Tuesday, March 10
Shadow

National

ਸਰਕਾਰ ਨੇ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਕਰਵਾਏ ਮੁਹੱਈਆ – ਈ.ਟੀ.ਓ.

National, Politics, Punjab
ਅੰਮ੍ਰਿਤਸਰ 10 ਅਗਸਤ 2024 --- ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਕਰੀਬ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਮਾਰਕੀਟ ਕਮੇਟੀ ਮਹਿਤਾ ਵਿਖੇ ਲਗਾਏ ਗਏ ਰੋਜਗਾਰ ਅਤੇ ਸਵੈ ਰੋਜਗਾਰ ਕੈਂਪ ਦੌਰਾਨ 96 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮੁਹੱਈਆ ਕਰਵਾਉਣ ਸਮੇਂ ਕੀਤਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਹਤ, ਸਿੱਖਿਆ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨਾਂ ਦੱਸਿਆ ਕਿ ਇਸ ਕੰਮ ਲਈ ਪਿੰਡ ਪੱਧਰ ਤੇ ਰੋਜ਼ਗਾਰ ਕੈਂਪ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਅਤੇ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਜਾਗਰੂਕ ਕਰਨਾ ਹੈ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਸਵੈ ਰੋਜਗਾਰ ਮੁਹਈਆ ਕਰਵਾਉਣ ਲਈ ਪੰਜਾਬ ਦੇ ਜਿਲ੍ਹੇ ਦੇ ਵੱਖ-ਵੱਖ ਵਿਭਾਗ ਜਿਵੇ ਕ...
ਭਾਰਤ ਦੇ ਮੁੱਖ ਜੱਜ ਡਾ  ਜਸਟਿਸ ਡੀ ਵਾਈ ਚੰਦਰਚੂਹੜ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

ਭਾਰਤ ਦੇ ਮੁੱਖ ਜੱਜ ਡਾ ਜਸਟਿਸ ਡੀ ਵਾਈ ਚੰਦਰਚੂਹੜ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

National, Politics, Punjab
ਅੰਮ੍ਰਿਤਸਰ , 10 ਅਗਸਤ:----  ਭਾਰਤ ਦੇ ਮੁੱਖ ਜੱਜ ਡਾ. ਜਸਟਿਸ ਡੀ ਵਾਈ ਚੰਦਰਚੂਹੜ ਨੇ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਜਲਿਆਂਵਾਲਾ ਬਾਗ ਵਿੱਚ ਦੇਸ਼ ਦੀ ਖਾਤਰ ਜਾਨਾਂ ਵਾਰ ਗਏ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪਹੁੰਚਣ ਮੌਕੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨੇ ਉਹਨਾਂ ਨੂੰ ਜੀ ਆਇਆਂ ਕਿਹਾ।       ਇਸ ਮੌਕੇ ਉਨਾਂ ਨਾਲ ਜਸਟਿਸ ਅਨੂਪਇੰਦਰ ਸਿੰਘ ਗਰੇਵਾਲ, ਏਡੀਜੀਪੀ ਸ਼੍ਰੀ ਅਰਪਿਤ ਸ਼ੁਕਲਾ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ,  ਡੀ.ਆਈ.ਜੀ. ਸ਼੍ਰੀ ਸਤਿੰਦਰ ਸਿੰਘ , ਪੁਲਿਸ ਕਮਿਸ਼ਨਰ ਸ. ਰਣਜੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ ਚਰਨਜੀਤ ਸਿੰਘ ਸੋਹਲ  ਅਤੇ ਹੋਰ ਅਧਿਕਾਰੀ ਹਾਜ਼ਰ ਸਨ।...
ਵਿਧਾਇਕ ਵੱਲੋਂ 2 ਕਰੋੜ 96 ਲੱਖ ਦੀ ਲਾਗਤ ਵਾਲੀਆਂ ਪੰਜ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ

ਵਿਧਾਇਕ ਵੱਲੋਂ 2 ਕਰੋੜ 96 ਲੱਖ ਦੀ ਲਾਗਤ ਵਾਲੀਆਂ ਪੰਜ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ

National, Politics, Punjab
ਬੁਢਲਾਡਾ/ਮਾਨਸਾ, 10 ਅਗਸਤ:   ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਸਰਕਾਰਾਂ ਦਾ ਫਰਜ਼ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਵਿਕਾਸ ਕਾਰਜਾਂ ਦੀ ਲੜੀ ਵਿਚ ਹਲਕਾ ਬੁਢਲਾਡਾ ਅੰਦਰ 02 ਕਰੋੜ 96 ਲੱਖ ਦੀ ਲਾਗਤ ਵਾਲੀਆਂ ਪੰਜ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੀਤਾ।    ਉਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਪਿੰਡ ਦਾਤੇਵਾਸ ਤੋਂ ਫੁੱਲੂ ਵਾਲਾ ਡੋਗਰਾ ਲਿੰਕ ਸੜਕ ਕਰੀਬ 4 ਕਿਲੋਮੀਟਰ  ਨੂੰ 73 ਲੱਖ ਦੀ ਲਾਗਤ, ਪਿੰਡ ਸੇਖੂਪੁਰ ਖੁਡਾਲ ਦੀ ਫਿਰਨੀ ਇੱਕ ਕਿਲੋਮੀਟਰ ਦੀ ਲੰਬਾਈ ਵਾਲੀ ਸੜਕ ਨੂੰ 26 ਲੱਖ ਰੁਪਏ ਦੀ ਲਾਗਤ, ਪਿੰਡ ਜਲਵੇੜਾ ਵਿੱਚ ਡਰੇਨ ਦਾ ਪੁਲ 52 ਲੱਖ ਰੁਪਏ ਦੀ ਲਾਗਤ, ਬਰੇਟਾ ਤੋਂ ਜਲਵੇੜਾ -ਸੰਘਰੇੜੀ ਲਿੰਕ ਸੜਕ ਕਰੀਬ ਪੌਣੇ ਚਾਰ ਕਿਲੋਮੀਟਰ ਲੰਬਾਈ 70 ਲੱਖ ਰੁਪਏ ਦੀ ਲਾਗਤ, ਜੀਵਨ ਨਗਰ ਤੋਂ ਪਿੰਡ ਰਿਉਂਦ ਕਲਾਂ ਸਾਢੇ ਤਿੰਨ ਕਿਲੋਮੀਟਰ ਲੰਬਾਈ ਵਾਲੀ ਸੜਕ 75 ਲੱਖ ਰੁਪਏ ਦੀ ਲਾਗਤ ਨਾਲ ਮਾਰ...
ਡਾ. ਬਲਜੀਤ ਕੌਰ ਵੱਲੋਂ ਲੋੜੀਂਦੇ ਤੱਤਾਂ ਅਤੇ ਉੱਚ-ਕੈਲੋਰੀ ਵਾਲੇ ਭੋਜਨ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਪੂਰਾ ਕਰਨ ਲਈ ਐਸ.ਐਨ.ਪੀ. ਤਹਿਤ ਮੌਜੂਦਾ ਲਾਗਤ ਨਿਯਮਾਂ ਵਿੱਚ ਵਾਧਾ ਕਰਨ ਦੀ ਮੰਗ

ਡਾ. ਬਲਜੀਤ ਕੌਰ ਵੱਲੋਂ ਲੋੜੀਂਦੇ ਤੱਤਾਂ ਅਤੇ ਉੱਚ-ਕੈਲੋਰੀ ਵਾਲੇ ਭੋਜਨ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਪੂਰਾ ਕਰਨ ਲਈ ਐਸ.ਐਨ.ਪੀ. ਤਹਿਤ ਮੌਜੂਦਾ ਲਾਗਤ ਨਿਯਮਾਂ ਵਿੱਚ ਵਾਧਾ ਕਰਨ ਦੀ ਮੰਗ

