ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣਗੇ – ਡਿਪਟੀ ਕਮਿਸ਼ਨਰ
ਲੁਧਿਆਣਾ, 13 ਅਗਸਤ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਪਿੰਡ ਈਸੜੂ (ਖੰਨਾ) ਵਿਖੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਤੇ ਰਾਜ ਪੱਧਰੀ ਸਮਾਗਮ ਮੌਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ ਅਤੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀ ਯਾਦ ਵਿੱਚ ਬਣ ਕੇ ਤਿਆਰ ਹੋਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬਰੇਰੀ ਦਾ ਉਦਘਾਟਨ ਕਰਨਗੇ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਪੇਂਡੂ ਵਿਧਾਨ ਸਭਾ ਹਲਕੇ ਵਿੱਚ 6 ਲਾਇਬ੍ਰੇਰੀਆਂ ਦੀ ਉਸਾਰੀ ਕਰਵਾਈ ਜਾ ਰਹੀ ਹੈ ਜਿਸ ਦੇ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 42 ਪੇਂਡੂ ਲਾਇਬ੍ਰੇਰੀਆਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਨ੍ਹਾਂ ਵਿੱਚੋਂ ਪਹਿਲੇ ਗੇੜ ਵਿੱਚ 14 ਪੇਂਡੂ ਲਾਇਬੇਰੀਆਂ ਦਾ 15 ਅਗਸਤ, 2024 ਨੂੰ ਉਦਘਾਟਨ ਕੀਤਾ ਜਾਵੇਗਾ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਇਸੇ ਲੜੀ ਅਧੀਨ ਪਿੰਡ ਈਸੜੂ ਵਿਧਾਨ ਸਭਾ...








