ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ
ਚੰਡੀਗੜ੍ਹ, 5 ਅਗਸਤ:
ਸਮਾਜਿਕ ਨਿਆਂ ਨੂੰ ਹੋਰ ਬਿਹਤਰ ਬਣਾਉਣ ਅਤੇ ਰਾਖਵੇਂਕਰਨ ਨਾਲ ਸਬੰਧਤ ਅਹਿਮ ਮਸਲਿਆਂ ਦੇ ਢੁਕਵੇਂ ਹੱਲ ਲੱਭਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਅੱਜ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ‘ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ’ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ।
ਪੰਜਾਬ ਸਕੱਤਰੇਤ ਵਿਖੇ ਹੋਈ ਇਸ ਮੀਟਿੰਗ ਦਾ ਉਦੇਸ਼ ਸੂਬੇ ਵਿੱਚ ਰਾਖਵਾਂਕਰਨ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਉਨ੍ਹਾਂ ਦੀ ਪ੍ਰਭਾਵਸ਼ੀਲਤਾ ਨਾਲ ਜੁੜੀਆਂ ਅਹਿਮ ਚੁਣੌਤੀਆਂ ’ਤੇ ਵਿਚਾਰ-ਵਟਾਂਦਰਾ ਕਰਨਾ ਸੀ। ਮੰਤਰੀ ਨੇ ਸਾਰੇ ਸੀਮਾਂਤ ਭਾਈਚਾਰਿਆਂ ਜਾਂ ਕਮਜ਼ੋਰ ਵਰਗਾਂ ਦੀ ਸਮਾਜਿਕ-ਆਰਥਿਕ ਸਥਿਤੀ ਨੂੰ ਉੱਚਾ ਚੁੱਕਣ ਲਈ ਰਾਖਵੇਂਕਰਨ ਦੀ ਮਹੱਤਤਾ ਨੂੰ ਰੇਖਾਂਕਿਤ ਕਰਦੇ ਹੋਏ, ਇਨ੍ਹਾਂ ਭਾਈਚਾਰਿਆਂ ਲਈ ਸਮਾਜਿਕ ਬਰਾਬਰੀ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ।
ਵਿਚਾਰ-ਵਟਾਂਦਰੇ ਦੌਰਾਨ, ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਦੇ ਨੁਮਾਇੰਦਿਆਂ ਨੇ ਉਨ੍ਹਾਂ ਸੀਮਾਂਤ ਭਾਈਚਾਰਿਆਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਮਹੱਤਵਪੂ...








