ਅੱਖਾਂ ਦੇ ਮਹਾਂਦਾਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਲੋੜ : ਸਿਵਲ ਸਰਜਨ ਫਰੀਦਕੋਟ
ਫਰੀਦਕੋਟ, 27 ਅਗਸਤ :
ਸਿਹਤ ਵਿਭਾਗ ਪੰਜਾਬ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਜਿਲਾ ਫਰੀਦਕੋਟ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਖੇ ਮਿਤੀ 25 ਅਗਸਤ ਤੋਂ 8 ਸਤੰਬਰ ਤੱਕ ਅੱਖਾਂ ਦਾਨ ਸਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ । ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਸਬੰਧੀ ਜਾਗਰੂਕ ਕਰਨਾ ਹੈ ।
ਇਸ ਸਬੰਧੀ ਬੈਨਰ ਅਤੇ ਪੋਸਟਰ ਜਾਰੀ ਕਰਦਿਆਂ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰਪਾਲ ਸਿੰਘ ਨੇ ਕਿਹਾ ਕਿ ਅੰਨਾਪਣ ਸਾਡੇ ਦੇਸ਼ ਵਿੱਚ ਗੰਭੀਰ ਜਨਤਕ ਸਿਹਤ ਸਮੱਸਿਆਂਵਾ ਵਿੱਚੋਂ ਇੱਕ ਹੈ । ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਮੋਤੀਆ ਅਤੇ ਗਲੂਕੋਮਾ ਤੋਂ ਬਾਅਦ, ਕੋਰਨੀਆ ਸਬੰਧੀ ਬਿਮਾਰੀਆਂ ਅੱਖਾਂ ਦੇ ਨੁਕਸਾਨ ਅਤੇ ਅੰਨੇਪਣ ਦੇ ਮੁੱਖ ਕਾਰਨ ਹਨ । ਬਿਮਾਰੀ, ਸੱਟ, ਕੁਪੋਸ਼ਣ ਅਤੇ ਇਨਫੈਕਸ਼ਨ ਦੇ ਕਾਰਨ ਕੋਰਨੀਆ ਧੁੰਦਲਾ ਹੋ ਸਕਦਾ ਅਤੇ ਨਜ਼ਰ ਘੱਟ ਜਾਂਦੀ ਹੈ । ਉਹਨਾਂ ਜਿਲਾ ਫਰੀਦਕੋਟ ਦੇ ਪੰਤਵੰਤੇ ਸੱਜਣਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਦਾਨ ਲਈ ਅੱਗੇ ਆਉਣ ਅਤੇ ਮੌਤ ਤੋਂ ਬਾਅਦ ਅੱਖ...







