ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ ‘ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ
ਚੰਡੀਗੜ੍ਹ, 28 ਅਗਸਤ:
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਨੂੰ ਠੱਲ੍ਹ ਪਾ ਕੇ ਮੌਤ ਦਰ ਘਟਾਉਣ, ਟਰਾਂਸਪੋਰਟ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ ਆਸਾਨ ਬਣਾਉਣ ਅਤੇ ਸਰਕਾਰੀ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪ੍ਰਦਾਨ ਕਰਨ ਲਈ ਬਿਹਤਰੀਨ ਅਭਿਆਸਾਂ ਨੂੰ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ।
ਇਥੇ ਪੰਜਾਬ ਭਵਨ ਵਿਖੇ ਆਲ ਇੰਡੀਆ ਫੈਡਰੇਸ਼ਨ ਆਫ਼ ਮੋਟਰ ਵਹੀਕਲ ਡਿਪਾਰਟਮੈਂਟ ਦੀ ਟੈਕਨੀਕਲ ਐਗਜ਼ੀਕਿਊਟਿਵ ਆਫ਼ਿਸਰਜ਼ ਐਸੋਸੀਏਸ਼ਨ ਦੇ 14 ਮੈਂਬਰੀ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਵਾਜਾਈ ਸੁਧਾਰ ਦੇ ਆਪਣੇ ਮੌਜੂਦਾ ਯਤਨਾਂ ਜਿਵੇਂ ਟਰਾਂਸਪੋਰਟ ਪ੍ਰਸ਼ਾਸਨ ਦੇ ਵੱਖ-ਵੱਖ ਪਹਿਲੂਆਂ ਨੂੰ ਬਿਹਤਰ ਬਣਾਉਣ ਅਤੇ ਸਭ ਨਾਗਰਿਕਾਂ ਲਈ ਸੁਰੱਖਿਅਤ ਸੜਕੀ ਆਵਾਜਾਈ ਯਕੀਨੀ ਬਣਾਉਣ ਸਣੇ ਹੋਰਨਾਂ ਸੂਬਿਆਂ ਵੱਲੋਂ ਅਪਣਾਏ ਜਾਂਦੇ ਵਧੀਆ ਅਭਿਆਸਾਂ ਨੂੰ ਅਪਣਾਉਣ ਅਤੇ ਜਨਤਕ ਸੁਰੱਖਿਆ ਦੇ ਅਹਿਮ ਮੁੱਦੇ ਨਾਲ ਨਜਿੱਠਣ ਲਈ ਯਤਨਸ਼ੀਲ ਹੈ। ਮੀਟਿੰਗ ਦੌਰਾਨ ਪੰਜਾਬ ਵਿੱਚ ਲਾਇਸੈਂਸ...








