Wednesday, March 11
Shadow

National

ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ 3.90 ਕਰੋੜ ਦੀ ਆਸ਼ੀਰਵਾਦ ਰਾਸ਼ੀ ਹੋਈ ਜਾਰੀ- ਵਿਨੀਤ ਕੁਮਾਰ

ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ 3.90 ਕਰੋੜ ਦੀ ਆਸ਼ੀਰਵਾਦ ਰਾਸ਼ੀ ਹੋਈ ਜਾਰੀ- ਵਿਨੀਤ ਕੁਮਾਰ

National, Politics, Punjab
ਫਰੀਦਕੋਟ 19 ਅਗਸਤ () ਪੰਜਾਬ ਸਰਕਾਰ ਵੱਲੋਂ ਮਹੀਨਾ ਅਪ੍ਰੈਲ 2023 ਤੋਂ ਲੈ ਕੇ ਇਸ ਸਾਲ ਤੱਕ ਕੁੱਲ 766 ਲਾਭਪਾਤਰੀਆਂ ਨੂੰ (ਪ੍ਰਤੀ ਲਾਭਪਾਤਰੀ 51000 ਰੁਪਏ ) ਦੇ ਹਿਸਾਬ ਨਾਲ ਲਗਭਗ 3.90 ਕਰੋੜ ਰੁਪਏ ਦੀ ਧਨ ਰਾਸ਼ੀ ਲਾਭਪਾਤਰੀਆਂ ਦੇ ਖਾਤੇ ਵਿੱਚ ਆਨਲਾਈਨ ਟਰਾਂਸਫਰ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ  ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51,000 ਰੁਪਏ ਦੀ ਆਰਥਿਕ ਸਹਾਇਤਾ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ । ਇਸ ਸਕੀਮ ਬਾਰੇ ਹੋਰ ਚਾਨਣਾ ਪਾਉਂਦਿਆਂ ਜਿ਼ਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਮੀਤ ਸਿੰਘ ਬਰਾੜ ਨੇ ਦੱਸਿਆ ਕਿ ਇਹ ਸਕੀਮ ਦਾ ਲਾਭ ਇਕ ਪਰਿਵਾਰ ਦੀਆਂ 2 ਲੜਕੀਆਂ ਲੈ ਸਕਦੀਆਂ ਹਨ।ਬਿਨੈਕਾਰ ਪੰਜਾਬ ਰਾਜ ਦਾ ਵਸਨੀਕ ਹੋਣਾ ਚਾਹੀਦਾ ਹੈ। ਪਰਿਵਾਰ ਦੀ ਸਾਲਾਨਾ ਆਦਮਨ 32,790 ਰੁਪਏ ਤੋਂ ਵੱਧ ਨਹੀਂ ਹੋਈ ਚਾਹੀਦੀ। ਲੜਕੀ ਦੀ ਉਮਰ 18 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ। ਬਿਨੈਕਾਰ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਵਿਆਹ ਦੀ ਮਿ...
ਡਿਪਟੀ ਕਮਿਸ਼ਨਰ ਨੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਅਤੇ ਬਾਲ ਭਲਾਈ ਕਮੇਟੀ ਦੀ ਕੀਤੀ ਰੀਵਿਊ ਮੀਟਿੰਗ

ਡਿਪਟੀ ਕਮਿਸ਼ਨਰ ਨੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਅਤੇ ਬਾਲ ਭਲਾਈ ਕਮੇਟੀ ਦੀ ਕੀਤੀ ਰੀਵਿਊ ਮੀਟਿੰਗ

National, Politics, Punjab
ਫ਼ਰੀਦਕੋਟ 19 ਅਗਸਤ, 2024   ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ  ਵੱਲੋ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਅਤੇ ਬਾਲ ਭਲਾਈ ਕਮੇਟੀ ਦੀ ਰੀਵਿਊ ਮੀਟਿੰਗ ਕੀਤੀ ਗਈ । ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਅਮਨਦੀਪ ਸਿੰਘ ਸੋਢੀ ਨੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਅਤੇ ਇਸ ਸਕੀਮ ਅਧੀਨ ਪ੍ਰਾਪਤ ਹੋਏ ਨਵੇਂ 14 ਕੇਸਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ । ਉਹਨਾਂ ਦੱਸਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ-ਬਾਪ ਕਿਸੇ ਬਿਮਾਰੀ ਕਾਰਨ ਪਾਲਨਪੋਸ਼ਣ/ਪੜ੍ਹਾਉਣ ਵਿੱਚ ਅਸਮਰਥ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ -ਬਾਪ ਜੇਲ੍ਹ ਵਿੱਚ ਹੋਣ,  ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਸਰੀਰਕ ਅਤੇ ਆਰਥਿਕ ਤੌਰ ਤੇ ਪਰਵਰਿਸ਼ ਕਰਨ ਤੋਂ ਅਸਮਰੱਥ ਹੋਣ ਅਤੇ ਜੇ.ਜੇ ਐਕਟ 2015   ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ ਆਫਤਾਂ ਦਾ ਸ਼ਿਕਾਰ, ਬਾਲ ਮਜਦੂਰੀ, ਬਾਲ ਭਿੱਖਿਆ, ਬਾਲ ਵਿਆਹ ਤੋਂ ਪੀੜਤ, ਤਸਕਰੀ ਨਾਲ ਪ੍ਰਭਾਵਿਤ ਅਪਾਹਿਜ ਜਾਂ ਉਹ ਬੱਚੇ ਜੋ ਸੜਕ ਤੇ ਰਹਿ ਰਹੇ ਹੋਣ, ਦੁਰਵਿਵ...
ਸਪੀਕਰ ਸੰਧਵਾਂ ਨੇ “ਲੋਕ ਮਿਲਣੀ ਪ੍ਰੋਗਰਾਮ” ਤਹਿਤ ਬੀ.ਡੀ.ਪੀ.ਓ ਦਫ਼ਤਰ ਕੋਟਕਪੂਰਾ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸਪੀਕਰ ਸੰਧਵਾਂ ਨੇ “ਲੋਕ ਮਿਲਣੀ ਪ੍ਰੋਗਰਾਮ” ਤਹਿਤ ਬੀ.ਡੀ.ਪੀ.ਓ ਦਫ਼ਤਰ ਕੋਟਕਪੂਰਾ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

National, Politics, Punjab
ਫ਼ਰੀਦਕੋਟ 19 ਅਗਸਤ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀ.ਡੀ.ਪੀ.ਓ ਦਫ਼ਤਰ ਕੋਟਕਪੂਰਾ ਵਿਖੇ "ਲੋਕ ਮਿਲਣੀ ਪ੍ਰੋਗਰਾਮ" ਤਹਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ "ਲੋਕ ਮਿਲਣੀ ਪ੍ਰੋਗਰਾਮ" ਰਾਹੀਂ ਉਹ ਸਿੱਧੇ ਤੌਰ ਤੇ ਜਨਤਾ ਨਾਲ ਜੁੜ ਕੇ  ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਤੁਰੰਤ ਹੱਲ ਵੀ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਅੱਗੇ ਵੀ ਨਿਰੰਤਰ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਬਾਰੇ ਜਾਣੂ ਕਰਵਾਉਣ ਲਈ 'ਆਪ ਦੀ ਸਰਕਾਰ, ਆਪ ਦੇ ਦੁਆਰ' ਤਹਿਤ ਪਿੰਡ-ਪਿੰਡ ਕੈਂਪ ਲਗਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਇਸ ਪ੍ਰਕਾਰ ਦੇ ਕੈਂਪਾਂ ਨਾਲ ਪ੍ਰਸ਼ਾਸਨ ਅਤੇ ਜਨਤਾ ਵਿਚਾਲੇ ਸੰਚਾਰ ਦਾ ਪੁਲ ਹੋਰ ਮਜ਼ਬੂਤ ਹੁੰਦਾ ਹੈ ਅਤੇ ਸਮੱਸਿਆਵਾਂ ਦਾ ਜਲਦੀ ਹੱਲ ਸੰਭਵ ਹੁੰਦਾ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤ...
ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ/ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21 ਅਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ–ਡਿਪਟੀ ਕਮਿਸ਼ਨਰ

ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ/ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21 ਅਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ–ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 19 ਅਗਸਤ: ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ ’ਤੇ ਮਿਤੀ 07 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇੰਨ੍ਹਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲਿ੍ਹਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਕੇ 05 ਜਨਵਰੀ 2024 ਨੂੰ ਉਨ੍ਹਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਸੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦੇ ਹੋਏ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹੁਣ ਸਾਰੇ ਯੋਗ ਵੋਟਰ, ਸੂਚੀਆਂ ਵਿੱਚ ਆਪਣਾ ਨਾਮ ਦਰਜ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਇਸ ਕੰਮ ਲਈ 20, 21 ਅਤੇ 22 ਅਗਸਤ 2024 ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਆਮ ਜਨਤਾ ਤੋਂ ਫਾਰਮ ਨੰਬਰ 1, 2 ਅਤੇ 3 ਕ੍ਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋਟਾਂ ਵਿੱਚ ਪਤੇ ਦੀ ਤਬਦੀਲ...
ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਕ੍ਰਿਕਟ ਖੇਡ ਗਰਾਊਂਡ ਦਾ ਕੀਤਾ ਉਦਘਾਟਨ

ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਕ੍ਰਿਕਟ ਖੇਡ ਗਰਾਊਂਡ ਦਾ ਕੀਤਾ ਉਦਘਾਟਨ

National, Politics, Punjab
ਫ਼ਰੀਦਕੋਟ 19 ਅਗਸਤ,2024 ਸਪੀਕਰ  ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਨਵੇਂ ਬਣੇ ਕ੍ਰਿਕਟ ਖੇਡ ਗਰਾਊਂਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਉਹ ਖੁਸ਼ੀ ਮਹਿਸੂਸ ਕਰ ਰਹੇ ਹਨ ਹਲਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਇੱਕ ਚੰਗਾ ਪਲੇਟਫਾਰਮ ਉਹਨਾਂ ਦੇ ਘਰਾਂ ਦੇ ਨਜਦੀਕ ਮਿਲ ਰਿਹਾ ਹੈ ਜਿਸ ਨਾਲ ਉਹ ਇਥੋਂ ਸਿੱਖ ਕੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਨਗੇ ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ । ਨੌਜਵਾਨਾਂ ਅਤੇ ਬੱਚਿਆਂ  ਵਿੱਚ ਖੇਡਾਂ ਪ੍ਰਤੀ ਦਿਲਚਸਪੀ ਵਧਾਉਣ ਲਈ ਖੇਡਾਂ ਵਤਨ ਪੰਜਾਬ ਦੀਆਂ ਦਾ ਅਗਲਾ ਪੜਾਅ 3 ਸਤੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਵਧੀਆ ਖੇਡਾਂ ਖੇਡਣ ਲਈ ਸਟੇਡੀਅਮ, ਡਾਈਟ ਅਤੇ ਖੇਡਾਂ ਦਾ ਸਮਾਨ ਉਪਲਬਧ ਕਰਵਾ ਰਹੀ ਹੈ, ਉਹਨਾਂ ਕਿਹਾ ਕਿ ਪੈਰਿਸ ਓਲੰਪਿਕ ਵਿੱਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਦੇ ਜਿਆਦਾ ਖਿਡਾਰੀ ਪੰਜਾਬ ਦੇ ਹੀ ਹਨ । ਉਹਨਾਂ ਕਿਹਾ ਕਿ ਬੱਚਿਆਂ ਨੂੰ ਉਨ੍ਹਾਂ ਤੋਂ ...
ਸ੍ਰ. ਕੁਲਵੰਤ ਸਿੰਘ ਨੇ ਬਤੌਰ ਡਿਪਟੀ ਕਮਿਸ਼ਨਰ ਮਾਨਸਾ ਅਹੁਦਾ ਸੰਭਾਲਿਆ

ਸ੍ਰ. ਕੁਲਵੰਤ ਸਿੰਘ ਨੇ ਬਤੌਰ ਡਿਪਟੀ ਕਮਿਸ਼ਨਰ ਮਾਨਸਾ ਅਹੁਦਾ ਸੰਭਾਲਿਆ

National, Politics, Punjab
ਮਾਨਸਾ, 19 ਅਗਸਤ: ਸ੍ਰ. ਕੁਲਵੰਤ ਸਿੰਘ ਨੇ ਡਿਪਟੀ ਕਮਿਸ਼ਨਰ ਮਾਨਸਾ ਵਜ਼ੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਸ੍ਰ ਕੁਲਵੰਤ ਸਿੰਘ 2012 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਮੋਗਾ ਤਾਇਨਾਤ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਤਰਨਤਾਰਨ, ਫਿਰੋਜ਼ਪੁਰ, ਵਧੀਕ ਡਿਪਟੀ ਕਮਿਸ਼ਨਰ ਜਲੰਧਰ, ਪਠਾਨਕੋਟ, ਸ਼੍ਰੀ ਮੁਕਤਸਰ ਸਾਹਿਬ, ਐੱਸ.ਡੀ.ਐੱਮ ਤਲਵੰਡੀ ਸਾਬੋ ਅਤੇ ਨਕੋਦਰ ਸਮੇਤ ਪੰਜਾਬ ਸਰਕਾਰ ਦੇ ਵੱਖ ਵੱਖ ਅਹੁਦਿਆਂ ਉੱਤੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾਂ ਵਿਚ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮਾਨਸਾ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ। ਇਸ ਤੋਂ ਪਹਿਲਾਂ ਸ੍ਰ. ਕੁਲਵ...
ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਦੀ ਯਾਦ ਵਿੱਚ ਸਪੀਕਰ ਸੰਧਵਾਂ ਨੇ ਲਗਾਏ ਬੂਟੇ

ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਦੀ ਯਾਦ ਵਿੱਚ ਸਪੀਕਰ ਸੰਧਵਾਂ ਨੇ ਲਗਾਏ ਬੂਟੇ

National, Politics, Punjab
ਫ਼ਰੀਦਕੋਟ 19 ਅਗਸਤ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਅੱਜ ਕੋਟਕਪੂਰਾ ਵਿਖੇ ਸ. ਮਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ  ਸ਼ਿਰਕਤ ਕੀਤੀ ਅਤੇ ਬਹੁਤ ਹੀ ਸਿਰੜੀ, ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਸ. ਜੋਗਿੰਦਰ ਸਿੰਘ ਸਪੋਕਸਮੈਨ ਦੀ ਯਾਦ ਵਿੱਚ ਗੁੱਡ ਮੌਰਨਿੰਗ ਵੈਲਫ਼ੇਅਰ ਕਲੱਬ, ਕੋਟਕਪੂਰਾ ਦੇ ਸਹਿਯੋਗ ਨਾਲ ਬੂਟੇ ਲਗਾ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ । ਸਪੀਕਰ ਸੰਧਵਾਂ ਨੇ ਕਿਹਾ ਕਿ ਜੋਗਿੰਦਰ ਸਿੰਘ ਸਪੋਕਸਮੈਨ ਜੋ ਕਿ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ,  ਉਹਨਾਂ ਦੀ ਯਾਦ ਨੂੰ ਸਦੀਵੀ ਕਰਨ ਦੇ ਲਈ 100 ਬੂਟਾ ਲਾਉਣ ਦਾ ਪ੍ਰਣ ਕੀਤਾ ਗਿਆ ਹੈ। ਉਨ੍ਹਾਂ ਇਸ ਗੱਲ ਤੇ ਜਿਆਦਾ ਜ਼ੋਰ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਪ੍ਰਦੂਸ਼ਿਤ ਹਵਾ ਦੇ ਬਜਾਏ ਸ਼ੁੱਧ ਹਵਾ ਦੇ ਕੇ ਜਾਈਏ ਤਾਂ ਕਿ ਆਉਣ ਵਾਲੀਆਂ ਪੀੜੀਆਂ ਤੰਦਰੁਸਤ ਰਹਿ ਸਕਣ । ਉਨ੍ਹਾਂ ਕਿਹਾ ਕਿ ਆਕਸੀਜਨ ਦੀ ਕਮੀ ਸਿਰਫ ਦਰਖਤ ਹੀ ਪੂਰੀ ਕਰ ਸਕਦੇ ਹਨ ।  ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਾਤਾਵਰਨ ਵਿੱਚ ਬਦਲਾਅ ਆ ਰਿਹ...
ਨਾਗਰਿਕ ਹੁਣ ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰਕੇ ‘ਫਰਿਸ਼ਤੇ’ ਹਸਪਤਾਲਾਂ ਦੀ ਖੋਜ ਕਰ ਸਕਣਗੇ

ਨਾਗਰਿਕ ਹੁਣ ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰਕੇ ‘ਫਰਿਸ਼ਤੇ’ ਹਸਪਤਾਲਾਂ ਦੀ ਖੋਜ ਕਰ ਸਕਣਗੇ

