Sunday, September 6
Shadow

National

ਜਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਫਾਜ਼ਿਲਕਾ ਪੁਲਿਸ ਵੱਲੋਂ 24*7 ਘੰਟੇ ਕੀਤੀ ਜਾ ਰਹੀ ਹੈ ਸਖ਼ਤ ਨਿਗਰਾਨੀ

ਜਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਫਾਜ਼ਿਲਕਾ ਪੁਲਿਸ ਵੱਲੋਂ 24*7 ਘੰਟੇ ਕੀਤੀ ਜਾ ਰਹੀ ਹੈ ਸਖ਼ਤ ਨਿਗਰਾਨੀ

National, Politics, Punjab
ਫਾਜ਼ਿਲਕਾ 30 ਅਗਸਤ ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਜਿਲ੍ਹੇ ਅੰਦਰ 24/*7 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਨੇ ਦੱਸਿਆ ਕਿ ਫਾਜ਼ਿਲਕਾ ਪੁਲਿਸ ਜਿਲ੍ਹੇ ਅੰਦਰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਣਾਏ ਰੱਖਣ ਅਤੇ ਸਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਪੁਲਿਸ ਵੱਲੋਂ ਨਾਕਾਬੰਦੀ, ਗਸ਼ਤਾਂ ਅਤੇ ਪੀ.ਸੀ.ਆਰ ਮੋਟਰ ਸਾਈਕਲ ਰਾਹੀਂ ਨਗਰ ਦੇ ਹਰ ਕੋਨੇ ਵਿੱਚ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। ਇਹ ਕਦਮ ਫਾਜ਼ਿਲਕਾ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਕਾਬੂ ਵਿੱਚ ਰੱਖਣ, ਚੋਰੀ ਦੀਆਂ ਘਟਨਾਵਾਂ ਤੇ ਠੱਲ੍ਹ ਪਾਉਣ ਅਤੇ ਜਨਤਕ ਅਮਨ ਸ਼ਾਂਤੀ ਬਣਾਈ ਰੱਖਣ ਲਈ ਕੀਤੇ ਜਾ ਰਹੇ ਹਨ। ਇਹਨਾਂ ਪ੍ਰਬੰਧਾਂ ਦੇ ਹਿੱਸੇ ਵਜੋਂ, ਸੀਨੀਅਰ ਅਧਿਕਾਰੀ (ਜੀ.ਓਜ਼) ਵੱਲੋਂ ਹਰ ਰਾਤ ਇਹਨਾਂ ਡਿਊਟੀਆਂ ਦੀ ਚੈਕਿੰਗ ਕੀਤੀ ਜਾਂਦੀ ਹੈ। ਇਸ ਦੌਰਾਨ, ਅਧਿਕਾਰੀ ਨਾਕਿਆਂ ਤੇ ਪਹੁੰਚ ਕੇ ਪੁਲਿਸ ਦੀ ਮੌਜੂਦਗੀ ਅਤੇ ਕਾਰਗੁਜ਼ਾਰੀ ਦੀ ਜਾਂਚ ਕਰਦੇ ਹਨ ਅਤੇ ਜਰੂਰਤ ਪੈਣ 'ਤੇ ਜਰੂਰੀ ਹੁ...
ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੀਤੇ

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੀਤੇ

National, Politics, Punjab
ਮਾਨਸਾ, 30  ਅਗਸਤ: ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਕੋਟਪਾ ਐਕਟ ਸ੍ਰ. ਕੁਲਵੰਤ ਸਿੰਘ ਦੀਆਂ ਹਦਾਇਤਾਂ ਅਤੇ ਵਾਇਸ ਚੇਅਰਮੈਨ-ਕਮ-ਸਿਵਲ ਸਰਜਨ ਡਾ.ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇੇ ਦਰਸ਼ਨ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ’ਤੇ ਦੁਕਾਨਾਂ/ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਤੰਬਾਕੂ ਦੇ ਸੇਵਨ ਨਾਲ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਨੋਡਲ ਅਫ਼ਸਰ, ਦਰਸ਼ਨ ਸਿੰਘ ਨੇ ਦੱਸਿਆ ਕਿ ਟੀਮ ਵੱਲੋਂ ਸ਼ਹਿਰੀ ਖੇਤਰ ਦੇ ਜਨਤਕ ਸਥਾਨਾਂ ਵਿੱਚ ਜਾ ਕੇ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਨਾਲ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਂਵਾ ਆਦਿ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ਮਨਾਹੀ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਖੁੱਲ੍ਹੀਆਂ ਸਿਗਰਟਾਂ ਦੀ ਵਿਕਰੀ ਕਰਨ ’ਤੇ, ਦੁਕਾਨਾਂ ’ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਵਾਲੇ ਸਾਈਨ ਬੋਰਡ ਨਾ ਲੱਗੇ ਹੋਣ ਕਾਰਨ ਜ਼ੁਰਮਾ...
ਵਿਧਾਇਕ ਮਾਣੂੰਕੇ ਵੱਲੋਂ ਜਗਰਾਉਂ ‘ਚ ਫਿਊਚਰ ਟਾਈਕੂਨਜ਼ ਨੂੰ ਉਤਸ਼ਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਵਿਧਾਇਕ ਮਾਣੂੰਕੇ ਵੱਲੋਂ ਜਗਰਾਉਂ ‘ਚ ਫਿਊਚਰ ਟਾਈਕੂਨਜ਼ ਨੂੰ ਉਤਸ਼ਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

National, Politics, Punjab
ਲੁਧਿਆਣਾ, 30 ਅਗਸਤ (000) - ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਲੋਕਾਂ ਵਿੱਚ ਫਿਊਚਰ ਟਾਈਕੂਨਜ਼ ਸਟਾਰਟ-ਅੱਪ ਚੈਲੇਂਜ ਪ੍ਰੋਗਰਾਮ ਨੂੰ ਉਤਸ਼ਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸੀ.ਟੀ. ਯੂਨੀਵਰਸਿਟੀ ਵਿਖੇ ਇੱਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਾਣੂੰਕੇ ਨੇ ਕਿਹਾ ਕਿ ਫਿਊਚਰ ਟਾਈਕੂਨਜ਼ ਸਮਾਜ ਦੇ ਹਾਸ਼ੀਏ 'ਤੇ ਅਤੇ ਕਮਜ਼ੋਰ ਵਰਗਾਂ ਦੀ ਮਦਦ ਕਰਨ ਲਈ ਸ਼ੁਰੂ ਕੀਤੀ ਗਈ ਇੱਕ ਵਿਲੱਖਣ ਪਹਿਲਕਦਮੀ ਹੈ, ਜੋ ਉਹਨਾਂ ਦੇ ਵਿਚਾਰਾਂ ਅਤੇ ਉੱਦਮਾਂ ਲਈ ਵਿੱਤੀ ਮਦਦ ਦੇ ਮੌਕੇ ਪ੍ਰਦਾਨ ਕਰਦੀ ਹੈ। ਵਿਧਾਇਕ ਨੇ ਦੱਸਿਆ ਕਿ ਇਹ ਪ੍ਰੋਗਰਾਮ ਸੂਬੇ ਵਿੱਚ ਸਟਾਰਟਅੱਪ ਈਕੋਸਿਸਟਮ ਨੂੰ ਵਿਕਸਤ ਕਰਨ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਏਜੰਸੀ 'ਸਟਾਰਟਅੱਪ ਪੰਜਾਬ' ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਸੰਭਾਵੀ ਭਾਈਵਾਲਾਂ, ਹਿੱਸੇਦਾਰਾਂ ਅਤੇ ਜਨਤਾ ਨੂੰ ਫਿਊਚਰ ਟਾਈਕੂਨਜ਼ ਸਟਾਰਟਅਪ ਚੈਲੇਂਜ ਵਿੱਚ ਸ਼ਾਮਲ ਹੋਣ ਅਤੇ ਉਹਨਾਂ ਦੇ ਪ੍ਰੋਜੈਕਟਾਂ ਲਈ ਨਵੇਂ ਵਿਚਾਰਾਂ, ਸੰਕਲਪਾਂ ਜਾਂ ਯੋਜਨਾਵਾਂ ਦਾ ਪ੍ਰਸਤਾਵ ਕਰਨ ਲਈ ਸੱਦਾ ਦ...
‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਅਗੇਤੇ ਤੌਰ ਤੇ ਸੂਚਿਤ ਕਰਨਾ ਵਿਭਾਗਾਂ ਦੀ ਜ਼ਿੰਮੇਂਵਾਰੀ– ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਅਗੇਤੇ ਤੌਰ ਤੇ ਸੂਚਿਤ ਕਰਨਾ ਵਿਭਾਗਾਂ ਦੀ ਜ਼ਿੰਮੇਂਵਾਰੀ– ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

National, Politics, Punjab
ਐੱਸ ਏ ਐੱਸ ਨਗਰ/ਖਰੜ, 30 ਅਗਸਤ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ, ਦੀ ਲਗਤਾਰਤਾ ਤਹਿਤ ਅੱਜ ਖਰੜ ਬਲਾਕ ਦੇ ਪਿੰਡ ਰਸਨਹੇੜੀ ਵਿਖੇ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਪ ਵਿੱਚ ਪਿੰਡ ਗੱਬੇ ਮਾਜਰਾ, ਤੋਲੇਮਾਜਰਾ, ਤ੍ਰਿਪੜੀ, ਮਗਰ, ਰਸਨਹੇੜੀ ਅਤੇ ਨੱਗਲ ਫੈਜ਼ਗੜ੍ਹ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਸਰਕਾਰ ਦਾ ਬਹੁਤ ਵੱਡਾ ਉਪਰਾਲਾ ਸਾਬਤ ਹੋਇਆ। ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਪੁੱਜੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੈਂਪ ਵਿੱਚ ਪੁੱਜੇ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ, ਵਾਰਡਾਂ/ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਸਬੰਧੀ ਆਮ ਲੋਕਾਂ ਨੂੰ ਘੱਟੋ-ਘੱਟ 15 ਦਿਨ ਪਹਿਲਾਂ ਸੂਚਿਤ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕ ਆਪਣੇ ਲੰਬਿਤ ਕੰਮਾਂ ਸਬੰਧੀ ਆਪਣੇ ਦਸ਼ਤਾਵੇਜ਼ ਪੂਰੇ ਕਰ ਸਕਣ ਅਤੇ ਕੈਂਪ ਵਿੱਚ ਪਹ...
ਹਸਤਾ ਕਲਾਂ ਵਿਖੇ ਐਚਆਈਵੀ/ਏਡਜ਼ ਅਤੇ ਆਰਪੀਆਰ ਜਾਗਰੂਕਤਾ ਕੈਂਪ ਲਗਾਇਆ

