Shadow

National

ਰਾਜ ਸਭਾ ਮੈਂਬਰ ਸੀਚੇਵਾਲ ਵੱਲੋਂ ਐਮ.ਸੀ. ਤੇ ਪੀ.ਪੀ.ਸੀ.ਬੀ. ਨੂੰ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਡੇਅਰੀਆਂ ‘ਤੇ ਵਾਤਾਵਰਣ ਮੁਆਵਜ਼ਾ ਲਗਾਉਣ ਦੇ ਹੁਕਮ ਜਾਰੀ

ਰਾਜ ਸਭਾ ਮੈਂਬਰ ਸੀਚੇਵਾਲ ਵੱਲੋਂ ਐਮ.ਸੀ. ਤੇ ਪੀ.ਪੀ.ਸੀ.ਬੀ. ਨੂੰ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਡੇਅਰੀਆਂ ‘ਤੇ ਵਾਤਾਵਰਣ ਮੁਆਵਜ਼ਾ ਲਗਾਉਣ ਦੇ ਹੁਕਮ ਜਾਰੀ

National, Politics, Punjab
ਲੁਧਿਆਣਾ, 21 ਅਗਸਤ (000) - ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਗਰ ਨਿਗਮ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੂੰ ਉਨ੍ਹਾਂ ਡੇਅਰੀਆਂ 'ਤੇ ਵਾਤਾਵਰਣ ਮੁਆਵਜ਼ਾ (ਜ਼ੁਰਮਾਨਾ) ਲਗਾਉਣ ਦੇ ਨਿਰਦੇਸ਼ ਦਿੱਤੇ ਹਨ ਜੋ ਬੁੱਢੇ ਦਰਿਆ ਵਿੱਚ ਪਸ਼ੂਆਂ ਦਾ ਗੋਬਰ ਸੁੱਟ ਕੇ ਪ੍ਰਦੂਸ਼ਿਤ ਕਰ ਰਹੀਆਂ ਹਨ। ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਪ੍ਰੋਜੈਕਟ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਪੀ.ਪੀ.ਸੀ.ਬੀ., ਡਰੇਨੇਜ, ਪੇਂਡੂ ਵਿਕਾਸ ਅਤੇ ਹੋਰਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ, ਰਾਜ ਸਭਾ ਮੈਂਬਰ ਸੀਚੇਵਾਲ ਨੇ ਬੁੱਢਾ ਦਰਿਆ ਦੀ ਸਫਾਈ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬੁੱਢਾ ਦਰਿਆ ਦੀ ਸਫਾਈ ਲਈ ਸਰਕਾਰੀ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਇਸ ਪ੍ਰਦੂਸ਼ਣ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀ...
ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

National, Politics, Punjab
ਮੁੰਬਈ, 21 ਅਗਸਤ: ਉੱਘੇ ਸਨਅਤਕਾਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗਿਕ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਸੂਬੇ ਨੂੰ ਆਰਥਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ 'ਤੇ ਲਿਆਉਣ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਸਨ ਫਾਰਮਾਸਿਊਟੀਕਲਜ਼ ਦੇ 'ਐਕਟਿਵ ਫਾਰਮਾਸਿਊਟੀਕਲ ਇੰਗਰੀਡੈਂਟਸ ਬਿਜ਼ਨਸ' ਦੇ ਸੀ.ਈ.ਓ. ਦਾਮੋਦਰਨ ਸਤਗੋਪਨ ਨੇ ਆਪਣੀਆਂ ਨਿਵੇਸ਼ ਯੋਜਨਾਵਾਂ ਸਬੰਧੀ ਸਹੂਲਤ ਲਈ ਸੂਬੇ ਦੇ ਉਦਯੋਗ ਪੱਖੀ ਮਾਹੌਲ ਅਤੇ ਬਿਹਤਰ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪੰਜਾਬ ਦੇ ਰਣਨੀਤਕ ਵਿਸ਼ੇਸ਼ਤਾਵਾਂ, ਹੁਨਰਮੰਦ ਮਨੁੱਖੀ ਵਸੀਲਿਆਂ, ਬੁਨਿਆਦੀ ਢਾਂਚਾ, ਨੌਕਰਸ਼ਾਹੀ ਦੇ ਪੇਸ਼ੇਵਰ ਵਿਹਾਰ ਨੂੰ ਉਜਾਗਰ ਕੀਤਾ ਜੋ ਸੂਬੇ ਨੂੰ ਫਾਰਮਾਸਿਊਟੀਕਲ ਉਦਯੋਗਾਂ ਲਈ ਇਕ ਤਰਜੀਹੀ ਸਥਾਨ ਬਣਾਉਂਦਾ ਹੈ। ਉਦ੍ਯੋਗਪਤੀਆਂ ਨੇ ਮੁੱਖ ਮੰਤਰੀ ਦੇ ਦੂਰਅੰਦੇਸ਼ੀ ਫੈਸਲਿਆਂ ਰਾਹੀਂ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ। ਆਰਪੀਜੀ (ਸੀਅਟ) ਗਰੁੱਪ ਦੇ ਵਾਈਸ ਚੇਅਰਮੈਨ ਅਨੰਤ ਗੋਇਨਕਾ ਨੇ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱ...
ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ

ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ

National, Politics, Punjab
ਮੁੰਬਈ, 21 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਲਈ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ ਹੈ ਕਿਉਂਕਿ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ, ਆਰ.ਪੀ.ਜੀ., ਸਿਫੀ ਟੈਕਨਾਲੋਜੀਜ਼ ਅਤੇ ਜੇ.ਐਸ.ਡਬਲਯੂ. ਗਰੁੱਪ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕੀਤੀ ਗਈ ਹੈ। ਇਨ੍ਹਾਂ ਉਦਯੋਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ ਨੂੰ ਉਜਾਗਰ ਕੀਤਾ ਅਤੇ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਸੂਬੇ ਵਿੱਚ ਨਿਵੇਸ਼ ਕਰਨ ਨਾਲ ਉੱਦਮੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਰੱਖਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਚੰਗੀ ਤਰ੍ਹਾਂ ਜਾਣਦੇ ਹੋਏ ਕਿ ਬਿਜਲੀ ਵਿਕਾਸ ਦੇ ਇੰਜਣ ਵਜੋਂ ਕੰਮ ਕਰਦੀ ਹੈ, ਪੰਜਾਬ ਸਰਕਾਰ ਵੱਲੋਂ ਰਿਹਾਇਸ਼ੀ...
ਨਗਰ ਕੌਂਸਲ ਫਾਜ਼ਿਲਕਾ ਦੀ ਟੀਮ ਵੱਲੋਂ ਪ੍ਰਤਾਪ ਬਾਗ ਅਤੇ ਵਾਨ ਬਜਾਰ ਵਿਖੇ ਕੀਤਾ ਗਿਆ ਪਲਾਸਟਿਕ ਇਕੱਤਰ, ਬਣਾਈਆਂ ਗਈਆਂ ਬੇਲਸ

ਨਗਰ ਕੌਂਸਲ ਫਾਜ਼ਿਲਕਾ ਦੀ ਟੀਮ ਵੱਲੋਂ ਪ੍ਰਤਾਪ ਬਾਗ ਅਤੇ ਵਾਨ ਬਜਾਰ ਵਿਖੇ ਕੀਤਾ ਗਿਆ ਪਲਾਸਟਿਕ ਇਕੱਤਰ, ਬਣਾਈਆਂ ਗਈਆਂ ਬੇਲਸ