National, Politics, Punjab
ਚੰਡੀਗੜ੍ਹ, 18 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸੜਕ ਸੁਰੱਖਿਆ ਅਤੇ ਐਮਰਜੈਂਸੀ ਦੇਖਭਾਲ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਨੇ ਰਾਜ ਸਿਹਤ ਏਜੰਸੀ (ਐਸ.ਐਚ.ਏ.) ਅਤੇ ਮੈਪ ਮਾਈ ਇੰਡੀਆ ਦੇ ਸਹਿਯੋਗ ਨਾਲ ਮੈਪਲਜ਼ ਮੋਬਾਈਲ ਐਪ ਜ਼ਰੀਏ ਫਰਿਸ਼ਤੇ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਬਾਰੇ ਜਾਣਕਾਰੀ ਉਪਲਬਧ ਕਰਵਾਈ ਹੈ, ਤਾਂ ਜੋ ਸੁਖਾਲੇ ਢੰਗ ਨਾਲ ਇਹਨਾਂ ਹਸਪਤਾਲਾਂ ਤੱਕ ਪਹੁੰਚ ਕੀਤੀ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨਿਰਵਿਘਨ ਨੇਵੀਗੇਸ਼ਨ ਸਹਾਇਤਾ ਦੀ ਪੇਸ਼ਕਸ਼ ਕਰਨਾ ਹੈ, ਜਿਸ ਨਾਲ ਉਪਭੋਗਤਾ, ਖਾਸ ਕਰਕੇ ਸੜਕ ਦੁਰਘਟਨਾਵਾਂ ਦੀ ਸਥਿਤੀ ਵਿੱਚ, ਨੇੜਲੇ ਹਸਪਤਾਲਾਂ ਦੀ ਤੇਜ਼ੀ ਨਾਲ ਭਾਲ ਕਰਕੇ ਸਮੇਂ ਸਿਰ ਪੀੜਤ ਨੂੰ ਹਸਪਤਾਲ ਪਹੁੰਚਾ ਸਕਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਵਿੱਚ ਸੱਟਾਂ ਲੱਗਣ ਕਾਰਨ ਹੋਣ ਵਾਲੀ ਮੌਤ ਦਰ ਨੂੰ ਘਟਾਉਣ ਅਤੇ ਉਪਲਬਧ ਸਰਕਾਰੀ/ਸੂਚੀਬੱਧ ਪ੍ਰਾਈਵੇਟ ਹਸਪਤਾਲਾਂ...
ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਤੇ ਵਰਿੰਦਰਜੀਤ ਸਿੰਘ ਬਿਲਿੰਗ ਨੇ ਰਾਜ ਸੂਚਨਾ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਤੇ ਵਰਿੰਦਰਜੀਤ ਸਿੰਘ ਬਿਲਿੰਗ ਨੇ ਰਾਜ ਸੂਚਨਾ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

National, Politics, Punjab
ਚੰਡੀਗੜ੍ਹ, 16 ਅਗਸਤ: ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰ ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਵੱਲੋਂ ਅੱਜ ਪੰਜਾਬ ਰਾਜ ਭਵਨ ਵਿੱਚ ਆਪਣੇ ਅਹੁਦੇ ਦੀ ਸੰਹੁ ਚੁੱਕਣ ਉਪਰੰਤ ਰਾਜ ਮੁੱਖ ਸੂਚਨਾ ਕਮਿਸ਼ਨ ਦੇ ਸੈਕਟਰ-16 ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਮੁੱਖ ਸੂਚਨਾ ਕਮਿਸ਼ਨਰ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਦਾ ਕਾਰਜ ਭਾਰ ਸੰਭਾਲਿਆ। ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰਾਂ ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਵੱਲੋਂ ਰਾਜ ਸੂਚਨਾ ਕਮਿਸ਼ਨ ਦੇ ਦਫਤਰ ਵਿੱਚ ਆਪਣੇ ਅਹੁੱਦੇ ਦਾ ਕਾਰਜ ਸੰਭਾਲਣ ਉਪਰੰਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ।  ਉਨ੍ਹਾਂ ਵਿਸਵਾਸ ਦਿਵਾਇਆ ਕਿ ਉਹ ਆਪਣਾ ਕੰਮ ਬੜੀ ਮਿਹਨਤ ਅਤੇ ਇਮਾਨਦਾਰੀ ਨਾਲ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਦੇ ਕੰਮਾਂ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਲੋਕ...
78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਹਿਰਾਇਆ ਗਿਆ ਤਿਰੰਗਾ ਝੰਡਾ

78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਹਿਰਾਇਆ ਗਿਆ ਤਿਰੰਗਾ ਝੰਡਾ

National, Politics, Punjab
ਐਸ.ਏ.ਐਸ.ਨਗਰ,16 ਅਗਸਤ 2024: ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ 15 ਅਗਸਤ, 2024 ਨੂੰ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਉਨ੍ਹਾਂ ਨੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ। ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦੇ ਮੌਕੇ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਵੀ ਲਗਾਏ ਗਏ। ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 01 ਜੁਲਾਈ ਤੋਂ 30 ਸਤੰਬਰ ਤੱਕ ਵੱਧ ਤੋਂ ਵੱਧ ਦਰੱਖਤ ਲਗਾਉਣ ਦੀ ਮੁਹਿੰਮ...