Wednesday, March 11
Shadow

National

ਪੰਜਾਬ ਵਿਧਾਨ ਸਭਾ ਸਪੀਕਰ ਨੇ ਜਨਮ ਅਸ਼ਟਮੀ ਦੀਆਂ ਦਿੱਤੀਆਂ ਨਿੱਘੀਆਂ ਵਧਾਈਆਂ

ਪੰਜਾਬ ਵਿਧਾਨ ਸਭਾ ਸਪੀਕਰ ਨੇ ਜਨਮ ਅਸ਼ਟਮੀ ਦੀਆਂ ਦਿੱਤੀਆਂ ਨਿੱਘੀਆਂ ਵਧਾਈਆਂ

National, Politics, Punjab
ਫਰੀਦਕੋਟ 27 ਅਗਸਤ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੱਲ ਦੇਰ ਰਾਤ ਜਨਮ ਅਸ਼ਟਮੀ ਦੇ ਤਿਉਹਾਰ ਤੇ ਸਮੂਹ ਸੰਗਤਾਂ ਨੂੰ ਇਸ ਖੁਸ਼ੀ ਦੇ ਦਿਹਾੜੇ ਤੇ ਨਿੱਘੀਆਂ ਵਧਾਈਆਂ ਦਿੱਤੀਆਂ ਅਤੇ ਕੋਟਕਪੂਰਾ ਦੇ ਵੱਖ ਵੱਖ ਮੰਦਰਾਂ ਵਿੱਚ ਜਾ ਕੇ ਭਗਵਾਨ ਕ੍ਰਿਸ਼ਨ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਦੇ ਅਰਜ਼ੋਈ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਵੱਲੋਂ ਦਿੱਤੀ ਕੁੱਲ ਕਾਇਨਾਤ ਨੂੰ ਮੋਹ ਅਤੇ ਮੁਹੱਬਤ ਨਾਲ ਹਰ ਮਸਲੇ ਨੂੰ ਹੱਲ ਕਰਨ ਦੀ ਸਿੱਖਿਆ ਅੱਜ ਵੀ ਕਈ ਸਦੀਆਂ ਤੋਂ ਲੋਕਾਂ ਦਾ ਮਾਰਗ ਦਰਸ਼ਨ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਜਦੋਂ ਅੱਜ ਵਿਸ਼ਵ ਦੇ ਕਈ ਮੁਲਕ ਆਪਸੀ ਲੜਾਈਆਂ ਅਤੇ ਜੰਗਾਂ ਵਿੱਚ ਉਲਝੇ ਹੋਏ ਹਨ, ਤਾਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਵੱਲੋਂ ਇਹ ਸਨੇਹ ਦਾ ਸੁਨੇਹਾ ਧਰਤੀ ਤੇ ਬਰਕਤ ਲਿਆਉਣ ਦਾ ਉਪਰਾਲਾ ਕਰ ਰਿਹਾ ਹੈ । ਕੋਟਕਪੂਰਾ ਦੇ ਵੱਖ ਵੱਖ ਮੰਦਰਾਂ ਵਿੱਚ ਜਾ ਕੇ ਸਪੀਕਰ ਸੰਧਵਾਂ ਨੇ ਜਿੱਥੇ ਹਿੰਦੂ ਭਾਈਚਾਰੇ ਦੇ ਨੁੰਮਾਇਦਿਆਂ ਨੂੰ ਮੁਖਾਤਿਬ ਹੋਏ, ਉੱਥੇ ਨਾਲ ਹੀ ਉਨ੍ਹਾਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਬਾਲ ਰੂਪ ਨੂੰ ਝੂਲੇ ਵਿੱਚ ਰਸਮੀ ਤੌਰ ਤੇ ਝੁਲਾ ਕੇ ਸ਼ਰਧ...
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਏਕ ਪੇੜ ਮਾਂ ਕੇ ਨਾਮ ਮੁਹਿੰਮ ਦੇ ਤਹਿਤ ਸਖੀ ਵਨ ਸਟਾਪ ਸੈਂਟਰ ਵਿਖੇ ਲਗਾਏ ਗਏ ਬੂਟੇ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਏਕ ਪੇੜ ਮਾਂ ਕੇ ਨਾਮ ਮੁਹਿੰਮ ਦੇ ਤਹਿਤ ਸਖੀ ਵਨ ਸਟਾਪ ਸੈਂਟਰ ਵਿਖੇ ਲਗਾਏ ਗਏ ਬੂਟੇ

