Saturday, September 5
Shadow

National

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰਿਸੋਰਸ ਸੈਂਟਰ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਹੱਕਾਂ ਸਬੰਧੀ ਕੀਤਾ ਜਾਗਰੂਕ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰਿਸੋਰਸ ਸੈਂਟਰ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਹੱਕਾਂ ਸਬੰਧੀ ਕੀਤਾ ਜਾਗਰੂਕ

National, Politics, Punjab
ਸ੍ਰੀ ਮੁਕਤਸਰ ਸਾਹਿਬ, 13 ਅਗਸਤ: ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡੀ.) ਸੀ.ਜੇ.ਐੱਮ. ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰਿਸੋਰਸ ਸੈਂਟਰ ਵਿੱਚ ਹਾਜ਼ਰ ਸਕੂਲ ਦੇ ਬੱਚਿਆਂ ਨੂੰ ਦਿਵਿਆਂਗ ਐਕਟ 1955 ਸਬੰਧੀ ਜਾਣਕਾਰੀ ਦਿੱਤੀ। ਇਸ ਤੋ ਇਲਾਵਾ ਉਹਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਮੇਡੀਏਸ਼ਨ ਸੈਂਟਰ, ਨਾਲਸਾ ਸਕੀਮਾਂ, ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਵਾਤਾਵਰਨ ਬਚਾਓ ਆਦਿ ਸਬੰਧੀ ਜਾਗਰੂਕ ਕੀਤਾ।   ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬੱਚਿਆਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਰਿਸੋਰਸ ਸੈਂਟਰ ਦੇ ਇੰਚਾਰਜ ਵੱਲੋ ਦੱਸਿਆ ਗਿਆ ਕਿ ਕੁਝ ਬੱਚਿਆਂ ਦੇ ਸਰਟੀਫਿਕੇਟ ਬਣਾਉਣ ਲਈ ਬੱਚਿਆਂ ਨੂੰ ਮੈਡੀਕਲ ਚੈੱਕਅਪ ਲਈ ਫਰੀਦਕੋਟ ਵਿਖੇ ਜਾਣਾ ਪੈਂਦਾ ਹੈ ਅਤੇ ਉਸ ਸਮੇਂ ਉਹਨਾਂ ਨੂੰ ਆਉਣ ਜਾਣ ਵਿਚ ਬਹੁਤ ਤਕਲੀਫਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬੰਧੀ ਸਕੱਤ...
ਪੀ.ਐਚ.ਐਸ.ਸੀ ਵਾਈਸ ਚੇਅਰਮੈਨ ਵਿੱਕੀ ਘਨੌਰ ਨੇ ਬਨੂੰੜ ਹਸਪਤਾਲ ਦਾ ਕੀਤਾ ਦੌਰਾ

ਪੀ.ਐਚ.ਐਸ.ਸੀ ਵਾਈਸ ਚੇਅਰਮੈਨ ਵਿੱਕੀ ਘਨੌਰ ਨੇ ਬਨੂੰੜ ਹਸਪਤਾਲ ਦਾ ਕੀਤਾ ਦੌਰਾ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ /ਬਨੂੰੜ 13 ਅਗਸਤ: ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਬਨੂੰੜ ਦੇ ਸਰਕਾਰੀ ਹਸਪਤਾਲ ਦੇ ਵਿੱਚ ਬਿਜਲੀ ਦੇ ਕੱਟ ਅਤੇ ਟੋਰਚ ਦੀ ਮਦਦ ਦੇ ਨਾਲ ਗਰਭਵਤੀ ਮਹਿਲਾ ਦੀ ਡਿਲੀਵਰੀ ਦੇ ਵਾਇਰਲ ਵੀਡੀਓ ਦੇ ਸਬੰਧ ਵਿੱਚ ਬਨੂੰੜ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਗਿਆ ਅਤੇ ਸਰਕਾਰੀ ਹਸਪਤਾਲ ਦੇ ਐਸ.ਐਮ.ਓ ਤੋਂ ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਦੀ ਸੱਚਾਈ ਪਤਾ ਕੀਤੀ ਗਈ। ਉਨ੍ਹਾਂ ਮੌਕੇ ਤੇ ਹੀ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਕਿ ਅੱਗੇ ਤੋਂ ਅਜਿਹੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਫੋਨ ਤੇ ਰਾਬਤਾ ਕੀਤਾ ਗਿਆ ਤੇ ਸਖਤ ਹਦਾਇਤਾਂ ਦਿੱਤੀਆਂ ਕਿ ਸਰਕਾਰੀ ਹਸਪਤਾਲ ਦੇ ਵਿੱਚ ਬਿਜਲੀ ਦੇ ਕੱਟਾ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇ। ਇਸ ਮੌਕੇ ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਿੱਕੀ ਘਨੌਰ ਨੇ ਦੱਸਿਆ ਕਿ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਕੀਤੀ ਗਈ ਹੈ। ਉਸ ਦੇ ਵਿੱਚ ਬਨੂੰੜ ਹਸਪਤਾਲ ਦੇ ਵਿੱਚ ਕਮੀਆਂ...
ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਹੋਈ ਮੀਟਿੰਗ

ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਹੋਈ ਮੀਟਿੰਗ

National, Politics, Punjab
ਫਿਰੋਜ਼ਪੁਰ, 13 ਅਗਸਤ 2024.         ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਸਕੀਮਾ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਹ ਮੀਟਿੰਗ ਸ. ਗੁਰਮੀਤ ਸਿੰਘ ਬਰਾੜ ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ-ਕਮ-ਚੇਅਰਮੈਨ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਪ੍ਰਧਾਨਗੀ ਹੇਠ ਡਾ.ਬੀ.ਆਰ ਅੰਬੇਦਕਰ ਭਵਨ ਫਿਰੋਜਪੁਰ ਵਿਖੇ ਹੋਈ।  ਮੀਟਿੰਗ ਦੌਰਾਨ ਸ਼੍ਰੀ ਪਰਜੀਤ ਸਿੰਘ ਜ਼ਿਲ੍ਹਾ ਫੀਲਡ ਅਫਸਰ ਬੈਕਫਿੰਕੋ ਵੱਲੋਂ ਮੀਟਿੰਗ ਦਾ ਏਜੰਡਾ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਵਿੱਚ ਰੱਖਿਆ ਗਿਆ। ਮੀਟਿੰਗ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ ਅਤੇ ਉੱਪ ਅਰਥ ਅਤੇ ਅੰਕੜਾ ਸਲਾਹਕਾਰ ਅਫਸਰ ਦੇ ਨੁਮਾਇੰਦੇ ਹਾਜ਼ਰ ਹੋਏ ।          ਮੀਟਿੰਗ ਵਿੱਚ ਪਛੜੇ ਵਰਗ ਦੇ ਲੋਕਾਂ ਲਈ ਪੰਜਾਬ ਸਰਕਾਰ ਦੇ ਆਦਾਰੇ ਵੱਲੋ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ/ਸਹਾਇਕ ਧੰਦਿਆਂ ਲਈ ਕਰਜ਼ੇ ਦੀਆਂ ਸਕੀਮਾਂ ਤਹਿਤ ਸਕਰੀਨਿੰਗ ਕਮੇਟੀ ਦੀ ਮੀਟਿੰਗ ਦੌਰਾਨ ਹਾਜ਼ਰ ਹੋਏ  11 ਲਾਭਪਾਤਰੀ ਸਿੱਧਾ ਕਰਜ਼ਾ ਸਕੀਮ ਅਧੀਨ ਜਿਨ੍ਹਾ ਦੀ ਰਕਮ 22 ਲੱਖ ਰੁਪਏ (ਬਾਈ ਲੱਖ ਰੁਪਏ ) ਅਤੇ 05 ਲਾਭਪਾਤਰੀ ਐਨ.ਐਮ.ਡੀ ਸਕੀਮ ਅਧੀਨ ...
ਜਿ਼ਲ੍ਹਾ ਪ੍ਰਸ਼ਾਸਨ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਦਿੱਤਾ ਜਾ ਰਿਹਾ ਹੈ ਪੂਰਾ ਸਨਮਾਨ

ਜਿ਼ਲ੍ਹਾ ਪ੍ਰਸ਼ਾਸਨ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਦਿੱਤਾ ਜਾ ਰਿਹਾ ਹੈ ਪੂਰਾ ਸਨਮਾਨ

