Shadow

National

ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਹੋਵੇਗੀ ਮੁੜ ਬਹਾਲ: ਹਰਜੋਤ ਸਿੰਘ ਬੈਂਸ

ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਹੋਵੇਗੀ ਮੁੜ ਬਹਾਲ: ਹਰਜੋਤ ਸਿੰਘ ਬੈਂਸ

National, Politics, Punjab
ਚੰਡੀਗੜ੍ਹ 1 ਅਗਸਤ: ਆਜ਼ਾਦ ਹਿੰਦੁਸਤਾਨ ਵਿੱਚ ਵਿਕਸਿਤ ਕੀਤੇ ਗਏ ਪਹਿਲੇ ਆਧੁਨਿਕ ਸ਼ਹਿਰ ਨੰਗਲ ਦੀ ਪੁਰਾਣੀ ਦਿੱਖ ਜਲਦ ਬਹਾਲ ਕੀਤੀ ਜਾਵੇਗੀ। ਇਹ ਪ੍ਰਗਵਾਟਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਜਿਸ ਨੂੰ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ (ਐਨ.ਐਫ.ਐਲ.) ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਵਿਕਸਿਤ ਕੀਤਾ ਗਿਆ ਸੀ, ਸਮਾਂ ਬੀਤਣ ਅਤੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਇਹ ਸ਼ਹਿਰ ਆਪਣੀ ਵਿਕਸਿਤ ਸ਼ਹਿਰ ਵਾਲੀ ਦਿੱਖ ਗੁਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਦੀ ਪੁਰਾਣੀ ਦਿੱਖ ਨੂੰ ਮੁੜ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ ਅਤੇ ਨੰਗਲ ਸ਼ਹਿਰ ਦੇ ਵਿਕਾਸ ‘ਤੇ  20.50 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਨੰਗਲ ਸ਼ਹਿਰ ਲਈ ਸਾਫ ਸੁਥਰੇ ਪਾਣੀ ਦੀ ਨਿਰਵਿਘਨ ਸਪਲਾਈ ਲਈ 10 ਕਰੋੜ ਦੀ ਲਾਗਤ ਨਾਲ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਨੰਗਲ ਸ਼ਹਿਰ ...
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ

Crime, National, Politics, Punjab
ਚੰਡੀਗੜ੍ਹ, 1 ਅਗਸਤ:  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅਰਪਨ ਸਿੰਘ ਵਾਸੀ ਪਿੰਡ ਧਨੌਲਾ ਪੁਰਾਣਾ, ਤਹਿਸੀਲ ਬਾਬਾ ਬਕਾਲਾ ,ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ (ਰਜਿਸਟਰੀ ਕਲਰਕ) ਨੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦੇ ਇੰਤਕਾਲ ਵਿੱਚ ਉਸਦੇ ਪਿਤਾ ਦੇ ਨਾਂ ਦੀ ਦਰੁਸਤੀ ਲਈ 30,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਕਲਰਕ ਇਸ ਮੰਤਵ ਲਈ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ। ਬੁਲਾਰੇ ਨੇ ਅ...
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐਸ.ਡੀ.ਐਮਜ਼ ਅਤੇ ਡੀ.ਆਰ.ਓਜ਼ ਨਾਲ ਮੀਟਿੰਗ; ਕੌਮੀ ਸ਼ਾਹਮਾਰਗਾ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐਸ.ਡੀ.ਐਮਜ਼ ਅਤੇ ਡੀ.ਆਰ.ਓਜ਼ ਨਾਲ ਮੀਟਿੰਗ; ਕੌਮੀ ਸ਼ਾਹਮਾਰਗਾ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਗਤੀ ਦੀ ਕੀਤੀ ਸਮੀਖਿਆ