ਹਸਤਾ ਕਲਾਂ ਵਿਖੇ ਐਚਆਈਵੀ/ਏਡਜ਼ ਅਤੇ ਆਰਪੀਆਰ ਜਾਗਰੂਕਤਾ ਕੈਂਪ ਲਗਾਇਆ

National, Politics, Punjab
  ਫਾਜਿਲਕਾ 30 ਅਗਸਤ ਸਿਵਲ ਸਰਜਨ ਫਾਜ਼ਿਲਕਾ ਡਾ ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ ਪੰਕਜ ਚੌਹਾਨ ਸੀਨੀਅਰ ਮੈਡੀਕਲ ਅਫ਼ਸਰ ਡੱਬਵਾਲਾ ਕਲਾਂ ਅਤੇ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਫਾਜ਼ਿਲਕਾ ਦੀ ਯੋਗ ਅਗਵਾਈ ਹੇਠ ਹਸਤਾ ਕਲਾਂ ਵਿਖੇ ਐਚਆਈਵੀ/ਏਡਜ਼ ਅਤੇ ਆਰਪੀਆਰ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਮੌਕੇ ਜਿਲ੍ਹਾ ਹਸਪਤਾਲ ਫਾਜ਼ਿਲਕਾ ਦੇ ਐਸਐਸਕੇ  ਸੈਂਟਰ ਤੋਂ ਆਏ ਸਟਾਫ ਵੱਲੋਂ ਪਿੰਡ ਵਾਸੀਆਂ ਨੂੰ ਐਚਆਈਵੀ ਅਤੇ ਏਡਜ਼ ਬਾਰੇ ਜਾਗਰੂਕ ਕੀਤਾ ਗਿਆ ਉਹਨਾਂ ਨੂੰ ਐਚਆਈਵੀ  ਅਤੇ ਆਰਪੀਆਰ ਤੋਂ ਬਚਾਅ ਬਾਰੇ ਅਤੇ ਲੱਛਣਾਂ ਬਾਰੇ ਜਾਗਰੂਕ ਕੀਤਾ ਗਿਆ ਦੱਸਿਆ ਗਿਆ ਕਿ ਜੇਕਰ ਕਿਸੇ ਨੂੰ ਵੀ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਆਪਣੀ ਜਾਂਚ ਜਿਲ੍ਹਾ ਹਸਪਤਾਲ ਫਾਜ਼ਿਲਕਾ ਵਿਖੇ ਕਰਵਾਉਣ ਹਸਪਤਾਲ ਵਿਖੇ ਐਚਆਈਵੀ ਦਾ ਟੈਸਟ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਕੈਂਪ ਵਿੱਚ ਸ਼ਾਮਿਲ ਹੋਏ ਲੋਕਾਂ ਦੇ ਸੈਂਪਲ ਵੀ ਲਏ ਗਏ । ਇਸ ਮੌਕੇ ਤੇ ਡਾ ਰਾਘਵ ਛਾਬੜਾ ਮੈਡੀਕਲ ਅਫਸਰ, ਜਿਲ੍ਹਾ ਹਸਪਤਾਲ ਤੋਂ ਕੰਵਲੀਤ ਸਿੰਘ, ਸੁਖਜੀਤ ਕੌਰ, ਨਿਸ਼ੁ ਬਾਲਾ, ਰਿਚਾ ਰਾਣੀ, ਰਵੀ ਕੁਮਾਰ ਅਤੇ ਐਚਡਬਲਿਊਸੀ ਹਸਤਾ ਕਲਾਂ ਤੋਂ ਗੁ...
ਜੈਤੋ ਵਿੱਚ ਫਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਸੰਬੰਧੀ ਬਲਾਕ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ

ਜੈਤੋ ਵਿੱਚ ਫਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਸੰਬੰਧੀ ਬਲਾਕ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ

National, Politics, Punjab
ਫਰੀਦਕੋਟ, 30 ਅਗਸਤ 2024  (     ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸਾਸ਼ਨ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਜੈਤੋ  ਦੇ ਬਰਾੜ ਪੈਲੇਸ ਬਾਜਾਖਾਨਾ ਰੋਡ ਵਿੱਚ ਲਗਾਇਆ ਗਿਆ। ਇਸ ਕੈਂਪ ਵਿੱਚ ਹਲਕਾ ਵਿਧਾਇਕ ਸ੍ਰੀ ਅਮੋਲਕ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਨੁਕਸਾਨਾਂ ਦੇ ਮਦੇਨਜ਼ਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ।  ਕੈਂਪ ਦੀ ਪ੍ਰਧਾਨਗੀ ਮੁੱਖ ਖ਼ੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਕੀਤੀ । ਕੈਂਪ ਦੀ ਇਹ ਵਿਸ਼ੇਸ਼ਤਾ ਰਹੀ ਕਿ ਖੇਤੀਬਾੜੀ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇਕੋ ਮੰਚ ਤੋਂ ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ  ਸਕੀਮਾਂ  ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਇਸ ਕੈਂਪ ਮੌਕੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਵਿੱਚ ਵਰਤੀ...
“ਰੁੱਖ ਲਗਾਉਣ ਦੀ ਮੁਹਿੰਮ” ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਲਗਾਏ ਪੌਦੇ

“ਰੁੱਖ ਲਗਾਉਣ ਦੀ ਮੁਹਿੰਮ” ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਲਗਾਏ ਪੌਦੇ

National, Politics, Punjab
ਮੋਗਾ, 30 ਅਗਸਤ, ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਮਿਤੀ 01.07.2024 ਤੋਂ 30.09.2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਅੱਜ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਸ੍ਰ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਉਹਨਾਂ ਦੱਸਿਆ ਕਿ ਧਰਤੀ ਉਪਰ ਵਧ ਰਹੇ ਪ੍ਰਦੂਸ਼ਣ ਅਤੇ ਕੁਦਰਤੀ ਸ੍ਰੋਤਾਂ ਦੀ ਰੱਖਿਆ ਲਈ ਵੱਧ ਤੋਂ ਵੱਧ ਦਰੱਖਤ ਲਗਾਉਣੇ ਲਾਜਮੀ ਹਨ ਅਤੇ ਹਰੇਕ ਮਨੁੱਖ ਨੂੰ ਇਹ ਨੇ...
ਤੀਆਂ ਦੇ ਮੇਲੇ ਦੌਰਾਨ ਵੱਖ-ਵੱਖ ਪ੍ਰਕਾਰ ਦੇ ਹੋਏ ਮੁਕਾਬਲੇ

