Wednesday, March 11
Shadow

National

ਪਿੰਡ ਰਜਧਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਪਿੰਡ ਰਜਧਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ: ਹਰਭਜਨ ਸਿੰਘ ਈਟੀਓ

International, National, Politics, Punjab
ਚੰਡੀਗੜ੍ਹ, 24 ਅਗਸਤ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਹਾਕੀ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਸਨਮਾਨ ਵਿੱਚ ਉਨ੍ਹਾਂ ਦੇ ਪਿੰਡ ਰਜਧਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਬਦਲ ਕੇ “ਓਲੰਪੀਅਨ ਜਰਮਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ” ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਸਬੰਧੀ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਅਜਿਹਾ ਹਾਲ ਹੀ ਵਿੱਚ ਪੈਰਿਸ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਵਿੱਚ ਜਰਮਨਪ੍ਰੀਤ ਸਿੰਘ ਦੇ ਸ਼ਾਨਦਾਰ ਯੋਗਦਾਨ ਨੂੰ ਸਨਮਾਨ ਵਜੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰਜਧਾਨ ਦੇ ਵਸਨੀਕ ਹੋਣ ਦੇ ਨਾਤੇ ਜਰਮਨਪ੍ਰੀਤ ਸਿੰਘ ਦੀ ਪ੍ਰਾਪਤੀ ਹਲਕੇ ਅਤੇ ਅੰਮ੍ਰਿਤਸਰ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਕੈਬਿਨਟ ਮੰਤਰੀ ਈ.ਟੀ.ਓ. ਨੇ ਅੱਗੇ ਕਿਹਾ, “ਜੰਡਿਆਲਾ ਗੁਰੂ ਹਲਕੇ ਦੇ ਲਈ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਦੇ ਖਿ...
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ

National, Politics, Punjab
ਲੁਧਿਆਣਾ, 24 ਅਗਸਤ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਕਈ ਵਿਭਾਗਾਂ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਵਿਭਾਗਾਂ ਦੇ ਮੁਖੀਆਂ ਨਾਲ ਸ਼ੁਕਰਵਾਰ ਬੀਤੀ ਸ਼ਾਮ ਨੂੰ ਆਪਣੇ ਦਫਤਰ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰੋਜੈਕਟਾਂ ਦੀ ਭੌਤਿਕ ਅਤੇ ਵਿੱਤੀ ਸਥਿਤੀ ਦਾ ਵਿਆਪਕ ਮੁਲਾਂਕਣ ਕੀਤਾ। ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੌਜੂਦਾ ਸਥਿਤੀ, ਚੱਲ ਰਹੇ ਪ੍ਰੋਜੈਕਟਾਂ ਦੀਆਂ ਪ੍ਰਾਪਤੀਆਂ ਅਤੇ ਨਵੇਂ ਬੁਨਿਆਦੀ ਢਾਂਚੇ ਦੇ ਵਿਕਾਸ ਜਿਵੇਂ ਕਿ ਸੜਕਾਂ, ਗਲੀਆਂ, ਲਾਇਬ੍ਰੇਰੀਆਂ, ਆਂਗਣਵਾੜੀ ਕੇਂਦਰਾਂ, ਛੱਪੜਾਂ ਦੀ ਮੁਰੰਮਤ, ਸਟੇਡੀਅਮ ਦੀ ਮੁਰੰਮਤ, ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.), ਸੋਲਰ ਲਾਈਟਾਂ, ਓਪਨ ਜਿੰਮ, ਕਮਿਊਨਿਟੀ ਹਾਲ, ਨਵੇਂ ਡਰੇਨੇਜ ਸਿਸਟਮ ਅਤੇ ਸ਼ਹਿਰ ਅਤੇ ਪਿੰਡਾਂ ਵਿੱਚ ਹੋਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਸਥਾਪਨਾ ਬਾਰੇ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣ...
ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਚਨਬੱਧ – ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਚਨਬੱਧ – ਸਪੀਕਰ ਕੁਲਤਾਰ ਸਿੰਘ ਸੰਧਵਾਂ

