Sunday, September 6
Shadow

National

ਮਿਸ਼ਨ ਵਤਸੱਲਿਆ ਸਕੀਮ ਤਹਿਤ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਸਪੌਂਸਰਸ਼ਿਪ/ਫੋਸਟਰ ਕੇਅਰ ਦਿਵਸ

ਮਿਸ਼ਨ ਵਤਸੱਲਿਆ ਸਕੀਮ ਤਹਿਤ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਸਪੌਂਸਰਸ਼ਿਪ/ਫੋਸਟਰ ਕੇਅਰ ਦਿਵਸ

National, Politics, Punjab
ਫਿਰੋਜ਼ਪੁਰ 20 ਅਗਸਤ ( )ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਿਚਿਕਾ ਨੰਦਾ ਦੀ ਅਗਵਾਈ ਵਿੱਚ ਮਿਸ਼ਨ ਵਤਸੱਲਿਆ ਸਕੀਮ ਤਹਿਤ ਦੇਵ ਸਮਾਜ ਆਫ ਐਜੁਕੇਸ਼ਨ ਫਾਰ ਵੂਮੈਨ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਪੋਂਸਪਰਸ਼ਿਪ/ਫੋਸਟਰ ਕੇਅਰ ਦਿਵਸ ਮਨਾਇਆ ਗਿਆ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਮਿਸ਼ਨ ਵਾਤਸੱਲਿਆ ਸਕੀਮ ਅਧੀਨ 18 ਸਾਲ ਤੱਕ ਦੇ ਲੋੜਵੰਦ ਬੱਚਿਆ, ਜੋ ਸਪਾਂਸਰਸ਼ਿਪ ਸਕੀਮ ਅਧੀਨ ਯੋਗ ਹੁੰਦੇ ਹਨ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋ 4 ਹਜਾਰ ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ, ਜਿਸ ਤਹਿਤ  40 ਅਨਾਥ, ਬੇਸਹਾਰਾ, ਲੋੜਵੰਦ ਬੱਚਿਆਂ ਨੂੰ ਸਪੋਰਸ਼ਿਪ ਸਕੀਮ ਦੀ ਵਿੱਤੀ ਸਹਾਇਤਾ ਦੇਣ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ|  ਇਸ ਮੌਕੇ ਜ਼...
ਡਿਪਟੀ ਕਮਿਸ਼ਨਰ ਵੱਲੋਂ ਮਾਇਕਰੋ, ਸਮਾਲ ਇੰਟਰਪ੍ਰਾਈਜਜ਼ ਫੈਸੀਲੀਟੇਸ਼ਨ ਕੌਂਸਲ ਦੀ 25ਵੀਂ  ਮੀਟਿੰਗ ਆਯੋਜਿਤ

ਡਿਪਟੀ ਕਮਿਸ਼ਨਰ ਵੱਲੋਂ ਮਾਇਕਰੋ, ਸਮਾਲ ਇੰਟਰਪ੍ਰਾਈਜਜ਼ ਫੈਸੀਲੀਟੇਸ਼ਨ ਕੌਂਸਲ ਦੀ 25ਵੀਂ ਮੀਟਿੰਗ ਆਯੋਜਿਤ

