Saturday, September 5
Shadow

National

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿੱਖਿਆ ਖੇਤਰ ਚ ਹੋ ਰਹੇ ਨੇ ਵੱਡੇ ਸੁਧਾਰ- ਸੁਖਜਿੰਦਰ ਸਿੰਘ ਕਾਉਣੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿੱਖਿਆ ਖੇਤਰ ਚ ਹੋ ਰਹੇ ਨੇ ਵੱਡੇ ਸੁਧਾਰ- ਸੁਖਜਿੰਦਰ ਸਿੰਘ ਕਾਉਣੀ

National, Politics, Punjab
ਸ਼੍ਰੀ ਮੁਕਤਸਰ ਸਾਹਿਬ 12 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਜਿੱਥੇ ਰੰਗਲਾ ਪੰਜਾਬ ਬਣਦਾ ਦਾ ਜਾ ਰਿਹਾ ਹੈ ਉੱਥੇ ਸੂਬੇ ਵਿੱਚ ਸਿੱਖਿਆ ਦੇ ਖੇਤਰ ਚ ਵੱਡੇ ਸੁਧਾਰ ਹੋ ਰਹੇ ਹਨ। ਬੱਚਿਆਂ ਨੂੰ ਸਮੇਂ ਦੇ ਹਾਣੀ ਤੇ ਪ੍ਰਤਿਭਾਵਾਨ ਬਣਾਉਣ ਲਈ ਸਕੂਲ ਆਫ ਐਮੀਨਸ ਹਲਕੇ ਪੱਧਰ ਤੇ ਖੋਲੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿ਼ਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ ਸਿਟੀ ਸਵੇਰੇ ਸਿਟੀ ਸ਼ਾਮ ਵਿਖੇ ਸਕੂਲ ਦੇ ਏਅਰ ਕੰਡੀਸ਼ਨਰ ਹੋਣ ਦਾ ਉਦਘਾਟਨ ਕਰਦਿਆਂ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਇਹ ਸਕੂਲ ਜਿ਼ਲ੍ਹੇ ਦਾ ਪਹਿਲਾ ਸੈਲਫ ਸਕੂਲ ਹੈ ਜਿਹੜਾ ਏਅਰ ਕੰਡੀਸ਼ਨਰ ਹੋਇਆ ਹੈ, ਜਿਸ ਲਈ ਉਨਾਂ ਸਮੂਹ ਸਟਾਫ ਨੂੰ ਵਧਾਈ ਵੀ ਦਿੱਤੀ ਤੇ ਸਰਕਾਰ ਵੱਲੋਂ ਸਕੂਲ ਨੂੰ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ। ਕਾਉਣੀ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਲਗਾਤਾਰ ਹਰ ਖੇਤਰ ਵਿੱਚ ਵਡਮੁੱਲੇ ਕਾਰਜ ਕੀਤੇ ਜਾ ਰਹੇ ਹਨ, ਜਿਸ ਤਹਿਤ ਹੁਣ ...
ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

National, Politics, Punjab
ਬਠਿੰਡਾ, 12 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ ਕੀਤੀਆਂ ਹਨ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਅਨੁਸਾਰ ਪੰਜਾਬ ਵਿਲੇਜ ਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ 3 ਸਬ-ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ/ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲਗਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਆਦਮੀ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਅਤੇ ਸੂਏ ਟੁੱਟਣ ਤੋਂ ਬਚਾਉਣ ਲਈ ਠੀਕਰੀ ਪੈਰਾ ਰਾਖੀ ਦੀ ਡਿਊਟੀ ਨਿਭਾਉਣਗੇ। ਅਗਲ...
ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਵੱਲੋਂ ਪਿੰਡ ਲੋਪੋਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਵੱਲੋਂ ਪਿੰਡ ਲੋਪੋਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