National, Politics, Punjab
ਚੰਡੀਗੜ੍ਹ, 1 ਅਗਸਤ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਰਾਜ ਭਰ ਦੇ ਉਪ ਮੰਡਲ ਮੈਜਿਸਟਰੇਟਾਂ (ਐਸਡੀਐਮਜ਼) ਅਤੇ ਜ਼ਿਲ੍ਹਾ ਮਾਲ ਅਫ਼ਸਰਾਂ (ਡੀਆਰਓਜ਼) ਨਾਲ ਮੀਟਿੰਗ ਕੀਤੀ। ਤਿੰਨ ਘੰਟੋ ਤੋਂ ਵੀ ਲੰਬੀ ਚੱਲੀ ਇਸ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਅੰਕ ਭਾਰਤੀ, ਚੀਫ ਇੰਜੀਨੀਅਰ, ਨੈਸ਼ਨਲ ਹਾਈਵੇਜ਼, ਪੰਜਾਬ ਪੀ.ਡਬਲਯੂ.ਡੀ (ਬੀ.ਐਂਡ.ਆਰ.) ਸ. ਜੇ.ਐੱਸ.ਤੁੰਗ ਅਤੇ ਐੱਨ.ਐੱਚ.ਏ.ਆਈ., ਚੰਡੀਗੜ੍ਹ ਦੇ ਆਰ.ਓ. ਸ੍ਰੀ ਵਿਪਨੇਸ਼ ਸ਼ਰਮਾ ਨਾਲ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਪ੍ਰਾਪਤੀ ਦੌਰਾਨ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਲਈ ਰਣਨੀਤੀ 'ਤੇ ਚਰਚਾ ਕੀਤੀ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕੌਮੀ ਸ਼ਾਹਮਾਰਗਾਂ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਮੀਨ ਇਕਵਾਇਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹ...
ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

National, Politics, Punjab, Trending
ਬਠਿੰਡਾ, 1 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ ਕੀਤੀਆਂ ਹਨ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟ੍ਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿਦਿਅਕ ਅਦਾਰੇ, ਕੈਂਪਸ ਦੀ ਹਦੂਦ ਅੰਦਰ ਜਾਂ ਅਹਾਤੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਨਹੀਂ ਲੈ ਕੇ ਜਾਵੇਗਾ। ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਸਥਾਨ 'ਤੇ ਕੋਈ ਵੀ ਜਨਤਾ ਦਾ ਮੈਂਬਰ ਕਿਸੇ ਵੀ ਤਿੱਖੇ ਧਾਰ ਵਾਲੇ ਹਥਿਆਰਾਂ/ਬੰਦੂਕ ਹਥਿਆਰਾਂ ਸਮੇਤ ਹਥਿਆਰਾਂ ਦੀ ਨਿਸ਼ਾਨਦੇਹੀ ਜਾਂ ਪ੍ਰਦਰਸ਼ਨ ਨਹੀਂ ਕਰੇਗਾ। ਇਸੇ ਤਰ੍ਹਾਂ ਲਾਈਵ ਸ਼ੋਅ ਵਿੱਚ ਵੀ ਕਿਸੇ ਵੀ ਗੀਤ ਵਿੱਚ ਸ਼ਰਾਬ, ਵਾਈਨ, ਨਸ਼ਿਆਂ ਅਤੇ ਹਿੰਸਾ ਦੀ ਵਡਿਆਈ ਕਰਦ...
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ

National, Politics, Punjab, Technology, Trending
 ਚੰਡੀਗੜ੍ਹ, 31 ਜੁਲਾਈ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਬਿਜਲੀ ਵਿਭਾਗ ਨਾਲ ਸਬੰਧਤ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ। ਮੀਟਿੰਗ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਬਿਜਲੀ ਮੁਲਾਜ਼ਮਾਂ ਲਈ ਮੁਆਵਜ਼ਾ ਵਧਾਉਣ ਲਈ ਉਹ ਖੁੱਦ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਕੋਲ ਉਨ੍ਹਾਂ ਦੇ ਮਾਮਲੇ ਦੀ ਪੈਰਵੀ ਕਰਨਗੇ। ਇਸ ਮੌਕੇ ਘਾਤਕ ਹਾਦਸਿਆਂ ਨੂੰ ਘਟਾਉਣ ਅਤੇ ਬਿਜਲੀ ਕਰਮਚਾਰੀਆਂ ਲਈ ਸੁਰੱਖਿਅਤ ਕੰਮਕਾਜ ਦੇ ਮਾਹੌਲ ਨੂੰ ਯਕੀਨੀ ਬਣਾਉਣ ਲਈ ਪਹਿਲਕਦਮੀਆਂ ਬਾਰੇ ਵੀ ਚਰਚਾ ਕੀਤੀ ਗਈ। ਬਿਜਲੀ ਮੰਤਰੀ ਨੇ ਵਿਭਾਗ ਅੰਦਰ ਤਰੱਕੀਆਂ, ਅਸਾਮੀਆਂ ਦੇ ਪੁਨਰਗਠਨ ਅਤੇ ਦਫ਼ਤਰੀ ਇਮਾਰਤਾਂ ਦੇ ਨਵੀਨੀਕਰਨ ਦੀ ਲੋੜ ਬਾਰੇ ਉਠਾਈਆਂ ਗਈਆਂ ਮੰਗਾਂ ਬਾਰੇ ਮੀਟਿੰਗ ਵਿੱਚ ਹਾਜਰ ਵਧੀਕ ਮੁੱਖ ਸਕੱਤਰ (ਬ...
ਸਿਹਤ ਮੰਤਰੀ ਵੱਲੋਂ ਸੀ.ਐਮ.ਸੀ. ਹਸਪਤਾਲ ‘ਚ ਸਟਰੋਕ ਲਈ ਵਿਸ਼ਵ ਦੇ ਪਹਿਲੇ ਡਬਲਿਊ.ਐਚ.ਓ ਸਹਿਯੋਗ ਕੇਂਦਰ ਦਾ ਉਦਘਾਟਨ

ਸਿਹਤ ਮੰਤਰੀ ਵੱਲੋਂ ਸੀ.ਐਮ.ਸੀ. ਹਸਪਤਾਲ ‘ਚ ਸਟਰੋਕ ਲਈ ਵਿਸ਼ਵ ਦੇ ਪਹਿਲੇ ਡਬਲਿਊ.ਐਚ.ਓ ਸਹਿਯੋਗ ਕੇਂਦਰ ਦਾ ਉਦਘਾਟਨ