National, Politics, Punjab
ਚੰਡੀਗੜ੍ਹ, 10 ਅਗਸਤ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ  ਡਾ. ਬਲਜੀਤ ਕੌਰ ਨੇ ਕੇਂਦਰੀ ਮੰਤਰੀ ਸ੍ਰੀਮਤੀ ਅੰਨਪੂਰਨਾ ਦੇਵੀ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਅਹਿਮ ਗੱਲਬਾਤ ਦੌਰਾਨ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਲਈ ਭਲਾਈ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕਰਨ ਲਈ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਤੋਂ ਵਿੱਤੀ ਸਹਾਇਤਾ ਅਤੇ ਸੰਚਾਲਨ ਸਬੰਧੀ ਸਹਾਇਤਾ ਵਿੱਚ ਵਾਧਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਡਾ. ਬਲਜੀਤ ਕੌਰ ਨੇ ਗੱਲਬਾਤ ਦੌਰਾਨ ਮੁੱਖ ਖੇਤਰਾਂ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ, ਇਸ ਦੇ ਨਾਲ ਹੀ ਉਨ੍ਹਾਂ ਚੁਣੌਤੀਆਂ ‘ਤੇ ਵੀ ਚਾਨਣਾ ਪਾਇਆ ਜਿਨ੍ਹਾਂ ‘ਤੇ ਤੁਰੰਤ ਧਿਆਨ ਦੇਣ ਅਤੇ ਸਹਾਇਤਾ ਦੀ ਜ਼ਰੂਰਤ ਹੈ। ਕੈਬਨਿਟ ਮੰਤਰੀ ਨੇ ਲੋੜੀਂਦੇ ਤੱਤਾਂ ਅਤੇ ਉੱਚ-ਕੈਲੋਰੀ ਵਾਲੇ ਭੋਜਨ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਪੂਰਾ ਕਰਨ ਲਈ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ (ਐਸ.ਐਨ.ਪੀ.) ਤਹਿਤ ਮੌਜੂਦਾ ਲਾਗਤ ਨਿਯਮਾਂ ਦੀ ਘਾਟ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਲਾਭਪਾਤਰੀਆਂ ਦੀਆਂ ਪੌਸ਼ਟਿਕ ਜ਼ਰੂਰਤਾਂ ਨੂੰ ਉਚਿਤ ਢੰਗ ਨਾਲ ਪੂਰਾ ਕਰਨਾ ਯ...
ਤਲਵਾੜਾ ਦੇ ਹਰਸ਼ਿਤ ਦੀ ਭਾਰਤੀ ਜਲ ਸੈਨਾ ਅਕੈਡਮੀ ਵਿੱਚ ਚੋਣ

ਤਲਵਾੜਾ ਦੇ ਹਰਸ਼ਿਤ ਦੀ ਭਾਰਤੀ ਜਲ ਸੈਨਾ ਅਕੈਡਮੀ ਵਿੱਚ ਚੋਣ

National, Politics, Punjab, Trending
ਚੰਡੀਗੜ੍ਹ, 10 ਅਗਸਤ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਐਫ.ਪੀ.ਆਈ.), ਮੋਹਾਲੀ ਦੇ ਇਕ ਹੋਰ ਕੈਡਿਟ ਹਰਸ਼ਿਤ ਚੌਧਰੀ ਵਾਸੀ ਤਲਵਾੜਾ, ਜ਼ਿਲ੍ਹਾ ਹੁਸ਼ਿਆਰਪੁਰ ਦੀ ਭਾਰਤੀ ਜਲ ਸੈਨਾ ਅਕੈਡਮੀ (ਆਈ.ਐਨ.ਏ.), ਇਜ਼ੀਮਾਲਾ, ਕੇਰਲਾ ਵਿੱਚ ਚੋਣ ਹੋਈ ਹੈ। ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਕੈਡਿਟ ਨੂੰ ਵਧਾਈ ਦਿੰਦਿਆਂ ਉਸ ਨੂੰ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸੰਸਥਾ ਦੀ ਅਮੀਰ ਵਿਰਾਸਤ ਨੂੰ ਦਰਸਾਉਣ ਦੇ ਨਾਲ ਨਾਲ ਇਸ ਦੇ ਕੈਡਿਟਾਂ ਦੇ ਸਮਰਪਣ ਅਤੇ ਯੋਗਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਕੁੱਲ 238 ਕੈਡਿਟਾਂ ਨੇ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਦਾਖਲਾ ਹਾਸਲ ਕੀਤਾ ਹੈ, ਜਿਨ੍ਹਾਂ ਵਿੱਚੋਂ 160 ਕੈਡਿਟ ਭਾਰਤੀ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫਸਰ ਬਣੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਹੁਨਰਮੰਦ ਅਤੇ ਯੋਗ ਫੌਜੀ ਆਗੂ ਤਿਆਰ ਕਰਨ ਪ੍ਰਤੀ ਇਸ ਸੰਸਥਾ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸ੍ਰੀ ਅਮਨ ਅਰੋੜਾ ਨੇ ...
ਸਪੀਕਰ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ

ਸਪੀਕਰ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ

International, National, Politics, Punjab
ਕੋਟਕਪੂਰਾ 10 ਅਗਸਤ,2024   ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ  ਨੇ ਅੱਜ ਸਿਵਲ ਹਸਪਤਾਲ ਕੋਟਕਪੂਰਾ ਦਾ ਅਚਨਚੇਤ ਦੌਰਾ ਕਰਨ ਮੌਕੇ ਕੀਤਾ ।   ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਮਰੀਜ਼ਾਂ ਦੀ ਸਿਹਤ ਦੀ ਸੁਰੱਖਿਆ ਸਾਡੀ ਮੁੱਢਲੀ ਜਿੰਮੇਵਾਰੀ ਹੋਣੀ ਚਾਹੀਦੀ ਹੈ ਤੇ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਹਸਪਤਾਲ ਵਿਖੇ ਡਾਕਟਰ ਆਪਣੇ ਨਿਰਧਾਰਿਤ ਸਮੇਂ ਤੇ ਪਹੁੰਚ ਕੇ ਮਰੀਜਾਂ ਦਾ ਇਲਾਜ ਕਰਨ ਅਤੇ ਮਰੀਜਾਂ ਨਾਲ ਵਤੀਰਾ ਵੀ ਚੰਗਾ ਵਰਤਿਆ ਜਾਵੇ। ਪੱਤਰਕਾਰਾਂ ਵੱਲੋਂ ਹਸਪਤਾਲ ਵਿਖੇ ਡਾਕਟਰਾਂ ਦੀ ਕਮੀ ਸਬੰਧੀ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਹਨਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਮੀਟਿੰਗ ਕੀਤੀ ਜਾ ਚੁੱਕੀ ਹੈ ਅਤੇ ਹਸਪਤਾਲ ਵਿਖੇ ਡਾਕਟਰਾਂ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਵਾਰਡਾਂ ਵਿੱਚ ਦਾਖਲ ਮਰੀਜਾਂ ਤੋਂ ਹਸਪਤਾਲ ਵਿੱਚ ਮਿਲਦੀਆਂ ਸਹੂਲਤਾਂ ਬਾਰ...
ਜ਼ਿਲ੍ਹੇ ਦੇ ਖੇਤੀ ਮਸ਼ੀਨਰੀ ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 13 ਅਗਸਤ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ

ਜ਼ਿਲ੍ਹੇ ਦੇ ਖੇਤੀ ਮਸ਼ੀਨਰੀ ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 13 ਅਗਸਤ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ

National, Politics, Punjab
ਫਾਜ਼ਿਲਕਾ 10 ਅਗਸਤ 2024... ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਮੈਮ ਸਕੀਮ ਤਹਿਤ ਖੇਤੀ ਫਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਲਈ ਖੇਤੀ ਦੀਆਂ ਵੱਖ-ਵੱਖ ਮਸ਼ੀਨਾਂ ਤੇ ਸਬਸਿਡੀ ਦਿੱਤੀ ਜਾਵੇਗੀ|  ਜ਼ਿਲਾ ਫਾਜ਼ਿਲਕਾ ਦੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ  13 ਅਗਸਤ 2024 ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ|  ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦਿੱਤੀ| ਡਿਪਟੀ ਕਮਿਸ਼ਨਰ ਨੇ ਦੱਸਿਆ ਕਿ   ਖੇਤੀ ਫਸਲੀ ਵਿਨਤਾ ਨੂੰ ਉਤਸਾਹਿਤ ਕਰਨ ਲਈ ਸਮੈਮ ਸਕੀਮ ਅਧੀਨ ਵੱਖ ਵੱਖ ਮਸ਼ੀਨਾਂ ਜਿਵੇਂ ਕਿ ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ.ਡਰਿਲ, ਪੋਟੈਟੋ ਪਲਾਂਟਰ (ਆਟੋਮੈਟਿਕ/ ਸੈਮੀ ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿਲੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ਤੇ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਵੇਗੀ।  ਉਹਨਾਂ ਕਿਹਾ ਕਿ ਸਬਸਿਡੀ ਦੀ ਦਰ ਸਕੀਮ ਦੀਆਂ ਗਾਈਡਲਾਈਨਜ ਅਨੁਸਾਰ ਹੀ ਹੋਵੇਗੀ ਤੇ ਸਬਸਿਡੀ ਤੇ ਉਪਲਬਧ ਕਰਵਾਈਆਂ ਜਾ ਰਹੀਆਂ ਸਮੂਹ ਮਸ਼ੀਨਾਂ...
ਪੰਜਾਬ ਸਰਕਾਰ ਵੱਲੋਂ‘ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਅਨਿਲ ਠਾਕੁਰ

ਪੰਜਾਬ ਸਰਕਾਰ ਵੱਲੋਂ‘ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਅਨਿਲ ਠਾਕੁਰ

National, Politics, Punjab
ਫ਼ਰੀਦਕੋਟ 10 ਅਗਸਤ,2024 ਪੰਜਾਬ ਸਰਕਾਰ ਦੇ ਕਰ ਵਿਭਾਗ ਨੇ ਵਪਾਰੀ ਵਰਗ ਨੂੰ ਵੱਡੀ ਰਾਹਤ ਦਿੰਦੇ ਹੋਏ ਬਕਾਇਆ ਕਰ ਰਾਸ਼ੀ ਦੇ ਸਮਾਧਾਨ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕੀਤੀ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ੍ਰੀ ਅਨਿਲ ਠਾਕੁਰ ਚੇਅਰਮੈਨ ਪੰਜਾਬ ਸਟੇਟ ਟਰੇਡਰਜ ਕਮਿਸ਼ਨ ਐਕਸਾਈਜ਼ ਐਂਡ ਟੈਕਸਏਸ਼ਨ ਨੇ ਸਮੂਹ ਵਪਾਰ ਮੰਡਲ ਅਤੇ ਟਰੇਡ ਯੂਨੀਅਨ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਵਪਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਸ੍ਰੀਮਤੀ ਦਰਵੀਰ ਰਾਜ  ਕੌਰ ਉਪ ਕਮਿਸ਼ਨਰ ਰਾਜ ਕਰ ਫਰੀਦਕੋਟ ਮੰਡਲ ਫਰੀਦਕੋਟ ਵੱਲੋਂ ਸਮੂਹ ਵਪਾਰੀਆਂ ਅਤੇ ਐਸੋਸੀਏਸ਼ਨਾਂ ਨੂੰ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਅਤੇ ਮੇਰਾ ਬਿੱਲ ਐਪ ਸਬੰਧੀ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਅਧੀਨ ਜਿਨ੍ਹਾਂ ਵਪਾਰੀਆਂ ਦਾ ਪੁਰਾਣਾ ਬਕਾਇਆ ਇੱਕ ਲੱਖ ਤੋਂ ਉਪਰ ਵਸੂਲਣਯੋਗ ਹੈ, ਉਹ ਵਪਾਰੀ ਇਸ ਸਕੀਮ ਅਧੀਨ ਬਿਨਾ ਵਿਆਜ ਅਤੇ ਜੁਰਮਾਨੇ ਤੋਂ ਆਪਣੇ ਬਣਦੇ ਕੁੱਲ ਬਕਾਏ ਦਾ 50 % ਜਮ੍ਹਾ ਕਰਵਾ ਕੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਇਸ ਸਕੀਮ ਦੀ ਆਖਰੀ ਮਿਤੀ 16-08-2024 ਹੈ ਅਤ...
ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ

ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ

National, Politics, Punjab
ਲੁਧਿਆਣਾ, 9 ਜੁਲਾਈ (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ। ਮੀਟਿੰਗ ਦੌਰਾਨ ਵਿਧਾਇਕ ਬੱਗਾ ਦੇ ਨਾਲ ਐਸ.ਡੀ.ਐਮ. ਵਿਕਾਸ ਹੀਰਾ ਅਤੇ ਨਗਰ ਨਿਗਮ, ਪੀ.ਪੀ.ਸੀ.ਬੀ. ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਡ੍ਰੇਨੇਜ ਪ੍ਰਣਾਲੀ ਅਤੇ ਬੁੱਢੇ ਦਰਿਆ ਵਿੱਚ ਡਾਇੰਗ ਕੰਪਲੈਕਸ ਦੇ ਪੈਂਦੇ ਪਾਣੀ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਬੁੱਢੇ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਤੋਂ ਇਲਾਵਾ ਹੋਰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਹਲਕੇ ਨੂੰ ਸਾਫ ਸੁੱਥਰਾ ਅਤੇ ਹਰਿਆ ਭਰਿਆ ਰੱਖਣ ਵਿੱਚ ਆਪਣਾ ਪੂਰਨ ਸਹਿਯੋਗ ਦੇਣ।...
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਸਰਕਾਰੀ ਕਾਲਜ, ਫੇਜ਼ 6 ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਸਰਕਾਰੀ ਕਾਲਜ, ਫੇਜ਼ 6 ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

National, Politics, Punjab
ਐਸ.ਏ.ਐਸ.ਨਗਰ, 09 ਅਗਸਤ: ਜ਼ਿਲੇ ਵਿੱਚ 77ਵੇਂ ਸੁਤੰਤਰਤਾ ਦਿਵਸ ਨੂੰ ਮਨਾਉਣ ਦੀਆਂ ਤਿਆਰੀਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ੋਰਾਂ ਤੇ ਕੀਤੀਆਂ ਜਾ ਰਹੀਆਂ ਹਨ। 15 ਅਗਸਤ, 2024 ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਸਮਾਗਮ ਵਾਲੇ ਸਥਾਨ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼ 6 ਵਿਖੇ ਜ਼ਿਲ੍ਹਾ ਅਧਿਕਾਰੀਆਂ ਦੀ ਵਿਸ਼ੇਸ ਮੀਟਿੰਗ ਬੁਲਾ ਕੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵੱਲੋ ਜ਼ਿਲ੍ਹਾ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ 15 ਅਸਗਤ ਨੂੰ ਸਰਕਾਰੀ ਕਾਲਜ, ਫੇਜ਼- 6 ਵਿਖੇ ਆਮ ਲੋਕਾਂ ਨੂੰ ਸਮਾਗਮ ਚ ਭਾਗ ਲੈਣ ਲਈ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਸਮਾਗਮ ਦੌਰਾਨ ਪੇਸ਼ ਕੀਤੀਆਂ ਜਾਣ ਵਾਲੀਆਂ ਸਾਰੀਆਂ ਝਾਕੀਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਦੇਖ ਰੇਖ ਹੇਠ ਤਿਆਰ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਪ ਮੰਡਲ ਮੈਜਿਸਟਰੇਟ, ਮੋਹਾਲੀ ਇ...