National, Politics, Punjab
ਪਿੰਡ ਲੋਪੋਂ/ਮੋਗਾ, 12 ਅਗਸਤ (000) - ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਗੋਦ ਲਏ ਪਿੰਡ ਲੋਪੋਂ ਵਿੱਚ ਆਪਣੇ ਅਖਤਿਆਰੀ ਕੋਟੇ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਅੱਜ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ। ਬਾਬਾ ਸੀਚੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਨੇ ਪਿੱਛੇ ਜਿਹੇ ਪਿੰਡ ਲੋਪੋਂ ਦੇ ਵਿਕਾਸ ਲਈ 50 ਲੱਖ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਸੀ ਅਤੇ ਕਿਹਾ ਸੀ ਕਿ ਨਗਰ ਨਿਵਾਸੀ ਇਸ ਪੈਸੇ ਨੂੰ ਜਿੱਥੇ ਚਾਹੁਣ ਵਿਕਾਸ ਕਾਰਜਾਂ ਵਿੱਚ ਖਰਚ ਕਰ ਸਕਦੇ ਹਨ। ਇਹਨਾਂ ਫੰਡਾਂ ਨਾਲ ਪਿੰਡ ਦੀਆਂ ਗਲੀਆਂ ਨਾਲੀਆਂ ਵਿਚ ਇੰਟਰਲਾਕ ਟਾਈਲਾਂ ਲਗਾਈਆਂ ਗਈਆਂ ਹਨ ਅਤੇ ਯਾਦਗਾਰੀ ਪਾਰਕ ਦੀ ਚਾਰਦੁਆਰੀ ਅਤੇ ਹੋਰ ਕੰਮ ਕਰਵਾਏ ਗਏ ਹਨ। ਇਹਨਾਂ  ਦੋਵੇਂ ਕਾਰਜਾਂ ਉੱਤੇ 23 ਲੱਖ ਰੁਪਏ ਦੀ ਰਾਸ਼ੀ ਖਰਚ ਹੋਈ ਹੈ। ਉਹਨਾਂ ਕਿਹਾ ਕਿ ਉਹਨਾਂ ਭਵਿੱਖ ਵਿੱਚ ਵੀ ਇਸ ਪਿੰਡ ਦੀ ਕਾਇਆ ਕਲਪ ਕਰਨ ਲਈ ਯਤਨ ਜਾਰੀ ਰੱਖੇ ਜਾਣਗੇ। ਉਹਨਾਂ ਕਿਹਾ ਕਿ ਸ...
ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਕਰ ਰਹੀ ਹੈ  ਉਪਰਾਲੇ: ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ

ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਕਰ ਰਹੀ ਹੈ ਉਪਰਾਲੇ: ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ

National, Politics, Punjab
ਫਾਜਿਲਕਾ 12 ਅਗਸਤ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਣ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵਿਕਸਤ ਭਾਰਤ ਦਾ ਮੰਤਰਾ, ਭਾਰਤ ਹੋ ਨਸ਼ੇ ਸੇ ਸਵਤੰਤਰਾ ਥੀਮ ਹੇਠ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮੇਂ ਪ੍ਰਿੰਸੀਪਲ, ਸੰਦੀਪ ਅਨੇਜਾ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ, ਹਰਮੀਤ ਸਿੰਘ ਅਤੇ ਸੁਰਿੰਦਰ ਕੁਮਾਰ ਨੇ ਸਮੂਲੀਅਤ ਕੀਤੀ। ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸੂਬੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਮਾਨਯੋਗ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤੇ ਜਿਲ੍ਹਾ ਫਾਜਿਲਕਾ ਵਿੱਚ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਡਾ ਚੰਦਰ ਸ਼ੇਖਰ ਕੱਕੜ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਮਾਜ ਵਿਰੋਧੀ ਅਨਸਰ ਅਤੇ ਨਸ਼ਿਆਂ ਦੀ ਗੈਰ ਕਾਨੂੰਨੀ ਤਸਕਰੀ ਕਰਨ ਵਾਲੇ ਲੋਕ ਬੱਚਿਆਂ ਨੂੰ ਕੋਈ ਵੀ ਲਾਲਚ ਦੇ ਕੇ ਨਸ਼ਿਆਂ ਦੀ ਭੈੜੀ ਆਦਤ ਵਿੱਚ ਧਕੇਲ ਦਿੰਦੇ ਹਨ, ਜਿਨ੍ਹਾਂ ਤੋਂ ਅਸੀਂ ਆਪਣ...
ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਗਰੀਨ ਸਟੈਂਪ ਪੇਪਰ ਨਿਵੇਕਲੀ ਪਹਿਲਕਦਮੀ-ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਗਰੀਨ ਸਟੈਂਪ ਪੇਪਰ ਨਿਵੇਕਲੀ ਪਹਿਲਕਦਮੀ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 12 ਅਗਸਤ: ਪੰਜਾਬ ਸਰਕਾਰ ਵੱਲੋਂ ਉਦਯੋਗਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਦਯੋਗ ਲਗਾਉਣ ਲਈ ਸੀ.ਐਲ.ਯੂ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਕਰਨ ਦੇ ਉਪਰਾਲੇ ਤਹਿਤ, ਮੁੱਖ ਮੰਤਰੀ ਪੰਜਾਬ ਵੱਲੋਂ ਮਈ 2023 ਵਿੱਚ ਉਦਯੋਗਾਂ ਲਈ ਗਰੀਨ ਸਟੈਂਪ ਪੇਪਰ ਦੀ ਵਿਧੀ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਗਰੀਨ ਸਟੈਂਪ ਪੇਪਰ ਰਾਹੀਂ ਰਜਿਸਟਰੀ ਕਰਵਾਉਣ ਸਮੇਂ 06 ਵਿਭਾਗ ਲੇਬਰ, ਪ੍ਰਦੂਸ਼ਨ, ਹਾਊਸਿੰਗ, ਫੋਰੈਸਟ, ਰੈਵਿਨਊ ਅਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਉਦਯੋਗ ਲਈ ਅਨੁਕੂਲ ਜਗ੍ਹਾ ਦੀ ਪਹਿਲਾਂ ਹੀ ਪੁਸ਼ਟੀ ਕਰਵਾ ਲਈ ਜਾਂਦੀ ਹੈ।  ਇਸ ਵਿਸ਼ੇਸ਼ ਉਪਰਾਲੇ ਦਾ ਲਾਭ ਸਮੂਹ ਉਦਮੀਆਂ ਨੂੰ ਪਹੁੰਚਾਉਣ ਅਤੇ ਇਸਦੀ ਜਾਣਕਾਰੀ ਸਾਰੇ ਸਟੇਕਹੋਲਡਰ ਨੂੰ ਉਪਲਬਧ ਕਰਵਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਦਯੋਗ ਲਈ ਜਗ੍ਹਾ ਦੀ ਪਹਿਚਾਣ ਸਮੇਂ ਖਰੀਦਦਾਰ ਗਰੀਨ ਸਟੈਂਪ ਪੇਪਰ ਦੀ ਉਪਰੋਕਤ ਸਕੀਮ ਨੂੰ ਧਿਆਨ ਵਿੱਚ ਰੱਖਦੇ ਹੋਏ ਇੰਨਵੈਸਟ ਪੰਜਾਬ ਬਿਜਨਸ ਫਸਟ ਪੋਰਟਲ ’ਤੇ ਅਪਲਾਈ ਕਰ ਸਕਦਾ ਹੈ, ਕ...
ਹਰ ਘਰ ਤਿਰੰਗਾ” ਮੁਹਿੰਮ ਤਹਿਤ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਤੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੱਕ ਰੈਲੀ ਕੱਢੀ ਗਈ

ਹਰ ਘਰ ਤਿਰੰਗਾ” ਮੁਹਿੰਮ ਤਹਿਤ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਤੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੱਕ ਰੈਲੀ ਕੱਢੀ ਗਈ