National, Politics, Punjab
ਮੋਗਾ 20 ਅਗਸਤ ਮਾਇਕਰੋ/ਸਮਾਲ ਇੰਟਰਪ੍ਰਾਈਜ਼ਜ਼ ਦੀ ਡੀਲੇਡ ਪੇਮੈਂਟ ਸੁਰਖਿਅੱਤ ਕਰਨ ਸਬੰਧੀ ਜ਼ਿਲ੍ਹਾ ਪੱਧਰੀ, ਮਾਇਕਰੋ/ਸਮਾਲ ਇੰਟਰਪ੍ਰਾਈਜ਼ਜ਼ ਫੈਸੀਲੀਟੇਸ਼ਨ ਕੌਂਸ਼ਲ ਮੋਗਾ ਦੀ 25 ਵੀਂ ਮੀਟਿੰਗ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਦੀ ਪ੍ਰਧਾਨਗੀ ਹੇਠ ਹੋਈ। ਕੌਂਸਲ ਦੀ ਮੀਟਿੰਗ ਵਿੱਚ ਸ਼੍ਰੀ ਸੁਖਮਿੰਦਰ ਸਿੰਘ ਰੇਖੀ, ਸਕੱਤਰ-ਕਮ-ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ, ਮੈਬਰ ਵਜੋਂ ਸ਼੍ਰੀ ਚਿਰਨਜੀਵ ਸਿੰਘ, ਲੀਡ ਡਿਸਟ੍ਰਿਕ ਮੈਨੇਜਰ ਸਮੇਤ ਨਾਮਜ਼ਦ ਉਦਯੋਗਪਤੀ ਵੀ ਸ਼ਾਮਲ ਹੋਏ। ਕੌਂਸਲ ਦੀ ਮੀਟਿੰਗ ਵਿੱਚ ਅੱਜ ਦੋ ਡੀਲੇਡ ਪੇਮੈਂਟ ਦੇ ਕੇਸ ਲਿਸਟਿੰਗ ਕੀਤੇ ਗਏ। ਇਨ੍ਹਾਂ ਕੇਸਾਂ ਵਿੱਚ ਜ਼ਿਲ੍ਹਾ ਪੱਧਰੀ ਮਾਇਕਰੋ ਸਮਾਲ ਇੰਟਰਪ੍ਰਾਈਜ਼ਜ਼ ਫੈਸੀਲੀਟੇਸ਼ਨ ਕੌਂਸਲ, ਮੋਗਾ ਵਲੋ ਕੰਸੀਲੇਸ਼ਨ ਪ੍ਰੋਸੀਡਿੰਗ ਸ਼ੁਰੂ ਕਰ ਦਿੱਤੀ ਗਈ ਸੀ। ਪਰ ਕਲੇਮੈਂਟ ਅਤੇ ਰਿਸਪਾਂਡੈਂਟ ਵਿੱਚ ਸੈਟਲਮੈਂਟ ਦਾ ਕੰਪਨੈਂਟ ਨਾ ਹੋਣ ਕਾਰਣ, ਚੇਅਰਮੈਨ-ਕਮ-ਡਿਪਟੀ ਕਮਿਸ਼ਨਰ, ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਕਾਂਸੀਲੇਸ਼ਨ ਪ੍ਰੋਸੀਡਿੰਗ ਟਰਮੀਨੇਟ ਕਰਕੇ ਆਰਬੀਟਰੇਸ਼ਨ ਪ੍ਰੋਸੀਡਿੰਗ ਸ਼ੁਰੂ ਕਰਨ ਦੇ ਆਦੇਸ਼ ਦੇ ਦਿੱਤੇ ਗਏ। ਚੇਅਰਮ...
ਅਬੋਹਰ ਦੀ ਅਤਿ ਆਧੁਨਿਕ ਤਕਨੀਕ ਨਾਲ ਲੈੱਸ ਲਾਈਬਰੇਰੀ ਬਣੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ- ਡਾ. ਸੇਨੂ ਦੁੱਗਲ

ਅਬੋਹਰ ਦੀ ਅਤਿ ਆਧੁਨਿਕ ਤਕਨੀਕ ਨਾਲ ਲੈੱਸ ਲਾਈਬਰੇਰੀ ਬਣੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ- ਡਾ. ਸੇਨੂ ਦੁੱਗਲ

National, Politics, Punjab
ਅਬੋਹਰ 20 ਅਗਸਤ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਅਬੋਹਰ ਦੇ ਆਭਾ ਸਿਟੀ ਸਕੇਰ ਵਿੱਚ ਬਣੀ ਅਤਿ ਆਧੁਨਿਕ ਤਕਨੀਕ ਨਾਲ ਲੈਸ ਲਾਈਬ੍ਰੇਰੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।  ਪੰਜਾਬ ਸਰਕਾਰ ਵੱਲੋਂ ਬਣਾਈ ਇਸ ਲਾਈਬ੍ਰੇਰੀ ਵਿੱਚ ਨੌਜਵਾਨ ਜਿਥੇ ਉੱਚ ਇਮਤਿਹਾਨਾਂ ਦੀ ਤਿਆਰੀ ਕਰਕੇ ਆਪਣਾ ਭਵਿੱਖ ਉਜਵਲ ਕਰ ਰਹੇ ਹਨ ਉੱਥੇ ਹੀ ਵੱਖ ਵੱਖ ਵਿਸ਼ਿਆਂ ਦੀਆਂ ਕਿਤਾਬਾਂ ਅਤੇ ਅਤੇ ਅਖਬਾਰਾਂ ਪੜ੍ਹ ਕੇ ਆਪਣੇ ਗਿਆਨ ਵਿੱਚ ਵੀ ਵਾਧਾ ਕਰ ਰਹੇ ਹਨ। ਕਮਿਸ਼ਨਰ ਨਗਰ ਨਿਗਮ ਡਾ. ਸੇਨੂ ਦੁੱਗਲ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਬੋਹਰ ਸ਼ਹਿਰ ਵਿਖੇ ਸਥਾਪਿਤ ਇਸ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ ਵਿੱਚ 120 ਵਿਦਿਆਰਥੀਆਂ ਦੇ ਪੜ੍ਹਨ ਲਈ ਬੈਠਣ ਦੀ ਵਿਵਸਥਾ ਹੈ। ਉਨ੍ਹਾਂ ਕਿਹਾ ਕਿ ਬਚਿਆਂ ਦੇ ਪੜ੍ਹਨ ਲਈ ਪਹਿਲਾ 4-4 ਘੰਟੇ ਦਾ ਸਲਾਟ ਬਣਾਇਆ ਗਿਆ ਸੀ ਪਰ ਹੁਣ ਇਸ ਵਿੱਚ 6-6 ਘੰਟੇ ਦਾ ਸਲਾਟ ਕਰ ਦਿੱਤਾ ਗਿਆ ਗਿਆ ਹੈ। ਉਹਨਾਂ ਨੇ ਦੱਸਿਆ ਕਿ ਇਹ ਲਾਈਬ੍ਰੇਰੀ ਪੂਰੀ ਤਰ੍ਹਾਂ ਏਸੀ ਅਤੇ ਸ਼ਾਨਦਾਰ ਮਾਹੌਲ ਵਿੱਚ ਤਿਆਰ ਕੀਤੀ ਗਈ ਹੈ ਅਤੇ ਪ੍ਰਤਿਯੋਗੀ ਪ੍ਰੀਖਿਆਵਾਂ ਦੀ ਤ...
ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤੇ ਹੋਈ ਸੀਵਰੇਜ ਦੀ ਸਫਾਈ

ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤੇ ਹੋਈ ਸੀਵਰੇਜ ਦੀ ਸਫਾਈ

National, Politics, Punjab
ਫਰੀਦਕੋਟ 20 ਅਗਸਤ, ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਜਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਡਾ. ਅੰਬੇਦਕਰ ਨਗਰ, ਸੁਖਚੈਨਪੁਰਾ ਬਸਤੀ ਜੈਤੋ ਦੇ ਸੀਵਰੇਜ ਦੇ ਓਵਰਫਲੋਅ ਹੋਣ ਕਾਰਨ ਲੋਕ ਨਰਕ ਭਰੀ ਜਿੰਦਗੀ ਬਤੀਤ ਕਰ ਰਹੇ ਹਨ। ਸੀਵਰੇਜ ਦਾ ਗੰਦਾ ਪਾਣੀ ਓਵਰਫਲੋਅ ਹੋ ਕੇ ਸੜਕ ਤੇ ਫੈਲ ਜਾਣ ਕਾਰਨ ਲੋਕਾਂ ਨੂੰ ਲੰਘਣ ਵਿੱਚ ਤਾਂ ਪ੍ਰੇਸ਼ਾਨੀ ਆਉਂਦੀ ਹੈ ਨਾਲ ਹੀ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਡਰ ਵੀ ਬਣਿਆ ਹੋਇਆ ਹੈ। ਜਿਸ ਦੇ ਕਾਰਵਾਈ ਕਰਦਿਆਂ ਉਨ੍ਹਾਂ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸਿਹਤ ਅਤੇ ਬਰਸਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੀਵਰੇਜ ਦੀ ਸਫਾਈ ਕਰਵਾਈ ਜਾਵੇ ਤਾਂ ਜੋ ਪਾਣੀ ਦਾ ਵਹਾਅ ਬਿਨ੍ਹਾਂ ਕਿਸੇ ਰੁਕਾਵਟ ਦੇ ਹੋ ਸਕੇ। ਉਨ੍ਹਾਂ ਕਿਹਾ ਕਿ ਸੀਵਰੇਜ ਬੋਰਡ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲ...
ਸੁਨੀਤਾ ਰਾਣੀ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਦਾ ਅਹੁਦਾ

ਸੁਨੀਤਾ ਰਾਣੀ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਦਾ ਅਹੁਦਾ

National, Politics, Punjab
ਫ਼ਿਰੋਜ਼ਪੁਰ 20 ਅਗਸਤ 2024 ਸ਼੍ਰੀਮਤੀ ਸੁਨੀਤਾ ਰਾਣੀ ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ। ਐਲੀਮੈਂਟਰੀ ਵਿੰਗ ਵਿੱਚ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਣ ਸਮੇਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਿੱਖਿਆ ਸੁਧਾਰ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਹਰ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਆਪਣਾ ਪੂਰਨ ਯੋਗਦਾਨ ਪਾਉਣਗੇ। ਜ਼ਿਲ੍ਹੇ ਦੇ ਕਿਸੇ ਵੀ ਕਰਮਚਾਰੀ ਦਾ ਸਿੱਖਿਆ ਦਫ਼ਤਰ ਨਾਲ ਸੰਬੰਧਿਤ ਸਹੀ ਕੰਮ ਪਹਿਲ ਦੇ ਅਧਾਰ 'ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ, ਗੁਣਾਤਮਕ ਸਿੱਖਿਆ ਦੇਣ ਅਤੇ ਵਿਸ਼ੇਸ਼ ਤੌਰ 'ਤੇ ਲੜਕੀਆਂ ਦੀ ਪੜ੍ਹਾਈ ਲਈ ਮਦਦ ਕਰਨ ਵਿੱਚ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ਼੍ਰੀਮਤੀ ਸੁਨੀਤਾ ਰਾਣੀ ਪਤਨੀ ਸ਼੍ਰੀ ਵਿਕਾਸ ਮਹਿਤਾ ਵੱਲੋਂ ਆਪਣੀ ਪਹਿਲੀ ਨਿਯੁਕਤੀ ਬਤੌਰ ਸਾਇੰਸ ਮਿਸਟ੍ਰੈਸ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਗੁਰੂਸਰ ਵਿਖੇ ਜੁਆਇਨ ਕੀਤੀ ਗਈ। ਉਸ ਉਪਰੰਤ ਉਨ੍ਹਾਂ ਵੱਲੋਂ ਬਤੌਰ ਸਾਇੰਸ ਮਿਸਟ੍ਰੈਸ ਸਰਕਾਰੀ ਸੀਨੀਅਰ...
ਹੁਣ ਐੱਨ ਆਰ ਆਈ ਪੰਜਾਬੀਆਂ ਨੂੰ ਕਾਂਊਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ

ਹੁਣ ਐੱਨ ਆਰ ਆਈ ਪੰਜਾਬੀਆਂ ਨੂੰ ਕਾਂਊਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ

National, Politics, Punjab
ਮੋਗਾ, 20 ਅਗਸਤ (000) - ਐੱਨ ਆਰ ਆਈ ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਂਊਟਰ ਸਾਈਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਐੱਨ ਆਰ ਆਈ ਲੋਕਾਂ ਦੀ ਇਸ ਖੱਜਲ ਖ਼ੁਆਰੀ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਇਕ ਆਨਲਾਈਨ ਪੋਰਟਲ ਬਣਾ ਦਿੱਤਾ ਗਿਆ ਹੈ। ਜਿਸ ਰਾਹੀਂ ਇਹ ਕੰਮ ਹੁਣ ਘਰ ਬੈਠੇ ਹੀ ਹੋ ਜਾਇਆ ਕਰੇਗਾ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਅਗਸਤ, 2024 ਤੋਂ ਐੱਨ ਆਰ ਆਈ ਪੰਜਾਬੀ ਆਪਣੇ ਜਨਮ ਸਰਟੀਫਿਕੇਟ, ਵਿਆਹ ਸਰਟੀਫਿਕੇਟ, ਡਰਾਈਵਿੰਗ ਲਾਇਸੈਂਸ ਸਮੇਤ ਵੱਖ ਵੱਖ ਦਸਤਾਵੇਜ਼ ਕਾਂਊਟਰ ਸਾਈਨ ਕਰਵਾਉਣ ਲਈ E-Sanad Portal (http://esanad.nic.in) ਉੱਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਅਜਿਹੀਆਂ ਅਰਜੀਆਂ ਹੁਣ ਸੇਵਾ ਕੇਂਦਰਾਂ ਵਿੱਚ ਨਹੀਂ ਲਈਆਂ ਜਾਣਗੀਆਂ। ਆਨਲਾਈਨ ਅਪਲਾਈ ਕਰਨ ਉੱਤੇ ਅਰਜ਼ੀਕਰਤਾ ਨੂੰ ਇਕ ਰਸੀਦ ਨੰਬਰ ਮਿਲ ਜਾਇਆ ਕਰੇਗਾ। ਹਰੇਕ ਪੱਧਰ ਦੀ ਕਾਰਵਾਈ ਆਨਲਾਈਨ ਹੋਇਆ ਕਰੇਗੀ। ਇਥੋਂ ਤੱਕ ਕਿ ਅਰਜ਼ੀਕਰਤਾ ਨੂੰ ਚੰਡੀਗੜ੍ਹ ਜਾਂ ਦਿੱਲੀ ਵੀ ਨਹੀਂ ਜਾਣਾ ਪਵੇਗਾ। ਕਾਂਊਟਰ ਸਾਈਨ ਹੋਣ ਉਪਰੰਤ ਦਸਤਾਵੇ...
“ਊਰਜਾ ਸੰਭਾਲ” ਵਿਸ਼ੇ ਸਬੰਧੀ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