National, Politics, Punjab
ਲੁਧਿਆਣਾ, 31 ਜੁਲਾਈ (000) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਟਰੋਕ ਲਈ ਕ੍ਰਿਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ (ਸੀ.ਐਮ.ਸੀ.ਐਚ.), ਲੁਧਿਆਣਾ ਵਿਖੇ ਵਿਸ਼ਵ ਦੇ ਪਹਿਲੇ ਵਿਸ਼ਵ ਸਿਹਤ ਸੰਗਠਨ ਸਹਿਯੋਗ ਕੇਂਦਰ ਦਾ ਉਦਘਾਟਨ ਕੀਤਾ। ਸੀ.ਐਮ.ਸੀ. ਹਸਪਤਾਲ ਵਿਖੇ ਇੱਕਠ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਇੱਥੇ ਸਟਰੋਕ ਦੇ ਖੇਤਰ ਵਿੱਚ ਅਜਿਹਾ ਇੱਕੋ ਇੱਕ ਕੇਂਦਰ ਹੈ। ਉਨ੍ਹਾਂ ਨੋਟ ਕੀਤਾ ਕਿ ਰਾਜ ਨੂੰ ਸਟਰੋਕ ਦੇ ਕੇਸਾਂ ਦੇ ਬੋਝ ਨੂੰ ਸੰਭਾਲਣ ਵਿੱਚ ਇੱਕ ਮਹੱਤਵਪੂਰਨ ਚੁਣੌਤੀ ਦਾ ਸਾਹਮਣਾ ਕਰਨਾ ਪੈਂਦਾ ਹੈ, ਹਰ ਸਾਲ ਲਗਭਗ 40,000 ਨਵੇਂ ਕੇਸ ਦਰਜ ਹੁੰਦੇ ਹਨ। ਸਟ੍ਰੋਕ ਦਾ ਇਲਾਜ ਸਮਾਂ-ਨਾਜ਼ੁਕ ਹੁੰਦਾ ਹੈ, ਅਤੇ ਇਸਕੇਮਿਕ ਸਟ੍ਰੋਕ ਵਾਲੇ ਮਰੀਜ਼ਾਂ ਵਿੱਚ, ਸਟ੍ਰੋਕ ਦੇ ਲੱਛਣਾਂ ਦੀ ਸ਼ੁਰੂਆਤ ਤੋਂ ਬਾਅਦ 4-5 ਘੰਟਿਆਂ ਦੇ ਅੰਦਰ-ਅੰਦਰ ਗਤਲਾ-ਬਰਸਟਿੰਗ ਇੰਜੈਕਸ਼ਨ (ਥ੍ਰੋਮਬੋਲਾਈਸਿਸ) ਲਗਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ, ਇੱਕ ਵੱਡੀ ਧਮਣੀ ਦੀ ਰੁਕਾਵਟ ਵਾਲੇ ਮਰੀਜ਼ਾਂ ਵਿੱਚ, 24 ਘੰਟਿਆਂ ਦੇ ਅੰਦਰ ਦਿਮਾਗ (ਮਕੈਨੀਕਲ ਥ...
ਤਨਖ਼ਾਹਾਂ ਵਿੱਚ 14,46,550 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਸੇਵਾਮੁਕਤ ਐਸ.ਐਮ.ਓ. ਅਤੇ ਉਸਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਤਨਖ਼ਾਹਾਂ ਵਿੱਚ 14,46,550 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਸੇਵਾਮੁਕਤ ਐਸ.ਐਮ.ਓ. ਅਤੇ ਉਸਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, International, National, Politics, Punjab, Technology, Trending
ਚੰਡੀਗੜ੍ਹ, 31 ਜੁਲਾਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਢਲੇ ਸਿਹਤ ਕੇਂਦਰ (ਪੀ.ਐਚ.ਸੀ.), ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਤਾਇਨਾਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਦੀ ਵੰਡ ਵਿੱਚ ਹੋਏ ਘਪਲੇ ਦੀ ਜਾਂਚ ਉਪਰੰਤ ਮੁਲਜ਼ਮ ਐਸ.ਐਮ.ਓ. ਡਾ. ਲਖਵਿੰਦਰ ਸਿੰਘ ਚਾਹਲ (ਸੇਵਾਮੁਕਤ) ਅਤੇ ਪੀ.ਐਚ.ਸੀ., ਢਿੱਲਵਾਂ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਸ ਮੁਕੱਦਮੇ ਦਾ ਇੱਕ ਮੁਲਜ਼ਮ ਕਲਰਕ ਰਾਜਵਿੰਦਰ ਸਿੰਘ ਪਹਿਲਾਂ ਵੀ ਸਬ-ਡਵੀਜ਼ਨਲ ਹਸਪਤਾਲ, ਬਾਬਾ ਬਕਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਨਖ਼ਾਹਾਂ ‘ਚ ਧੋਖਾਧੜੀ ਕਰਨ ਦੇ ਇੱਕ ਕੇਸ ਵਿੱਚ ਸ਼ਾਮਲ ਸੀ। ਇਸ ਸਬੰਧੀ ਉਸ ਵਿਰੁੱਧ ਸਾਲ 2013 ਵਿੱਚ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਕੇਸ ਵੀ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੇ 2016 ਵਿੱਚ ਇਸ ਮੁਲਜ਼ਮ ਕਲਰਕ ਦਾ ਤਬਾਦਲਾ ਪੀ.ਐਚ.ਸੀ. ਢਿੱਲਵਾਂ ਵਿਖੇ ਕਰ ਦਿੱਤ...
ਡਿਪਟੀ ਕਮਿਸ਼ਨਰ ਨੇ ਵਾਇਨਾਡ ਵਿਖੇ ਵਾਪਰੀ ਘਟਨਾ ਲਈ ਲੋਕਾਂ ਨੂੰ ਮਦਦ ਦੀ ਕੀਤੀ ਅਪੀਲ