National, Politics, Punjab
ਲੁਧਿਆਣਾ, 24 ਅਗਸਤ (000) ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜ਼ੋ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵੱਜੋਂ ਉਭਰਿਆ ਜਾ ਸਕੇ। ਇਸੇ ਤਹਿਤ 29 ਅਗਸਤ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਹ ਵਿਚਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਨੀਵਾਰ ਨੂੰ ਗੁਰੂ ਨਾਨਕ ਪਬਲਿਕ ਸਕੂਲ ਵੱਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ "ਸੀ.ਆਈ.ਐਸ.ਸੀ.ਈ ਖੇਤਰੀ ਅਥਲੈਟਿਕਸ ਟੂਰਨਾਮੈਂਟ" ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਮੌਕੇ ਪ੍ਰਗਟ ਕੀਤੇ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੀ ਪ੍ਰੇਰਣਾ ਦਾ ਨੌਜਵਾਨਾਂ 'ਤੇ ਅਸਰ ਸਾਫ ਦੇਖਣ ਨੂੰ ਨਜ਼ਰ ਆ ਰਿਹਾ ਹੈ। ਇਨ੍ਹਾਂ ਖੇਡਾਂ ਦੌਰਾਨ ਜਿੱਥੇ ਨੌਜਵਾਨਾਂ ਵੱਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਂਦੀ ਹੈ ਉੱਥੇ ਹੀ ਆਪਣੇ ਪੱਧਰ 'ਤੇ ਵੀ ਵੱਖ-ਵੱਖ ਟੂਰਨਾਮੈਂਟ ਕਰਵਾਏ ਜਾ ਰਹੇ ਹਨ...
ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

National, Politics, Punjab
ਚੰਡੀਗੜ੍ਹ, 24 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ  ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ।  ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਜਿਲਾ ਬਠਿੰਡਾ, ਮਾਨਸਾ ਤੇ ਐਸ.ਬੀ.ਐਸ ਨਗਰ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ  ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ  ਬਠਿੰਡਾ, ਮਾਨਸਾ ਤੇ ਐਸ.ਬੀ.ਐਸ ਨਗਰ ਜਿਲਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 675 ਲਾਭਪਾਤਰੀਆਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਂਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 675 ਲਾਭਪਾਤਰੀਆਂ ਨੂੰ ...
ਅਗਲੇ ਦੋ ਤਿੰਨ ਹਫ਼ਤੇ ਨਰਮੇ ਦੀ ਫਸਲ ਲਈ ਅਹਿਮ ,ਵਧੇਰੇ ਸੁਚੇਤ ਰਹਿਣ ਦੀ ਜ਼ਰੂਰਤ -ਮੁੱਖ ਖੇਤੀਬਾੜੀ ਅਫ਼ਸਰ

ਅਗਲੇ ਦੋ ਤਿੰਨ ਹਫ਼ਤੇ ਨਰਮੇ ਦੀ ਫਸਲ ਲਈ ਅਹਿਮ ,ਵਧੇਰੇ ਸੁਚੇਤ ਰਹਿਣ ਦੀ ਜ਼ਰੂਰਤ -ਮੁੱਖ ਖੇਤੀਬਾੜੀ ਅਫ਼ਸਰ