National, Politics, Punjab
ਫਾਜ਼ਿਲਕਾ 27 ਅਗਸਤ 2024…                              ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਫਾਜ਼ਿਲਕਾ ਵੱਲੋਂ ਪਲਾਂਟ ਫਾਰ ਮਦਰ (ਏਕ ਪੇੜ ਮਾਂ ਕੇ ਨਾਮ) ਮੁਹਿੰਮ ਦੇ ਤਹਿਤ ਸਖੀ ਵਨ ਸਟਾਪ ਸੈਂਟਰ ਵਿਖੇ ਬੂਟੇ ਲਗਾਏ ਗਏ।            ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਨਵਦੀਪ ਕੌਰ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਦੂਸ਼ਿਤ ਵਾਤਾਵਰਨ ਤੋਂ ਛੁਟਕਾਰਾ ਪਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੂਟੇ ਜਿੱਥੇ ਸਾਨੂੰ ਹਰਾ ਭਰਾ ਵਾਤਾਰਨ ਮੁਹੱਈਆ ਕਰਦੇ ਹਨ ਉੱਥੇ ਹੀ ਸਾਫ ਹਵਾ ਤੇ ਠੰਡੀ ਛਾਂ ਵੀ ਪ੍ਰਦਾਨ ਕਰਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕ ਇੱਕ ਬੂਟਾ ਆਪਣੀ ਮਾਂ ਦੇ ਨਾਮ ਜ਼ਰੂਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ ਨਾਲ ਬੂਟੇ ਦੀ ਦੇਖਭਾਲ ਵੀ ਬਹੁਤ ਜ਼ਰੂਰੀ...
ਅੱਖਾਂ ਦੇ ਮਹਾਂਦਾਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਲੋੜ : ਸਿਵਲ ਸਰਜਨ ਫਰੀਦਕੋਟ

ਅੱਖਾਂ ਦੇ ਮਹਾਂਦਾਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਲੋੜ : ਸਿਵਲ ਸਰਜਨ ਫਰੀਦਕੋਟ

National, Politics, Punjab
ਫਰੀਦਕੋਟ, 27 ਅਗਸਤ : ਸਿਹਤ ਵਿਭਾਗ ਪੰਜਾਬ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਜਿਲਾ ਫਰੀਦਕੋਟ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਖੇ ਮਿਤੀ 25 ਅਗਸਤ ਤੋਂ 8 ਸਤੰਬਰ ਤੱਕ ਅੱਖਾਂ ਦਾਨ ਸਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ । ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਸਬੰਧੀ ਜਾਗਰੂਕ ਕਰਨਾ ਹੈ । ਇਸ ਸਬੰਧੀ ਬੈਨਰ ਅਤੇ ਪੋਸਟਰ ਜਾਰੀ ਕਰਦਿਆਂ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰਪਾਲ ਸਿੰਘ ਨੇ ਕਿਹਾ ਕਿ ਅੰਨਾਪਣ ਸਾਡੇ ਦੇਸ਼ ਵਿੱਚ ਗੰਭੀਰ ਜਨਤਕ ਸਿਹਤ ਸਮੱਸਿਆਂਵਾ ਵਿੱਚੋਂ ਇੱਕ ਹੈ । ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਮੋਤੀਆ ਅਤੇ ਗਲੂਕੋਮਾ ਤੋਂ ਬਾਅਦ, ਕੋਰਨੀਆ ਸਬੰਧੀ ਬਿਮਾਰੀਆਂ ਅੱਖਾਂ ਦੇ ਨੁਕਸਾਨ ਅਤੇ ਅੰਨੇਪਣ ਦੇ ਮੁੱਖ ਕਾਰਨ ਹਨ । ਬਿਮਾਰੀ, ਸੱਟ, ਕੁਪੋਸ਼ਣ ਅਤੇ ਇਨਫੈਕਸ਼ਨ ਦੇ ਕਾਰਨ ਕੋਰਨੀਆ ਧੁੰਦਲਾ ਹੋ ਸਕਦਾ ਅਤੇ ਨਜ਼ਰ ਘੱਟ ਜਾਂਦੀ ਹੈ । ਉਹਨਾਂ ਜਿਲਾ ਫਰੀਦਕੋਟ ਦੇ ਪੰਤਵੰਤੇ ਸੱਜਣਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਦਾਨ ਲਈ ਅੱਗੇ ਆਉਣ ਅਤੇ ਮੌਤ ਤੋਂ ਬਾਅਦ ਅੱਖ...
ਸਿਹਤ ਵਿਭਾਗ ਵਲੋਂ ਸਵਾ ਲੱਖ ਤੋਂ ਵੱਧ ਘਰਾਂ ਦਾ ਡੇਂਗੂ ਸਰਵੇ, 2059 ਘਰਾਂ ਵਿਚ ਮਿਲਿਆ ਲਾਰਵਾ