“ਊਰਜਾ ਸੰਭਾਲ” ਵਿਸ਼ੇ ਸਬੰਧੀ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

National, Politics, Punjab
ਸ੍ਰੀ ਮੁਕਤਸਰ ਸਾਹਿਬ, 20 ਅਗਸਤ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਲੁਧਿਆਣਾ ਦੀ ਅਗਵਾਈ ਹੇਠ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਨੇ ਖੇਤੀਬਾੜੀ ਡਿਮਾਂਡ ਸਾਈਡ ਮੈਨੇਜਮੈਂਟ (AgDSM) ਅਧੀਨ ਪੰਜਾਬ ਊਰਜਾ ਵਿਕਾਸ ਏਜੰਸੀ (PEDA) ਦੇ ਸਹਿਯੋਗ ਨਾਲ ਅੱਜ "ਊਰਜਾ ਸੰਭਾਲ" ਬਾਰੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ।  ਇਸ ਸਮਾਗਮ ਵਿੱਚ 62 ਕਿਸਾਨ ਵੀਰ ਅਤੇ ਕਿਸਾਨ ਬੀਬੀਆਂ ਨੇ ਊਰਜਾ ਅਤੇ ਪਾਣੀ ਦੀ ਸੰਭਾਲ ਦੇ ਵੱਖ-ਵੱਖ ਸਾਧਨਾਂ ਬਾਰੇ ਜਾਣਕਾਰੀ ਹਾਸਲ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਡਾ. ਕਰਮਜੀਤ ਸ਼ਰਮਾ ਨੇ ਭਾਗ ਲੈਣ ਵਾਲਿਆਂ ਦਾ ਸਵਾਗਤ ਕੀਤਾ ਅਤੇ ਸੂਰਜੀ ਊਰਜਾ ਅਤੇ ਜ਼ਮੀਨਦੋਜ਼ ਪਾਣੀ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸ਼੍ਰੀ ਕਰਨ ਕੰਧਾਰੀ, ਪ੍ਰੋਗਰਾਮ ਕੋਆਰਡੀਨੇਟਰ (PEDA) ਨੇ ਘਰੇਲੂ ਅਤੇ ਖੇਤ ਪੱਧਰ 'ਤੇ ਸੂਰਜੀ ਊਰਜਾ ਦੀ ਸੰਭਾਵਨਾ ਨੂੰ ਵਰਤਣ ਲਈ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸ੍ਰੀ ਰਾਹੁਲ ਜਾਂਗਿਡ, ਊਰਜਾ ਪ੍ਰਬੰਧਕ (ਬਿਊਰੋ ਆਫ਼ ਐਨਰਜੀ ਐਫੀਸ਼ੈ...
‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ ਜ਼ਿਲ੍ਹਾ ਮੋਗਾ ਪਹੁੰਚੀ

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ ਜ਼ਿਲ੍ਹਾ ਮੋਗਾ ਪਹੁੰਚੀ

National, Politics, Punjab
ਅਜੀਤਵਾਲ/ਮੋਗਾ/ਬਾਘਾਪੁਰਾਣਾ, 20 ਅਗਸਤ (000) - ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ਦੇ ਦੋ ਸਾਲ ਦੀ ਸਫਲਤਾ ਤੋਂ ਬਾਅਦ ਸੀਜ਼ਨ-3 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਸ ਵਾਰ ਵੀ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਇਹ ਮਸ਼ਾਲ ਅੱਜ ਸਵੇਰੇ ਜ਼ਿਲ੍ਹਾ ਮੋਗਾ ਵਿੱਚ ਪ੍ਰਵੇਸ਼ ਕੀਤੀ। ਜਿਸ ਦਾ ਅਜੀਤਵਾਲ ਵਿਖੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਨਵਦੀਪ ਜਿੰਦਲ ਦੀ ਅਗਵਾਈ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ, ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਅਤੇ ਖਿਡਾਰੀ ਹਾਜ਼ਰ ਸਨ। ਇਸ ਉਪਰੰਤ ਬਾਘਾਪੁਰਾਣਾ ਵਿਖੇ ਹਲਕਾ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਅਗਵਾਈ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ...
ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ ਆਧਾਰ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ

ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ ਆਧਾਰ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ

National, Politics, Punjab
ਐਸ.ਏ.ਐਸ.ਨਗਰ, 20 ਅਗਸਤ, 2024: ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਦੀਪਾਂਕਰ ਗਰਗ, ਪੀ.ਸੀ.ਐਸ, ਐਸ.ਡੀ.ਐਮ, ਐਸ.ਏ.ਐਸ.ਨਗਰ ਦੀ ਪ੍ਰਧਾਨਗੀ ਹੇਠ ਹੋਈ। ਮਧੁਰ ਬਾਂਸਲ, ਪ੍ਰੋਜੈਕਟ ਮੈਨੇਜਰ ਯੂ ਆਈ ਡੀ ਏ ਆਈ, ਖੇਤਰੀ ਦਫਤਰ, ਚੰਡੀਗੜ੍ਹ ਨੇ ਆਧਾਰ ਨਾਮਾਂਕਣ ਦੀ ਸਥਿਤੀ ਦੀ ਸਮੀਖਿਆ ਕਰਨ ਅਤੇ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਆਧਾਰ ਪ੍ਰਮਾਣਿਕਤਾ ਅਤੇ ਆਧਾਰ ਔਫਲਾਈਨ ਵੈਰੀਫਿਕੇਸ਼ਨ ਸਮੇਤ ਆਧਾਰ ਵੈਰੀਫਿਕੇਸ਼ਨ ਲਈ ਕਿਊ ਆਰ (QR) ਕੋਡ ਦੀ ਵਰਤੋਂ ਬਾਰੇ ਚਰਚਾ ਕੀਤੀ। ਐਸ.ਡੀ.ਐਮ ਦੀਪਾਂਕਰ ਗਰਗ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਅਤੇ ਟੀਕਾਕਰਨ ਕੇਂਦਰਾਂ ਵਿੱਚ ਨਵਜੰਮੇ ਬੱਚਿਆਂ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਦਾਖਲੇ ਲਈ ਆਧਾਰ ਕੈਂਪ ਲਗਾਏ ਜਾਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਆਧਾਰ ਐਨਰੋਲਮੈਂਟ ਸੈਂਟਰਾਂ ਦੀ ਨਿਯਮਤ ਤੌਰ 'ਤੇ ਜਾਂਚ ਕਰਨ। ਉਨ੍ਹਾਂ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ 5 ਸਾਲ ਅਤੇ 15 ਸਾਲ ਦੀ ਉਮਰ ਪੂਰੀ ਹੋਣ 'ਤੇ ਲਾਜ...
ਪੰਜਾਬ ਦੇ ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗ

ਪੰਜਾਬ ਦੇ ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗ

National, Politics, Punjab
ਚੰਡੀਗੜ੍ਹ, 19 ਅਗਸਤ: ਕੋਲਕਾਤਾ ਵਿੱਚ ਜਬਰ-ਜਨਾਹ ਅਤੇ ਕਤਲ ਦੇ ਸ਼ਰਮਨਾਕ ਦੇ ਦਿਲ-ਦਹਿਲਾਊ ਮਾਮਲੇ ਵਿਰੁੱਧ ਅੰਦੋਲਨ ਕਰ ਰਹੇ ਡਾਕਟਰ ਭਾਈਚਾਰੇ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਕੇਂਦਰ ਅਤੇ ਪੱਛਮੀ ਬੰਗਾਲ ਸਰਕਾਰ ਤੋਂ ਪੀੜਤ ਡਾਕਟਰ ਦੇ ਮਾਪਿਆਂ ਲਈ 10 ਕਰੋੜ ਰੁਪਏ ਦੇ ਐਕਸ-ਗ੍ਰੇਸ਼ੀਆ ਤੋਂ ਇਲਾਵਾ ਪੀੜਤ ਲਈ ਜਲਦੀ ਨਿਆਂ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਦੇਸ਼ ਭਰ ’ਚ ਮੈਡੀਕਲ ਪੇਸ਼ੇਵਰਾਂ ਵਿਰੁੱਧ ਹਿੰਸਾ ਰੋਕਣ ਲਈ ਸਖ਼ਤ ਕੇਂਦਰੀ ਕਾਨੂੰਨ ਲਿਆਉਣ ਦੀ ਵੀ ਅਪੀਲ ਕੀਤੀ। ਡਾ. ਬਲਬੀਰ ਸਿੰਘ, ਜਿਨ੍ਹਾਂ ਦੇ ਨਾਲ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ, ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਬੰਗਾ ਤੋਂ ਵਿਧਾਇਕ  ਡਾ: ਸੁਖਵਿੰਦਰ ਕੁਮਾਰ ਸੁੱਖੀ, ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਸ੍ਰੀ ਰਾਜੀਵ ਸੂਦ,  ਸਕੱਤਰ (ਸਿਹਤ) ਸ੍ਰੀ ਕੁਮਾਰ ਰਾਹੁਲ, ਐਮ.ਡੀ. (ਪੀ.ਐਸ.ਐਚ.ਸੀ ) ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਆਈਜੀਪੀ (ਹੈੱਡਕੁਆਰਟਰ) ਡਾ. ਸੁਖਚੈਨ ਸਿੰਘ...