National, Politics, Punjab
ਸ੍ਰੀ ਮੁਕਤਸਰ ਸਾਹਿਬ 13 ਅਗਸਤ ਪੰਜਾਬ ਸਰਕਾਰ ਵਲੋਂ ਸੁਤੰਤਰਤਾ ਸੈਨਾਨੀਆਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ, ਸ੍ਰੀ ਸੰਜੀਵ ਕੁਮਾਰ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆਂ ਕਿ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਨਿਰਦੇਸ਼ਾਂ ਤੇ  ਸੁਤੰਤਰਤਾ ਦਿਵਸ ਦੀ ਆਮਦ ਦੇ ਮੌਕੇ ਤੇ ਸ੍ਰੀਮਤੀ ਬਲਵੀਰ ਕੌਰ  ਪਿੰਡ ਥਾਂਦੇਵਾਲਾ ਅਤੇ ਸ੍ਰੀਮਤੀ ਸੁਰਜੀਤ ਕੌਰ ਪਿੰਡ ਭਲਾਈਆਣਾ ਵਿਖੇ ਜਾ ਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੇ ਜਿਹੜੇ ਸੁਤੰਤਰਤਾ ਸੈਨਾਨੀ ਬਜੁਰਗ ਹੋਣ ਕਾਰਨ ਅਤੇ ਸੁਤੰਤਰਤਾ ਦਿਵਸ ਵਿੱਚ ਸ਼ਾਮਿਲ ਨਹੀਂ ਹੋ ਸਕਦੇ, ਉਹਨਾਂ ਨੂੰ ਜਿਲ੍ਹਾ ਪ੍ਰਸ਼ਾਸਨ ਵਲੋਂ ਘਰ-ਘਰ ਜਾ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸੁਤੰਤਰਤਾ ਸੈਨਾਨੀ ਦੇ ਪਰਿਵਾਰਕ ਮੈਂਬਰ ਸ੍ਰੀਮਤੀ ਅੰਗਰੇਜ਼ ਕੌਰ ਪਿੰਡ ਖੁਨਣ ਖੁਰਦ ਅਤੇ ਸ.ਮੁਖਤਿਆਰ ਸਿੰਘ ਪਿੰਡ ਧਿਗਾਣਾ ਨੂੰ ਵੀ ਉਚੇਚੇ ਤੌਰ ਤੇ ਸਨਮ...
ਖੁਸ਼ਬੂ ਸਾਵਨਸੁੱਖਾ ਸਵਨਾ ਵੱਲੋਂ ਸਕੂਲ ਆਫ ਐਮੀਨਾਸ ਫਾਜ਼ਿਲਕਾ ਵਿਖੇ ਵਿਦਿਆਰਥੀਆਂ ਨੂੰ ਵਰਦੀਆਂ ਦੀ ਕੀਤੀ ਗਈ ਵੰਡ

ਖੁਸ਼ਬੂ ਸਾਵਨਸੁੱਖਾ ਸਵਨਾ ਵੱਲੋਂ ਸਕੂਲ ਆਫ ਐਮੀਨਾਸ ਫਾਜ਼ਿਲਕਾ ਵਿਖੇ ਵਿਦਿਆਰਥੀਆਂ ਨੂੰ ਵਰਦੀਆਂ ਦੀ ਕੀਤੀ ਗਈ ਵੰਡ

National, Politics, Punjab
ਫਾਜ਼ਿਲਕਾ 13 ਅਗਸਤ ਸਕੂਲ ਆਫ ਐਮੀਨਾਸ ਫਾਜ਼ਿਲਕਾ ਵਿਖੇ ਵਰਦੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ, ਇਸ ਪ੍ਰੋਗਰਾਮ ਵਿਚ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਸ਼ਮੂਲੀਅਤ ਕਰਕੇ ਵਿਦਿਆਰਥੀ ਵਰਗ ਨੂੰ ਵਰਦੀਆਂ ਦੀ ਵੰਡ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਦਿਆਰਥੀ ਨੂੰ ਸਿਖਿਆ ਪੱਖੋਂ ਕੋਈ ਮੁਸ਼ਕਿਲ ਨਾ ਆਉਣ ਦੇ ਉਦੇਸ਼ ਸਦਕਾ ਸਹੂਲਤਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਵਰਦੀਆਂ, ਕਿਤਾਬਾਂ, ਮਿਡ ਡੇਅ ਮੀਲ ਆਦਿ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਜਿਸ ਨਾਲ ਵਿਦਿਆਰਥੀ ਨੂੰ ਸਿਖਿਆ ਦੇ ਪੱਖੋਂ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਖੇ ਸਿਖਿਆ ਦੇ ਨਾਲ-ਨਾਲ ਹੋਰ ਬੁਨਿਆਦੀ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦੀ ਸਰਕਾਰੀ ਸਕੂਲਾਂ ਵਿਚ ਦਾਖਲੇ ਪ੍ਰਤੀ ਰੂਚੀ ਵਧੀ ਹੈ। ਇਸ ਮੌਕੇ ਸਕੂਲ ਆਫ ਐਮੀਨਾਸ ਦਾ ਸਮੂਹ ਸਟਾਫ ਅਤੇ ਹੋਰ ਪਤਵੰਤੇ ਸਜਨ ਮੋਜ਼ੂਦ ਸਨ।...
ਹਰ ਘਰ ਤਿਰੰਗਾ ਮੁਹਿੰਮ ਦੇ ਜਸ਼ਨ ਸਬੰਧੀ ਪ੍ਰੈਸ ਰਿਲੀਜ਼ 13 ਅਗਸਤ 2024: ਅੰਮ੍ਰਿਤਸਰ ਗਰੁੱਪ ਐਨ.ਸੀ.ਸੀ