ਸਿਹਤ ਵਿਭਾਗ ਵਲੋਂ ਸਵਾ ਲੱਖ ਤੋਂ ਵੱਧ ਘਰਾਂ ਦਾ ਡੇਂਗੂ ਸਰਵੇ, 2059 ਘਰਾਂ ਵਿਚ ਮਿਲਿਆ ਲਾਰਵਾ

National, Politics, Punjab
ਐਸ.ਏ.ਐਸ.ਨਗਰ,  27 ਅਗਸਤ: ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ ਜਾਰੀ ਹੈ। ਸਿਹਤ ਟੀਮਾਂ ਵਲੋਂ ਇਸ ਸਾਲ ਹੁਣ ਤਕ ਜ਼ਿਲ੍ਹੇ ਦੇ 1,34,677 ਘਰਾਂ ਅਤੇ ਹੋਰ ਥਾਵਾਂ ਦਾ ਸਰਵੇ ਕੀਤਾ ਗਿਆ ਹੈ। ਲਗਭਗ 2059 ਘਰਾਂ ਵਿਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ ਐਮ.ਸੀ. ਦੁਆਰਾ 562 ਚਲਾਨ ਕੀਤੇ ਗਏ ਹਨ। ਸਿਹਤ ਵਰਕਰਾਂ ਦੀਆਂ ਟੀਮਾਂ ਨੇ ਘਰਾਂ ਅਤੇ ਹੋਰ ਥਾਈਂ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਗਮਲਿਆਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ। ਚੈਕਿੰਗ ਦੌਰਾਨ 433379 ਕੰਟੇਨਰ ਚੈੱਕ ਕੀਤੇ ਗਏ ਅਤੇ 2378 ਕੰਟੇਨਰਾਂ ਵਿਚ ਲਾਰਵਾ ਮਿਲਿਆ। ਸਿਹਤ ਅਧਿਕਾਰੀਆਂ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ...
ਖੇਡਾਂ ਵਤਨ ਪੰਜਾਬ ਦੀਆਂ ਤੀਸਰੇ ਚਰਨ ਵਿੱਚ ਰਿਲੇਅ ਟਾਰਚ ਪਹੁੰਚੀ ਫਰੀਦਕੋਟ