National, Politics, Punjab
ਫ਼ਿਰੋਜ਼ਪੁਰ, 12 ਅਗਸਤ 2024:           13 ਪੰਜਾਬ ਬਟਾਲੀਅਨ ਐਨ.ਸੀ.ਸੀ ਫ਼ਿਰੋਜ਼ਪੁਰ ਦੇ ਕਮਾਡਿੰਗ ਅਫ਼ਸਰ ਲੈਫਟੀਨੈਂਟ ਕਰਨਲ ਸੀ.ਐਸ. ਸ਼ਰਮਾ ਦੀ ਯੋਗ ਅਗਵਾਈ ਵਿੱਚ “ਹਰ ਘਰ ਤਿਰੰਗਾ" ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਤੋਂ ਸ਼ੁਰੂ ਕਰਦੇ ਹੋਏ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਊਣੀ ਤੱਕ ਰੈਲੀ ਕੱਢੀ ਗਈ।           ਇਸ ਰੈਲੀ ਵਿੱਚ ਐਨ.ਸੀ.ਸੀ. ਕੈਡਿਟਜ਼ ਵੱਲੋਂ ਪੈਦਲ ਮਾਰਚ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਤੋਂ ਸ਼ੁਰੂ ਕਰਕੇ ਸ਼ਹੀਦ ਪਾਇਲਟ ਰਾਕੇਸ਼ ਕੰਬੋਜ਼ ਚੌਕ ਤੋਂ ਹੁੰਦੇ ਹੋਏ ਫ਼ਿਰੋਜ਼ਪੁਰ ਕੈਂਟ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਹੁੰਦੇ ਹੋਏ ਸਾਰਾਗੜ੍ਹੀ ਸਾਹਿਬ ਗੁਰੂਦੁਆਰੇ ਜਾ ਕੇ ਖ਼ਤਮ ਕੀਤਾ ਗਿਆ। ਇਸ ਮਾਰਚ ਦੌਰਾਨ ਕੈਡਿਟਜ਼ ਵੱਲੋਂ ਆਮ ਲੋਕਾਂ ਨੂੰ ਤਿਰੰਗੇ ਦਾ ਸਨਮਾਨ ਕਰਨ ਦਾ ਸੁਨੇਹਾ ਦੇਸ਼ ਭਗਤੀ ਦੇ ਨਾਅਰੇ ਲਗਾ ਕੇ ਦਿੱਤਾ ਗਿਆ। ਰੈਲੀ ਵਿੱਚ 13 ਪੰਜਾਬ ਬਟਾਲੀਅਨ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਸ.ਸ.ਸ.ਸ. (ਲੜਕੇ) ਫ਼ਿਰੋਜ਼ਪੁਰ, ਦਾਸ ਐਂਡ ਬਰਾਊਨ ਸਕੂਲ, ਸ.ਸ.ਸ.ਸ ਗੱਟੀ ਰਾਜੋ ਕੇ ਆਦਿ ਦੇ ਐਨ.ਸੀ.ਸੀ. ਕੈਡਿਟਜ਼ ਵੱਲੋਂ ਵੀ ਭਾਗ ਲਿਆ ਗਿਆ।           ਰੈਲੀ ...

ਨਗਰ ਕੌਂਸਲ ਵੱਲੋਂ ਹਰ ਭਗਵਾਨ ਮੈਮੋਰਿਅਲ ਸਕੂਲ ਦੇ ਸਹਿਯੋਗ ਨਾਲ ਮਨਾਇਆ ਗਿਆ ਅੰਤਰਰਾਸ਼ਟਰੀ ਨੌਜਵਾਨ ਦਿਵਸ