ਹਰ ਘਰ ਤਿਰੰਗਾ ਮੁਹਿੰਮ ਦੇ ਜਸ਼ਨ ਸਬੰਧੀ ਪ੍ਰੈਸ ਰਿਲੀਜ਼ 13 ਅਗਸਤ 2024: ਅੰਮ੍ਰਿਤਸਰ ਗਰੁੱਪ ਐਨ.ਸੀ.ਸੀ

National, Politics, Punjab
ਅੰਮ੍ਰਿਤਸਰ 13 ਅਗਸਤ, 2024 --- ਅੱਜ ਅੰਮ੍ਰਿਤਸਰ ਗਰੁੱਪ ਐਨ.ਸੀ.ਸੀ. ਨੇ 1 ਪੰਜਾਬ ਗਰਲਜ਼ ਬੀਐਨ ਦੇ ਪ੍ਰਬੰਧ ਹੇਠ ਬਲੀਦਾਨ ਦੇ ਸਮਾਰਕ, ਜਲ੍ਹਿਆਂ ਵਾਲਾ ਬਾਗ ਵਿਖੇ ਊਰਜਾ ਅਤੇ ਦੇਸ਼ ਭਗਤੀ ਦੇ ਜਸ਼ਨ ਨਾਲ 78ਵੇਂ ਸੁਤੰਤਰਤਾ ਦਿਵਸ ਦੇ ਜਸ਼ਨ ਦੀ ਸ਼ੁਰੂਆਤ ਕੀਤੀ। ਇਸ ਮੌਕੇ 105 ਐਨਸੀਸੀ ਕੈਡਿਟਾਂ ਅਤੇ ਕਰਮਚਾਰੀਆਂ ਨੂੰ ਇਕੱਠੇ ਹੋ ਕੇ ਜਸ਼ਨਾਂ ਨੂੰ ਮਨਾਇਆ। ਐਨ ਸੀ ਸੀ ਕੈਡਿਟਾਂ ਨੇ ਸਭ ਤੋਂ ਪਹਿਲਾਂ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਸਫਾਈ ਕੀਤੀ ਅਤੇ ਕੈਡਿਟਾਂ ਨੇ ਜੋਸ਼ ਨਾਲ ਦੇਸ਼ ਭਗਤੀ ਦੇ ਗੀਤ ਗਾਏ ਸਨ ਜੋ ਸਾਰੇ ਮਹਿਮਾਨਾਂ ਵਿੱਚ ਮਾਣ ਅਤੇ ਏਕਤਾ ਦੀ ਸਾਂਝੀ ਭਾਵਨਾ ਨੂੰ ਜਗਾਉਂਦੇ ਸਨ। ਹਰ NCC ਕੈਡਿਟ ਲਈ ਸਾਡੇ ਅਮੀਰ ਇਤਿਹਾਸ, ਨਾਗਰਿਕਤਾ ਦੀਆਂ ਜ਼ਿੰਮੇਵਾਰੀਆਂ ਅਤੇ 'ਏਕਤਾ ਅਤੇ ਅਨੁਸ਼ਾਸਨ' ਦੇ ਮੂਲ ਮੁੱਲਾਂ ਨੂੰ ਸਮਝਣ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਇੱਕ ਪ੍ਰੇਰਣਾਦਾਇਕ ਭਾਸ਼ਣ ਦਿੱਤਾ ਗਿਆ। ਇਸ ਭਾਸ਼ਣ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਸਫ਼ਾਈ ਅਤੇ ਸੜਕ ਸੁਰੱਖਿਆ ਵਰਗੇ ਗੰਭੀਰ ਮੁੱਦਿਆਂ ਨੂੰ ਉਜਾਗਰ ਕੀਤਾ ਗਿਆ, ਕੈਡਿਟਾਂ ਨੂੰ ਉਦਾਹਰਣ ਦੇ ਕੇ ਅਗਵਾਈ ਕਰਨ ਅਤੇ ਸਾਡੇ ਰਾਸ਼ਟਰ ਦ...
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣਗੇ – ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣਗੇ – ਡਿਪਟੀ ਕਮਿਸ਼ਨਰ

National, Politics, Punjab
ਲੁਧਿਆਣਾ, 13 ਅਗਸਤ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਪਿੰਡ ਈਸੜੂ (ਖੰਨਾ) ਵਿਖੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਤੇ ਰਾਜ ਪੱਧਰੀ ਸਮਾਗਮ ਮੌਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ ਅਤੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀ ਯਾਦ ਵਿੱਚ ਬਣ ਕੇ ਤਿਆਰ ਹੋਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬਰੇਰੀ ਦਾ ਉਦਘਾਟਨ ਕਰਨਗੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਪੇਂਡੂ ਵਿਧਾਨ ਸਭਾ ਹਲਕੇ ਵਿੱਚ 6 ਲਾਇਬ੍ਰੇਰੀਆਂ ਦੀ ਉਸਾਰੀ ਕਰਵਾਈ ਜਾ ਰਹੀ ਹੈ ਜਿਸ ਦੇ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 42 ਪੇਂਡੂ ਲਾਇਬ੍ਰੇਰੀਆਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਨ੍ਹਾਂ ਵਿੱਚੋਂ ਪਹਿਲੇ ਗੇੜ ਵਿੱਚ 14 ਪੇਂਡੂ ਲਾਇਬੇਰੀਆਂ ਦਾ 15 ਅਗਸਤ, 2024 ਨੂੰ ਉਦਘਾਟਨ ਕੀਤਾ ਜਾਵੇਗਾ। ਸਾਕਸ਼ੀ ਸਾਹਨੀ ਨੇ ਕਿਹਾ ਕਿ ਇਸੇ ਲੜੀ ਅਧੀਨ ਪਿੰਡ ਈਸੜੂ ਵਿਧਾਨ ਸਭਾ...
ਡਿਪਟੀ ਕਮਿਸ਼ਨਰ ਵੱਲੋਂ ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ

ਡਿਪਟੀ ਕਮਿਸ਼ਨਰ ਵੱਲੋਂ ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ

National, Politics, Punjab
ਲੁਧਿਆਣਾ, 13 ਅਗਸਤ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਅਤੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਸ਼ਲਾਘਾ ਕੀਤੀ। ਆਪਣੇ ਦਫ਼ਤਰ ਵਿੱਚ ਡਿਪਟੀ ਕਮਿਸ਼ਨਰ ਨੇ ਚੈਂਪੀਅਨ ਸ਼ਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੀ ਯਾਦਗਾਰੀ ਕਾਰਗੁਜ਼ਾਰੀ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਣ ਵਾਲੇ ਮੁਕਾਬਲਿਆਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਹਰ ਸੰਭਵ ਮਦਦ ਦੀ ਪੇਸ਼ਕਸ਼ ਵੀ ਕੀਤੀ। ਤਰੁਣ ਸ਼ਰਮਾ ਨੇ ਵੀ ਇਸ ਸਨਮਾਨ ਲਈ ਸੁ਼ਕਰਾਨਾ ਕਰਦਿਆਂ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ।...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਲਈ ਮਿਸ਼ਨ ਮੋਡ ‘ਤੇ ਕੰਮ ਕਰਨ ਦੇ ਨਿਰਦੇਸ਼ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਲਈ ਮਿਸ਼ਨ ਮੋਡ ‘ਤੇ ਕੰਮ ਕਰਨ ਦੇ ਨਿਰਦੇਸ਼ ਜਾਰੀ

