ ਸੀ ਉੱਥੇ ਹੀ ਉਹਨਾਂ ਵਿੱਚ ਮੁਕਾਬਲੇ ਦੀ ਭਾਵਨਾ ਨੂੰ ਪੈਦਾ ਕਰਨਾ ਵੀ ਸੀ। ਭੰਗੜੇ ਦੇ ਮੁਕਾਬਲਿਆਂ ਵਿੱਚ ਡੇਰਾ ਭਾਈ ਮਸਤਾਨ ਸਕੂਲ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਅਬਲਪੁਰਾਣਾ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਛੱਤੇਆਣਾ ਨੇ ਤੀਜਾ ਸਥਾਨ ਹਾਸਿਲ ਕੀਤਾ। ਰੰਗੋਲੀ ਬਣਾਉਣ ਦੇ ਮੁਕਾਬਲੇ ਵਿੱਚ ਸਰਕਾਰੀ ਸੀਨ...
ਜੈਤੋ ਵਿਖੇ 29.93 ਲੱਖ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ-ਡਿਪਟੀ ਕਮਿਸ਼ਨਰ

ਜੈਤੋ ਵਿਖੇ 29.93 ਲੱਖ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ-ਡਿਪਟੀ ਕਮਿਸ਼ਨਰ

National, Politics, Punjab
ਜੈਤੋ (ਫਰੀਦਕੋਟ) 29 ਅਗਸਤ, ਜਿਲ੍ਹੇ ਦੇ ਬਲਾਕ ਜੈਤੋ ਵਿਖੇ ਮਗਨਰੇਗਾ ਅਧੀਨ 29.93 ਲੱਖ ਰੁਪਏ ਦੀ ਰਾਸ਼ੀ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜੋ ਕਿ ਜਲਦ ਹੀ ਤਿਆਰ ਹੋ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਹੁੰਦਿਆਂ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਉਨ੍ਹਾਂ ਦੱਸਿਆ ਕਿ ਬਲਾਕ ਜੈਤੋ ਦੇ ਪਿੰਡ ਬਹਿਬਲ ਖੁਰਦ ਵਿੱਚ 9.95 ਲੱਖ ਦੀ ਲਾਗਤ ਨਾਲ ਇੱਟਾਂ ਦੀ ਗਲੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹਨਾਂ ਘਰਾਂ ਦੇ ਵਸਨੀਕ ਪਿਛਲੇ ਲੰਮੇ ਸਮੇਂ ਤੋਂ ਇਸ ਗਲੀ ਨੂੰ ਪੱਕੀ ਕਰਨ ਦੀ ਮੰਗ ਕਰ ਰਹੇ ਸਨ ਜੋ ਕਿ ਪੂਰੀ ਕੀਤੀ ਗਈ ਹੈ।  ਇਸੇ ਹੀ ਤਰ੍ਹਾਂ ਪਿੰਡ ਬੁਰਜ ਹਰੀ ਕਾ ਵਿਖੇ 9.05 ਲੱਖ ਦੀ ਲਾਗਤ ਨਾਲ ਆਂਗਣਵਾੜੀ ਸੈਂਟਰ ਦਾ ਨਿਰਮਾਣ ਹੋ ਰਿਹਾ ਹੈ। ਜਿਸ ਦੇ ਨਿਰਮਾਣ ਹੋਣ ਨਾਲ ਪਿੰਡ ਅਤੇ ਆਸ ਪਾਸ ਦੇ ਵਸਨੀਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਵਾੜਾ ਭਾਈ ਕਾ ਵਿਖੇ 6.14 ਲੱਖ ਰੁਪਏ ਨਾਲ ਗਲ...
ਕਿਸੇ ਵੀ ਤਰ੍ਹਾਂ ਦੀ ਗੈਰ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਕੀਤਾ ਵਿਚਾਰ-ਵਟਾਂਦਰਾ

ਕਿਸੇ ਵੀ ਤਰ੍ਹਾਂ ਦੀ ਗੈਰ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਕੀਤਾ ਵਿਚਾਰ-ਵਟਾਂਦਰਾ

