ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਫਰਿਸ਼ਤੇ ਸਕੀਮ ਨਾਲ ਬਚਾਈਆਂ ਜਾ ਰਹੀਆਂ ਹਨ ਕੀਮਤੀ ਜਿੰਦੜੀਆਂ: ਡਾ ਨਵਜੋਤ ਕੌਰ
ਸ੍ਰੀ ਮੁਕਤਸਰ ਸਾਹਿਬ, 07 ਅਗਸਤ
ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਇਸ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਸੜਕ ਹਾਦਸਿਆਂ ਵਿਚ ਹੋਣ ਵਾਲੀਆਂ ਮੋਤਾਂ ਨੂੰ ਘੱਟ ਕਰਨ ਲਈ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਸਕੀਮ ਅਧੀਨ ਸੜਕ ਹਾਦਸਿਆਂ ਵਿਚ ਜਖਮੀਆਂ ਨੂੰ ਹਸਪਤਾਲਾਂ ਵਿਚ ਪਹੁੰਚਾਉਣ ਵਾਲੇ ਲੋਕਾਂ ਨੂੰ ਦੋ ਹਜ਼ਾਰ ਰੁਪਏ ਆਰਥਿਕ ਮਦਦ ਦੇ ਨਾਲ ਪ੍ਰਸ਼ੰਸ਼ਾ ਪੱਤਰ ਦਿੱਤਾ ਜਾਵੇਗਾ ਅਤੇ ਜਖਮੀਆਂ ਦਾ ਇਲਾਜ ਵੀ ਮੁਫਤ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਫਰਿਸ਼ਤੇ ਸਕੀਮ ਅਧੀਨ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 9 ਸਰਕਾਰੀ ਹਸਪਤਾਲ 13 ਇੰਮਪੈਨਲਡ ਕੀਤੇ ਗਏ ਹਨ ਜਿੱਥੇ ਕਿ ਕਿਸੇ ਵੀ ਸੜਕ ਹਾਦਸੇ ਦੇ ਮਰੀਜ ਦਾ ਇਲਾਜ ਮੁਫਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੁਰਘਟਨਾ ਪੀੜਤ ਵਿਅਕਤੀ ਹਸਪਤਾਲ ਤੱਕ ਪਹੁੰਚਾਉਣ ਵਿਚ ਕੀਤੀ ਗਈ ਦੇਰੀ ਉਸ ਲਈ ਜਾਨਲੇਵਾ ਸਿੱਧ ਹੋ ਸਕਦੀ, ਇਹ ਜਾਣਦੇ ਹੋਏ ਵੀ ਜਿਆਦਾਤਰ ਰਾਹਗੀਰ ਸੜਕ ਹਾਦਸਿਆਂ ਵਿਚ ਜਖਮੀ ਲੋਕਾਂ ਦੀ ਸਹਾਇਤਾ ਕਰ...