National, Politics, Punjab
ਲੁਧਿਆਣਾ, 13 ਅਗਸਤ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਚੋਣਾਂ ਲਈ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਲਈ ਮਿਸ਼ਨ ਮੋਡ 'ਤੇ ਕੰਮ ਕਰਨ। ਆਪਣੇ ਦਫ਼ਤਰ ਵਿੱਚ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਵੱਲੋਂ 16 ਸਤੰਬਰ ਦੀ ਸਮਾਂ ਸੀਮਾ ਤੋਂ ਪਹਿਲਾਂ ਵੋਟਰਾਂ ਦੀ ਗਿਣਤੀ ਵਿੱਚ ਵਾਧਾ ਕਰਨ ਲਈ ਸਰਗਰਮੀ ਨਾਲ ਖੇਤਰ ਵਿੱਚ ਕੰਮ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਫਾਰਮਾਂ ਲਈ ਸੁਚਾਰੂ ਢੰਗ ਨਾਲ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਬੀ.ਐਲ.ਓ/ਪਟਵਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਪਿੰਡਾਂ/ਮੁਹੱਲਿਆਂ ਵਿੱਚ ਪਹੁੰਚ ਕੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਵਿਅਕਤੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਪਿੱਛੇ ਨਾ ਰਹਿ ਜਾਵੇ। ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਰਜਿਸਟ੍ਰੇਸ਼ਨ ਫਾਰਮ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ 'ਤੇ ਉਪਲਬਧ ਹਨ ਅਤੇ ਲੋਕਾਂ ਨੂੰ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਉਨ੍ਹਾਂ ਨੂੰ ਡਾਊਨਲੋਡ ਕਰਕੇ ਆਪਣੇ ਬੀ.ਐਲ...
ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਮੀਆਂਵਾਕੀ ਸਕੀਮ ਤਹਿਤ ਮਿੰਨੀ ਜੰਗਲ ਲਗਾਇਆ

ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਮੀਆਂਵਾਕੀ ਸਕੀਮ ਤਹਿਤ ਮਿੰਨੀ ਜੰਗਲ ਲਗਾਇਆ

National, Politics, Punjab
ਮਾਨਸਾ, 12 ਅਗਸਤ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਾਨਸਾ ਸ੍ਰੀ ਐੱਚ.ਐਸ. ਗਰੇਵਾਲ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ ਵਿਖੇ ਮੀਆਂਵਾਕੀ ਸਕੀਮ ਤਹਿਤ ਮਿੰਨੀ ਜੰਗਲ ਲਗਾਇਆ ਗਿਆ। ਇਹ ਮਿੰਨੀ ਜੰਗਲ (ਨਾਨਕ ਬਗੀਚੀ) ਦੇ ਨਾਮ ਨਾਲ ਜਾਣਿਆ ਜਾਵੇਗਾ। ਇਸ ਜੰਗਲ ਵਿੱਚ ਵੱਖ ਵੱਖ ਕਿਸਮਾਂ ਦੇ ਪੌਦੇ ਜਿਵੇਂ ਕਿ ਪੁਤਰਨ ਜੀਵਾ, ਰਜੌਣ, ਸੁਖਚੈਨ, ਫੈਕਸ, ਤੂਤ, ਤੁਲਸੀ, ਢੱਕ, ਹਿਜ, ਜਕਰੰਡਾ, ਸਮਾਲੂ, ਸਿਰਸ, ਮੋਰਪੰਖ, ਸੁਖ ਸਾਨਤੀ, ਗੁਲਾਬ, ਕਲੋਅਸ ਪੌਦੇ ਲਗਾਏ ਗਏ। ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਗੁਰਮੋਹਨ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਅਮਿਤ ਕੁਮਾਰ ਗਰਗ, ਚੀਫ ਜੂਡੀਸ਼ੀਅਲ ਮੈਜੀਸਟ੍ਰੇਟ, ਮਾਨਸਾ ਮਿਸ. ਗੁਰਜੀਤ ਕੌਰ ਢਿੱਲੋਂ ਵੱਲੋਂ ਵੀ ਪੌਦੇ ਲਗਾਏ ਗਏ। ਸੈਸ਼ਨਜ਼ ਜੱਜ ਸ੍ਰੀ ਐਚ.ਐਸ. ਗਰੇਵਾਲ ਨੇ ਕਿਹਾ ਕਿ ਇਹ ਮਿੰਨੀ ਜੰਗਲ ਲਗਾਉਣ ਦਾ ਮੁੱਖ ਮੰਤਵ ਆਲੋਪ ਹੋ ਰਹੇ ਪੰਛੀ ਜਿਵੇਂ ਕਿ ਚਿੜੀਆਂ ਨੂੰ ਮਿੰਨੀ ਜੰਗਲ ਵਿਚ ਰਹਿਣ ਬਸੇਰਾ ਪ੍ਰਦਾਨ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਤਾਂ ਕਿ ...