National, Politics, Punjab
ਬਠਿੰਡਾ, 29 ਅਗਸਤ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੀ ਅਚਨਚੇਤੀ ਦੁਰਘਟਨਾ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਅਗਾਊਂ ਪ੍ਰਬੰਧਾਂ/ਮੌਕ ਡਰਿੱਲ ਸਬੰਧੀ ਆਰਮੀ, ਏਅਰਫੋਰਸ ਤੇ ਐਨ.ਡੀ.ਆਰ.ਐਫ ਤੋਂ ਇਲਾਵਾ ਸਿਵਲ ਪ੍ਰਸ਼ਾਸਨ ਵਲੋਂ ਸਾਂਝੇ ਤੌਰ ‘ਤੇ ਕੀਤੇ ਜਾਣ ਵਾਲੇ ਯਤਨਾਂ ਤੇ ਗਤੀਵਿਧੀਆਂ ਬਾਰੇ ਵਿਸ਼ੇਸ਼ ਬੈਠਕ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਤੇ ਖਤਰੇ ਵਾਲੀਆਂ ਉਦਯੋਗਿਕ ਇਕਾਈਆਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਤੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵਲੋਂ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੀਆਂ ਅਚਨਚੇਤੀ ਦੁਰਘਟਨਾਵਾਂ ਅਤੇ ਸੰਭਾਵੀ ਗੈਰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ, ਆਰਮੀ, ਏਅਰਫੋਰਸ ਅਤੇ ਐਨ.ਡੀ.ਆਰ.ਐਫ ਤੋਂ ਇਲਾਵਾ ਸਮੂਹ ਕੈਮੀਕਲਜ਼ ਤੇ ਹੋਰ ਵੱਡੇ ਉਦਯੋਗਾਂ ਵਲੋਂ ਆਪੋ-ਆਪਣੇ ਪੱਧਰ ਅਤੇ ਸਾਂਝੇ ਤੌਰ ’ਤੇ ਕੀਤੀਆਂ ਜਾਣ ਵਾਲੀਆਂ ਅਗਾਊਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜਸਪ੍ਰੀਤ ਸਿੰਘ ਨੇ ਦ...
ਰਵੀਸ਼ ਕੌਸ਼ਲ ਨੇ ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ

ਰਵੀਸ਼ ਕੌਸ਼ਲ ਨੇ ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ

National, Politics, Punjab
ਐੱਸ.ਏ.ਐੱਸ. ਨਗਰ, 29 ਸਤੰਬਰ ਗੁਰੂਕੁਲ ਵਰਲਡ ਸਕੂਲ ਦੇ 7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਰਵੀਸ਼ ਕੌਸ਼ਲ ਨੇ ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕਰ ਕੇ ਆਪਣੇ ਸਕੂਲ ਅਤੇ ਸਮਾਜ ਦਾ ਮਾਣ ਵਧਾਇਆ ਹੈ। ਇਹ ਸਮਾਗਮ ਗਮਾਡਾ ਸਪੋਰਟਸ ਕੰਪਲੈਕਸ ਵਿਖੇ ਹੋਇਆ, ਜਿਸ ਵਿੱਚ ਜ਼ਿਲ੍ਹੇ ਭਰ ਦੇ ਨੌਜਵਾਨ ਖਿਡਾਰੀਆਂ ਨੇ ਹਿੱਸਾ ਲਿਆ। ਰਵੀਸ਼ ਦੀ ਸ਼ਾਨਦਾਰ ਪ੍ਰਾਪਤੀ ਉਸ ਦੀ ਸਖਤ ਮਿਹਨਤ, ਅਨੁਸ਼ਾਸਨ ਅਤੇ ਹਥਿਆਰ ਅਕੈਡਮੀ ਤੋਂ ਉਸ ਦੇ ਕੋਚ ਅਮਿਤ ਕੁਮਾਰ ਦੇ ਮਾਹਰ ਮਾਰਗਦਰਸ਼ਨ ਦਾ ਪ੍ਰਮਾਣ ਹੈ। ਕੋਚ ਅਮਿਤ ਕੁਮਾਰ ਦੀ ਸਿਖਲਾਈ ਤਹਿਤ, ਰਵੀਸ਼ ਨੇ ਇਸ ਉੱਚ ਮੁਕਾਬਲੇ ਵਾਲੀ ਖੇਡ ਵਿੱਚ ਉੱਤਮਤਾ ਹਾਸਲ ਕਰਨ ਲਈ ਲੋੜੀਂਦੇ ਹੁਨਰ ਅਤੇ ਲਚਕੀਲੇਪਣ ਨੂੰ ਵਿਕਸਤ ਕੀਤਾ ਹੈ। ਇਸ ਪ੍ਰਾਪਤੀ ਲਈ ਸਕੂਲ ਅਧਿਆਪਕਾਂ ਅਤੇ ਸਾਥੀ ਵਿਦਿਆਰਥੀਆਂ ਨੇ ਰਵੀਸ਼ ਦੀ ਸ਼ਾਨਦਾਰ ਸਫਲਤਾ ਲਈ ਉਸ ਨੂੰ ਵਧਾਈ ਦਿੱਤੀ। ਉਸ ਦੀ ਜਿੱਤ ਪੂਰੇ ਖੇਤਰ ਦੇ ਚਾਹਵਾਨ ਅਥਲੀਟਾਂ ਲਈ ਪ੍ਰੇਰਨਾ ਦਾ ਕੰਮ ਕਰਦੀ ਹੈ।...
ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਡਿਪਟੀ ਕਮਿਸ਼ਨਰ

ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 29 ਅਗਸਤ: ਆਮ ਲੋਕਾਂ ਨੂੰ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਸਾਡੀ ਜਿੰਮੇਵਾਰੀ ਹੈ। ਲੋਕਾਂ ਦੀਆਂ ਸਮੱਸਿਆਵਾਂ/ਮੁਸ਼ਕਿਲਾਂ ਦਾ ਹੱਲ ਕਰਨਾ ਅਤੇ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਬਰਨਾਲਾ ਵਿਖੇ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ.  ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨ ਸੁਣਵਾਈ ਕੈਂਪਾਂ ਦਾ ਮਨੋਰਥ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਲਈ ਦਫਤਰਾਂ ਤੱਕ ਪਹੁੰਚ ਕਰਨ ਦੀ ਬੇਲੋੜੀ ਖੱਜਲ ਖੁਆਰੀ ਖਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਦੂਰ ਦੁਰਾਡੇ ਪਿੰਡਾਂ ਵਿਚ ਰਹਿ ਰਹੇ ਲੋਕ ਸਮੇਂ ਦੀ ਘਾਟ ਕਾਰਨ ਵੱਖ ਵੱਖ ਵਿਭਾਗਾਂ ਦੇ ਦਫਤਰਾਂ ਤੱਕ ਪਹੁੰਚ ਕਰਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਤੋਂ ਵਾਝੇ ਰਹਿ ਜਾਂਦੇ ਹਨ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਖੇਤਰਾਂ ਤੱਕ ਪਹੁੰਚ ਕ...
ਆਈਐਚਐਮ ਨੂੰ ਪੰਜਾਬ ਸਰਕਾਰ ਤੋਂ ਮਿਲੇਗਾ ਪੂਰਨ ਸਹਿਯੋਗ : ਅਨਿਲ ਠਾਕੁਰ

ਆਈਐਚਐਮ ਨੂੰ ਪੰਜਾਬ ਸਰਕਾਰ ਤੋਂ ਮਿਲੇਗਾ ਪੂਰਨ ਸਹਿਯੋਗ : ਅਨਿਲ ਠਾਕੁਰ

National, Politics, Punjab
ਬਠਿੰਡਾ, 29 ਅਗਸਤ : ਅਨਿਲ ਠਾਕੁਰ, ਚੇਅਰਮੈਨ, ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਸਰਕਾਰ ਨੇ ਅੱਜ ਸਥਾਨਕ ਸਥਾਨਕ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਆਈਐਚਐਮ ਦਾ ਦੌਰਾ ਕੀਤਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਆਈਐਚਐਮ ਦੀ ਪ੍ਰਿੰਸੀਪਲ ਮੈਡਮ ਰਾਜਨੀਤ ਕੋਹਲੀ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਆਪਣੇ ਦੌਰੇ ਦੌਰਾਨ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਨੇ ਸੰਸਥਾ ਦੀ ਬਿਹਤਰੀ ਲਈ ਸੁਝਾਅ ਮੰਗੇ ਅਤੇ ਸੰਭਾਵੀ ਵਿਦਿਆਰਥੀਆਂ ਤੱਕ ਇਸ ਦੀ ਪਹੁੰਚ ਵਧਾਉਣ ਦੇ ਤਰੀਕਿਆਂ ਦੀ ਮੰਗ ਕੀਤੀ।  ਉਨ੍ਹਾਂ ਸੰਸਥਾ ਦੇ ਕੰਮ-ਕਾਜ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵੱਖ-ਵੱਖ ਮੁੱਦਿਆਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਆਈਐਚਐਮ ਦੀ ਪ੍ਰਿੰਸੀਪਲ ਮੈਡਮ ਕੋਹਲੀ ਨੇ ਚੇਅਰਮੈਨ ਠਾਕੁਰ ਦੇ ਦਿਆਲੂ ਵਿਵਹਾਰ ਅਤੇ ਸਹਿਯੋਗੀ ਰਵੱਈਏ ਦੀ ਸ਼ਲਾਘਾ ਕੀਤੀ। ਇਸ ਦੌਰਾਨ ਮੈਡਮ ਕੋਹਲੀ ਸ਼੍ਰੀ ਅਨਿਲ ਠਾਕੁਰ ਦੇ ਸੁਭਾਅ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸੁਭਾਅ ਸ਼ੁਰੂ ਤੋਂ ਹੀ ਦੂਜਿਆਂ ਦੀ ਮਦਦ ਕਰਨ ਦਾ ਰਿਹਾ ਹੈ। ਪ੍ਰਿੰਸੀਪਲ ਕੋਹਲੀ ਨੇ ਕਿਹਾ ਕਿ ਅਸੀ...
ਵਿਧਾਇਕ ਬੁੱਧ ਰਾਮ ਨੇ ਖੇਤੀਬਾੜੀ ਹਾਦਸਾ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ

ਵਿਧਾਇਕ ਬੁੱਧ ਰਾਮ ਨੇ ਖੇਤੀਬਾੜੀ ਹਾਦਸਾ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ

National, Politics, Punjab
ਮਾਨਸਾ, 29 ਅਗਸਤ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਸਰਕਾਰ ਖੇਤੀਬਾੜੀ ਕਿੱਤੇ ਦੀਆਂ ਮੁਸ਼ਕਿਲਾਂ ਨੂੰ ਸਮਝਦੇ ਹੋਏ ਇਸ ਕਿੱਤੇ ਨੂੰ ਪ੍ਰਫੁੱਲਤ ਕਰਨ ਲਈ ਹਰ ਕਿਸਮ ਦੀ ਮਦਦ ਕਰਨ ਲਈ ਤਤਪਰ ਹੈ। ਖੇਤੀ ਦੇ ਕਿੱਤੇ ਵਿੱਚ ਕੰਮ ਕਰਦਿਆਂ ਜੇਕਰ ਕੋਈ ਹਾਦਸਾ ਵਾਪਰ ਜਾਂਦਾ ਹੈ ਤਾਂ ਉਸ ਦੀ ਆਰਥਿਕ ਮਦਦ ਸਰਕਾਰ ਵੱਲੋਂ ਕੀਤੀ ਜਾਂਦੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਮਾਰਕੀਟ ਕਮੇਟੀ, ਬੁਢਲਾਡਾ ਵਿਖੇ ਖੇਤੀਬਾੜੀ ਹਾਦਸਾ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡਣ ਵੇਲੇ ਕੀਤਾ। ਵਿਧਾਇਕ ਨੇ ਕਿਹਾ ਕਿ ਥਰੈਸ਼ਰ ਹਾਦਸੇ ਨਾਲ ਪਿੰਡ ਦੋਦੜਾ ਦੇ ਗੁਰਪ੍ਰੀਤ ਸਿੰਘ, ਬੁਢਲਾਡਾ ਦੇ ਸੀਹਾਂ ਪੱਤੀ ਵਾਸੀ ਜੀਤ ਸਿੰਘ, ਬੀਰੋਕੇ ਕਲਾਂ ਦੇ ਸੁਖਵਿੰਦਰ ਸਿੰਘ, ਪਿੰਡ ਫਫੜੇ ਭਾਈਕੇ ਦੇ ਜਗਜੀਤ ਸਿੰਘ ਦੇ ਹੱਥਾਂ ਦੀ ਇੱਕ-ਇੱਕ ਉਂਗਲ ਕਟ ਗਈ ਸੀ। ਅੰਗਾਂ ਦਾ ਸਰੀਰਿਕ ਨੁਕਸਾਨ ਹੋਣ ਕਰਕੇ ਹਰੇਕ ਨੂੰ 10,000 ਰੂਪੈ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ ਹ...
ਜ਼ਿਲ੍ਹਾ ਤੇ ਸੈਸ਼ਨਜ਼ ਜੱਜ, ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਦੌਰਾ

ਜ਼ਿਲ੍ਹਾ ਤੇ ਸੈਸ਼ਨਜ਼ ਜੱਜ, ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਦੌਰਾ

National, Politics, Punjab
ਲੁਧਿਆਣਾ, 29 ਅਗਸਤ (000) - ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਵੱਲ੍ਹੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਵਿੰਦਰ ਸਿੰਘ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਲੁਧਿਆਣਾ ਰਾਧਿਕਾ ਪੁਰੀ ਵੀ ਮੌਜੂਦ ਸਨ। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੀ ਸਮੀਖਿਆ ਕਰਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਜ਼ੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਵੀ ਚੈਕਿੰਗ ਕੀਤੀ ਅਤੇ ਸਾਫ਼-ਸਫਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਹਾਈਕੋਰਟ ਅਤੇ ਮਾਨਯੋਗ ਸੁਪਰੀਮ ...