ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ
ਲਖਨ ਮਾਜਰਾ (ਰੋਹਤਕ), 27 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 16 ਸਾਲਾ ਕੌਮੀ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਜਿਸ ਦੀ ਬੀਤੇ ਦਿਨ ਪਿੰਡ ਦੇ ਖੇਡ ਮੈਦਾਨ ਵਿੱਚ ਅਭਿਆਸ ਦੌਰਾਨ ਅਚਾਨਕ ਬਾਸਕਟ ਬਾਲ ਦਾ ਪੋਲ ਡਿੱਗਣ ਕਾਰਨ ਮੌਤ ਹੋ ਗਈ ਸੀ।
ਇਸ ਘਟਨਾ ਨੂੰ ਪੂਰੇ ਦੇਸ਼ ਲਈ ਸ਼ਰਮਨਾਕ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨਾਲ ਪੂਰਾ ਖੇਡ ਜਗਤ ਸਦਮੇ ਵਿੱਚ ਹੈ। ਉਨ੍ਹਾਂ ਕਿਹਾ ਕਿ ਰਾਠੀ ਦੇ ਮਾਪਿਆਂ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਅਭਿਆਸ ਕਰਨ ਗਏ ਪੁੱਤ ਦੀ ਲਾਸ਼ ਘਰ ਆਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਖੇਡਾਂ ਨਾਲ ਪਿਆਰ ਹੈ ਜਿਸ ਕਰਕੇ ਉਹ ਮ੍ਰਿਤਕ ਖਿਡਾਰੀ ਦੇ ਪਰਿਵਾਰ ਨਾਲ ਦੁੱਖ ਦੀ ਇਸ ਘੜੀ ਵਿੱਚ ਅਫਸੋਸ ਕਰਨ ਆਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪਿੰਡ ਵਾਸੀਆਂ ਨੇ ਬਾਸਕਟਬਾਲ ਮੈਦਾਨ ਦੀ ਖਸਤਾ ਹਾਲਤ ਬਾਰੇ ਕਈ ਵਾਰ ਸ਼ਿਕਾਇਤਾਂ ਵੀ ਦਿੱਤੀਆਂ ਸਨ ਪਰ ਕਿਸੇ ਨੇ ਧਿਆਨ ਨਹੀਂ ਦਿੱਤਾ ਜਿਸ ਕਰਕੇ ਹਰਿਆਣਾ ਸਰਕਾਰ ਨੂੰ ਇਸ ਲਾਪਰਵਾਹੀ ਲਈ ਜ਼ਿੰ...







