ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ – ਹਰਭਜਨ ਸਿੰਘ ਕੈਬਨਿਟ ਮੰਤਰੀ
ਮੋਗਾ, 15 ਅਗਸਤ (000) - ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਗਿਆ, ਜਿਸ ਵਿੱਚ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕੀਤੀ।
ਭਰਵੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ ਹਰਭਜਨ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਅਤੇ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨ੍ਹਾਂ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਸੂਬਾ ਸਰਕਾਰ ਸੂਬੇ ਨੂੰ ਮੁੜ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਨ ...








