ਡੇਂਗੂ ’ਤੇ ਵਾਰ : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਪੁਲਿਸ ਸਟੇਸ਼ਨਾਂ ’ਚ ਚੈਕਿੰਗ
ਐਸ.ਏ.ਐਸ.ਨਗਰ 9 ਅਗਸਤ :
‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ/ਚੌਕੀਆਂ ਵਿਚ ਚੈਕਿੰਗ ਕੀਤੀ ਗਈ ਅਤੇ ਡੇਂਗੂ ਤੋਂ ਬਚਾਅ ਲਈ ਜਾਣਕਾਰੀ ਵੀ ਦਿਤੀ ਗਈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਸੀਨੀਅਰ ਸਿਹਤ ਅਧਿਕਾਰੀਆਂ ਨੇ ਆਪੋ-ਆਪਣੀਆਂ ਟੀਮਾਂ ਨਾਲ ਵੱਖ-ਵੱਖ ਥਾਈਂ ਨਿਰੀਖਣ ਕੀਤਾ, ਜਿਸ ਦੌਰਾਨ ਉਨ੍ਹਾਂ ਥਾਵਾਂ ਨੂੰ ਵਿਸ਼ੇਸ਼ ਤੌਰ ’ਤੇ ਚੈੱਕ ਕੀਤਾ ਗਿਆ ਜਿਥੇ ਮੱਛਰ ਦਾ ਲਾਰਵਾ ਪੈਦਾ ਹੋ ਸਕਦਾ ਹੈ। ਇਸ ਦੌਰਾਨ ਪੁਲਿਸ ਸਟੇਸ਼ਨਾਂ ਦੇ ਸਟਾਫ਼ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰ ਪੂਰਵਕ ਸਮਝਾਇਆ ਗਿਆ। ਸਿਵਲ ਸਰਜਨ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਿਹਤ ਟੀਮਾਂ ਨੇ ਇਕੋ ਸਮੇਂ ਸਵੇਰੇ 9 ਤੋਂ 10 ਵਜੇ ਤਕ ਡੇਂਗੂ ਰੋਕਥਾਮ ਮੁਹਿੰਮ ਚਲਾਈ। ਮੁਹਿੰਮ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਗਈ ਜਿਥੇ ਪਾਣੀ ਖੜਾ ਹੋਣ ਦੀ ਸੰਭਾਵਨਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ-ਜਿੱਥੇ ਵੀ ਲਾਰਵਾ ਮਿਲਿਆ, ਉਥੇ...