National, Politics, Punjab
ਫਾਜ਼ਿਲਕਾ, 21 ਅਗਸਤ 23 ਅਗਸਤ ਤੱਕ ਜਾਰੀ ਸਾਫ—ਸਫਾਈ ਮੁਹਿੰਮ ਦੇ ਮੱਦੇਨਜਰ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਕਾਰਜ ਸਾਧਕ ਅਫਸਰ ਸ. ਜਗਸੀਰ ਸਿੰਘ ਧਾਲੀਵਾਲਾ ਦੇ ਦਿਸ਼ਾ—ਨਿਰਦੇਸ਼ਾਂ ਹੇਠ ਚੀਫ ਸੈਨੇਟਰੀ ਇੰਸਪੈਕਟਰ ਨਰੇਸ਼ਾ ਖੇੜਾ, ਸੈਨੇਟਰੀ ਇੰਸਪੈਕਟਰ ਜਗਦੀਪ ਅਰੋੜਾ ਦੀ ਅਗਵਾਈ ਹੇਠ ਵਾਨ ਬਜਾਰ ਤੇ ਪ੍ਰਤਾਪ ਬਾਗ ਦੇ ਨਾਲ—ਨਾਲ ਹੋਰ ਵੱਖ—ਵੱਖ ਖੇਤਰਾਂ ਤੋਂ ਬੋਤਲਾਂ, ਡਬੇ, ਪਲਾਸਟਿਕ ਆਦਿ ਇਕਤਰ ਕੀਤਾ ਗਿਆ। ਸੂੱਕੇ ਕੁੜੇ ਦੇ ਇਕੱਤਰ ਉਪਰੰਤ ਉਸਦੀਆਂ ਬੇਲ ਬਣਵਾਈਆਂ ਗਈਆਂ। ਕਾਰਜ ਸਾਧਕ ਅਫਸਰ ਨੇ ਦੱਸਿਆ ਕਿ ਆਪਣੇ ਆਲੇ—ਦੁਆਲੇ ਦੀ ਸਾਫ—ਸਫਾਈ ਹਰੇਕ ਵਿਅਕਤੀ ਲਈ ਜਰੂਰੀ ਹੈ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਰੋਜਾਨਾਂ ਪੱਧਰ *ਤੇ ਸਾਫ—ਸਫਾਈ ਦੇ ਸਨਮੁੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵੇਸਟ ਕੁਲੈਕਟਰਾਂ ਵੱਲੋਂ ਸੁੱਕਾ ਕੂੜਾ ਤੇ ਗਿਲਾ ਕੁੜਾ ਵੱਖਰਾ—ਵੱਖਰਾਂ ਇਕਠਾ ਕੀਤਾ ਜਾ ਰਿਹਾ ਹੈ ਉਥੇ ਸੁੱਕੇ ਕੂੜੇ ਤੋਂ ਬੇਲਸ ਬਣਾਈਆਂ ਜਾ ਰਹੀਆਂ ਹਨ ਉਥੇ ਗਿਲੇ ਕੂੜੇ (ਫਲ ਤੇ ਸਬਜੀਆਂ ਦੇ ਛਿਲਕਿਆਂ) ਤੋਂ ਖਾਦ ਬਣਾਈ ਜਾ ਰਹੀ ਹੈ, ਪ੍ਰਤਾਪ ਬਾਗ ਵਿਖੇ ਜੈਵਿ...
ਸੇਬੀ ਅਤੇ ਐਨ.ਐਸ.ਈ. ਵੱਲੋਂ ਨਿਵੇਸ਼ਕਾਂ ਲਈ ਜਾਗਰੂਕਤਾ ਸੈਮੀਨਾਰ ਆਯੋਜਿਤ