ਖੇਡਾਂ ਵਤਨ ਪੰਜਾਬ ਦੀਆਂ ਤੀਸਰੇ ਚਰਨ ਵਿੱਚ ਰਿਲੇਅ ਟਾਰਚ ਪਹੁੰਚੀ ਫਰੀਦਕੋਟ

National, Politics, Punjab
ਫਰੀਦਕੋਟ 27 ਅਗਸਤ, ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ ਅਤੇ ਕਿਸੇ ਵੀ ਖੇਡ ਨਾਲ ਸਾਡੇ ਸਰੀਰ ਨੂੰ ਖੁਸ਼ ਕਰ ਦੇਣ ਵਾਲੀ ਥਕਾਵਟ ਪੈਦਾ ਹੁੰਦੀ ਹੈ। ਇਸ ਨਾਲ ਜਿੱਥੇ ਨੋਜਵਾਨਾਂ ਨੂੰ ਨਸ਼ਿਆਂ ਦੇ ਪ੍ਰਕੋਪ ਤੋਂ ਦੂਰ ਰੱਖਿਆ ਜਾ ਸਕਦਾ ਹੈ, ਉੱਥੇ ਨਾਲ ਹੀ ਅੱਜ ਦੇ ਯੂ-ਟਿਊਬ, ਫੇਸਬੁੱਕ ਅਤੇ ਇੰਸਟਾਗ੍ਰਾਮ ਦੇ ਜਮਾਨੇ ਵਿੱਚ ਬੱਚਿਆਂ ਨੂੰ ਮੋਬਾਇਲ ਦੀ ਬੁਰੀ ਲੱਤ ਤੋਂ ਵੀ ਕਾਫ ਹੱਦ ਤੱਕ ਬਚਾਇਆ ਜਾ ਸਕਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਤੀਸਰੇ ਚਰਨ ਤਹਿਤ ਫਰੀਦਕੋਟ ਵਿਖੇ ਰਿਲੇਅ ਟਾਰਚ ਦਾ ਭਰਵਾਂ ਸਵਾਗਤ ਕਰਦਿਆਂ ਕੀਤਾ।ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਇਨ੍ਹਾਂ ਖੇਡਾਂ ਨੂੰ ਪ੍ਰਫੁਲਿੱਤ ਕਰਨ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਇਨ੍ਹਾਂ ਖੇਡਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ  ਦੱਸਿਆ ਕਿ ਪਿਛਲੇ ਦਿਨੀਂ ਪੈਰਿਸ ਓਲੰਪਿਕਸ ਵਿੱਚ ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਨੋਜਵਾਨਾਂ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਖੇਡਾਂ ਵਿੱਚ ਮੱਲਾਂ ਮਾਰੀਆਂ।...
ਡੇਰਾਬੱਸੀ ਪ੍ਰਸ਼ਾਸਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਪ੍ਰਬੰਧਾਂ ਲਈ ਤਿਆਰ

ਡੇਰਾਬੱਸੀ ਪ੍ਰਸ਼ਾਸਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਪ੍ਰਬੰਧਾਂ ਲਈ ਤਿਆਰ

National, Politics, Punjab
ਡੇਰਾਬੱਸੀ (ਐਸ.ਏ.ਐਸ. ਨਗਰ), 27 ਅਗਸਤ: ਡੇਰਾਬੱਸੀ ਸਬ ਡਵੀਜ਼ਨ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਕੇਸ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਉਪ ਮੰਡਲ ਪ੍ਰਸ਼ਾਸਨ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਪਹਿਲਾਂ ਤੋਂ ਹੀ ਤਿਆਰੀ ਕਰ ਲਈ ਹੈ। ਅੱਜ ਉਪ ਮੰਡਲ ਮੈਜਿਸਟ੍ਰੇਟ ਡਾ: ਹਿਮਾਂਸ਼ੂ ਗੁਪਤਾ ਵੱਲੋਂ ਆਪਣੇ ਦਫ਼ਤਰ ਵਿਖੇ ਪਰਾਲੀ ਦੀਆਂ ਗੰਢਾਂ ਤਿਆਰ ਕਰਨ ਵਾਲੇ ਬੇਲਰ ਅਪਰੇਟਰਾਂ ਅਤੇ ਪਰਾਲੀ ਦੀਆਂ ਗੰਢਾਂ ਦੀ ਖਪਤ ਕਰਨ ਵਾਲੀਆਂ ਉਦਯੋਗਿਕ ਇਕਾਈਆਂ ਨਾਲ ਮੀਟਿੰਗ ਕੀਤੀ ਗਈ। ਐਸ.ਡੀ.ਐਮ ਗੁਪਤਾ ਨੇ ਬੇਲਰ ਅਪਰੇਟਰਾਂ ਅਤੇ ਉਦਯੋਗਿਕ ਇਕਾਈਆਂ ਨੂੰ ਅਪੀਲ ਕੀਤੀ ਕਿ ਉਹ ਵਾਢੀ ਤੋਂ ਬਾਅਦ ਕਿਸਾਨਾਂ ਦੇ ਖੇਤਾਂ ਚੋਂ ਜਲਦੀ ਤੋਂ ਜਲਦੀ ਪਰਾਲੀ ਦੀਆਂ ਗੰਢਾਂ ਬਣਾਉਣ ਤਾਂ ਜੋ ਅਗਲੀ ਫ਼ਸਲ ਲਈ ਖੇਤਾਂ ਨੂੰ ਤਿਆਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਪਰਾਲੀ ਦੀਆਂ ਗੰਢਾਂ ਦਾ ਸਟਾਕ ਰੱਖਣ ਲਈ ਪਹਿਲਾਂ ਹੀ ਕਾਫੀ ਗਿਣਤੀ ਵਿੱਚ ਡੰਪਿੰਗ ਸਾਈਟਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ। ਕਿਸਾਨਾਂ ਦੇ ਖੇਤਾਂ ਤੋਂ ਡੰਪਿੰਗ ਸਾਈਟਾਂ ਤੱਕ ਗੰਢਾਂ ਦੀ ਨਿਰਵਿਘਨ ਸਪਲਾਈ ਲਈ ਬੇਲਰ ਆਪਰੇਟਰਾਂ ਅਤੇ ਉਦ...
ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ

ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ

National, Politics, Punjab
ਫਰੀਦਕੋਟ 27ਅਗਸਤ, ਫਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਭਾਰਤ ਆਸਟ੍ਰੇਲੀਆਂ ਅਦਾਨ ਪ੍ਰਦਾਨ ਸਮਝੌਤੇ ਤਹਿਤ ਵੈਂਟਵਰਥ ਸ਼ਹਿਰ ਅਤੇ ਫਰੀਦਕੋਟ ਵਿੱਚ ਹੋਣ ਜਾ ਰਹੇ ਵਪਾਰਕ ਸਮਝੌਤਿਆਂ ਵਿੱਚ ਅਹਿਮ ਯੋਗਦਾਨ ਅਦਾ ਕਰਦਿਆਂ ਆਸਟ੍ਰੇਲੀਆ ਦੀ ਨੁੰਮਾਇੰਦਗੀ ਕਰ ਰਹੇ 6 ਮੈਂਬਰੀ ਵਫਦ ਨੂੰ ਸਥਾਨਕ ਕਿਸਾਨਾਂ, ਵਿਗਿਆਨੀਆਂ ਅਤੇ ਡਾਕਟਰਾਂ ਨਾਲ ਮਿਲਣੀ ਕਰਵਾਈ । ਇਸ ਮੌਕੇ ਬੋਲਦਿਆਂ ਉਨ੍ਹਾਂ ਦੁਹਰਾਇਆ ਕਿ ਆਸਟ੍ਰੇਲੀਆ ਦੇ ਸ਼ਹਿਰ ਵੈਂਟਵਰਥ ਵਿਚਕਾਰ ਸਿਸਟਰ ਸਿਟੀ ਟਵਿਨ ਟਾਊਨ ਪ੍ਰਾਜੈਕਟ ਤਹਿਤ ਸਮਝੌਤਾ ਹੋਣ ਜਾ ਰਿਹਾ ਹੈ, ਜਿਸ ਤਹਿਤ ਦੋਹਾਂ ਸ਼ਹਿਰਾਂ (ਵੈਂਟਵਰਥ ਅਤੇ ਫਰੀਦਕੋਟ) ਦੇ ਲੋਕ ਆਪਸ ਵਿਚ ਵਸਤਾਂ ਅਤੇ ਸੁਵਿਧਾਵਾਂ ਦਾ ਅਦਾਨ ਪ੍ਰਦਾਨ ਕਰ ਸਕਣਗੇ । ਅੱਜ ਦੀਆਂ ਮਿਲਣੀਆਂ ਦੌਰਾਨ ਵਿਧਾਇਕ ਸੇਖੋਂ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਮੁੱਖ ਖੇਤੀਬਾੜੀ ਅਫਸਰ ਨਾਲ ਵਫਦ ਨੂੰ ਰੂਬਰੂ ਕਰਵਾਇਆ । 6 ਮੈਂਬਰੀ ਵਫਦ ਨੂੰ ਜਿੱਥੇ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਇਸ ਇਲਾਕੇ ਦੇ ਅਤੇ ਆਸ ਪਾਸ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਖਾਸ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ ਗਈ, ਉੱਥ...
ਜਵਾਹਰ ਨਵੋਦਿਆ ਵਿਦਿਆਲਿਆ ‘ਚ 6ਵੀਂ ਜਮਾਤ ‘ਚ ਦਾਖਲੇ ਲਈ 16 ਸਤੰਬਰ ਤੱਕ ਕਰੋ ਅਪਲਾਈ : ਧੀਮਾਨ

