ਆਯੂਸ਼ਮਾਨ ਭਾਰਤ ਡਿਜ਼ੀਟਲ ਅਕਾਊਂਟ (ਆਭਾ) ਮਰੀਜ਼ ਲਈ ਹੋ ਰਿਹੈ ਵਰਦਾਨ ਸਾਬਤ—ਡਾ: ਰਾਜਵਿੰਦਰ ਕੌਰ
ਫਿ਼ਰੋਜ਼ਪੁਰ, 28 ਅਗਸਤ
ਸਿਹਤ ਵਿਭਾਗ ਵੱਲੋਂ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਯੋਜਨਾ ਤਹਿਤ ਬੇਹਤਰੀਨ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਮਰੀਜਾਂ ਦਾ ਸਾਰਾ ਡਾਟਾ ਹੋਵੇਗਾ ਆਨ-ਲਾਈਨ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਫਿ਼ਰੋਜ਼ਪੁਰ ਡਾ: ਰਾਜਵਿੰਦਰ ਕੌਰ ਨੇ ਦੱਸਿਆ ਕਿ ਸਮੂਹ ਸਿਵਲ ਹਸਪਤਾਲਾਂ ਵਿਚ ਜਿਥੇ ਮਾਹਿਰ ਡਾਕਟਰਾਂ ਵੱਲੋਂ ਆਧੁਨਿਕ ਮਸ਼ੀਨਾਂ ਨਾਲ ਇਲਾਜ ਕੀਤਾ ਜਾਂਦਾ ਹੈ, ਉਥੇ ਹੀ ਇਲਾਜ ਲਈ ਇਕ ਹੋਰ ਕਦਮ ਵਧਾਉਂਦਿਆਂ ਇਲਾਜ ਨੂੰ ਆਯੁਸ਼ਮਾਨ ਭਾਰਤ ਡਿਜ਼ੀਟਲ ਅਕਾਊਂਟ (ਆਭਾ) ਯੋਜਨਾ ਤਹਿਤ ਆਨ-ਲਾਈਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਭਾ ਵਿਚ ਆਈ.ਡੀ ਬਣਾਉਣ ਨਾਲ ਮਰੀਜ ਨੂੰ ਇਕ ਹਸਪਤਾਲ ਤੋਂ ਦੂਸਰੇ ਹਸਪਤਾਲ ਵਿਚ ਇਲਾਜ ਕਰਵਾਉਣ ਸਮੇਂ ਕਿਸੇ ਤਰ੍ਹਾਂ ਦੇ ਕਾਗਜ਼ਾਤ ਜਿਵੇਂ ਮੈਡੀਕਲ ਰਿਪੋਰਟਾਂ, ਐਕਸਰੇ ਆਦਿ ਕੋਈ ਵੀ ਦਸਤਾਵੇਜ਼ ਨਾਲ ਚੁੱਕਣ ਦੀ ਜ਼ਰੂਰਤ ਨਹੀਂ ਰਹੇਗੀ, ਕਿਉਂਕਿ ਇਹ ਸਾਰਾ ਡਾਟਾ ਮਨੁੱਖ ਦੀ ਬਣੀ ਆਭਾ ਆਈ.ਡੀ ਤੋਂ ਆਟੋਮੈਟਿਕ ਡਾਕਟਰ ਚੈੱਕ ਕਰਨ ਦੇ ਸਮਰਥ ਹੋਣਗੇ ਅਤੇ ਮਰੀਜ ਨੂੰ ਇਕ ਤੋਂ ਦੂਸਰੇ ਡਾਕਟਰ ਕੋਲ ਇਲਾਜ ਕਰਵਾਉਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ...