ਡਿਪਟੀ ਕਮਿਸ਼ਨਰ ਨੇ ਵਾਇਨਾਡ ਵਿਖੇ ਵਾਪਰੀ ਘਟਨਾ ਲਈ ਲੋਕਾਂ ਨੂੰ ਮਦਦ ਦੀ ਕੀਤੀ ਅਪੀਲ

National, Politics, Punjab
ਫਰੀਦਕੋਟ 31 ਜੁਲਾਈ () ਵਾਇਨਾਡ ਵਿਖੇ 30 ਜੁਲਾਈ ਨੂੰ ਕੁਦਰਤੀ ਆਫਤਾਂ ਕਾਰਨ ਵਾਪਰੇ ਇੱਕ ਭਿਆਨਕ ਹਾਦਸੇ ਦੌਰਾਨ ਮਾਰੇ ਗਏ 150 ਦੇ ਕਰੀਬ ਲੋਕਾਂ ਲਈ ਮਾਲੀ ਸਹਾਇਤਾ ਲਈ ਅਪੀਲ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਸਮੂਹ ਜਿਲ੍ਹਾ ਵਾਸੀਆਂ, ਸਰਕਾਰ ਦੇ ਨੁਮਾਇੰਦਿਆ ਅਤੇ ਅਫਸਰ ਸਾਹਿਬਾਨਾਂ ਨੂੰ ਮੰਦਭਾਗੀ ਘਟਨਾ ਵਿੱਚ ਜਾਨ ਗੁਆ ਚੁੱਕੇ ਲੋਕਾਂ ਦੇ ਵਾਰਸਾਂ ਲਈ ਮਾਲੀ ਮਦਦ ਕਰਨ ਲਈ ਬਾਰ ਕੋਡ ਅਤੇ ਅਕਾਊਂਟ ਨੰਬਰ ਜਾਰੀ ਕਰਦਿਆਂ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ। ਭਾਵੇਂ ਕਿ ਐਨ.ਡੀ.ਆਰ. ਐਫ. ਦੇ ਜਵਾਨਾਂ ਅਤੇ ਭਾਰਤੀ ਫੋਜ ਵੱਲੋਂ ਕੁਦਰਤੀ ਆਫਤਾਂ ਕਾਰਨ ਫੈਲੀ ਅਫੜਾ-ਤਫੜੀ ਨੂੰ ਕਾਬੂ ਕਰਨ ਵਿੱਚ ਪੁਰਜ਼ੋਰ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ, ਪ੍ਰੰਤੂ ਤੁਹਾਡੇ ਥੋੜ੍ਹੇ ਜਿਹੇ ਪੈਸੇ ਨਾਲ ਮੁਸੀਬਤ ਵਿੱਚ ਫਸੇ ਲੋਕਾਂ ਦੀ ਹੋਰ ਚੰਗੇ ਤਰੀਕੇ ਨਾਲ ਮਦਦ ਕੀਤੀ ਜਾ ਸਕਦੇ ਹੈ। ਉਨ੍ਹਾਂ ਕਿਹਾ ਕਿ ਬੂੰਦ ਬੂੰਦ ਨਾਲ ਘੜਾ ਭਰਦਾ ਹੈ ਅਤੇ ਅੱਜ ਦੁੱਖ ਦੀ ਘੜੀ ਵਿੱਚ ਹਰ ਭਾਰਤ ਵਾਸੀ ਦਾ ਫਰਜ਼ ਬਣਦਾ ਹੈ ਕਿ ਮੁਸੀਬਤ ਨਾਲ ਜੂਝ ਰਹੇ ਕੇਰਲ ਵਾਸੀਆਂ ਦੀ ਹਰ ਹੀਲੇ ਸਹਾਇਤਾ ਕੀਤੀ ਜਾਵੇ, ਕਿਉਂਕਿ ਇਹ ਆਫਤਾਂ ਕਿਸੇ...
ਸਿਹਤ ਮੰਤਰੀ ਨੇ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਅੰਤਰ-ਵਿਭਾਗੀ ਤਾਲਮੇਲ ‘ਤੇ ਦਿੱਤਾ ਜ਼ੋਰ

