ਵਿਧਾਇਕ ਵੱਲੋਂ 2 ਕਰੋੜ 96 ਲੱਖ ਦੀ ਲਾਗਤ ਵਾਲੀਆਂ ਪੰਜ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ
ਬੁਢਲਾਡਾ/ਮਾਨਸਾ, 10 ਅਗਸਤ:
ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਸਰਕਾਰਾਂ ਦਾ ਫਰਜ਼ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਵਿਕਾਸ ਕਾਰਜਾਂ ਦੀ ਲੜੀ ਵਿਚ ਹਲਕਾ ਬੁਢਲਾਡਾ ਅੰਦਰ 02 ਕਰੋੜ 96 ਲੱਖ ਦੀ ਲਾਗਤ ਵਾਲੀਆਂ ਪੰਜ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੀਤਾ।
ਉਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਪਿੰਡ ਦਾਤੇਵਾਸ ਤੋਂ ਫੁੱਲੂ ਵਾਲਾ ਡੋਗਰਾ ਲਿੰਕ ਸੜਕ ਕਰੀਬ 4 ਕਿਲੋਮੀਟਰ ਨੂੰ 73 ਲੱਖ ਦੀ ਲਾਗਤ, ਪਿੰਡ ਸੇਖੂਪੁਰ ਖੁਡਾਲ ਦੀ ਫਿਰਨੀ ਇੱਕ ਕਿਲੋਮੀਟਰ ਦੀ ਲੰਬਾਈ ਵਾਲੀ ਸੜਕ ਨੂੰ 26 ਲੱਖ ਰੁਪਏ ਦੀ ਲਾਗਤ, ਪਿੰਡ ਜਲਵੇੜਾ ਵਿੱਚ ਡਰੇਨ ਦਾ ਪੁਲ 52 ਲੱਖ ਰੁਪਏ ਦੀ ਲਾਗਤ, ਬਰੇਟਾ ਤੋਂ ਜਲਵੇੜਾ -ਸੰਘਰੇੜੀ ਲਿੰਕ ਸੜਕ ਕਰੀਬ ਪੌਣੇ ਚਾਰ ਕਿਲੋਮੀਟਰ ਲੰਬਾਈ 70 ਲੱਖ ਰੁਪਏ ਦੀ ਲਾਗਤ, ਜੀਵਨ ਨਗਰ ਤੋਂ ਪਿੰਡ ਰਿਉਂਦ ਕਲਾਂ ਸਾਢੇ ਤਿੰਨ ਕਿਲੋਮੀਟਰ ਲੰਬਾਈ ਵਾਲੀ ਸੜਕ 75 ਲੱਖ ਰੁਪਏ ਦੀ ਲਾਗਤ ਨਾਲ ਮਾਰ...