ਤੀਆਂ ਦੇ ਮੇਲੇ ਦੌਰਾਨ ਵੱਖ-ਵੱਖ ਪ੍ਰਕਾਰ ਦੇ ਹੋਏ ਮੁਕਾਬਲੇ

National, Politics, Punjab
ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ), 30 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਥੇ ਕਰਵਾਏ ਜਾ ਰਹੇ ਤੀਆਂ ਦੇ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇੱਥੇ ਜਿੱਥੇ ਗਿੱਧੇ ਅਤੇ ਭੰਗੜੇ ਦੇ ਮੁਕਾਬਲੇ ਕਰਵਾਏ ਗਏ ਉੱਥੇ ਹੀ ਖੋ-ਖੋ ਅਤੇ ਕਬੱਡੀ ਵਰਗੀਆਂ ਵਿਰਾਸਤੀ ਖੇਡਾਂ ਦੇ ਮੁਕਾਬਲੇ ਹੋਏ। ਨਾਲ ਦੀ ਨਾਲ ਪੇਂਟਿੰਗ ਮੁਕਾਬਲੇ, ਮਿੰਨੀ ਕਹਾਣੀ ਅਤੇ ਕਵਿਤਾ ਰਚਨਾ ਮੁਕਾਬਲੇ, ਰੰਗੋਲੀ ਬਣਾਉਣ ਦੇ ਮੁਕਾਬਲੇ, ਗੁੱਤ ਗੁੰਦਣ ਦੇ ਮੁਕਾਬਲੇ ਵੀ ਕਰਵਾਏ ਗਏ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਦਾ ਉਦੇਸ਼ ਜਿੱਥੇ ਸਾਡੇ ਬੱਚਿਆਂ ਨੂੰ ਵਿਰਾਸਤ ਨਾਲ ਜੋੜਨਾ ਸੀ ਉੱਥੇ ਹੀ ਉਹਨਾਂ ਵਿੱਚ ਮੁਕਾਬਲੇ ਦੀ ਭਾਵਨਾ ਨੂੰ ਪੈਦਾ ਕਰਨਾ ਵੀ ਸੀ। ਭੰਗੜੇ ਦੇ ਮੁਕਾਬਲਿਆਂ ਵਿੱਚ ਡੇਰਾ ਭਾਈ ਮਸਤਾਨ ਸਕੂਲ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਅਬਲਪੁਰਾਣਾ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਛੱਤੇਆਣਾ ਨੇ ਤੀਜਾ ਸਥਾਨ ਹਾਸਿਲ ਕੀਤਾ। ਰੰਗੋਲੀ ਬਣਾਉਣ ਦੇ ਮੁਕਾਬਲੇ ਵਿੱਚ ਸਰਕਾਰੀ ਸੀਨ...
ਜੈਤੋ ਵਿਖੇ 29.93 ਲੱਖ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ-ਡਿਪਟੀ ਕਮਿਸ਼ਨਰ

ਜੈਤੋ ਵਿਖੇ 29.93 ਲੱਖ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ-ਡਿਪਟੀ ਕਮਿਸ਼ਨਰ

