ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਚਨਬੱਧ – ਸਪੀਕਰ ਕੁਲਤਾਰ ਸਿੰਘ ਸੰਧਵਾਂ
ਲੁਧਿਆਣਾ, 24 ਅਗਸਤ (000) ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜ਼ੋ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵੱਜੋਂ ਉਭਰਿਆ ਜਾ ਸਕੇ। ਇਸੇ ਤਹਿਤ 29 ਅਗਸਤ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕਰਨ ਜਾ ਰਹੇ ਹਨ।
ਇਹ ਵਿਚਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਨੀਵਾਰ ਨੂੰ ਗੁਰੂ ਨਾਨਕ ਪਬਲਿਕ ਸਕੂਲ ਵੱਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ "ਸੀ.ਆਈ.ਐਸ.ਸੀ.ਈ ਖੇਤਰੀ ਅਥਲੈਟਿਕਸ ਟੂਰਨਾਮੈਂਟ" ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਮੌਕੇ ਪ੍ਰਗਟ ਕੀਤੇ।
ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੀ ਪ੍ਰੇਰਣਾ ਦਾ ਨੌਜਵਾਨਾਂ 'ਤੇ ਅਸਰ ਸਾਫ ਦੇਖਣ ਨੂੰ ਨਜ਼ਰ ਆ ਰਿਹਾ ਹੈ। ਇਨ੍ਹਾਂ ਖੇਡਾਂ ਦੌਰਾਨ ਜਿੱਥੇ ਨੌਜਵਾਨਾਂ ਵੱਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਂਦੀ ਹੈ ਉੱਥੇ ਹੀ ਆਪਣੇ ਪੱਧਰ 'ਤੇ ਵੀ ਵੱਖ-ਵੱਖ ਟੂਰਨਾਮੈਂਟ ਕਰਵਾਏ ਜਾ ਰਹੇ ਹਨ...