National, Politics, Punjab
ਫ਼ਿਰੋਜ਼ਪੁਰ, 12 ਅਗਸਤ 2024:           ਨਗਰ ਕੌਂਸਲ ਫ਼ਿਰੋਜ਼ਪੁਰ ਵੱਲੋਂ ਪੀ.ਐਮ.ਆਈ.ਡੀ.ਸੀ. ਚੰਡੀਗੜ੍ਹ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਭਗਵਾਨ ਮੈਮੋਰਿਅਲ ਸਕੂਲ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਨੌਜਵਾਨ ਦਿਵਸ ਮਨਾਇਆ ਗਿਅ।           ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਵੇਸਟ ਪ੍ਰੋਸੈਸਿੰਗ ਪਲਾਂਟ ਦਾ ਦੌਰਾ ਕਰਵਾਇਆ ਗਿਆ ਅਤੇ ਸੋਲਿਡ ਵੇਸਟ ਮੈਨੇਜਮੈਂਟ ਦੇ ਵੱਖ-ਵੱਖ ਪਹਿਲੂਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਨੌਜਵਾਨ ਵਿਦਿਆਰਥੀਆਂ ਨੂੰ ਗਿੱਲੇ ਕੂੜੇ ਦੇ ਨਿਪਟਾਰੇ ਸੰਬੰਧੀ ਨਗਰ ਕੌਂਸਲ ਵੱਲੋਂ ਬਣਾਏ ਗਏ ਕੰਪੋਸਟ ਪਿਟਾਂ ਰਾਂਹੀ ਜੈਵਿਕ ਖਾਦ ਤਿਆਰ ਕਰਨ ਸਬੰਧੀ ਵੀ ਦੱਸਿਆ ਗਿਆ ਅਤੇ ਸੁੱਕੇ ਕੂੜੇ ਦੇ ਨਿਪਟਾਰੇ ਲਈ ਬਣਾਏ ਗਏ ਐਮ.ਆਰ.ਐਫ. ਪਲਾਂਟ ਦਾ ਦੌਰਾ ਵੀ ਕਰਵਾਇਆ ਗਿਆ ਅਤੇ ਪਲਾਸਟਿਕ ਨੂੰ ਰੀਸਾਇਕਲ ਕਰਨ ਤੱਕ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਨਾ ਵਰਤਣ ਤੋਂ ਲੈ ਕੇ ਜ਼ੀਰੋ ਵੇਸਟ ਈਕੋ ਸੀਸਟਮ ਬਣਾਉਣ ਤੱਕ ਅਤੇ ਕੂੜੇ ਨੂੰ ਵੱਖ-ਵੱਖ ਕਰਨ ਬਾਰੇ ਜਾਗਰੂਕਤਾ ਫੈਲਾਉਣ ਆਦਿ ਬਾਰੇ ਨੌਜਵਾਨਾਂ ਨੂੰ ਟਿਕਾਊ ...
ਮਿਸ਼ਨ ਵਾਤਸੱਲਿਆ ਸਕੀਮ ਅਧੀਨ ਯੋਗ ਲੋੜਵੰਦ ਬੱਚਿਆ ਨੂੰ ਵਿੱਤੀ ਸਹਾਇਤਾ ਦੇਣ ਲਈ 16 ਅਗਸਤ ਤੋਂ 30 ਅਗਸਤ ਤੱਕ ਲਗਾਇਆ ਜਾਵੇਗਾ ਮੈਗਾ ਕੈਂਪ- ਡਿਪਟੀ ਕਮਿਸ਼ਨਰ

ਮਿਸ਼ਨ ਵਾਤਸੱਲਿਆ ਸਕੀਮ ਅਧੀਨ ਯੋਗ ਲੋੜਵੰਦ ਬੱਚਿਆ ਨੂੰ ਵਿੱਤੀ ਸਹਾਇਤਾ ਦੇਣ ਲਈ 16 ਅਗਸਤ ਤੋਂ 30 ਅਗਸਤ ਤੱਕ ਲਗਾਇਆ ਜਾਵੇਗਾ ਮੈਗਾ ਕੈਂਪ- ਡਿਪਟੀ ਕਮਿਸ਼ਨਰ