International, National, Politics, Punjab, Trending
ਫਰੀਦਕੋਟ: 24ਅਗਸਤ 2024(     ) ਬਾਰਸ਼ ਹੋਣ ਕਾਰਨ ਹੁੰਮਸ ਵਾਲੇ ਮੌਸਮ ਤੋਂ ਰਾਹਤ ਮਿਲਣ ਦੇ ਨਾਲ ਨਾਲ ਨਰਮੇ ਦੀ ਫ਼ਸਲ ਨੂੰ ਬਹੁਤ ਫਾਇਦਾ ਹੋਇਆ ਹੈ, ਜਿਸ ਨਾਲ ਚਿੱਟੀ ਮੱਖੀ ਦੇ ਹਮਲੇ ਤੋਂ ਕੁਝ ਰਾਹਤ ਮਿਲੀ ਹੈ, ਪ੍ਰੰਤੂ ਨਰਮੇ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਪ੍ਰਤੀ ਸੁਚੇਤ ਹੋਣ ਦੀ ਜ਼ਰੂਰਤ ਹੈ। ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਖੇ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ  ਨੇ ਦੱਸਿਆ ਜ਼ਿਲਾ ਫ਼ਰੀਦਕੋਟ ਵਿੱਚ ਤਕਰੀਬਨ 325 ਹੈਕ. ਰਕਬੇ ਵਿਚ ਨਰਮੇ ਦੀ ਕਾਸ਼ਤ ਕੀਤੀ ਗਈ ਹੈ  । ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦਾ ਮੁੱਖ ਮਕਸਦ ਨਰਮੇ ਦੀ ਫ਼ਸਲ ਨੂੰ ਕੀੜਿਆਂ ਖਾਸ ਕਰਕੇ ਗੁਲਾਬੀ ਸੁੰਡੀ ਤੋਂ ਬਚਾਅ ਕਰਨਾ ਹੈ ਤਾਂ ਜੋਂ ਨਰਮੇ ਦੀ ਫਸਲ ਪ੍ਰਤੀ ਵਿਸ਼ਵਾਸ਼ ਪੈਦਾ ਕੀਤਾ ਜਾ ਸਕੇ ਅਤੇ ਅਗਲੇ ਸਾਲ ਨਰਮੇ ਹੇਠ ਰਕਬਾ ਵਧਾਇਆ ਜਾ ਸਕੇ।ਉਨਾਂ ਦੱਸਿਆ ਕਿ ਨਰਮੇ ਦੀ ਬਿਜਾਈ ਉਪਰੰਤ ਖੁਸ਼ਕ ਮੌਸਮ ਰਹਿਣ ਕਰਨ ਫ਼ਸਲ ਦਾ ਵਾਧਾ ਸਹੀ ਨਹੀਂ ਸੀ ਹੋਇਆ ਪਰ ਪਿਛਲੇ ਸਮੇਂ ਦੌਰਾਨ ਬਾਰਸ਼ਾਂ ਹੋਣ ਕਾਰਨ ਨਰਮੇ ਫ਼ਸਲ ਦਾ ਵਾਧਾ ਹੋਣ ਦੇ ਨਾਲ ਹਾਲਤ ਵੀ ਠੀਕ ਹਨ।ਉਨਾਂ ਕਿਹਾ ਕਿ ਚਿੱਟੀ ਮੱਖੀ ਦਾ ਹ...
ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕਰਨ ਦੀ  ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕਰਨ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

National, Politics, Punjab, Trending
ਫਰੀਦਕੋਟ 24 ਅਗਸਤ 2024 (  ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਆਈ ਏ ਐਸ ਦੀ ਅਗਵਾਈ ਹੇਠ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਮੁੱਖ ਖ਼ੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਨੁਕਸਾਨਾਂ ਦੇ ਮੱਦੇ ਨਜ਼ਰ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਲਈ ਪ੍ਰੇਰਿਤ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ  ਨੇ ਕਿਹਾ ਕਿ ਸਾਲ 2023-24 ਦੌਰਾਨ ਜ਼ਿਲਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ 2022 ਵਾਕਿਆ ਦਰਜ ਕੀਤੇ ਗਏ ਸਨ । ਉਨਾਂ ਕਿਹਾ ਕਿ ਸਾਲ 2024-25 ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼...
ਕਿਸਾਨਾਂ ਨੂੰ ਮਿਆਰੀ ਅਤੇ ਸਮੇਂ ਸਿਰ ਖੇਤੀ ਇਨਪੁਟ ਮੁਹੱਈਆ ਕਰਵਾਉਣ ਲਈ ਕੀਤੀ ਅਹਿਮ ਮੀਟਿੰਗ: ਮੁੱਖ ਖੇਤੀਬਾੜੀ ਅਫਸਰ

