ਗਰਭਵਤੀ ਮਾਵਾਂ ਦਾ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕ ਹੋਣਾ ਜਰੂਰੀ-ਡਾ ਸੁਖਪ੍ਰੀਤ ਬਰਾੜ ਐੱਸ ਐਮ ਓ
ਮੋਗਾ, 3 ਅਗਸਤ:
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਰਾਜੇਸ਼ ਅੱਤਰੀ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਹਫ਼ਤਾ 1 ਅਗਸਤ ਤੋਂ 7 ਅਗਸਤ 2024 ਤੱਕ ਮਨਾਇਆ ਜਾ ਰਿਹਾ ਹੈ। ਡਾ: ਸੁਖਪ੍ਰੀਤ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਮੋਗਾ ਨੇ ਦੱਸਿਆ ਗਿਆ ਕਿ ਮਹਿਲਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋ ਹਰ ਸਾਲ ਜਾਗਰੂਕਤਾ ਹਫ਼ਤਾ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਦੇ ਜੱਚਾ ਬਚਾ ਵਾਰਡ ਵਿਚ ਸਿਹਤ ਵਿਭਾਗ ਦੇ ਕਰਮੀਆਂ ਵਲੋ ਨਵਜੰਮੇ ਬੱਚੇ ਦੀਆ ਮਾਵਾ ਨੂੰ ਜਾਗਰੂਕ ਕੀਤਾ।
ਓਹਨਾ ਕਿਹਾ ਕਿ ਇਸ ਵਾਰ ਥੀਮ ਪਾੜੇ ਨੂੰ ਖਤਮ ਕਰਕੇ ਸਾਰੇ ਬੱਚਿਆ ਨੂੰ ਮਾਂ ਦਾ ਦੁੱਧ ਪਿਲਾਉਣ ਲਈ ਸਹਾਇਤਾ ਕਰਨਾ ਹੈ ਜ਼ਿਲ੍ਹੇ ਅਧੀਨ ਆਉਂਦੀਆਂ ਸਾਰੀਆ ਸਿਹਤ ਸੰਸਥਾਵਾਂ ਵਿੱਚ ਔਰਤਾਂ ਨੂੰ ਬੱਚੇ ਲਈ ਮਾਂ ਦਾ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਜਾਣਾ ਹੈ। ਇਸ ਤਰ੍ਹਾਂ ਪਿੰਡ ਪੱਧਰ ਉਤੇ ਏਐਨਐਮਜ਼ ਅਤੇ ਆਸ਼ਾ ਵਰਕਰਾਂ ਗਰਭਵਤੀ ਔਰਤਾਂ ਅਤੇ ਦੁੱਧ ਚੁਘਾਉਂਦੀਆਂ ਮਾਵਾਂ ਨੂੰ ਜਾਗਰੂਕ ਕੀ...