ਜਵਾਹਰ ਨਵੋਦਿਆ ਵਿਦਿਆਲਿਆ ‘ਚ 6ਵੀਂ ਜਮਾਤ ‘ਚ ਦਾਖਲੇ ਲਈ 16 ਸਤੰਬਰ ਤੱਕ ਕਰੋ ਅਪਲਾਈ : ਧੀਮਾਨ

National, Politics, Punjab
ਫ਼ਿਰੋਜ਼ਪੁਰ, 27 ਅਗਸਤ 2024:         ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਮਹੀਆਂ ਵਾਲਾ ਕਲਾਂ, ਤਹਿਸੀਲ ਜ਼ੀਰਾ, ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਸੈਸ਼ਨ 2025-26 ਲਈ ਛੇਵੀਂ ਜਮਾਤ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਲਈ 18 ਜਨਵਰੀ 2025 ਨੂੰ ਲਏ ਜਾਣ ਵਾਲੇ ਸਿਲੈਕਸ਼ਨ ਟੈਸਟ ਲਈ ਵਿਦਿਆਰਥੀਆਂ ਦੀ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ।                ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਛੇਵੀਂ ਜਮਾਤ ਵਿੱਚ ਦਾਖ਼ਲੇ ਲਈ ਸਿਲੈਕਸ਼ਨ ਟੈਸਟ ਵਾਸਤੇ 16 ਸਤੰਬਰ 2024 ਤੱਕ ਆਨਲਾਈਨ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਟੈਸਟ ਲਈ ਰਜਿਸਟਰੇਸ਼ਨ ਆਨਲਾਈਨ ਮਾਧਿਅਮ ਰਾਹੀਂ ਕੀਤੀ ਜਾ ਰਹੀ ਹੈ, ਜਿਸ ਲਈ ਲਿੰਕ ਐਨਵੀਐਸ ਵੈਬਸਾਈਟ www.navodaya.gov.in 'ਤੇ ਉਪਲਬਧ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਇਸੇ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।         ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਿਦਿਆਲਿਆ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਮਿਆਰੀ ਸਿੱਖਿਆ ਤੋਂ ਇਲਾਵਾ ਬੱਚਿਆਂ ਦੇ ਸਰਵਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ...
28 ਤੇ 30 ਅਗਸਤ ਨੂੰ ਲੱਗਣ ਵਾਲੇ ਕੈਂਪ ਦਫਤਰੀ ਰੁਝੇਵਿਆਂ ਕਾਰਨ ਮੁਲਤਵੀ-ਡਿਪਟੀ ਕਮਿਸ਼ਨਰ

28 ਤੇ 30 ਅਗਸਤ ਨੂੰ ਲੱਗਣ ਵਾਲੇ ਕੈਂਪ ਦਫਤਰੀ ਰੁਝੇਵਿਆਂ ਕਾਰਨ ਮੁਲਤਵੀ-ਡਿਪਟੀ ਕਮਿਸ਼ਨਰ

National, Politics, Punjab
ਮੋਗਾ 27 ਅਗਸਤ ‘ਆਪ ਸਰਕਾਰ ਆਪ ਦੇ ਦੁਆਰ’ ਤਹਿਤ ਆਮ ਲੋਕਾਂ ਨੂੰ ਉਹਨਾਂ ਦੇ ਦਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਸੀ, ਜਿਸਦਾ ਅਗਾਉਂ ਸ਼ਡਿਊਲ ਵੀ ਜਾਰੀ ਕੀਤਾ ਗਿਆ ਸੀ। ਦਫਤਰੀ ਰੁਝੇਵਿਆਂ ਕਾਰਨ ਜ਼ਿਲ੍ਹੇ ਅੰਦਰ ਲੱਗ ਲਗਾਏ ਜਾ ਰਹੇ 28 ਤੇ 30 ਅਗਸਤ ਦੇ ਕੈਂਪਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 28 ਨੂੰ ਭਿੰਡਰ ਖੁਰਦ ਅਤੇ 30 ਅਗਸਤ ਨੂੰ ਪਿੰਡ ਰੌਂਤਾ ਵਿਖੇ ਇਹ ਕੈਂਪ ਲਗਾਏ ਜਾਣੇ ਸਨ। ਲੋਕਾਂ ਨੂੰ ਆਪ ਸਰਕਾਰ ਆਪ ਦੇ ਦੁਆਰ ਸਕੀਮ ਦਾ ਲਾਹਾ ਦੇਣ ਲਈ ਪਿੰਡ ਪੱਧਰੀ ਕੈਂਪਾਂ ਦਾ ਨਵਾਂ ਸ਼ਡਿਊਲ ਜਲਦੀ ਜਾਰੀ ਕੀਤਾ ਜਾਵੇਗਾ।...
ਵਿਧਾਇਕ ਬੁੱਧ ਰਾਮ ਨੇ ਪਿੰਡ ਮੰਢਾਲੀ ਵਿਖੇ 89 ਲੱਖ ਦੀ ਲਾਗਤ ਨਾਲ ਬਣੀ ਪਾਈਪਲਾਈਨ ਦਾ ਉਦਘਾਟਨ ਕੀਤਾ