ਕਿਸਾਨਾਂ ਨੂੰ ਮਿਆਰੀ ਅਤੇ ਸਮੇਂ ਸਿਰ ਖੇਤੀ ਇਨਪੁਟ ਮੁਹੱਈਆ ਕਰਵਾਉਣ ਲਈ ਕੀਤੀ ਅਹਿਮ ਮੀਟਿੰਗ: ਮੁੱਖ ਖੇਤੀਬਾੜੀ ਅਫਸਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 24 ਅਗਸਤ ਸ੍ਰ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ, ਦਫਤਰ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਉਣ ਵਾਲੇ ਹਾੜ੍ਹੀ ਸੀਜ਼ਨ 2024-25 ਲਈ ਕਿਸਾਨਾਂ ਨੂੰ ਮਿਆਰੀ ਅਤੇ ਸਮੇਂ ਸਿਰ ਖਾਦਾਂ ਦੀ ਉਪਲੱਬਧਤਾ ਕਰਵਾਉਣ ਲਈ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਹੋਲਸੇਲ ਅਤੇ ਰਿਟੇਲ ਖਾਦ ਡੀਲਰਾਂ ਦੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ । ਮੀਟਿੰਗ ਦੌਰਾਨ ਉਨ੍ਹਾਂ ਖਾਦ ਵਿਕਰੇਤਾਵਾਂ ਪਾਸੋਂ ਮਾਰਕੀਟ ਵਿੱਚ ਡੀ ਏ ਪੀ, ਯੂਰੀਆ ਅਤੇ ਹੋਰ ਲੋੜੀਦੀਆਂ ਖਾਦਾਂ ਦੀ ਸਪਲਾਈ ਅਤੇ ਮਾਤਰਾ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ।           ਉਨ੍ਹਾਂ ਸਮੂਹ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਖਾਦਾਂ ਦੀ ਵਿਕਰੀ ਕਰਦੇ ਸਮੇਂ ਕਿਸਾਨਾਂ ਨੂੰ ਪੱਕਾ ਬਿੱਲ ਦਿੱਤਾ ਜਾਵੇ। ਕਿਸੇ ਵੀ ਕਿਸਾਨ ਨੂੰ ਖਾਦ ਦੇ ਨਾਲ ਅਣ ਚਾਹਿਆ ਵਸਤੂਆਂ ਟੈਗ ਨਾ ਕੀਤੀਆਂ ਜਾਣ। ਜੇਕਰ ਕੋਈ ਡੀਲਰ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਕਾਨੂੰਨ ਅਨੁਸਾਰ ਕਾਰਵ...
ਡੇਂਗੂ ਦੀ ਰੋਕਥਾਮ ਸਾਡੀ ਸਭ ਦੀ ਜੁਮੇਵਾਰੀ- ਸਿਵਲ ਸਰਜਨ