ਸੇਬੀ ਅਤੇ ਐਨ.ਐਸ.ਈ. ਵੱਲੋਂ ਨਿਵੇਸ਼ਕਾਂ ਲਈ ਜਾਗਰੂਕਤਾ ਸੈਮੀਨਾਰ ਆਯੋਜਿਤ

National, Politics, Punjab
ਲੁਧਿਆਣਾ, 21 ਅਗਸਤ (000) - ਭਾਰਤੀ ਸਕਿਓਰਿਟੀਜ ਅਤੇ ਐਕਸਚੇਂਜ ਬੋਰਡ (ਸੇਬੀ) ਅਤੇ ਨੈਸ਼ਨਲ ਸਟਾਕ ਐਕਸਚੇਂਜ (ਐਨ.ਐਸ.ਈ.) ਦੀ ਅਗਵਾਈ ਹੇਠ ਨਿਵੇਸ਼ਕਾਂ ਲਈ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਸੈਮੀਨਾਰ ਦੇ ਆਯੋਜਨ ਦਾ ਮੁੱਖ ਉਦੇਸ਼ ਸੇਬੀ ਵੱਲੋਂ ਨਿਵੇਸ਼ਕਾਂ ਦੇ ਹਿੱਤਾਂ ਲਈ ਚੁੱਕੇ ਗਏ ਕਦਮਾਂ ਬਾਰੇ ਚਾਨਣਾ ਪਾਉਣਾ ਅਤੇ ਸਹੀ ਵਿੱਤੀ ਯੋਜਨਾਵਾਂ ਤਿਆਰ ਕਰਕੇ ਸਕਿਓਰਿਟੀਜ ਬਾਰੇ ਜਾਣਕਾਰੀ ਦੇਣਾ ਸੀ। ਪ੍ਰੋਗਰਾਮ ਦਾ ਆਗਾਜ਼ ਨੈਸ਼ਨਲ ਐਕਸਚੇਂਜ ਤੋਂ ਸ਼ਿਵਮ ਜਿੰਦਲ, ਉਪ ਪ੍ਰਬੰਧਕ, ਨਿਆਮਕ ਵੱਲੋਂ ਕੀਤਾ ਗਿਆ। ਮੁੱਖ ਮਹਿਮਾਨ ਸ਼ਿਵ ਜਿੰਦਲ ਵੱਲੋਂ ਜਿੰਦਗੀ ਦੇ ਵੱਖ-ਵੱਖ ਪੜਾਵਾਂ 'ਤੇ ਬੱਚਤ ਦੇ ਢੰਗ-ਤਰੀਕੇ ਅਤੇ ਨਿਵੇਸ਼ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਸੇਬੀ ਦੁਆਰਾ ਨਿਵੇਸ਼ਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਪ੍ਰਤੀਭੂਤੀ ਬਾਜ਼ਾਰ ਵਿੱਚ ਕਿਸੇ ਵੀ ਏਜੰਟ, ਦਲਾਲ, ਕੰਪਨੀ, ਮਰਚੈਂਟ ਬੈਂਕ ਆਦਿ ਦੁਆਰਾ ਨਿਵੇਸ਼ਕਾਂ ਨਾਲ ਧੋਖਾਧੜੀ ਕੀਤੇ ਜਾਣ 'ਤੇ ਵੀ ਸੇਬੀ ਵੱਲੋ ...
27 ਅਗਸਤ ਨੂੰ ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਲਗੇਗਾ “ਆਪ ਦੀ ਸਰਕਾਰ ਆਪ ਦੇ ਦੁਆਰ ” ਤਹਿਤ ਸੁਵਿਧਾ ਕੈਂਪ

27 ਅਗਸਤ ਨੂੰ ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਲਗੇਗਾ “ਆਪ ਦੀ ਸਰਕਾਰ ਆਪ ਦੇ ਦੁਆਰ ” ਤਹਿਤ ਸੁਵਿਧਾ ਕੈਂਪ

National, Politics, Punjab
ਫਾਜ਼ਿਲਕਾ, 21 ਅਗਸਤ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾ ਅਨੁਸਾਰ ਲੋਕਾਂ ਦੀਆਂ ਸੱਮਸਿਆਵਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਪਿੰਡ, ਵਾਰਡ ਪੱਧਰ ਤੇ ਲੜੀਵਾਰ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ 27 ਅਗਸਤ ਨੂੰ ਪਿੰਡ ਜੰਡਵਾਲਾ ਮੀਰਾ ਸਾਂਗਲਾ ਦੀ ਦਾਣਾ ਮੰਡੀ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਵਸਨੀਕ ਆਪਣੀਆਂ ਸਮੱਸਿਆਵਾਂ ਦੇ ਹਲ ਲਈ ਪਹੁੰਚ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗੇਗਾ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਆਦਿ ਵਿਭਾਗ ਨਾਲ ਸਬੰਧਤ ਕੰਮ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸੇਵਾ ਕੇਂਦਰ ਨਾਲ ਸੰਬਧਤ ਰੈਜੀਡੈਂਸ  ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁੜਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬ...
ਜਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਨੂੰ ਓ.ਡੀ.ਐਫ ਪਲੱਸ ਮਾਡਲ ਬਣਾਉਣ ਸਬੰਧੀ ਕੀਤੇ ਜਾਣ ਯੋਗ ਉਪਰਾਲੇ-ਡਿਪਟੀ ਕਮਿਸ਼ਨਰ

ਜਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਨੂੰ ਓ.ਡੀ.ਐਫ ਪਲੱਸ ਮਾਡਲ ਬਣਾਉਣ ਸਬੰਧੀ ਕੀਤੇ ਜਾਣ ਯੋਗ ਉਪਰਾਲੇ-ਡਿਪਟੀ ਕਮਿਸ਼ਨਰ

National, Politics, Punjab
  ਅੰਮ੍ਰਿਤਸਰ 21 ਅਗਸਤ:-- ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ  ਵੱਲੋ ਪੰਚਾਇਤ ਵਿਭਾਗ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿਲ੍ਹਾ ਅੰਮ੍ਰਿਤਸਰ ਵਿਖੇ ਸਵੱਛ ਭਾਰਤ ਮਿਸ਼ਨ ਫੇਜ਼-2 ਤਹਿਤ ਚਲ ਰਹੇ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਅਤੇ ਜਿਲ੍ਹੇ ਨੂੰ ਓ.ਡੀ.ਐਫ ਪਲੱਸ ਮਾਡਲ ਬਣਾਉਣ ਲਈ ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਦੇ ਕੰਮ ਕਰਵਾਏ ਜਾਣ ਅਤੇ ਉਹਨਾ ਵੱਲੋ ਹਰ ਬਲਾਕ ਵਿੱਚ ਘੱਟ ਤੋ ਘੱਟ 10 ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਦੇ ਕੰਮਾਂ ਦੀ ਉਸਾਰੀ ਤੁਰੰਤ ਸੁਰੂ ਕਰਨ ਲਈ ਹਦਾਇਤ ਕੀਤੀ ਤਾਂ ਜੋ ਪਿੰਡਾਂ ਨੂੰ ਓ.ਡੀ.ਐਫ ਪਲੱਸ ਮਾਡਲ ਘੋਸਿ਼ਤ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ  ਇਕੱਠਾ ਕੀਤਾ ਜਾਵੇ।           ਇਸ ਮੌਕੇ ਸੈਕਟਰੀ, ਜਲ ਸਕਤੀ ਮੰਤਰਾਲਾ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਭਾਰਤ ਸਰਕਾਰ ਵੱਲੋ ਓ.ਡੀ.ਐਫ ਪਲੱਸ ਮਾਡਲ ਦੀ ਪ੍ਰਾਪਤੀ ਲਈ ਅਲੱਗ-ਅਲੱਗ 8 ਰਾਜਾਂ(states) ਦੇ 54 ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ...
ਡਿਪਟੀ ਕਮਿਸ਼ਨਰ ਨੇ ਕੀਤੀ ਕੂੜਾ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਨੇ ਕੀਤੀ ਕੂੜਾ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ

National, Politics, Punjab
ਅੰਮ੍ਰਿਤਸਰ 21 ਅਗਸਤ 2024---ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜ਼ਿਲ੍ਹੇ ਵਿੱਚ ਕੂੜਾ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੁਰਾਣੇ ਇਕੱਠੇ ਹੋਏ ਕੂੜੇ ਨੂੰ ਸਾਂਭਿਆ ਜਾਵੇ ਅਤੇ ਘਰਾਂ ਤੋਂ ਗਿੱਲਾ ਤੇ ਸੁੱਕਾ ਕੂੜਾ ਵੱਖੋ ਵੱਖ ਇਕੱਠਾ ਕਰਨ ਦਾ ਪ੍ਰਬੰਧ ਕੀਤਾ ਜਾਵੇ। ਉਹਨਾਂ ਕਿਹਾ ਕਿ ਚੌਗਿਰਦੇ ਦੀ ਸਾਫ ਸਫਾਈ ਮਨੁੱਖੀ ਸਿਹਤ ਲਈ ਬਹੁਤ ਅਹਿਮ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ।  ਉਹਨਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ।        ਇਸ ਮੌਕੇ ਨਗਰ ਕੌਂਸਲਾਂ ਵਿੱਚ ਚੱਲ ਰਹੇ ਕੰਮਾਂ ਦਾ ਵੇਰਵਾ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ ਨੇ ਦੱਸਿਆ ਕਿ ਅਸੀਂ ਜਿਲੇ ਦੀਆਂ ਸੱਤ ਨਗਰ ਕੌਂਸਲਾਂ ਵਿੱਚ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ 15 ਸਤੰਬਰ ਤੱਕ ਬਹੁਤੇ ਘਰਾਂ ਵਿੱਚ ਸਾਡੀ ਪਹੁੰਚ ਹੋ ਜਾਵੇਗੀ, ਜਦ ਕਿ ਸਾਲ ਦੇ ਅੰਤ ਤੱਕ ਲਗਭਗ 100 ਫੀਸਦੀ ਘਰਾਂ ਤੱਕ ਇਹ ਪ੍ਰਬੰਧ ਕਰ ਲਿਆ ਜ...
ਸਰਕਾਰ ਵੱਲੋਂ ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਬੱਚਿਆਂ ਅਤੇ ਗਰਭਵਤੀਆਂ ਦੇ ਸਮੇਂ ਸਿਰ ਟੀਕਾਕਰਣ ਜਰੂਰ ਕਰਵਾਓ: ਡਾ ਚੰਦਰ ਸ਼ੇਖਰ ਕੱਕੜ

ਸਰਕਾਰ ਵੱਲੋਂ ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਬੱਚਿਆਂ ਅਤੇ ਗਰਭਵਤੀਆਂ ਦੇ ਸਮੇਂ ਸਿਰ ਟੀਕਾਕਰਣ ਜਰੂਰ ਕਰਵਾਓ: ਡਾ ਚੰਦਰ ਸ਼ੇਖਰ ਕੱਕੜ

National
ਫਾਜਿਲਕਾ 21 ਅਗਸਤ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਨਿਯਮਿਤ ਟੀਕਾਕਰਣ ਮੁਹਿੰਮ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਡਾ ਚੰਦਰ ਸ਼ੇਖਰ ਨੇ ਜਾਣਕਾਰੀ  ਦਿੰਦੇ ਹੋਏ ਦੱਸਿਆ ਕਿ ਹਫ਼ਤੇ ਦੇ ਹਰੇਕ ਬੁੱਧਵਾਰ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਤੇ ਬੱਚਿਆਂ ਅਤੇ ਗਰਭਵਤੀਆਂ ਦੀ ਰਜਿਸਟ੍ਰੇਸ਼ਨ ਅਤੇ ਟੀਕਾਕਰਣ ਕੀਤਾ ਜਾਂਦਾ ਹੈ। ਇਸ ਸਮੇਂ ਗਰਭਵਤੀ ਔਰਤਾਂ ਦੀ ਚੈਕਅੱਪ, ਖੂਨ ਅਤੇ ਭਾਰ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਖੂਨ ਦੀ ਘਾਟ ਪੂਰੀ ਕਰਨ ਲਈ ਗਰਭਵਤੀਆਂ ਅਤੇ ਬੱਚਿਆਂ ਨੂੰ ਆਇਰਨ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਵੀ ਵੰਡੀਆਂ ਜਾਂਦੀਆਂ ਹਨ। ਹਾਈ ਰਿਸਕ ਗਰਭਵਤੀਆਂ ਦੀ ਚੋਣ ਕਰਕੇ ਉਹਨਾਂ ਨੂੰ ਉਪਰਲੀਆਂ ਸਿਹਤ ਸੰਸਥਾਵਾਂ ਵਿੱਚ ਚੈਕਅੱਪ ਕਰਵਾਇਆ ਜਾਂਦਾ ਹੈ। ਅੱਜ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਮਮਤਾ ਦਿਵਸ ਦੌਰਾਨ ਟੀਕਾਕਰਣ ਕੀਤਾ ਗਿਆ। ਡਾ ਐਰਿਕ ਜਿਲ੍ਹਾ ਟੀਕਾਕਰਣ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ਗਰਭਵਤੀ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਬਹੁਤ ਉਪਰਾਲੇ ਕਰ ਰਹੀ ਹੈ। ਜਿ...
ਬਲਾਕ ਫ਼ਰੀਦਕੋਟ ਵਿਖੇ ਚਾਰ ਰੋਜ਼ਾ ਜੀ. ਪੀ.ਡੀ.ਪੀ ਦੇ ਜਾਗਰੂਕਤਾ ਕੈਂਪ ਸ਼ੁਰੂ : ਬੀ.ਡੀ.ਪੀ.ਓ.