National, Politics, Punjab
ਫਾਜ਼ਿਲਕਾ, 12 ਅਗਸਤ ਮਿਸ਼ਨ ਵਾਤਸੱਲਿਆ ਸਕੀਮ ਅਧੀਨ 16 ਅਗਸਤ 2024 ਤੋ 31 ਅਗਸਤ 2024 ਤੱਕ ਵਿਸ਼ੇਸ਼ ਤੌਰ ਤੇ ਮੈਗਾ ਕੈਂਪ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜਿਲਕਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਜਾਣਕਾਰੀ ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਫਾਜਿਲਕਾ ਵੱਲੋ ਮਿਸ਼ਨ ਵਾਤਸੱਲਿਆ ਸਕੀਮ ਅਧੀਨ 18 ਸਾਲ ਤੱਕ ਦੇ ਲੋੜਵੰਦ ਬੱਚਿਆ, ਜੋ ਸਪਾਂਸਰਸ਼ਿਪ ਸਕੀਮ ਅਧੀਨ ਯੋਗ ਹਨ ਨੂੰ 4 ਹਜਾਰ ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਦਾ ਵਿੱਤੀ ਲਾਭ ਦਿੱਤਾ ਜਾਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਸ਼੍ਰੀਮਤੀ ਰੀਤੂ ਬਾਲਾ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਫਾਜਿਲਕਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਫਾਜਿਲਕਾ ਦੀ ਪ੍ਰਧਾਨਗੀ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵੱਲੋ ਜਿਲ੍ਹੇ ਵਿਚ 18 ਸਾਲ ਤੱਕ ਦੇ ਅਜਿਹੇ ਬੱਚੇ ਜਿਨ੍ਹਾ ਦੀ ਮਾਤਾ ਵਿਧਵਾ/ ਤਲਾਕਸ਼ੁਦਾ ਹੋਵੇ ਜਾਂ ਪਰਿਵਾਰ ਵੱਲੋ ਲਵਾਰਿਸ ਛੱਡ ਦਿੱਤੇ ਗਏ ਹੋਂਣ, ਜਿਨ੍ਹਾ ਬੱਚਿਆ ਦੇ ਮਾਤਾ-ਪਿਤਾ ਜਾਨਲੇਵਾ/ ਖਤਰਨਾਕ ਬਿਮਾਰੀ ਦ...
ਡਵੀਜ਼ਨ ਕਮਿਸ਼ਨਰ ਨੇ ਪੁਸਤਕ “ਕੋਹਾਂ ਪੈੜਾਂ ਦਾ ਸਫਰ” ਦੀ ਕੀਤੀ ਘੁੰਡ ਚੁਕਾਈ  – ਲਿਖਾਰੀ

ਡਵੀਜ਼ਨ ਕਮਿਸ਼ਨਰ ਨੇ ਪੁਸਤਕ “ਕੋਹਾਂ ਪੈੜਾਂ ਦਾ ਸਫਰ” ਦੀ ਕੀਤੀ ਘੁੰਡ ਚੁਕਾਈ – ਲਿਖਾਰੀ

National, Politics, Punjab
ਫ਼ਰੀਦਕੋਟ 12 ਅਗਸਤ,2024 ਡਵੀਜ਼ਨ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਉਭਰਦੇ ਲਿਖਾਰੀ ਜਸ਼ਨਪ੍ਰੀਤ ਸਿੰਘ ਪਿੰਡ ਫਿੱਡੇ ਕਲਾਂ ਦੀ ਪੁਸਤਕ "ਕੋਹਾਂ ਪੈੜਾਂ ਦਾ ਸਫਰ" ਦੀ ਘੁੰਡ ਚੁਕਾਈ ਕੀਤੀ । ਇਸ ਮੌਕੇ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਅਤੇ ਲਿਖਾਈ ਦੇ ਖੇਤਰ ਵੱਲ ਇਸੇ ਤਰ੍ਹਾਂ ਦੇ ਦਿਲਚਸਪੀ ਲੈਣੀ ਚਾਹੀਦੀ ਹੈ। ਉਹਨਾਂ ਨੌਜਵਾਨ ਲਿਖਾਰੀ ਜਸ਼ਨਪ੍ਰੀਤ ਸਿੰਘ ਦੀ ਹੌਂਸਲਾ ਅਫਜਾਈ ਕਰਦੇ ਹੋਏ ਕਿਹਾ ਕਿ ਅੱਜ ਦੇ ਇੰਟਰਨੈਟ ਯੂ-ਟਿਊਬ, ਫੇਸਬੁੱਕ ਦੇ ਜਮਾਨੇ ਵਿੱਚ ਵੀ ਲੋਕਾਂ ਦਾ ਰੁਝਾਨ ਕਿਤਾਬਾਂ ਪ੍ਰਤੀ ਬਰਕਰਾਰ ਹੈ ਜਿਸ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਅੱਜ ਦੀ ਇਸ ਤੇਜ਼ ਰਫਤਾਰ ਜ਼ਿੰਦਗੀ ਵਿੱਚ ਕਿਤਾਬਾਂ, ਅਖਬਾਰਾਂ ਤੇ ਮੈਗਜ਼ੀਨ ਪੜ੍ਹਨ ਲਈ ਲੋਕ ਸਮਾਂ ਕੱਢ ਹੀ ਲੈਂਦੇ ਹਨ । ਲਿਖਾਰੀ ਜਸ਼ਨਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਇਹ ਪੁਸਤਕ ਉਨ੍ਹਾਂ ਦੀ ਨਾਨੀ ਸਵ. ਮਨਜੀਤ ਕੌਰ ਮੱਲਕੇ ਨੂੰ ਸਮਰਪਿਤ ਹੈ ਜਿਨ੍ਹਾਂ ਤੋਂ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ । ਉਨ੍ਹਾਂ ਕਿਹਾ ਕਿ ਇਹ ਪੁਸਤਕ ਜੁਲਾਈ 2024 ਨੂੰ ਪੰਜਾਬੀ ਕਵੀ ਪਬਲੀਕੇਸ਼ਨ ਮੋਗਾ ਤੋਂ ਛਪਵਾਈ ਗਈ ਹੈ । ...
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬ ਜੁੱਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬ ਜੁੱਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