ਡੇਂਗੂ ਦੀ ਰੋਕਥਾਮ ਸਾਡੀ ਸਭ ਦੀ ਜੁਮੇਵਾਰੀ- ਸਿਵਲ ਸਰਜਨ

National, Politics, Punjab
ਫਰੀਦਕੋਟ: 24ਅਗਸਤ 2024(     ) ਡੇਗੂ ਬੁਖਾਰ ਦੀ ਰੋਕਥਾਮ ਸਾਡੀ ਸਭ ਦੀ ਜੁੰਮੇਵਾਰੀ ਹੈ ਇਨਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਰੀਦਕੋਟ ਡਾ ਮਨਿੰਦਰ ਪਾਲ ਸਿੰਘ ਨੇ ਕਰਦੇ ਹੋਏ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੇ ਮਲੇਰੀਆ ਵਿੰਗ ਦੀਆਂ ਟੀਮਾਂ ਅਤੇ ਮਾਸ ਮੀਡੀਆ ਵਿੰਗ ਵਲੋਂ ਹਾਈ ਰਿਸ੍ਕ ਅਬਾਦੀ ਵਿਚ ਰਹਿੰਦੇ ਲੋਕਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਡੇਂਗੂ ਤੇ ਮਲੇਰੀਏ ਦੇ ਡੰਗ ਤੋਂ ਬਚਾਉਣ ਅਤੇ ਵਾਟਰ ਬੋਰਨ ਬੀਮਾਰੀਆਂ ਤੋ ਬਚਾਅ ਲਈ ਪੂਰੀ ਤਰਾਂ ਜਾਗਰੂਕ ਕੀਤਾ  ਜਾ ਰਿਹਾ ਹੈ ਅਤੇ ਜਾਗਰੂਕਤਾ ਸਮੱਗਰੀ ਵੀ ਵੰਡੀ ਜਾ ਰਹੀ ਹੇ। ਵਿਭਾਗ ਵੱਲੋ ਲਗਾਤਾਰ ਮਈ ਮਹੀਨੇ ਤੋ ਹੀ ਸਿਹਤ ਵਿਭਾਗ ਦੇ ਮਲਟੀਪਰਪਜ ਹੈਲਥ ਵਰਕਰ ਅਤੇ ਬਰੀਡਿੰਗ ਚੈਕਰਾਂ ਵੱਲੋ ਜਿਲੇ ਵਿੱਚ ਡੋਰ ਟੂ ਡੋਰ ਫੀਵਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਖੜੇ ਪਾਣੀ ਉੱਪਰ ਲਾਰਵੀਸਾਈਡ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਘਰਾਂ ਵਿੱਚ ਜਾ ਕੇ ਮੱਛਰ ਪੈਦਾ ਹੋਣ ਦੇ ਸੋਮਿਆਂ ਦੀ ਜਾਂਚ ਕੀਤੀ ਜਾਂਚ ਕੀਤੀ ਜਾ ਰਹੀ ਹੈ ਜਿੱਥੇ ਵੀ ਲਾਰਵਾ ਮਿਲਦਾ ਹੈ ਉਸਨੂੰ ਨਸ਼ਟ ਕਰਵਾਇਆ ਜਾ ਰਿਹਾ ਹੈ। ਉਨ੍...
ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਪੰਜ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਪ੍ਰਦਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਪੰਜ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਪ੍ਰਦਾਨ

National, Politics, Punjab
ਮੋਗਾ, 24 ਅਗਸਤ (000) - ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਬੀਤੇ ਦਿਨੀਂ ਜ਼ਿਲ੍ਹਾ ਮੋਗਾ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਜਿੱਥੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਉਥੇ ਹੀ ਪ੍ਰਸ਼ਾਸ਼ਕ ਤੌਰ ਉੱਤੇ ਵਧੀਆ ਕਾਰਗੁਜ਼ਾਰੀ ਦੇਣ ਵਾਲੇ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਵੀ ਜਾਰੀ ਕੀਤੇ। ਇਹਨਾਂ ਅਧਿਕਾਰੀਆਂ ਵਿੱਚ ਸ੍ਰ ਸਾਰੰਗਪ੍ਰੀਤ ਸਿੰਘ ਐੱਸ ਡੀ ਐੱਮ ਮੋਗਾ, ਸ਼੍ਰੀਮਤੀ ਗੀਤਾ ਬਿਸੰਭੂ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਮੋਗਾ, ਸ੍ਰ ਬਲਬੀਰ ਸਿੰਘ ਹਰੀ ਵਧੀਕ ਨਿਗਰਾਨ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸ਼ਹਿਰੀ ਮੰਡਲ ਮੋਗਾ, ਸ਼੍ਰੀ ਰਾਜੇਸ਼ ਕਾਂਸਲ ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਮੋਗਾ ਅਤੇ ਸ੍ਰ ਸੁਖਦਰਸ਼ਨ ਸਿੰਘ ਉਪ ਮੰਡਲ ਭੂਮੀ ਰੱਖਿਆ ਅਫ਼ਸਰ ਮੋਗਾ ਸ਼ਾਮਿਲ ਸਨ। ਮੀਟਿੰਗ ਦੌਰਾਨ ਵਿਕਾਸ ਕਾਰਜਾਂ ਦਾ ਰੀਵਿਊ ਕਰਦਿਆਂ ਜ਼ਿਲ੍ਹਾ ਮੋਗਾ ਨਾਲ ਸਬੰਧਤ ਸਮੂਹ ਵਿਧਾਇਕਾਂ ਨੇ ਇਕ ਸੁਰ ਹੋ ਕੇ ਇਹਨਾਂ ਅਧਿਕਾਰੀਆਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਕੈਬਨਿਟ ਮੰਤਰੀ ਨੂੰ ਪ੍ਰਸ਼ੰਸਾ ਪੱਤ...
ਨਗਰ ਕੌਂਸਲ ਦੀਆਂ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ-ਐਸ.ਡੀ.ਐਮ.

