ਝੋਨੇ/ਬਾਸਮਤੀ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਮੀਟਿੰਗ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 28 ਅਗਸਤ:
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੀ ਪ੍ਰਧਾਨਗੀ ਹੇਠ ਬੀਤੇ ਦਿਨੀਂ ਕਰਾਪ ਰੈਜ਼ੀਡਿਊ ਮੈਨੇਜ਼ਮੈਂਟ (ਸੀ.ਆਰ.ਐਮ.) ਸਕੀਮ ਸਾਲ 2024-25 ਅਧੀਨ ਸਟੇਟ ਪੱਧਰ ’ਤੇ ਬਣਾਏ ਗਏ ਸਲਾਨਾ ਐਕਸ਼ਨ ਪਲਾਨ ਤਹਿਤ ਝੋਨੇ/ਬਾਸਮਤੀ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਨੁਮਾਂਇੰਦੇ, ਡਿਪਟੀ ਰਜਿਸਟਰਾਰ ਸੁਸਾਇਟੀਆਂ ਦੇ ਨੁਮਾਂਇੰਦੇ, ਕਿਸਾਨ ਯੂਨੀਅਨ ਅਤੇ ਆਰ.ਜੀ.ਆਰ. (ਐਨ.ਜੀ.ਓ), ਸ੍ਰੀ ਮੁਕਤਸਰ ਸਾਹਿਬ ਵੱਲੋਂ ਭਾਗ ਲਿਆ ਗਿਆ।
ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ/ਬਾਸਮਤੀ ਦਾ ਬੀਜਿਆ ਰਕਬਾ 2.03 ਲੱਖ ਹੈਕਟੇਅਰ ਹੈ, ਇਸ ਤੋਂ ਲਗਭਗ 12.10 ਮੀਟ੍ਰਿਕ ਟਨ ਪਰਾਲੀ ਪੈਦਾ ਹੋਵੇਗੀ। ਇਸ ਪਰਾਲੀ ਦੇ ਪ੍ਰਬੰਧਨ ਲਈ ਜ਼ਿਲ੍ਹੇ ਵਿੱਚ ਲਗਭਗ ਸਬਸਿਡੀ ’ਤੇ 8669 ਮਸ਼ੀਨਾਂ ਮੌਜੂਦ ਹਨ।
ਉਨ੍ਹਾਂ ਦੱਸਿਆ ਕਿ ਜੋ ਕੋ-ਆਪ੍ਰੇਟਿਵ ਸੁਸਾਇਟੀ ਸਭ ਤੋਂ ਵੱਧ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਵਿੱਚ ਆਪਣਾ ਯੋਗਦਾਨ ਪਾਵੇਗੀ ਅਤੇ ਵਧੀਆ ਕੰਮ ਕ...