ਵਿਧਾਇਕ ਬੁੱਧ ਰਾਮ ਨੇ ਪਿੰਡ ਮੰਢਾਲੀ ਵਿਖੇ 89 ਲੱਖ ਦੀ ਲਾਗਤ ਨਾਲ ਬਣੀ ਪਾਈਪਲਾਈਨ ਦਾ ਉਦਘਾਟਨ ਕੀਤਾ

National, Politics, Punjab
ਬੁਢਲਾਡਾ/ਮਾਨਸਾ, 26 ਅਗਸਤ:    ਖੇਤੀਬਾੜੀ ਕਿੱਤੇ ਦੇ ਵਿਕਾਸ ਨਾਲ ਹੀ ਦੇਸ਼ ਦੀ ਆਰਥਿਕ ਤਰੱਕੀ ਸੰਭਵ ਹੁੰਦੀ ਹੈ, ਜਿਸ ਦੇ ਲਈ ਕਿਸਾਨਾਂ ਨੂੰ ਮੁੱਢਲੀਆਂ ਸਹੂਲਤਾਂ ਦੇਣੀਆਂ ਲਾਜ਼ਮੀ ਹਨ। ਮੁੱਖ ਮੰਤਰੀ ਸ੍ਰ . ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਹਰੇਕ ਖੇਤ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ, ਪੰਜਾਬ ਪਿ੍ੰਸੀਪਲ ਬੁੱਧ ਰਾਮ ਨੇ ਪਿੰਡ ਮੰਢਾਲੀ ਵਿਖੇ ਪਾਈਪ ਲਾਈਨ ਦੇ ਉਦਘਾਟਨ ਮੌਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।    ਉਨ੍ਹਾਂ ਕਿਹਾ ਕਿ ਇਸ ਪਾਈਪ ਲਾਈਨ ਦੀ ਲੰਬਾਈ 3145 ਮੀਟਰ ਹੈ, ਜਿਸ ਉਪਰ 89 ਲੱਖ ਰੁਪੈ ਖਰਚ ਆਇਆ ਹੈ।ਇਸ ਪਾਈਪ ਲਾਈਨ ਦੇ ਮੁਕੰਮਲ ਹੋਣ ਨਾਲ ਤਕਰੀਬਨ ਤਿੰਨ- ਚਾਰ ਸੌ ਏਕੜ ਨੂੰ ਨਹਿਰੀ ਪਾਣੀ ਮਿਲੇਗਾ।ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਰਕਬੇ ਨੂੰ ਵੀ ਨਹਿਰੀ ਪਾਣੀ ਅਗਲੇ ਸਾਲ ਤੱਕ ਪਾਈਪ ਲਾਈਨ ਰਾਹੀਂ ਮਿਲਣ ਲੱਗ ਜਾਵੇਗਾ ।      ਇਸ ਉਪਰੰਤ ਉਨ੍ਹਾਂ ਵੱਲੋਂ ਰਮਦਾਸੀਆ ਭਾਈਚਾਰੇ ਦੀ ਧਰਮਸ਼ਾਲਾ ਵਿੱਚ 11 ਲੱਖ ਰੁਪਏ ਦੀ ਲਾਗਤ ਨਾਲ ...