ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਪ੍ਰੇਰਣਾਦਾਇਕ ਭਾਸ਼ਣ
ਚੰਡੀਗੜ੍ਹ, 21 ਅਗਸਤ
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਦੇ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਇੱਕ ਪ੍ਰੇਰਣਾਦਾਇਕ ਭਾਸ਼ਣ ਦਿੱਤਾ। ਪੰਜਾਬ ਦੇ ਕੈਬਨਿਟ ਮੰਤਰੀ, ਜੋ ਕਿ ਇਸੇ ਵਿਭਾਗ ਤੋਂ ਪੀ.ਐਚ.ਡੀ ਦੇ ਵਿਦਿਆਰਥੀ ਵੀ ਹਨ, ਨੇ ਸਫਲਤਾ ਪ੍ਰਾਪਤ ਕਰਨ ਲਈ ਸਿੱਖਿਆ, ਮਿਹਨਤ ਅਤੇ ਲਗਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਸਿੱਖਿਆ ਦਾ ਜੀਵਨ ਵਿੱਚ ਪ੍ਰਭਾਵ ਦਾ ਜਿਕਰ ਕਰਦਿਆਂ, ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਿੱਖਿਆ ਇੱਕ ਜੀਵਨ ਭਰ ਦਾ ਸਫ਼ਰ ਹੈ ਜੋ ਜਨਮ ਤੋਂ ਸ਼ੁਰੂ ਹੁੰਦਾ ਹੈ ਅਤੇ ਮੌਤ ਤੱਕ ਜਾਰੀ ਰਹਿੰਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਖੁਦ ਇੱਕ ਲੈਕਚਰਾਰ ਦੇ ਤੌਰ 'ਤੇ ਆਪਣਾ ਕੈਰੀਅਰ ਸ਼ੁਰੂ ਕੀਤਾ ਸੀ ਅਤੇ ਇਹ ਸਿੱਖਣ ਦਾ ਜਨੂੰਨ ਹੀ ਹੈ ਜੋ ਉਨ੍ਹਾਂ ਨੂੰ ਅੱਜ ਦੇ ਸਥਾਨ ਤੱਕ ਲੈ ਆਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਅਕਤੀ ਦੀ ਆਰਥਿਕਤਾ ਦਾ ਸਿੱਖਿਆ ਵਿੱਚ ਮਾਮੂਲੀ ਭੂਮਿਕਾ ਹੁੰਦੀ ਹੈ ਅਤੇ ਦ੍ਰਿੜ ਇਰਾਦੇ ਨਾਲ ਕੋਈ ਵੀ ਹੁਨਰ ਅਤੇ ਗਿਆਨ ਪ੍ਰਾਪਤ ਕਰ ਸਕਦਾ ਹੈ।
ਕੈਬਨਿਟ ਮੰਤਰੀ ਨੇ ਵਿਦਿਆਰਥੀ...