ਬਲਾਕ ਫ਼ਰੀਦਕੋਟ ਵਿਖੇ ਚਾਰ ਰੋਜ਼ਾ ਜੀ. ਪੀ.ਡੀ.ਪੀ ਦੇ ਜਾਗਰੂਕਤਾ ਕੈਂਪ ਸ਼ੁਰੂ : ਬੀ.ਡੀ.ਪੀ.ਓ.

National, Politics, Punjab
ਫ਼ਰੀਦਕੋਟ 20 ਅਗਸਤ,  ਡਿਪਟੀ ਡਾਇਰੈਕਟਰ ਹਰਮਨਦੀਪ ਸਿੰਘ ਐਸ.ਆਈ.ਆਰ.ਡੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ. ਨਰਭਿੰਦਰ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਅਤੇ ਨੀਰਜ ਕੁਮਾਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਫ਼ਰੀਦਕੋਟ ਦੀ ਸਾਂਝੀ ਯੋਗ ਅਗਵਾਹੀ ਹੇਠ ਐਸ.ਆਈ.ਆਰ.ਡੀ ਮੋਹਾਲੀ ਵੱਲੋਂ ਬੀ.ਡੀ.ਪੀ.ਓ ਦਫ਼ਤਰ ਬਲਾਕ ਫਰੀਦਕੋਟ ਵਿਖੇ 20 ਅਗਸਤ ਤੋਂ 23 ਅਗਸਤ 2024 ਤੱਕ ਥੀਮੈਟਿਕ ਜੀ.ਪੀ.ਡੀ.ਪੀ ( ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲੈਨ ) ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਨਿਰਮਲ ਸਿੰਘ ਬਰਾੜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ-ਕਮ-ਕਾਰਜ ਸਾਧਿਕ ਅਫ਼ਸਰ ਪੰਚਾਇਤ ਸੰਮਤੀ ਫ਼ਰੀਦਕੋਟ ਨੇ ਦੱਸਿਆ ਕਿ ਅੱਜ ਪਹਿਲੇ ਸਿਖਲਾਈ ਕੈਂਪ ਵਿੱਚ ਲਾਈਨ ਵਿਭਾਗਾਂ ਦੇ ਪਿੰਡ ਪੱਧਰ ਦੇ ਅਧਿਕਾਰੀ/ਕਰਮਚਾਰੀ,  ਆਸ਼ਾ ਵਰਕਰ ਅਤੇ  ਏ.ਐਨ.ਐਮ, ਆਂਗਨਵਾੜੀ ਵਰਕਰ ਅਤੇ ਸਿੱਖਿਆ ਵਿਭਾਗ ਤੋਂ ਇਕ ਅਧਿਆਪਕ, ਪ੍ਰਤੀ ਗ੍ਰਾਮ ਪੰਚਾਇਤ ਨੂੰ ਸਥਾਈ ਵਿਕਾਸ ਦੇ 17 ਟੀਚਿਆਂ ਅਤੇ ਉਨ੍ਹਾਂ ਦਾ ਸਥਾਨੀਕਰਨ ਕਰਨ ਅਤੇ 9 ਥੀਮਾਂ ਦੀ ਪ੍ਰਾਪਤੀ ਲਈ ਥਮੈਟਿਕ ਜੀ.ਪੀ ਡੀ .ਪੀ ( ਗ੍ਰਾਮ ਪੰਚਾਇਤ ਡ...