ਨਗਰ ਕੌਂਸਲ ਦੀਆਂ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ-ਐਸ.ਡੀ.ਐਮ.

National, Politics, Punjab
ਬੁਢਲਾਡਾ/ਮਾਨਸਾ, 24 ਅਗਸਤ:    ਸ਼ਹਿਰ ਦੀਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਐਸ ਡੀ ਐਮ ਬੁਢਲਾਡਾ ਸ੍ਰ. ਗਗਨਦੀਪ ਸਿੰਘ ਵੱਲੋਂ ਸ਼ਹਿਰੀਆਂ ਦੀ ਇੱਕ ਮੀਟਿੰਗ ਬੁਲਾਈ ਗਈ। ਮੀਟਿੰਗ ਵਿੱਚ ਕਾਰਜਸਾਧਕ ਅਫਸਰ ਬਲਵਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਸੁਖਪਾਲ ਸਿੰਘ ਬੈਂਸ, ਸੁਖਵਿੰਦਰ ਸਿੰਘ ਜੇ ਈ ਸੀਵਰੇਜ ਬੋਰਡ ਅਤੇ ਵਾਰਡ ਨੰ. 16 ਦੇ ਕੌਂਸਲਰ ਵੀ ਮੌਜੂਦ ਸਨ।    ਇਸ ਮੌਕੇ ਸ਼ਹਿਰ ਵਿੱਚ ਚੱਲ ਰਹੀਆਂ ਪਸ਼ੂ ਡੈਅਰੀਆਂ (ਨੌਹਰਿਆਂ) ਦੇ ਮਾਲਕ, ਹਰਾ ਚਾਰਾ ਵੇਚਣ ਵਾਲੇ ਟਾਲ ਦੇ ਮਾਲਕਾਂ ਤੋਂ ਇਲਾਵਾ ਨਗਰ ਸੁਧਾਰ ਸਭਾ ਦੇ ਮੈਬਰਾਂ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।     ਐਸ.ਡੀ.ਐਮ ਨੇ ਕਿਹਾ ਕਿ ਪਸ਼ੂ ਡੈਅਰੀਆਂ ਦਾ ਮਲ ਮੂਤਰ ਸੀਵਰੇਜ਼ ਵਿੱਚ ਆਉਣ ਕਾਰਨ ਸੀਵਰੇਜ਼ ਬੰਦ ਹੋ ਜਾਦਾ ਹੈ ਜਿਸ ਕਾਰਨ ਸਾਰੇ ਸ਼ਹਿਰ ਨਿਵਾਸੀਆਂ ਨੂੰ ਬੰਦ ਸੀਵਰੇਜ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਪਸ਼ੂ ਡੈਅਰੀ ਮਾਲਕਾਂ ਨੂੰ ਹਦਾਇਤ ਕੀਤੀ ਕਿ ਆਪਣੀਆਂ ਡੈਅਰੀਆਂ ਦੇ ਅੰਦਰ 4 ਫੁੱਟ x 6 ਫੁੱਟ ਦੇ 3 ਪਾਰਟ ਵਾਲੇ ਸੇਫਟੀ ਡੱਗ ਬਣਾਏ ਜਾਣ, ਜਿਸ ਰਾਹੀਂ ਮਲ ਮੂਤਰ ਗੋਬਰ ਟੈਂਕ ਦੇ ਵਿੱਚ ਹੀ ਰਹੇਗਾ। ਇਸ ਦਾ ਪਾਣੀ ਬਾ...