National, Politics, Punjab
ਕੋਟਕਪੂਰਾ 12 ਅਗਸਤ,2024 (  ) ਉਦਯੋਗਪਤੀ, ਕਾਰੀਗਰ ਤੇ ਵਪਾਰੀ ਪੰਜਾਬ ਦੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਹਨ ਜਿਨ੍ਹਾਂ ਤੋਂ ਬਿਨਾਂ ਦੇਸ਼ ਕਦੇ ਵੀ ਤਰੱਕੀ ਦੀਆਂ ਲੀਹਾਂ ਤੇ ਨਹੀਂ ਪੈ ਸਕਦਾ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬ ਜੁੱਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ ਅਤੇ ਕਿਹਾ ਕਿ ਇਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਕਿਸੇ ਵੀ ਕੀਮਤ ਤੇ ਅਣਗੌਲਿਆ ਨਹੀਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਕੋਟਕਪੂਰਾ ਵਿੱਚ ਜੁੱਤੀ ਬਨਾਉਣ ਦੇ ਕਾਰੋਬਾਰ ਨਾਲ ਸਬੰਧਤ 500-600 ਘਰ ਹਨ, ਅਤੇ 30-35 ਛੋਟੇ-ਵੱਡੇ ਜੁੱਤੀਆਂ ਦੇ ਯੁਨਿਟ ਹਨ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਹਰ ਕਿਸਮ ਦੀ ਜੁੱਤੀ, ਖਾਸਕਰ ਪੰਜਾਬੀ ਜੁੱਤੀ ਬਨਾਉਣ ਲਈ ਮਸ਼ਹੂਰ ਹਨ ।  ਉਨ੍ਹਾਂ ਦੱਸਿਆ ਕਿ ਕੋਟਕਪੂਰਾ ਵਿਖੇ ਬਨਣ ਵਾਲੀ ਪੰਜਾਬੀ ਜੁੱਤੀ ਦੀ ਸੂਬੇ ਵਿੱਚ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਕਾਫੀ ਮੰਗ ਹੈ । ਇਸ ਕਿੱਤੇ ਨਾਲ ਜੁੜੇ ਹੋਏ ਲੋਕ ਦਿਨ ਰਾਤ ਇਮਾਨਦਾਰੀ ਨਾਲ ਮਿਹਨਤ ਕਰਕੇ ਆਪਣੀ ਰੋਜ਼ੀ ਰੋਟੀ ਕਮਾਉਂਦੇ ਹਨ । ਸਪੀਕਰ ਸੰਧਵ...