ਸਿਹਤ ਮੰਤਰੀ ਨੇ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਅੰਤਰ-ਵਿਭਾਗੀ ਤਾਲਮੇਲ ‘ਤੇ ਦਿੱਤਾ ਜ਼ੋਰ

National, Punjab
ਲੁਧਿਆਣਾ, 31 ਜੁਲਾਈ (000) - ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਲੁਧਿਆਣਾ ਵਿੱਚ ਪਾਣੀ ਅਤੇ ਵੈਕਟਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਕ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਵਿੱਚ ਨਿਰਵਿਘਨ ਤਾਲਮੇਲ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰੇਕ ਅਧਿਕਾਰੀ ਕੋਲ ਕੇਸਾਂ ਦੇ ਸਾਰੇ ਵੇਰਵੇ, ਹੌਟਸਪੌਟ, ਨਮੂਨੇ ਅਤੇ ਹੋਰ ਜ਼ਰੂਰੀ ਜਾਣਕਾਰੀ ਆਸਾਨੀ ਨਾਲ ਉਪਲਬਧ ਹੋਣੀ ਚਾਹੀਦੀ ਹੈ। ਉਨ੍ਹਾਂ ਡਾਇਰੀਆ, ਹੈਜ਼ਾ, ਹੈਪੇਟਾਈਟਸ-ਏ, ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਸਮੂਹਿਕ ਜ਼ਿੰਮੇਵਾਰੀ ਬਾਰੇ ਵੀ ਚਾਨਣਾ ਪਾ...
ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ : ਜਸਪ੍ਰੀਤ ਸਿੰਘ

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ : ਜਸਪ੍ਰੀਤ ਸਿੰਘ

National, Politics, Punjab
ਬਠਿੰਡਾ, 31 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਅਨੁਸਾਰ ਝੋਨੇ ਦੇ ਆਗਾਮੀ ਸੀਜਨ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਜ਼ੀਰੋ ਬਰਨਿੰਗ ਨੂੰ ਮੁੱਖ ਰਖਦਿਆਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਬ ਡਵੀਜ਼ਨ ਤੇ ਜ਼ਿਲ੍ਹਾ ਪੱਧਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਆਗਾਮੀ ਝੋਨੇ ਦੀ ਪਰਾਲੀ ਦੇ ਸਬੰਧ ਵਿਚ ਆਗਾਊਂ ਪ੍ਰਬੰਧਾਂ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਆਗਾਮੀ ਝੋਨੇ ਦੇ ਸੀਜਨ ਦੌਰਾਨ ਪਰਾਲੀ ਦੀ ਜ਼ੀਰੋ ਬਰਨਿੰਗ ਸਬੰਧੀ ਸਰਕਾਰ ਦਾ ਟੀਚਾ ਹੈ। ਜਿਸ ਤਹਿਤ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹੁਣ ਤੋਂ ਹੀ ਇਸ ਸਬੰਧੀ ਹਰ ਤਰ੍ਹਾਂ ਦੇ ਢੁਕਵੇਂ ਪ੍ਰਬੰਧ ਅਤੇ ਸੰਭਵ ਉਪਰਾਲੇ ਕੀਤੇ ਜਾਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਦੀ ਸੁਚੱਜੀ ਸਾਂਭ-ਸੰ...