National, Politics, Punjab
ਜੈਤੋ (ਫਰੀਦਕੋਟ) 29 ਅਗਸਤ, ਜਿਲ੍ਹੇ ਦੇ ਬਲਾਕ ਜੈਤੋ ਵਿਖੇ ਮਗਨਰੇਗਾ ਅਧੀਨ 29.93 ਲੱਖ ਰੁਪਏ ਦੀ ਰਾਸ਼ੀ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜੋ ਕਿ ਜਲਦ ਹੀ ਤਿਆਰ ਹੋ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਹੁੰਦਿਆਂ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਉਨ੍ਹਾਂ ਦੱਸਿਆ ਕਿ ਬਲਾਕ ਜੈਤੋ ਦੇ ਪਿੰਡ ਬਹਿਬਲ ਖੁਰਦ ਵਿੱਚ 9.95 ਲੱਖ ਦੀ ਲਾਗਤ ਨਾਲ ਇੱਟਾਂ ਦੀ ਗਲੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹਨਾਂ ਘਰਾਂ ਦੇ ਵਸਨੀਕ ਪਿਛਲੇ ਲੰਮੇ ਸਮੇਂ ਤੋਂ ਇਸ ਗਲੀ ਨੂੰ ਪੱਕੀ ਕਰਨ ਦੀ ਮੰਗ ਕਰ ਰਹੇ ਸਨ ਜੋ ਕਿ ਪੂਰੀ ਕੀਤੀ ਗਈ ਹੈ।  ਇਸੇ ਹੀ ਤਰ੍ਹਾਂ ਪਿੰਡ ਬੁਰਜ ਹਰੀ ਕਾ ਵਿਖੇ 9.05 ਲੱਖ ਦੀ ਲਾਗਤ ਨਾਲ ਆਂਗਣਵਾੜੀ ਸੈਂਟਰ ਦਾ ਨਿਰਮਾਣ ਹੋ ਰਿਹਾ ਹੈ। ਜਿਸ ਦੇ ਨਿਰਮਾਣ ਹੋਣ ਨਾਲ ਪਿੰਡ ਅਤੇ ਆਸ ਪਾਸ ਦੇ ਵਸਨੀਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਵਾੜਾ ਭਾਈ ਕਾ ਵਿਖੇ 6.14 ਲੱਖ ਰੁਪਏ ਨਾਲ ਗਲ...
ਕਿਸੇ ਵੀ ਤਰ੍ਹਾਂ ਦੀ ਗੈਰ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਕੀਤਾ ਵਿਚਾਰ-ਵਟਾਂਦਰਾ

ਕਿਸੇ ਵੀ ਤਰ੍ਹਾਂ ਦੀ ਗੈਰ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਕੀਤਾ ਵਿਚਾਰ-ਵਟਾਂਦਰਾ

National, Politics, Punjab
ਬਠਿੰਡਾ, 29 ਅਗਸਤ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੀ ਅਚਨਚੇਤੀ ਦੁਰਘਟਨਾ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਅਗਾਊਂ ਪ੍ਰਬੰਧਾਂ/ਮੌਕ ਡਰਿੱਲ ਸਬੰਧੀ ਆਰਮੀ, ਏਅਰਫੋਰਸ ਤੇ ਐਨ.ਡੀ.ਆਰ.ਐਫ ਤੋਂ ਇਲਾਵਾ ਸਿਵਲ ਪ੍ਰਸ਼ਾਸਨ ਵਲੋਂ ਸਾਂਝੇ ਤੌਰ ‘ਤੇ ਕੀਤੇ ਜਾਣ ਵਾਲੇ ਯਤਨਾਂ ਤੇ ਗਤੀਵਿਧੀਆਂ ਬਾਰੇ ਵਿਸ਼ੇਸ਼ ਬੈਠਕ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਤੇ ਖਤਰੇ ਵਾਲੀਆਂ ਉਦਯੋਗਿਕ ਇਕਾਈਆਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਤੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵਲੋਂ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੀਆਂ ਅਚਨਚੇਤੀ ਦੁਰਘਟਨਾਵਾਂ ਅਤੇ ਸੰਭਾਵੀ ਗੈਰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ, ਆਰਮੀ, ਏਅਰਫੋਰਸ ਅਤੇ ਐਨ.ਡੀ.ਆਰ.ਐਫ ਤੋਂ ਇਲਾਵਾ ਸਮੂਹ ਕੈਮੀਕਲਜ਼ ਤੇ ਹੋਰ ਵੱਡੇ ਉਦਯੋਗਾਂ ਵਲੋਂ ਆਪੋ-ਆਪਣੇ ਪੱਧਰ ਅਤੇ ਸਾਂਝੇ ਤੌਰ ’ਤੇ ਕੀਤੀਆਂ ਜਾਣ ਵਾਲੀਆਂ ਅਗਾਊਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜਸਪ੍ਰੀਤ ਸਿੰਘ ਨੇ ਦ...