ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਆਕਤੀਆਂ ਦੀ ਲਈ ਤਲਾਸ਼ੀ
ਚੰਡੀਗੜ੍ਹ, 6 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਦੀ ਤਲਾਸ਼ੀ ਕੀਤੀ।
ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਖੋਜੀ ਕੁੱਤਿਆਂ ਦੀ ਸਹਾਇਤਾ ਨਾਲ ਬੱਸ ਸਟੈਂਡ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਬੱਸ ਅੱਡਿਆਂ ਦੀ ਢੁੱਕਵੀਂ ਘੇਰਾਬੰਦੀ ਅਤੇ ਮੁਕੰਮਲ ਤਲਾਸ਼ੀ ਕਰਨ ਲਈ ਕਿਹਾ ਗਿਆ ਸੀ ਅਤੇ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਵਿ...








